Exodus 21 - KJV (Punjabi)
1 Now these are the judgments which thou shalt set before them.ਹੋਰ ਨੇਮ ਤੇ ਹੁਕਮ ਫ਼ੇਰ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਇਹ ਹੋਰ ਨੇਮ ਹਨ ਜਿਹੜੇ ਤੂੰ ਲੋਕਾਂ ਨੂੰ ਦੇਵੇਂਗਾ:
2 If thou buy an Hebrew servant, six years he shall serve: and in the seventh he shall go out free for nothing.“ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।
3 If he came in by himself, he shall go out by himself: if he were married, then his wife shall go out with him.ਜੇ ਕੋਈ ਬੰਦਾ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਨਹੀਂ, ਤਾਂ ਜਦੋਂ ਉਹ ਅਜ਼ਾਦ ਹੋਵੇਗਾ, ਉਹ ਆਪਣੀ ਪਤਨੀ ਤੋਂ ਬਿਨਾ ਜਾਵੇਗਾ। ਪਰ ਜੇ ਉਹ ਤੁਹਾਡਾ ਗੁਲਾਮ ਬਣਨ ਸਮੇਂ ਵਿਆਹਿਆ ਹੋਇਆ ਹੈ ਤਾਂ ਜਦੋਂ ਉਸ ਨੂੰ ਅਜ਼ਾਦ ਕੀਤਾ ਜਾਵੇਗਾ ਤਾਂ ਉਹ ਆਪਣੀ ਪਤਨੀ ਨੂੰ ਰੱਖ ਸੱਕਦਾ ਹੈ।
4 If his master have given him a wife, and she have born him sons or daughters; the wife and her children shall be her master's, and he shall go out by himself.ਜੇ ਗੁਲਾਮ ਵਿਆਹਿਆ ਹੋਇਆ ਨਹੀਂ ਹੈ ਤਾਂ ਸੁਆਮੀ ਉਸ ਨੂੰ ਪਤਨੀ ਦੇ ਸੱਕਦਾ ਹੈ। ਜੇ ਉਹ ਪਤਨੀ ਪੁੱਤਰਾਂ ਜਾਂ ਧੀਆਂ ਨੂੰ ਜਨਮ ਦਿੰਦੀ ਹੈ ਤਾਂ ਉਹ ਤੇ ਉਸ ਦੇ ਬੱਚੇ ਸੁਆਮੀ ਦੇ ਹੋਣਗੇ। ਜਦੋਂ ਗੁਲਾਮ ਆਪਣੀ ਨੌਕਰੀ ਦੇ ਵਰ੍ਹੇ ਪੂਰੇ ਕਰ ਲਵੇ ਤਾਂ ਉਸ ਨੂੰ ਆਜ਼ਾਦ ਕਰ ਦਿੱਤਾ ਜਾਵੇਗਾ।
5 And if the servant shall plainly say, I love my master, my wife, and my children; I will not go out free:“ਪਰ ਸ਼ਾਇਦ ਗੁਲਾਮ ਇਹ ਨਿਆਂ ਕਰੇ ਕਿ ਉਹ ਆਪਣੇ ਸੁਆਮੀ ਕੋਲ ਰਹਿਣਾ ਚਾਹੁੰਦਾ ਹੈ। ਤਾਂ ਉਸ ਨੂੰ ਕਹਿਣਾ ਚਾਹੀਦਾ ਹੈ, ‘ਮੈਂ ਆਪਣੇ ਸੁਆਮੀ ਨੂੰ ਪਿਆਰ ਕਰਦਾ ਹਾਂ। ਮੈਂ ਆਪਣੀ ਪਤਨੀ ਤੇ ਬੱਚਿਆਂ ਨੂੰ ਪਿਆਰ ਕਰਦਾ ਹਾਂ। ਮੈਂ ਆਜ਼ਾਦ ਨਹੀਂ ਹੋਵਾਂਗਾ-ਮੈਂ ਰੁਕਾਂਗਾ।’
