Exodus 13:8
ਇਸ ਦਿਨ ਤੁਹਾਨੂੰ ਆਪਣੇ ਬੱਚਿਆਂ ਨੂੰ ਦੱਸਣਾ ਚਾਹੀਦਾ ਹੈ, ‘ਅਸੀਂ ਇਹ ਭੋਜਨ ਇਸ ਵਾਸਤੇ ਕਰ ਰਹੇ ਹਾਂ ਕਿ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਕੇ ਲਿਆਇਆ ਸੀ।’
And thou shalt shew | וְהִגַּדְתָּ֣ | wĕhiggadtā | veh-hee-ɡahd-TA |
thy son | לְבִנְךָ֔ | lĕbinkā | leh-veen-HA |
that in | בַּיּ֥וֹם | bayyôm | BA-yome |
day, | הַה֖וּא | hahûʾ | ha-HOO |
saying, | לֵאמֹ֑ר | lēʾmōr | lay-MORE |
of because done is This | בַּֽעֲב֣וּר | baʿăbûr | ba-uh-VOOR |
that | זֶ֗ה | ze | zeh |
Lord the which | עָשָׂ֤ה | ʿāśâ | ah-SA |
did | יְהוָה֙ | yĕhwāh | yeh-VA |
forth came I when me unto | לִ֔י | lî | lee |
out of Egypt. | בְּצֵאתִ֖י | bĕṣēʾtî | beh-tsay-TEE |
מִמִּצְרָֽיִם׃ | mimmiṣrāyim | mee-meets-RA-yeem |
Cross Reference
Exodus 13:14
“ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ ਕਿ ਤੁਸੀਂ ਅਜਿਹਾ ਕਿਉਂ ਕਰਦੇ ਹੋ। ਉਹ ਆਖਣਗੇ, ‘ਇਸ ਸਾਰੇ ਕੁਝ ਦਾ ਕੀ ਮਤਲਬ ਹੈ?’ ਅਤੇ ਤੁਸੀਂ ਜਵਾਬ ਦਿਉਂਗੇ, ‘ਯਹੋਵਾਹ ਨੇ ਸਾਨੂੰ ਮਿਸਰ ਤੋਂ ਬਚਾਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ। ਅਸੀਂ ਉਸ ਥਾਂ ਗੁਲਾਮ ਸਾਂ। ਪਰ ਯਹੋਵਾਹ ਨੇ ਸਾਨੂੰ ਬਾਹਰ ਕੱਢਿਆ ਅਤੇ ਇੱਥੇ ਲਿਆਇਆ।
Psalm 44:1
ਨਿਰਦੇਸ਼ਕ ਲਈ: ਕੋਰਹ ਦਾ ਇੱਕ ਭੱਗਤੀ ਗੀਤ। ਹੇ ਪਰਮੇਸ਼ੁਰ। ਅਸੀਂ ਤੁਹਾਡੇ ਬਾਰੇ ਸੁਣਿਆ ਹੈ। ਸਾਡੇ ਪੁਰਖਿਆਂ ਨੇ ਜੋ ਵੀ ਤੁਸੀਂ ਉਨ੍ਹਾਂ ਦੇ ਜੀਵਨ ਕਾਲ ਵਿੱਚ ਕੀਤਾ ਸਾਨੂੰ ਦੱਸਿਆ। ਉਨ੍ਹਾਂ ਨੇ ਉਸ ਬਾਰੇ ਵੀ ਦੱਸਿਆ ਜੋ ਤੁਸੀਂ ਬਹੁਤ ਪਹਿਲਾਂ ਕੀਤਾ ਸੀ।
Exodus 10:2
ਅਜਿਹਾ ਮੈਂ ਇਸ ਲਈ ਵੀ ਕੀਤਾ ਤਾਂ ਜੋ ਤੁਸੀਂ ਆਪਣੇ ਪੁੱਤਾਂ-ਪੋਤਿਆਂ ਨੂੰ ਉਨ੍ਹਾਂ ਕਰਿਸ਼ਮਿਆਂ ਅਤੇ ਕਾਰਨਾਮਿਆਂ ਬਾਰੇ ਦੱਸ ਸੱਕੋਂ ਜੋ ਮੈਂ ਮਿਸਰ ਵਿੱਚ ਕੀਤੇ ਹਨ। ਫ਼ੇਰ ਤੁਸੀਂ ਸਾਰੇ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ।”
Exodus 12:26
ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਣ, ‘ਅਸੀਂ ਇਹ ਰਸਮ ਕਿਉਂ ਕਰ ਰਹੇ ਹਾਂ?’
Deuteronomy 4:9
ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।
Psalm 78:3
ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।
Isaiah 38:19
ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Ephesians 6:4
ਪਿਤਾਓ, ਆਪਣੇ ਬੱਚਿਆਂ ਨੂੰ ਗੁੱਸੇ ਨਾ ਕਰੋ। ਪ੍ਰਭੂ ਦੀ ਸਿਖਲਾਈ ਅਤੇ ਉਪਦੇਸ਼ ਅਨੁਸਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰੋ।