Genesis 21:8-21 in Punjabi

Genesis 21:8
ਘਰ ਵਿੱਚ ਮੁਸ਼ਿਕਲ ਇਸਹਾਕ ਵੱਧਣ ਫ਼ੁੱਲਣ ਲੱਗਾ। ਛੇਤੀ ਹੀ ਉਹ ਠੋਸ ਆਹਾਰ ਕਰਨ ਜਿੰਨੀ ਉਮਰ ਦਾ ਹੋ ਗਿਆ। ਇਸ ਲਈ ਅਬਰਾਹਾਮ ਨੇ ਇੱਕ ਦਾਵਤ ਦਿੱਤੀ।

Genesis 21:9
ਹਾਜਰਾ ਉਹ ਮਿਸਰੀ ਗੁਲਾਮ ਔਰਤ ਸੀ ਜਿਸਨੇ ਅਬਰਾਹਾਮ ਦੇ ਪਹਿਲੇ ਪੁੱਤਰ ਨੂੰ ਜਨਮ ਦਿੱਤਾ ਸੀ। ਸਾਰਾਹ ਨੇ ਹਾਜਰਾ ਦੇ ਪੁੱਤਰ ਨੂੰ ਖੇਡਦਿਆਂ ਦੇਖਿਆ। ਸਾਰਾਹ ਅਸ਼ਾਂਤ ਹੋ ਗਈ।

Genesis 21:10
ਸਾਰਾਹ ਨੇ ਅਬਰਾਹਾਮ ਨੂੰ ਆਖਿਆ, “ਇਸ ਦਾਸੀ ਅਤੇ ਇਸਦੇ ਪੁੱਤਰ ਤੋਂ ਖਹਿੜਾ ਛੁਡਾ। ਮੈਂ ਨਹੀਂ ਚਾਹੁੰਦੀ ਕਿ ਉਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨਾਲ ਸਾਡੀ ਜਾਇਦਾਦ, ਵਿਰਸੇ ਵਿੱਚ ਪ੍ਰਾਪਤ ਕਰੇ।”

Genesis 21:11
ਇਸ ਗੱਲ ਨੇ ਅਬਰਾਹਾਮ ਨੂੰ ਬਹੁਤ ਅਸ਼ਾਂਤ ਕਰ ਦਿੱਤਾ। ਉਹ ਆਪਣੇ ਪੁੱਤਰ ਇਸਮਾਏਲ ਬਾਰੇ ਚਿੰਤਿਤ ਸੀ।

Genesis 21:12
ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, “ਉਸ ਮੁੰਡੇ ਅਤੇ ਗੁਲਾਮ ਔਰਤ ਦਾ ਫ਼ਿਕਰ ਨਾ ਕਰ। ਉਹੀ ਕਰ ਜੋ ਸਾਰਾਹ ਚਾਹੁੰਦੀ ਹੈ। ਇਸਹਾਕ ਹੀ ਤੇਰਾ ਇੱਕੋ-ਇੱਕ ਵਾਰਿਸ ਹੋਵੇਗਾ।

Genesis 21:13
ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਪੈਦਾ ਕਰਾਂਗਾ।”

Genesis 21:14
ਅਗਲੀ ਸਵੇਰ, ਅਬਰਾਹਾਮ ਨੇ ਕੁਝ ਭੋਜਨ ਪਾਣੀ ਲਿਆ। ਅਬਰਾਹਾਮ ਨੇ ਇਹ ਚੀਜ਼ਾਂ ਹਾਜਰਾ ਨੂੰ ਦੇ ਦਿੱਤੀਆਂ। ਹਾਜਰਾ ਨੇ ਇਹ ਚੀਜ਼ਾਂ ਚੁੱਕ ਲਈਆਂ ਅਤੇ ਆਪਣੇ ਪੁੱਤਰ ਨੂੰ ਲੈ ਕੇ ਚਲੀ ਗਈ। ਹਾਜਰਾ ਨੇ ਉਹ ਥਾਂ ਛੱਡ ਦਿੱਤੀ ਅਤੇ ਬਏਰਸਬਾ ਦੇ ਮਾਰੂਥਲ ਵਿੱਚ ਘੁੰਮਣ ਲਗੀ।

