Exodus 12:7
ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰਲੇ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿੱਥੇ ਲੋਕ ਇਹ ਭੋਜਣ ਖਾਣ।
And they shall take | וְלָֽקְחוּ֙ | wĕlāqĕḥû | veh-la-keh-HOO |
of | מִן | min | meen |
the blood, | הַדָּ֔ם | haddām | ha-DAHM |
strike and | וְנָֽתְנ֛וּ | wĕnātĕnû | veh-na-teh-NOO |
it on | עַל | ʿal | al |
the two | שְׁתֵּ֥י | šĕttê | sheh-TAY |
posts side | הַמְּזוּזֹ֖ת | hammĕzûzōt | ha-meh-zoo-ZOTE |
and on | וְעַל | wĕʿal | veh-AL |
the upper door post | הַמַּשְׁק֑וֹף | hammašqôp | ha-mahsh-KOFE |
of | עַ֚ל | ʿal | al |
the houses, | הַבָּ֣תִּ֔ים | habbāttîm | ha-BA-TEEM |
wherein | אֲשֶׁר | ʾăšer | uh-SHER |
they shall eat | יֹֽאכְל֥וּ | yōʾkĕlû | yoh-heh-LOO |
it. | אֹת֖וֹ | ʾōtô | oh-TOH |
בָּהֶֽם׃ | bāhem | ba-HEM |
Cross Reference
Hebrews 11:28
ਮੂਸਾ ਨੇ ਪਸਾਹ ਦਾ ਤਿਉਹਾਰ ਮਨਾਇਆ ਅਤੇ ਲਹੂ ਨੂੰ ਦਰਵਾਜ਼ਿਆ ਉੱਤੇ ਛਿੜਕਿਆ। ਇਹ ਲਹੂ ਦਰਵਾਜ਼ਿਆਂ ਤੇ ਇਸ ਲਈ ਛਿੜਕਿਆ ਗਿਆ ਸੀ ਤਾਂ ਜੋ ਮੌਤ ਦਾ ਦੂਤ ਯਹੂਦੀ ਲੋਕਾਂ ਦੇ ਪਹਿਲੇ ਜਨਮੇ ਪੁੱਤਰਾਂ ਨੂੰ ਮਾਰ ਨਾ ਸੱਕੇ। ਮੂਸਾ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਉਸ ਨੂੰ ਨਿਹਚਾ ਸੀ।
Exodus 12:22
ਜ਼ੂਫ਼ੇ ਦੀਆਂ ਟਾਹਣੀਆਂ ਲੈ ਕੇ ਉਨ੍ਹਾਂ ਨੂੰ ਖੂਨ ਨਾਲ ਭਰੇ ਹੋਏ ਪਿਆਲਿਆਂ ਵਿੱਚ ਡੋਬੋ। ਖੂਨ ਨੂੰ ਆਪਣੇ ਦਰਵਾਜ਼ਿਆਂ ਦੀਆਂ ਸਰਦਲਾਂ ਦੇ ਪਾਸੇ ਤੇ ਅਤੇ ਉੱਪਰ ਮਲੋ। ਸਵੇਰ ਤੀਕ ਕਿਸੇ ਨੂੰ ਵੀ ਉਸ ਦੇ ਘਰ ਦੇ ਦਰਵਾਜ਼ੇ ਤੋਂ ਬਾਹਰ ਨਹੀਂ ਜਾਣਾ ਚਾਹੀਦਾ।
Hebrews 9:22
