Ezekiel 45:1-20 in Punjabi

Ezekiel 45:1
ਪਵਿੱਤਰ ਵਰਤੋਂ ਲਈ ਜ਼ਮੀਨ ਦੀ ਵੰਡ “ਤੁਸੀਂ ਗੁਣੇ ਪਾਕੇ ਇਸਰਾਏਲੀ ਪਰਿਵਾਰ-ਸਮੂਹਾਂ ਵਿੱਚਕਾਰ ਜ਼ਮੀਨ ਦੀ ਵੰਡ ਕਰੋਂਗੇ। ਉਸ ਸਮੇਂ ਤੁਸੀਂ ਜ਼ਮੀਨ ਦੇ ਇੱਕ ਹਿੱਸੇ ਨੂੰ ਵੱਖ ਕਰ ਲਵੌਗੇ। ਇਹ ਯਹੋਵਾਹ ਲਈ ਜ਼ਮੀਨ ਦਾ ਪਵਿੱਤਰ ਹਿੱਸਾ ਹੋਵੇਗਾ। ਜ਼ਮੀਨ 25,000 ਹੱਥ ਲੰਮੀ ਅਤੇ 20,000 ਹੱਥ ਚੌੜੀ ਹੋਵੇਗੀ। ਇਹ ਸਾਰੀ ਜ਼ਮੀਨ ਪਵਿੱਤਰ ਹੋਵੇਗੀ।

Ezekiel 45:2
ਇੱਕ ਚੌਕੋਰ ਖੇਤਰ ਜਿਹੜਾ ਦੋਹਾਂ ਪਾਸਿਆਂ ਤੋਂ 500 ਹੱਥ ਲੰਮਾ ਹੋਵੇਗਾ ਉਹ ਮੰਦਰ ਲਈ ਹੋਵੇਗਾ। ਮੰਦਰ ਦੇ ਆਲੇ-ਦੁਆਲੇ ਇੱਕ ਖੁਲ੍ਹੀ ਥਾਂ ਹੋਵੇਗੀ ਜਿਹੜੀ 50 ਹੱਥ ਚੌੜੀ ਹੋਵੇਗੀ।

Ezekiel 45:3
ਪਵਿੱਤਰ ਖੇਤਰ ਵਿੱਚ ਤੁਸੀਂ 25,000 ਹੱਥ ਲੰਮੀ ਅਤੇ 10,000 ਹੱਥ ਚੌੜੀ ਥਾਂ ਨਾਪੋਗੇ: ਮੰਦਰ ਇਸ ਖੇਤਰ ਵਿੱਚ ਹੋਵੇਗਾ। ਮੰਦਰ ਦਾ ਖੇਤਰ ਅੱਤ ਪਵਿੱਤਰ ਸਥਾਨ ਹੋਵੇਗਾ।

Ezekiel 45:4
“ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਥਾਨ ਹੋਵੇਗਾ।

Ezekiel 45:5
ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।

Ezekiel 45:6
“ਅਤੇ ਤੁਸੀਂ ਸ਼ਹਿਰ ਨੂੰ ਇੱਕ 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਖੇਤਰ ਦਿਓਗੇ। ਇਹ ਪਵਿੱਤਰ ਖੇਤਰ ਦੀ ਵੱਖੀ ਨਾਲ ਲਗਦਾ ਹੋਵੇਗਾ। ਇਹ ਇਸਰਾਏਲ ਦੇ ਸਾਰੇ ਪਰਿਵਾਰ ਲਈ ਹੋਵੇਗਾ।

Ezekiel 45:7
“ਹਾਕਮ ਕੋਲ ਪਵਿੱਤਰ ਖੇਤਰ ਦੇ ਦੋਹੀਁ ਪਾਸੀਁ ਅਤੇ ਸ਼ਹਿਰ ਵਾਲੀ ਜ਼ਮੀਨ ਦੀ ਜਗ੍ਹਾ ਹੋਵੇਗੀ। ਇਹ ਜ਼ਮੀਨ ਪਵਿੱਤਰ ਖੇਤਰ ਅਤੇ ਸ਼ਹਿਰ ਦੇ ਖੇਤਰ ਦੇ ਵਿੱਚਕਾਰ ਹੋਵੇਗੀ। ਇਹ ਉਨੀ ਹੀ ਚੌੜਾਈ ਵਾਲੀ ਹੋਵੇਗੀ ਜਿਹੜੀ ਕਿ ਕਿਸੇ ਪਰਿਵਾਰ-ਸਮੂਹ ਦੀ ਮਲਕੀਅਤ ਹੇਠਲੀ ਜ਼ਮੀਨ ਦੇ ਬਰਾਬਰ ਹੋਵੇਗੀ। ਇਹ ਧੁਰ ਪੱਛਮੀ ਸਰਹੱਦ ਤੋਂ ਲੈ ਕੇ ਪੂਰਬੀ ਸਰਹੱਦ ਤੀਕ ਜਾਵੇਗੀ।

