Ecclesiastes 12:9-14 in Punjabi

Ecclesiastes 12:9
ਸਿਟ੍ਟਾ ਉਪਦੇਸ਼ਕ ਬਹੁਤ ਸਿਆਣਾ ਸੀ। ਉਸ ਨੇ ਲੋਕਾਂ ਨੂੰ ਗਿਆਨ, ਸਿੱਖਾਇਆ, ਅਤੇ ਧਿਆਨ ਨਾਲ ਨਿਰੱਖ ਕਰਨ ਤੋਂ ਬਾਅਦ ਬਹੁਤ ਸਾਰੀਆਂ ਕਹਾਉਤਾਂ ਇੱਕਤ੍ਰ ਕੀਤੀਆਂ।

Ecclesiastes 12:10
ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ।

Ecclesiastes 12:11
ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।

Ecclesiastes 12:12
ਇਸ ਲਈ ਮੇਰੇ ਪੁੱਤਰ, ਉਨ੍ਹਾਂ ਸਿੱਖਿਆਵਾਂ ਦਾ ਅਧਿਐਨ ਕਰੋ, ਪਰ ਹੋਰਨਾਂ ਕਿਤਾਬਾਂ ਤੋਂ ਸਾਵੱਧਾਨ ਰਹੋ। ਲੋਕ ਕਦੇ ਵੀ ਕਿਤਾਬਾਂ ਲਿਖਣੀਆਂ ਬੰਦ ਨਹੀਂ ਕਰਦੇ, ਅਤੇ ਬਹੁਤ ਜ਼ਿਆਦਾ ਪੜ੍ਹਾਈ ਤੁਹਾਨੂੰ ਬਕਾੱ ਦੇਵੇਗੀ।

Ecclesiastes 12:13
ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ।

Punjabi Bible