6 Then his master shall bring him unto the judges; he shall also bring him to the door, or unto the door post; and his master shall bore his ear through with an awl; and he shall serve him for ever.ਜੇ ਅਜਿਹਾ ਵਾਪਰੇ, ਤਾਂ ਸੁਆਮੀ ਨੂੰ ਗੁਲਾਮ ਨੂੰ ਨਿਆਂਕਾਰਾਂ ਦੇ ਸਾਹਮਣੇ ਲਿਆਵੇਗਾ। ਉਹ ਉਸ ਨੂੰ ਕਿਸੇ ਦਰਵਾਜੇ ਜਾਂ ਕਿਸੇ ਚੁਗਾਠ ਦੇ ਕੋਲ ਲਿਆਵੇਗਾ ਅਤੇ ਕਿਸੇ ਤਿੱਖੇ ਔਜ਼ਾਰ ਨਾਲ ਉਸ ਦੇ ਕੰਨ ਵਿੱਚ ਇੱਕ ਸੁਰਾਖ ਕਰੇਗਾ। ਫ਼ੇਰ ਉਹ ਗੁਲਾਮ ਹਮੇਸ਼ਾ ਲਈ ਸੁਆਮੀ ਦੀ ਸੇਵਾ ਕਰੇਗਾ।
7 And if a man sell his daughter to be a maidservant, she shall not go out as the menservants do.“ਜੇ ਕੋਈ ਆਦਮੀ ਆਪਣੀ ਧੀ ਨੂੰ ਇੱਕ ਗੁਲਾਮ ਵਜੋਂ ਵੇਚਣ ਦਾ ਨਿਸ਼ਚਾ ਕਰ ਲਵੇ, ਤਾਂ ਉਸ ਨੂੰ ਅਜ਼ਾਦ ਕਰਨ ਦੀਆਂ ਬਿਧੀਆਂ ਓਹੀ ਨਹੀਂ ਹਨ ਜੋ ਮਰਦ ਗੁਲਾਮਾਂ ਲਈ ਹਨ।
8 If she please not her master, who hath betrothed her to himself, then shall he let her be redeemed: to sell her unto a strange nation he shall have no power, seeing he hath dealt deceitfully with her.ਜੇ ਉਹ ਆਪਣੇ ਸੁਆਮੀ ਨੂੰ ਪ੍ਰਸੰਨ ਨਾ ਕਰੇ, ਉਹ ਉਸ ਔਰਤ ਨੂੰ ਵਾਪਸ ਉਸ ਦੇ ਪਿਤਾ ਕੋਲ ਵੇਚ ਸੱਕਦਾ ਹੈ। ਉਸ ਕੋਲ ਉਸ ਔਰਤ ਨੂੰ ਵਿਦੇਸ਼ੀਆਂ ਨੂੰ ਵੇਚਣ ਦਾ ਕੋਈ ਹੱਕ ਨਹੀਂ।
9 And if he have betrothed her unto his son, he shall deal with her after the manner of daughters.ਜੇ ਸੁਆਮੀ ਨੇ ਔਰਤ ਨੂੰ ਆਪਣੇ ਪੁੱਤਰ ਨਾਲ ਵਿਆਹ ਕਰ ਲੈਣ ਦਾ ਇਕਰਾਰ ਕੀਤਾ ਹੈ ਤਾਂ ਉਸ ਨੂੰ ਗੁਲਾਮ ਵਾਂਗ ਨਹੀਂ ਸਮਝਣਾ ਚਾਹੀਦਾ। ਉਸ ਨੂੰ ਇੱਕ ਧੀ ਵਾਂਗ ਸਮਝਣਾ ਚਾਹੀਦਾ ਹੈ।
