Exodus 22:22
“ਤੁਹਾਨੂੰ ਕਦੇ ਵੀ ਉਨ੍ਹਾਂ ਔਰਤਾਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਨ੍ਹਾਂ ਨੇ ਪਤੀ ਮਰ ਚੁੱਕੇ ਹਨ ਜਾਂ ਉਨ੍ਹਾਂ ਬੱਚਿਆਂ ਨਾਲ ਮੰਦਾ ਨਹੀਂ ਕਰਨਾ ਚਾਹੀਦਾ ਜਿਹੜੇ ਯਤੀਮ ਹਨ।
Exodus 22:22 in Other Translations
King James Version (KJV)
Ye shall not afflict any widow, or fatherless child.
American Standard Version (ASV)
Ye shall not afflict any widow, or fatherless child.
Bible in Basic English (BBE)
Do no wrong to a widow, or to a child whose father is dead.
Darby English Bible (DBY)
Ye shall not afflict any widow or fatherless child.
Webster's Bible (WBT)
Ye shall not afflict any widow, or fatherless child.
World English Bible (WEB)
"You shall not take advantage of any widow or fatherless child.
Young's Literal Translation (YLT)
`Any widow or orphan ye do not afflict;
| Ye shall not | כָּל | kāl | kahl |
| afflict | אַלְמָנָ֥ה | ʾalmānâ | al-ma-NA |
| any | וְיָת֖וֹם | wĕyātôm | veh-ya-TOME |
| widow, | לֹ֥א | lōʾ | loh |
| or fatherless child. | תְעַנּֽוּן׃ | tĕʿannûn | teh-ah-noon |
Cross Reference
Deuteronomy 24:17
“ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ।
James 1:27
ਜਿਸ ਤਰ੍ਹਾਂ ਦਾ ਧਰਮ ਪਰਮੇਸ਼ੁਰ ਨੂੰ ਚਾਹੀਦਾ ਹੈ ਉਹ ਇਹ ਹੈ; ਉਨ੍ਹਾਂ ਯਤੀਮਾਂ ਅਤੇ ਵਿਧਵਾਵਾਂ ਦੀ ਪਰਵਰਿਸ਼ ਕਰਨਾ ਜਿਨ੍ਹਾਂ ਨੂੰ ਸਹਾਇਤਾ ਦੀ ਲੋੜ ਹੈ, ਅਤੇ ਆਪਣੇ ਆਪ ਨੂੰ ਦੁਨਿਆਵੀ ਪ੍ਰਭਾਵ ਤੋਂ ਮੁਕਤ ਰੱਖਣਾ। ਇਹੀ ਉਹ ਧਰਮ ਹੈ ਜਿਸ ਨੂੰ ਪਰਮੇਸ਼ੁਰ ਸ਼ੁੱਧ ਅਤੇ ਪਵਿੱਤਰ ਕਬੂਲਦਾ ਹੈ।
Zechariah 7:10
ਯਤੀਮ ਬੱਚਿਆਂ, ਵਿੱਧਵਾਵਾਂ, ਓਪਰਿਆਂ ਤੇ ਗਰੀਬਾਂ ਦਾ ਦਿਲ ਨਾ ਦੁੱਖਾਓ ਅਤੇ ਦੂਜਿਆਂ ਨਾਲ ਬੁਰਾਈ ਕਰਨ ਦਾ ਖਿਆਲ ਵੀ ਕਦੇ ਦਿਲ ਵਿੱਚ ਨਾ ਲਿਆਓ।”
Ezekiel 22:7
ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।
Isaiah 10:2
ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ।
Isaiah 1:23
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
Isaiah 1:17
ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
Deuteronomy 27:19
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Deuteronomy 10:18
ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।
Psalm 94:6
ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।