ਸ਼ਰ੍ਹਾ ਆਖਦੀ ਹੈ ਕਿ ਤਕਰੀਬਨ ਸਭ ਚੀਜ਼ਾਂ ਨੂੰ ਲਹੂ ਰਾਹੀਂ ਪਵਿੱਤਰ ਬਣਾਇਆ ਜਾਣਾ ਚਾਹੀਦਾ ਹੈ। ਅਤੇ ਪਾਪਾਂ ਨੂੰ ਲਹੂ ਤੋਂ ਬਿਨਾ ਮਾਫ਼ ਨਹੀਂ ਕੀਤਾ ਜਾ ਸੱਕਦਾ।
Ephesians 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।
Hebrews 9:13
ਬੱਕਰੀਆਂ ਅਤੇ ਬਲਦਾਂ ਦਾ ਲਹੂ ਅਤੇ ਵੱਛੇ ਦੀ ਰਾਖ ਉਨ੍ਹਾਂ ਲੋਕਾਂ ਉੱਪਰ ਛਿੜਕੀ ਗਈ ਸੀ ਜੋ ਸਾਫ਼ ਨਹੀਂ ਸਨ ਅਤੇ ਉਪਾਸਨਾ ਸਥਾਨ ਵਿੱਚ ਦਾਖਲ ਨਹੀਂ ਹੋ ਸੱਕਦੇ ਸਨ। ਉਸ ਲਹੂ ਅਤੇ ਉਸ ਰਾਖ ਨੇ ਉਨ੍ਹਾਂ ਨੂੰ ਫ਼ੇਰ ਪਵਿੱਤਰ ਬਣਾ ਦਿੱਤਾ ਪਰ ਸਿਰਫ਼ ਉਨ੍ਹਾਂ ਦੇ ਸਰੀਰਾਂ ਨੂੰ।
Hebrews 10:14
ਸਿਰਫ਼ ਇੱਕ ਹੀ ਬਲੀ ਰਾਹੀਂ ਮਸੀਹ ਨੇ ਸਦਾ ਲਈ ਆਪਣੇ ਲੋਕਾਂ ਨੂੰ ਪੂਰਨ ਕਰ ਦਿੱਤਾ। ਉਹ ਉਹੀ ਲੋਕ ਹਨ ਜਿਹੜੇ ਪਵਿੱਤਰ ਬਣਾਏ ਜਾ ਰਹੇ ਹਨ।
Hebrews 10:29
ਇਸ ਲਈ ਤੁਹਾਡੇ ਖਿਆਲ ਅਨੁਸਾਰ ਉਸ ਵਿਅਕਤੀ ਨਾਲ ਕੀ ਸਲੂਕ ਕੀਤਾ ਜਾਣਾ ਚਾਹੀਦਾ ਹੈ ਜਿਹੜਾ ਪਰਮੇਸ਼ੁਰ ਦੇ ਪੁੱਤਰ ਦੇ ਖਿਲਾਫ਼ ਨਫ਼ਰਤ ਪ੍ਰਗਟ ਕਰਦਾ ਹੈ? ਨਿਸ਼ਚਿਤ ਹੀ ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਹਾਂ, ਉਸ ਵਿਅਕਤੀ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਉਸ ਲਹੂ ਨਾਲ ਆਦਰ ਦਾ ਵਿਹਾਰ ਨਹੀਂ ਕੀਤਾ ਜਿਸ ਨਾਲ ਨਵਾਂ ਕਰਾਰ ਸ਼ੁਰੂ ਹੁੰਦਾ ਹੈ। ਉਸ ਲਹੂ ਨੇ ਉਸ ਨੂੰ ਪਵਿੱਤਰ ਬਣਾਇਆ ਹੈ। ਅਤੇ ਉਸ ਨੂੰ ਭਿਆਨਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਉਸ ਨੇ ਪਰਮੇਸ਼ੁਰ ਦੀ ਕਿਰਪਾ ਦੇ ਆਤਮਾ ਦੇ ਵਿਰੁੱਧ ਆਪਣੀ ਨਫ਼ਰਤ ਦਰਸ਼ਾਈ ਹੈ।
1 Peter 1:2
ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪਵਿੱਤਰ ਲੋਕ ਬਣਾਕੇ ਚੁਣਨ ਦੀ ਯੋਜਨਾ ਬਹੁਤ ਪਹਿਲਾਂ ਬਣਾ ਲਈ ਸੀ। ਤੁਹਾਨੂੰ ਪਵਿੱਤਰ ਬਨਾਉਣਾ ਆਤਮਾ ਦਾ ਕਾਰਜ ਹੈ। ਪਰਮੇਸ਼ੁਰ ਚਾਹੁੰਦਾ ਸੀ ਕਿ ਤੁਸੀਂ ਉਸਦਾ ਹੁਕਮ ਮੰਨੋ ਅਤੇ ਯਿਸੂ ਮਸੀਹ ਦੇ ਲਹੂ ਰਾਹੀਂ ਸ਼ੁੱਧ ਹੋ ਜਾਵੋ। ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਨਾਲ ਧੰਨ ਹੋਵੋ।