10 If he take him another wife; her food, her raiment, and her duty of marriage, shall he not diminish.“ਜੇ ਸੁਆਮੀ ਕਿਸੇ ਦੂਸਰੀ ਔਰਤ ਨਾਲ ਸ਼ਾਦੀ ਕਰਦਾ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਹਿਲੀ ਪਤਨੀ ਨੂੰ ਘੱਟ ਭੋਜਨ ਜਾਂ ਕੱਪੜੇ ਨਾ ਦੇਵੇ। ਅਤੇ ਉਸ ਨੂੰ ਚਾਹੀਦਾ ਹੈ ਉਸ ਨੂੰ ਉਹ ਸਾਰੀਆਂ ਚੀਜ਼ਾਂ ਦੇਣ ਜਾਰੀ ਰੱਖੇ ਜਿਸਦੀ ਉਹ ਸ਼ਾਦੀ ਕਾਰਣ ਅਧਿਕਾਰਨ ਹੈ।
11 And if he do not these three unto her, then shall she go out free without money.ਆਦਮੀ ਨੂੰ ਉਸ ਦੇ ਲਈ ਇਹ ਤਿੰਨ ਗੱਲਾਂ ਜ਼ਰੂਰ ਕਰਨੀਆਂ ਚਾਹੀਦੀਆਂ ਹਨ। ਜੇ ਉਹ ਨਹੀਂ ਕਰਦਾ, ਤਾਂ ਉਹ ਔਰਤ ਅਜ਼ਾਦ ਹੈ ਅਤੇ ਇਸਦਾ ਉਸ ਨੂੰ ਕੋਈ ਮੁੱਲ ਨਹੀਂ ਤਾਰਨਾ ਪਵੇਗਾ। ਉਹ ਉਸ ਆਦਮੀ ਦੀ ਕੁਝ ਵੀ ਦੇਣਦਾਰ ਨਹੀਂ ਹੋਵੇਗੀ।
12 He that smiteth a man, so that he die, shall be surely put to death.“ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਇੰਨੀ ਜ਼ੋਰ ਨਾਲ ਸੱਟ ਮਾਰਦਾ ਹੈ ਕਿ ਉਹ ਮਰ ਜਾਵੇ, ਤਾਂ ਉਸ ਬੰਦੇ ਨੂੰ ਵੀ ਮਾਰ ਦੇਣ ਚਾਹੀਦਾ ਹੈ।
13 And if a man lie not in wait, but God deliver him into his hand; then I will appoint thee a place whither he shall flee.ਪਰ ਜੇ ਕੋਈ ਦੁਰਘਟਨਾ ਵਾਪਰਦੀ ਹੈ ਅਤੇ ਕੋਈ ਬੰਦਾ ਬਿਨਾ ਯੋਜਨਾ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਪਰਮੇਸ਼ੁਰ ਨੇ ਇਸ ਨੂੰ ਵਾਪਰਨ ਦਿੱਤਾ। ਮੈਂ ਇੱਕ ਖਾਸ ਥਾਂ ਚੁਣਾਂਗਾ ਜਿੱਥੇ ਉਹ ਸੁਰੱਖਿਆ ਲਈ ਭੱਜ ਸੱਕਦਾ ਹੈ।
14 But if a man come presumptuously upon his neighbor, to slay him with guile; thou shalt take him from mine altar, that he may die.ਪਰ ਜੇ ਕਿਸੇ ਬੰਦੇ ਨੇ ਕਿਸੇ ਹੋਰ ਬੰਦੇ ਨੂੰ ਮਾਰਨ ਦੀ ਵਿਉਂਤ ਬਣਾਈ ਕਿਉਂ ਕਿ ਉਹ ਗੁੱਸੇ ਵਿੱਚ ਹੈ ਜਾਂ ਉਸ ਨੂੰ ਨਫਰਤ ਕਰਦਾ ਹੈ ਤਾਂ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਉਸ ਨੂੰ ਮੇਰੀ ਜਗਵੇਦੀ ਤੋਂ ਦੂਰ ਲੈ ਜਾਓ ਅਤੇ ਮਾਰ ਦਿਓ।
