Exodus 30:1-10 in Punjabi

Exodus 30:1
ਧੂਫ਼ ਧੁਖਾਉਣ ਲਈ ਜਗਵੇਦੀ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਸ਼ਿੱਟੀਮ ਦੀ ਲੱਕੜ ਦੀ ਇੱਕ ਜਗਵੇਦੀ ਬਣਾਉ। ਤੁਸੀਂ ਇਸ ਜਗਵੇਦੀ ਨੂੰ ਧੂਫ਼ ਧੁਖਾਉਣ ਲਈ ਵਰਤੋਂਗੇ।

Exodus 30:2
ਤੁਹਾਨੂੰ ਜਗਵੇਦੀ ਚੌਕੋਰ ਬਨਾਉਣੀ ਚਾਹੀਦੀ ਹੈ-ਇੱਕ ਹੱਥ ਲੰਮੀ ਤੇ ਇੱਕ ਹੱਥ ਚੌੜੀ। ਇਹ ਦੋ ਹੱਥ ਉੱਚੀ ਹੋਣੀ ਚਾਹੀਦੀ ਹੈ ਇਸਦੇ ਚੌਹਾਂ ਕੋਨਿਆਂ ਉੱਤੇ ਸਿੰਗ ਹੋਣੇ ਚਾਹੀਦੇ ਹਨ। ਇਨ੍ਹਾਂ ਸਿੰਗਾ ਨੂੰ ਜਗਵੇਦੀ ਨਾਲ ਇੱਕ ਮਿੱਕ ਕਰਕੇ ਬਨਾਉਣਾ ਚਾਹੀਦਾ ਹੈ।

Exodus 30:3
ਜਗਵੇਦੀ ਦੇ ਉੱਪਰ ਪਾਸੇ ਅਤੇ ਇਸਦੇ ਸਾਰੇ ਪਾਸਿਆਂ ਉੱਪਰ ਸ਼ੁੱਧ ਸੋਨਾ ਚੜ੍ਹਾਉ। ਅਤੇ ਜਗਵੇਦੀ ਦੇ ਆਲੇ-ਦੁਆਲੇ ਸੋਨੇ ਦੀ ਕਿਨਾਰੀ ਬਣਾਉ।

Exodus 30:4
ਇਸ ਸੁਨਿਹਰੀ ਕਿਨਾਰੀ ਦੇ ਹੇਠਾਂ ਸੋਨੇ ਦੇ ਦੋ ਕੜੇ ਅਤੇ ਜਗਵੇਦੀ ਦੇ ਹਰ ਪਾਸੇ ਸੋਨੇ ਦੇ ਦੋ ਕੜੇ ਹੋਣੇ ਚਾਹੀਦੇ ਹਨ। ਇਨ੍ਹਾਂ ਕੜਿਆਂ ਦੀ ਵਰਤੋਂ ਜਗਵੇਦੀ ਨੂੰ ਚੋਬਾਂ ਨਾਲ ਚੁੱਕਣ ਲਈ ਕੀਤੀ ਜਾਵੇਗੀ।

Exodus 30:5
ਚੋਬਾਂ ਵੀ ਸ਼ਿੱਟੀਮ ਦੀ ਲੱਕੜ ਦੀਆਂ ਬਣਾਉ। ਚੋਬਾਂ ਉੱਪਰ ਸੋਨਾ ਚੜ੍ਹਾਉ।

Exodus 30:6
ਜਗਵੇਦੀ ਨੂੰ ਖਾਸ ਪਰਦੇ ਦੇ ਸਾਹਮਣੇ ਰੱਖੋ। ਇਸ ਪਰਦੇ ਦੇ ਪਿੱਛੇ ਇਕਰਾਰਨਾਮੇ ਵਾਲਾ ਸੰਦੂਕ ਹੈ। ਜਗਵੇਦੀ ਉਸ ਪਰਦੇ ਦੇ ਸਾਹਮਣੇ ਹੋਵੇਗੀ ਜਿਹੜਾ ਇਕਰਾਰਨਾਮੇ ਦੇ ਉੱਪਰ ਹੈ। ਇਹੀ ਉਹ ਥਾਂ ਹੈ ਜਿੱਥੇ ਮੈਂ ਤੁਹਾਨੂੰ ਮਿਲਾਂਗਾ।

Exodus 30:7
“ਹਾਰੂਨ ਨੂੰ ਚਾਹੀਦਾ ਹੈ ਕਿ ਹਰ ਸਵੇਰ ਜਗਵੇਦੀ ਉੱਤੇ ਸੁਗੰਧੀ ਧੂਫ਼ ਧੁਖਾਵੇ। ਅਜਿਹਾ ਉਹ ਉਸ ਵੇਲੇ ਕਰੇਗਾ ਜਦੋਂ ਉਹ ਦੀਵਿਆਂ ਦੀ ਦੇਖ ਭਾਲ ਕਰਨ ਲਈ ਆਵੇਗਾ।

Exodus 30:8
ਸ਼ਾਮ ਵੇਲੇ ਇੱਕ ਵਾਰ ਫ਼ੇਰ, ਉਸ ਨੂੰ ਧੂਫ਼ ਧੁਖਾਉਣੀ ਚਾਹੀਦੀ ਹੈ। ਇਹ ਉਹ ਸਮਾਂ ਹੈ ਜਦੋਂ ਉਹ ਸ਼ਾਮ ਵੇਲੇ ਦੀਵਿਆਂ ਦੀ ਜਾਂਚ ਕਰੇਗਾ। ਇਸ ਤਰ੍ਹਾਂ, ਉਹ ਧੂਫ਼ ਯਹੋਵਾਹ ਦੇ ਸਾਹਮਣੇ ਤੁਹਾਡੀ ਸਾਰੀ ਪੀੜੀ ਤੀਕ ਧੁਖਦੀ ਰਹੇਗੀ।

Exodus 30:9
ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।

Exodus 30:10
“ਸਾਲ ਵਿੱਚ ਇੱਕ ਵਾਰੀ, ਹਾਰੂਨ ਨੂੰ ਯਹੋਵਾਹ ਅੱਗੇ ਖਾਸ ਬਲੀ ਚੜ੍ਹਾਉਣੀ ਚਾਹੀਦੀ ਹੈ। ਉਸ ਨੂੰ ਕਫ਼ਾਰੇ ਦੇ ਦਿਨ ਦੀ ਪਾਪ ਦੀ ਭੇਟ ਦਾ ਲਹੂ ਜਗਵੇਦੀ ਦੇ ਸਿੰਗਾਂ ਉੱਤੇ ਪਾਉਣਾ ਚਾਹੀਦਾ। ਇਸ ਤਰ੍ਹਾਂ ਸਾਲ ’ਚ ਇੱਕ ਵਾਰੀ ਹਾਰੂਨ ਤੁਹਾਡੀਆਂ ਉੱਤੇ ਸਾਰੀਆਂ ਪੀੜੀਆਂ ਲਈ ਜਗਵੇਦੀ ਲਈ ਪਰਾਸਚਿਤ ਕਰੇਗਾ ਕਿਉਂਕਿ ਇਹ ਜਗਵੇਦੀ ਯਹੋਵਾਹ ਲਈ ਅੱਤ ਪਵਿੱਤਰ ਹੈ।”

Punjabi Bible