Deuteronomy 26:1-15 in Punjabi
Deuteronomy 26:1
ਪਹਿਲੀ ਫ਼ਸਲ “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ।
Deuteronomy 26:2
ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।
Deuteronomy 26:3
ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’
Deuteronomy 26:4
“ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ।
Deuteronomy 26:5
ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ
Deuteronomy 26:6
ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।
Deuteronomy 26:7
ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ।
Deuteronomy 26:8
ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ।
Deuteronomy 26:9
ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ।
Deuteronomy 26:10
ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’ “ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।
Deuteronomy 26:11
ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।
Deuteronomy 26:12
“ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ।
Deuteronomy 26:13
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁਲਿਆ ਨਹੀਂ ਹਾਂ।
Deuteronomy 26:14
ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। ਜਦੋਂ ਮੈਂ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ।
Deuteronomy 26:15
ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’
Punjabi Bible