15 And he that smiteth his father, or his mother, shall be surely put to death.“ਕੋਈ ਵੀ ਬੰਦਾ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਕੁੱਟਦਾ ਹੈ ਉਸ ਨੂੰ ਮਾਰ ਦੇਣਾ ਚਾਹੀਦਾ ਹੈ।
16 And he that stealeth a man, and selleth him, or if he be found in his hand, he shall surely be put to death.“ਜੇ ਕੋਈ ਬੰਦਾ ਕਿਸੇ ਨੂੰ ਚੋਰੀ ਕਰਦਾ ਹੈ ਤਾਂ ਜੋ ਉਸ ਨੂੰ ਗੁਲਾਮ ਵਜੋਂ ਵੇਚ ਸੱਕੇ ਜਾਂ ਉਸ ਨੂੰ ਖੁਦ ਲਈ ਗੁਲਾਮ ਰੱਖ ਲੈਂਦਾ ਹੈ, ਤਾਂ ਉਸ ਬੰਦੇ ਨੂੰ ਮਾਰ ਦੇਣਾ ਚਾਹੀਦਾ ਹੈ।
17 And he that curseth his father, or his mother, shall surely be put to death.“ਕੋਈ ਵੀ ਜੋ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਸਰਾਪ ਦਿੰਦਾ ਹੈ, ਮਾਰਿਆ ਜਾਣਾ ਚਾਹੀਦਾ ਹੈ।
18 And if men strive together, and one smite another with a stone, or with his fist, and he die not, but keepeth his bed:“ਜੇ ਦੋ ਬੰਦੇ ਲੜ ਪੈਣ ਤੇ ਇੱਕ ਜਣਾ ਦੂਸਰੇ ਨੂੰ ਪੱਥਰ ਜਾਂ ਮੁੱਕਾ ਮਾਰ ਦੇਵੇ। (ਤੁਸੀਂ ਉਸ ਬੰਦੇ ਨੂੰ ਕੀ ਸਜ਼ਾ ਦਿਉਂਗੇ? ਜੇ ਉਹ ਬੰਦਾ ਜਿਸਦੇ ਸੱਟ ਵੱਜੀ ਸੀ, ਮਰਿਆ ਨਹੀਂ, ਤਾਂ ਉਸ ਬੰਦੇ ਨੂੰ ਜਿਸਨੇ ਉਸ ਨੂੰ ਕੁੱਟਿਆ ਮਰਨਾ ਨਹੀਂ ਚਾਹੀਦਾ।)
19 If he rise again, and walk abroad upon his staff, then shall he that smote him be quit: only he shall pay for the loss of his time, and shall cause him to be thoroughly healed.ਜੇ ਬੰਦਾ ਫ਼ੱਟੜ ਹੋਇਆ ਅਤੇ ਉਸ ਨੂੰ ਕੁਝ ਦਿਨ ਮੰਜੇ ਤੇ ਪੈਣਾ ਪਵੇ ਤਾਂ ਜਿਸਨੇ ਉਸ ਨੂੰ ਫ਼ੱਟੜ ਕੀਤਾ ਉਹ ਉਸ ਨੂੰ ਆਸਰਾ ਦੇਵੇ। ਜਿਸ ਨੂੰ ਉਸ ਨੂੰ ਫ਼ੱਟੜ ਕੀਤਾ ਉਹ ਉਸ ਦੇ ਵਕਤ ਦੀ ਬਰਬਾਦੀ ਦਾ ਇਵਜ਼ਾਨਾ ਦੇਵੇ। ਉਸ ਬੰਦੇ ਨੂੰ ਉਸ ਨੂੰ ਉਦੋਂ ਤੱਕ ਆਸਰਾ ਦੇਣਾ ਚਾਹੀਦਾ ਹੈ ਜਦੋਂ ਤੱਕ ਕਿ ਉਹ ਪੂਰੀ ਤਰ੍ਹਾਂ ਠੀਕ ਨਹੀਂ ਹੋ ਜਾਂਦਾ।