Ezekiel 45:8
ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵੱਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।”

Ezekiel 45:9
ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ, “ਬਸ ਬਹੁਤ ਹੋ ਚੁੱਕਿਆ, ਇਸਰਾਏਲ ਦੇ ਹਾਕਮੋ! ਜ਼ਾਲਮ ਬਨਣਾ ਅਤੇ ਲੋਕਾਂ ਤੋਂ ਚੀਜ਼ਾਂ ਚੁਰਾਉਣੀਆਂ ਛੱਡ ਦਿਓ! ਬੇਲਾਗ ਹੋਵੋ ਅਤੇ ਚੰਗੀਆਂ ਗੱਲਾਂ ਕਰੋ! ਮੇਰੇ ਬੰਦਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚੋਂ ਬਾਹਰ ਕੱਢਣਾ ਛੱਡ ਦਿਓ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ:

Ezekiel 45:10
“ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!

Ezekiel 45:11
ਏਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ਏਫਾ ਨੂੰ 1/10 ਹੋਮਰ ਦੇ ਬਰਾਬਰ ਹੋਣਾ ਚਾਹੀਦਾ ਹੈ। ਇਹ ਮਾਪ ਹੋਮਰ ਉੱਤੇ ਆਧਾਰਿਤ ਹੋਣਗੇ।

Ezekiel 45:12
ਇੱਕ ਸ਼ੈਕਲ 20 ਗੇਰਾਹਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇੱਕ ਮੀਨਾ 60 ਸ਼ੈਕਲਾਂ ਦੇ ਬਰਾਬਰ ਹੋਣਾ ਚਾਹੀਦਾ ਹੈ। ਇਸ ਨੂੰ 20 ਸ਼ੈਕਲ ਜਮ੍ਹਾਂ 25 ਸ਼ੈਕਲ ਜਮ੍ਹਾਂ 15 ਸ਼ੈਕਲ ਹੋਣਾ ਚਾਹੀਦਾ ਹੈ।

Ezekiel 45:13
“ਇਹ ਵਿਸ਼ੇਸ਼ ਭੇਟ ਹੈ ਜੋ ਤੁਹਾਨੂੰ ਅਵੱਸ਼ ਦੇਣੀ ਚਾਹੀਦੀ ਹੈ: 1/6 ਏਫਾ ਕਣਕ, ਹਰ ਹੋਮਰ ਕਣਕ ਲਈ; 1/6 ਏਫਾ ਜੌਁ, ਹਰ ਹੋਮਰ ਜੌਁ ਲਈ;

Ezekiel 45:14
1/10 ਬਾਬ ਜੈਤੂਨ ਦਾ ਤੇਲ, ਜੈਤੂਨ ਦੇ ਤੇਲ ਦੇ ਹਰ ਕੋਰ ਲਈ ਯਾਦ ਰੱਖੋ। (ਦਸ ਬਾਬ ਦਾ ਇੱਕ ਹੋਮਰ ਬਣਦਾ ਹੈ। ਯਾਦ ਰੱਖੋ: ਦਸ ਬਾਬ ਦਾ ਇੱਕ ਕੋਰ ਬਣਦਾ ਹੈ।)

Ezekiel 45:15
ਅਤੇ ਇੱਕ ਭੇਡ ਹਰ 200 ਭੇਡਾਂ ਬਦਲੇ, ਇਸਰਾਏਲ ਦੇ ਹਰ ਪਾਣੀ ਸੋਮਿਆਂ ਤੋਂ। “ਇਹ ਖਾਸ ਭੇਟਾਂ, ਅਨਾਜ ਦੀਆਂ ਭੇਟਾਂ ਲਈ, ਹੋਮ ਦੀਆਂ ਭੇਟਾਂ ਲਈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹਨ। ਇਹ ਭੇਟਾਂ ਲੋਕਾਂ ਲਈ ਪ੍ਰਾਸਚਿਤ ਕਰਨ ਲਈ ਹਨ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

