Exodus 21 - BBE (Punjabi)
1 Now these are the laws which you are to put before them.ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:
2 If you get a Hebrew servant for money, he is to be your servant for six years, and in the seventh year you are to let him go free without payment.“ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।
3 If he comes to you by himself, let him go away by himself: if he is married, let his wife go away with him.ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।
4 If his master gives him a wife, and he gets sons or daughters by her, the wife and her children will be the property of the master, and the servant is to go away by himself.ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।
5 But if the servant says clearly, My master and my wife and children are dear to me; I have no desire to be free:“ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’
6 Then his master is to take him to the gods of the house, and at the door, or at its framework, he is to make a hole in his ear with a sharp-pointed instrument; and he will be his servant for ever.ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।
7 And if a man gives his daughter for a price to be a servant, she is not to go away free as the men-servants do.“ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।
8 If she is not pleasing to her master who has taken her for himself, let a payment be made for her so that she may go free; her master has no power to get a price for her and send her to a strange land, because he has been false to her.ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।
9 And if he gives her to his son, he is to do everything for her as if she was his daughter.ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।
10 And if he takes another woman, her food and clothing and her married rights are not to be less.“ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।
11 And if he does not do these three things for her, she has the right to go free without payment.ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।
12 He who gives a man a death-blow is himself to be put to death.“ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।
13 But if he had no evil purpose against him, and God gave him into his hand, I will give you a place to which he may go in flight.ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।
14 But if a man makes an attack on his neighbour on purpose, to put him to death by deceit, you are to take him from my altar and put him to death.ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।
15 Any man who gives a blow to his father or his mother is certainly to be put to death.“ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
16 Any man who gets another into his power in order to get a price for him is to be put to death, if you take him in the act.“ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।
17 Any man cursing his father or his mother is to be put to death.“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
18 If, in a fight, one man gives another a blow with a stone, or with the shut hand, not causing his death, but making him keep in bed;“ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)
19 If he is able to get up again and go about with a stick, the other will be let off; only he will have to give him payment for the loss of his time, and see that he is cared for till he is well.ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।
20 If a man gives his man-servant or his woman-servant blows with a rod, causing death, he is certainly to undergo punishment.“ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।
21 But, at the same time, if the servant goes on living for a day or two, the master is not to get punishment, for the servant is his property.ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।
22 If men, while fighting, do damage to a woman with child, causing the loss of the child, but no other evil comes to her, the man will have to make payment up to the amount fixed by her husband, in agreement with the decision of the judges.“ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।
23 But if damage comes to her, let life be given in payment for life,ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।
24 Eye for eye, tooth for tooth, hand for hand, foot for foot,ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,
25 Burning for burning, wound for wound, blow for blow.ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।
26 If a man gives his man-servant or his woman-servant a blow in the eye, causing its destruction, he is to let him go free on account of the damage to his eye.“ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
27 Or if the loss of a tooth is caused by his blow, he will let him go free on account of his tooth.ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
28 If an ox comes to be the cause of death to a man or a woman, the ox is to be stoned, and its flesh may not be used for food; but the owner will not be judged responsible.“ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।
29 But if the ox has frequently done such damage in the past, and the owner has had word of it and has not kept it under control, so that it has been the cause of the death of a man or woman, not only is the ox to be stoned, but its owner is to be put to death.ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।
30 If a price is put on his life, let him make payment of whatever price is fixed.ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।
31 If the death of a son or of a daughter has been caused, the punishment is to be in agreement with this rule.“ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।
32 If the death of a man-servant or of a woman-servant is caused by the ox, the owner is to give their master thirty shekels of silver, and the ox is to be stoned.ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।
33 If a man makes a hole in the earth without covering it up, and an ox or an ass dropping into it comes to its death;“ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।
34 The owner of the hole is responsible; he will have to make payment to their owner, but the dead beast will be his.ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।
35 And if one man's ox does damage to another man's ox, causing its death, then the living ox is to be exchanged for money, and division made of the price of it, and of the price of the dead one.“ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।
36 But if it is common knowledge that the ox has frequently done such damage in the past, and its owner has not kept it under control, he will have to give ox for ox; and the dead beast will be his.ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।
Punjabi Bible