20 And if a man smite his servant, or his maid, with a rod, and he die under his hand; he shall be surely punished.“ਕਈ ਵਾਰੀ ਲੋਕ ਆਪਣੇ ਗੁਲਾਮਾਂ ਜਾਂ ਗੁਲਾਮ ਔਰਤਾਂ ਨੂੰ ਕੁੱਟਦੇ ਹਨ। ਜੇ ਕੁੱਟ ਤੋਂ ਬਾਦ ਗੁਲਾਮ ਮਰ ਜਾਵੇ ਤਾਂ ਕਾਤਲ ਨੂੰ ਜ਼ਰੂਰ ਸਜ਼ਾ ਮਿਲਣੀ ਚਾਹੀਦੀ ਹੈ।
21 Notwithstanding, if he continue a day or two, he shall not be punished: for he is his money.ਪਰ ਜੇ ਗੁਲਾਮ ਮਰਦਾ ਨਹੀਂ ਅਤੇ ਕੁਝ ਦਿਨਾਂ ਬਾਦ ਠੀਕ ਹੋ ਜਾਂਦਾ ਹੈ ਤਾਂ ਉਸ ਬੰਦੇ ਨੂੰ ਸਜ਼ਾ ਨਹੀਂ ਮਿਲਣੀ ਚਾਹੀਦੀ। ਕਿਉਂਕਿ ਸੁਆਮੀ ਨੇ ਗੁਲਾਮ ਨੂੰ ਆਪਣੇ ਪੈਸੇ ਨਾਲ ਖਰੀਦਿਆ ਸੀ ਅਤੇ ਗੁਲਾਮ ਉਸੇ ਦਾ ਹੈ।
22 If men strive, and hurt a woman with child, so that her fruit depart from her, and yet no mischief follow: he shall be surely punished, according as the woman's husband will lay upon him; and he shall pay as the judges determine.“ਜੇ ਦੋ ਬੰਦੇ ਲੜ ਰਹੇ ਹੋਣ ਅਤੇ ਉਹ ਕਿਸੇ ਗਰਭਵਤੀ ਔਰਤ ਨੂੰ ਜ਼ਖਮੀ ਕਰ ਦੇਣ। ਇਸ ਨਾਲ ਹੋ ਸੱਕਦਾ ਹੈ ਕਿ ਉਹ ਔਰਤ ਸਮੇਂ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਜਨਮ ਦੇਵੇ। ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਨਾ ਹੋਈ ਹੋਵੇ ਤਾਂ ਜਿਸ ਬੰਦੇ ਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਜ਼ੁਰਮਾਨਾ ਭਰਨਾ ਚਾਹੀਦਾ ਹੈ। ਔਰਤ ਦਾ ਪਤੀ ਨਿਆਂ ਕਰੇਗਾ ਕਿ ਉਹ ਆਦਮੀ ਕਿੰਨਾ ਇਵਜ਼ਾਨਾ ਦੇਵੇ। ਨਿਆਂਕਾਰ ਉਸ ਬੰਦੇ ਨੂੰ ਇਹ ਨਿਆਂ ਕਰਨ ਵਿੱਚ ਸਹਾਇਤਾ ਦੇਣਗੇ ਕਿ ਜ਼ੁਰਮਾਨਾ ਕਿੰਨਾ ਹੋਣਾ ਚਾਹੀਦਾ ਹੈ।
23 And if any mischief follow, then thou shalt give life for life,ਪਰ ਜੇ ਔਰਤ ਬੁਰੀ ਤਰ੍ਹਾਂ ਜ਼ਖਮੀ ਹੋਈ ਹੋਵੇ ਤਾਂ, ਜਿਸਨੇ ਉਸ ਨੂੰ ਜ਼ਖਮੀ ਕੀਤਾ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਜੇ ਕੋਈ ਬੰਦਾ ਮਰ ਜਾਂਦਾ ਹੈ ਤਾਂ ਜਿਸਨੇ ਮਾਰਿਆ ਉਸ ਨੂੰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਇੱਕ ਜਾਨ ਦੀ ਕੀਮਤ ਦੂਸਰੀ ਜਾਨ ਨਾਲ ਅਦਾ ਕਰਨੀ ਚਾਹੀਦੀ ਹੈ।