Ezekiel 45:16
“ਦੇਸ ਦਾ ਹਰ ਵਿਅਕਤੀ ਇਸਰਾਏਲ ਦੇ ਹਾਕਮ ਨੂੰ ਇਹ ਭੇਟਾਂ ਦੇਵੇਗਾ।

Ezekiel 45:17
ਪਰ ਹਾਕਮ ਨੂੰ ਖਾਸ ਪਵਿੱਤਰ ਦਿਨਾਂ ਲਈ ਲੋੜੀਁਦੀਆਂ ਚੀਜ਼ਾਂ ਦੇਣੀਆਂ ਚਾਹੀਦੀਆਂ ਹਨ। ਹਾਕਮ ਨੂੰ ਚਾਹੀਦਾ ਹੈ ਕਿ ਉਹ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਦਾਵਤ ਦੇ ਦਿਨਾਂ ਲਈ ਪੀਣ ਦੀਆਂ ਭੇਟਾਂ, ਨਵੇਂ ਚਂਦ ਲਈ, ਸਬਤ ਲਈ ਅਤੇ ਇਸਰਾਏਲ ਦੇ ਪਰਿਵਾਰ ਦੀਆਂ ਸਾਰੀਆਂ ਖਾਸ ਦਾਵਤਾਂ ਲਈ, ਦੇਵੇ। ਹਾਕਮ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਪ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ। ਜਿਨ੍ਹਾਂ ਦੀ ਵਰਤੋਂ ਇਸਰਾਏਲ ਦੇ ਪਰਿਵਾਰ ਖਾਤਰ ਪ੍ਰਾਸਚਿਤ ਕਰਨ ਲਈ ਕੀਤੀ ਜਾਂਦੀ ਹੈ।”

Ezekiel 45:18
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਪਹਿਲੇ ਮਹੀਨੇ ਵਿੱਚ, ਮਹੀਨੇ ਦੀ ਪਹਿਲੀ ਤਾਰੀਖ ਨੂੰ ਤੁਸੀਂ ਇੱਕ ਦੋਸ਼ ਰਹਿਤ ਵਹਿੜਕਾ ਲਵੋਗੇ। ਤੁਹਾਨੂੰ ਉਸ ਵਹਿੜਕੇ ਦੀ ਵਰਤੋਂ ਮੰਦਰ ਤੋਂ ਪਾਪ ਦਾ ਪ੍ਰਭਾਵ ਹਟਾਉਣ ਲਈ ਕਰਨੀ ਚਾਹੀਦੀ ਹੈ।

Ezekiel 45:19
ਜਾਜਕ ਪਾਪ ਦੀਆਂ ਭੇਟਾਂ ਤੋਂ ਕੁਝ ਖੂਨ ਲਵੇਗਾ ਅਤੇ ਇਸ ਨੂੰ ਮੰਦਰ ਦੀਆਂ ਦਹਿਲੀਜ਼ਾਂ ਅਤੇ ਜਗਵੇਦੀ ਦੇ ਕਿਂਗਰੇ ਦੇ ਚਹੁਂਆਂ ਕਿਨਾਰਿਆਂ, ਅਤੇ ਅੰਦਰਲੇ ਵਿਹੜੇ ਦੇ ਦਰਾਂ ਉੱਤੇ ਛਿੜਕੇਗਾ।

Ezekiel 45:20
ਉਸ ਮਹੀਨੇ ਦੇ 7ਵੇਂ ਦਿਨ ਤੁਸੀਂ ਇਹੀ ਗੱਲ ਕਿਸੇ ਉਸ ਬੰਦੇ ਲਈ ਕਰੋਂਗੇ ਜਿਸ ਨੇ ਗ਼ਲਤੀ ਨਾਲ ਜਾਂ ਅਣਜਾਣਿਆਂ ਪਾਪ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੰਦਰ ਨੂੰ ਲਈ ਪ੍ਰਾਸਚਿਤ ਕਰ ਦੇਵੋਂਗੇ।

Punjabi Bible