Exodus 10:21-28 in Punjabi

Exodus 10:21
ਹਨੇਰਾ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।”

Exodus 10:22
ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ।

Exodus 10:23
ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।

Exodus 10:24
ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”

Exodus 10:25
ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ।

Exodus 10:26
ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”

Exodus 10:27
ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।

Exodus 10:28
ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”

Punjabi Bible