24 Eye for eye, tooth for tooth, hand for hand, foot for foot,ਤੁਹਾਨੂੰ ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਹੱਥ ਦੇ ਬਦਲੇ ਹੱਥ, ਪੈਰ ਦੇ ਬਦਲੇ ਪੈਰ,
25 Burning for burning, wound for wound, stripe for stripe.ਸੇਕ ਦੇ ਬਦਲੇ ਸੇਕ, ਝਰੀਟ ਦੇ ਬਦਲੇ ਝਰੀਟ, ਅਤੇ ਜ਼ਖਮ ਦੇ ਬਦਲੇ ਜ਼ਖਮ ਅਦਾ ਕਰਨਾ ਚਾਹੀਦਾ ਹੈ।
26 And if a man smite the eye of his servant, or the eye of his maid, that it perish; he shall let him go free for his eye's sake.“ਜੇ ਕੋਈ ਬੰਦਾ ਕਿਸੇ ਗੁਲਾਮ ਦੀ ਅੱਖ ਉੱਤੇ ਸੱਟ ਮਾਰਦਾ ਹੈ ਅਤੇ ਗੁਲਾਮ ਦੀ ਉਹ ਅੱਖ ਅੰਨ੍ਹੀ ਹੋ ਜਾਂਦੀ ਹੈ, ਤਾਂ ਗੁਲਾਮ ਨੂੰ ਅਜ਼ਾਦ ਕਰ ਦੇਣਾ ਚਾਹੀਦਾ ਹੈ। ਉਸਦੀ ਅੱਖ ਉਸਦੀ ਅਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
27 And if he smite out his manservant's tooth, or his maidservant's tooth; he shall let him go free for his tooth's sake.ਜੇ ਸੁਆਮੀ ਆਪਣੇ ਗੁਲਾਮ ਦੇ ਮੂੰਹ ਤੇ ਸੱਟ ਮਾਰਦਾ ਹੈ ਅਤੇ ਗੁਲਾਮ ਦਾ ਦੰਦ ਟੁੱਟ ਜਾਂਦਾ ਹੈ, ਤਾਂ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਗੁਲਾਮ ਦਾ ਦੰਦ ਗੁਲਾਮ ਦੀ ਆਜ਼ਾਦੀ ਦਾ ਇਵਜ਼ਾਨਾ ਹੈ। ਇਹ ਦਾਸਾਂ ਅਤੇ ਦਾਸੀਆਂ ਦੋਹਾਂ ਬਾਰੇ ਇੱਕ ਸਮਾਨ ਹੈ।
28 If an ox gore a man or a woman, that they die: then the ox shall be surely stoned, and his flesh shall not be eaten; but the owner of the ox shall be quit.“ਜੇ ਕਿਸੇ ਬੰਦੇ ਦਾ ਬਲਦ ਕਸੇ ਆਦਮੀ ਜਾਂ ਔਰਤ ਨੂੰ ਮਾਰ ਦਿੰਦਾ, ਤੁਸੀਂ ਉਸ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਉਸ ਬਲਦ ਨੂੰ ਖਾਧਾ ਨਹੀਂ ਜਾਣਾ ਚਾਹੀਦਾ। ਪਰ ਬਲਦ ਦਾ ਮਾਲਕ ਦੋਸ਼ੀ ਨਹੀਂ ਹੋਵੇਗਾ।