Genesis 21:15
ਕੁਝ ਸਮੇਂ ਬਾਦ, ਸਾਰਾ ਪਾਣੀ ਮੁੱਕ ਗਿਆ। ਪੀਣ ਲਈ ਕੁਝ ਵੀ ਨਹੀਂ ਬਚਿਆ। ਇਸ ਲਈ ਹਾਜਰਾ ਨੇ ਆਪਣੇ ਬੱਚੇ ਨੂੰ ਇੱਕ ਝਾੜੀ ਦੇ ਅੰਦਰ ਰੱਖ ਦਿੱਤਾ।

Genesis 21:16
ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।

Genesis 21:17
ਪਰਮੇਸ਼ੁਰ ਨੇ ਮੁੰਡੇ ਦਾ ਰੋਣਾ ਸੁਣਿਆ ਅਤੇ ਪਰਮੇਸ਼ੁਰ ਦੇ ਦੂਤ ਨੇ ਹਾਜਰਾ ਨੂੰ ਆਕਾਸ਼ ਵਿੱਚੋਂ ਆਵਾਜ਼ ਦਿੱਤੀ। ਉਸ ਨੇ ਆਖਿਆ, “ਕੀ ਗੱਲ ਹੈ, ਹਾਜਰਾ? ਡਰ ਨਾ! ਯਹੋਵਾਹ ਨੇ ਬੱਚੇ ਦਾ ਰੋਣਾ ਸੁਣ ਲਿਆ ਹੈ।

Genesis 21:18
ਜਾ ਅਤੇ ਮੁੰਡੇ ਦੀ ਸਹਾਇਤਾ ਕਰ। ਉਸਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”

Genesis 21:19
ਫ਼ੇਰ ਪਰਮੇਸ਼ੁਰ ਨੇ ਹਾਜਰਾ ਨੂੰ ਪਾਣੀ ਦਾ ਇੱਕ ਖੂਹ ਦਿਖਾਇਆ। ਇਸ ਲਈ ਹਾਜਰਾ ਖੂਹ ਉੱਤੇ ਗਈ ਅਤੇ ਆਪਣਾ ਥੈਲਾ ਪਾਣੀ ਨਾਲ ਭਰ ਲਿਆ। ਫ਼ੇਰ ਉਸ ਨੇ ਮੁੰਡੇ ਨੂੰ ਪਾਣੀ ਪਿਲਾਇਆ।

Genesis 21:20
ਮੁੰਡਾ ਵੱਡਾ ਹੁੰਦਾ ਗਿਆ ਅਤੇ ਪਰਮੇਸ਼ੁਰ ਉਸ ਦੇ ਅੰਗ-ਸੰਗ ਰਿਹਾ। ਇਸਮਾਏਲ ਮਾਰੂਥਲ ਵਿੱਚ ਰਹਿੰਦਾ ਸੀ ਅਤੇ ਇੱਕ ਸ਼ਿਕਾਰੀ ਬਣ ਗਿਆ। ਉਸ ਨੇ ਤੀਰ ਕਮਾਣ ਚਲਾਉਣ ਵਿੱਚ ਮਹਾਰਥ ਹਾਸਿਲ ਕਰ ਲਈ।

Genesis 21:21
ਉਸ ਦੀ ਮਾਂ ਨੇ ਉਸ ਲਈ ਮਿਸਰ ਵਿੱਚੋਂ ਇੱਕ ਪਤਨੀ ਲੱਭ ਲਈ। ਉਹ ਪਾਰਾਨ ਦੇ ਮਾਰੂਥਲ ਵਿੱਚ ਰਹਿੰਦੇ ਰਹੇ।

Punjabi Bible