29 But if the ox were wont to push with his horn in time past, and it hath been testified to his owner, and he hath not kept him in, but that he hath killed a man or a woman; the ox shall be stoned, and his owner also shall be put to death.ਪਰ ਜੇ ਬਲਦ ਨੇ ਪਹਿਲਾਂ ਵੀ ਲੋਕਾਂ ਨੂੰ ਜ਼ਖਮੀ ਕੀਤਾ ਹੋਵੇ ਅਤੇ ਮਾਲਕ ਨੂੰ ਚਿਤਾਵਨੀ ਮਿਲੀ ਹੋਵੇ ਤਾਂ ਮਾਲਕ ਦੋਸ਼ੀ ਹੋਵੇਗਾ। ਕਿਉਂਕਿ ਉਸ ਨੇ ਬਲਦ ਨੂੰ ਬੰਨ੍ਹ ਕੇ ਜਾਂ ਉਸਦੀ ਥਾਂ ਤੇ ਬੰਦ ਕਰਕੇ ਨਹੀਂ ਰੱਖਿਆ। ਇਸ ਲਈ ਜੇ ਬਲਦ ਕਿਸੇ ਨੂੰ ਮਾਰ ਦਿੰਦਾ, ਤੁਸੀਂ ਬਲਦ ਨੂੰ ਪੱਥਰਾਂ ਨਾਲ ਮਾਰ ਦਿਓ ਅਤੇ ਮਾਲਕ ਨੂੰ ਵੀ ਮਾਰ ਦਿਓ।
30 If there be laid on him a sum of money, then he shall give for the ransom of his life whatsoever is laid upon him.ਪਰ ਮਰੇ ਹੋਏ ਬੰਦੇ ਦਾ ਪਰਿਵਾਰ ਪੈਸਾ ਪ੍ਰਵਾਨ ਕਰ ਸੱਕਦਾ ਹੈ, ਜੇ ਉਹ ਪੈਸਾ ਲੈ ਲੈਣ ਤਾਂ ਉਹ ਬੰਦਾ ਜਿਸਦਾ ਬਲਦ ਸੀ, ਨਹੀਂ ਮਾਰਿਆ ਜਾਣਾ ਚਾਹੀਦਾ। ਪਰ ਉਸ ਨੂੰ ਓਨਾ ਪੈਸਾ ਜ਼ਰੂਰ ਦੇਣਾ ਚਾਹੀਦਾ ਹੈ ਜਿੰਨਾ ਨਿਆਂਕਾਰ ਆਖੇ।
31 Whether he have gored a son, or have gored a daughter, according to this judgment shall it be done unto him.“ਉਸੇ ਨੇਮ ਦੀ ਪਾਲਣਾ ਉਦੋਂ ਵੀ ਕਰਨੀ ਚਾਹੀਦੀ ਹੈ ਜਦੋਂ ਬਲਦ ਕਿਸੇ ਬੰਦੇ ਦੇ ਪੁੱਤਰ ਜਾਂ ਧੀ ਨੂੰ ਮਾਰ ਦੇਵੇ।
32 If the ox shall push a manservant or a maidservant; he shall give unto their master thirty shekels of silver, and the ox shall be stoned.ਪਰ ਜੇ ਬਲਦ ਕਿਸੇ ਗੁਲਾਮ ਨੂੰ ਮਾਰ ਦੇਵੇ ਤਾਂ ਬਲਦ ਦੇ ਮਾਲਕ ਨੂੰ (ਗੁਲਾਮ ਦੇ) ਮਾਲਕ ਨੂੰ 30 ਚਾਂਦੀ ਦੇ ਸਿੱਕੇ ਦੇਣੇ ਚਾਹੀਦੇ ਹਨ। ਅਤੇ ਬਲਦ ਨੂੰ ਵੀ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਇਹ ਨੇਮ ਦਾਸਾਂ ਅਤੇ ਦਾਸੀਆਂ ਦੋਹਾਂ ਲਈ ਇੱਕ ਜਿਹਾ ਹੋਵੇਗਾ।
33 And if a man shall open a pit, or if a man shall dig a pit, and not cover it, and an ox or an ass fall therein;“ਹੋ ਸੱਕਦਾ ਹੈ ਕਿ ਕੋਈ ਬੰਦਾ ਖੂਹ ਤੋਂ ਢੱਕਣ ਲਾਹ ਦੇਵੇ ਜਾਂ ਉਹ ਕੋਈ ਟੋਆ ਪੁੱਟੇ ਅਤੇ ਇਸ ਨੂੰ ਢੱਕੇ ਨਾ। ਜੇ ਕਿਸੇ ਹੋਰ ਬੰਦੇ ਦਾ ਜਾਨਵਰ ਆਉਂਦਾ ਹੈ ਅਤੇ ਟੋਏ ਵਿੱਚ ਡਿੱਗ ਪੈਂਦਾ ਹੈ, ਤਾਂ ਟੋਏ ਦਾ ਮਾਲਕ ਦੋਸ਼ੀ ਹੈ।
34 The owner of the pit shall make it good, and give money unto the owner of them; and the dead beast shall be his.ਜਿਸ ਬੰਦੇ ਦਾ ਟੋਆ ਹੈ ਉਸ ਨੂੰ ਜਾਨਵਰ ਦੀ ਕੀਮਤ ਅਦਾ ਕਰਨੀ ਚਾਹੀਦੀ ਹੈ। ਪਰ ਜਦੋਂ ਉਹ ਜਾਨਵਰ ਦੀ ਕੀਮਤ ਦੇ ਦਿੰਦਾ ਹੈ ਤਾਂ ਉਹ ਜਾਨਵਰ ਦਾ ਸ਼ਰੀਰ ਰੱਖ ਸੱਕਦਾ ਹੈ।
35 And if one man's ox hurt another's, that he die; then they shall sell the live ox, and divide the money of it; and the dead ox also they shall divide.“ਜੇ ਕਿਸੇ ਆਦਮੀ ਦਾ ਬਲਦ ਕਿਸੇ ਹੋਰ ਆਦਮੀ ਦੇ ਬਲਦ ਨੂੰ ਮਾਰ ਦੇਵੇ ਤਾਂ ਉਨ੍ਹਾਂ ਨੂੰ ਜਿਉਂਦਾ ਬਲਦ ਵੇਚ ਦੇਣਾ ਚਾਹੀਦਾ ਹੈ। ਦੋਹਾਂ ਆਦਮੀਆਂ ਨੂੰ ਬਲਦ ਵੇਚਕੇ ਮਿਲੇ ਪੈਸੇ ਦਾ ਅੱਧਾ-ਅੱਧਾ ਹਿੱਸਾ ਮਿਲਣਾ ਚਾਹੀਦਾ ਹੈ ਅਤੇ ਦੋਵੇਂ ਆਦਮੀ ਮਰੇ ਹੋਏ ਬਲਦ ਦਾ ਸ਼ਰੀਰ ਵੀ ਅੱਧਾ-ਅੱਧਾ ਹਿੱਸਾ ਲੈਣਗੇ।
36 Or if it be known that the ox hath used to push in time past, and his owner hath not kept him in; he shall surely pay ox for ox; and the dead shall be his own.ਪਰ ਜੇ ਉਸ ਆਦਮੀ ਦੇ ਬਲਦ ਨੇ ਪਹਿਲਾਂ ਵੀ ਹੋਰ ਜਾਨਵਰਾਂ ਨੂੰ ਜ਼ਖਮੀ ਕੀਤਾ ਹੋਵੇ ਤਾਂ ਮਾਲਕ ਆਪਣੇ ਬਲਦ ਲਾਈ ਜ਼ਿੰਮੇਵਾਰ ਹੈ। ਜੇ ਉਸਦਾ ਬਲਦ ਕਿਸੇ ਹੋਰ ਬਲਦ ਨੂੰ ਮਾਰ ਦਿੰਦਾ ਹੈ। ਤਾਂ ਉਹ ਦੋਸ਼ੀ ਹੈ ਕਿਉਂਕਿ ਉਸ ਨੇ ਬਲਦ ਖੁਲ੍ਹਾ ਛੱਡਿਆ। ਉਸ ਆਦਮੀ ਨੂੰ ਬਲਦ ਬਦਲੇ ਬਲਦ ਦੇਣਾ ਪਵੇਗਾ। ਉਸ ਨੂੰ ਆਪਣਾ ਬਲਦ ਮਰੇ ਹੋਏ ਬਲਦ ਬਦਲੇ ਦੇਣਾ ਪਵੇਗਾ।
Punjabi Bible