Genesis 39:12
ਉਸ ਦੇ ਸੁਆਮੀ ਦੀ ਪਨਤੀ ਨੇ ਉਸਦਾ ਕੋਟ ਫ਼ੜ ਲਿਆ ਅਤੇ ਉਸ ਨੂੰ ਆਖਿਆ, “ਆ ਮੇਰੇ ਨਾਲ ਬਿਸਤਰੇ ਉੱਤੇ ਚੱਲ।” ਪਰ ਯੂਸੁਫ਼ ਘਰ ਤੋਂ ਇੰਨੀ ਤੇਜ਼ੀ ਨਾਲ ਬਾਹਰ ਭਜਿਆ ਕਿ ਉਸਦਾ ਕੋਟ ਉਸ ਦੇ ਮਾਲਕ ਦੀ ਪਤਨੀ ਦੇ ਹੱਥ ਵਿੱਚ ਹੀ ਰਹਿ ਗਿਆ।
And she caught | וַתִּתְפְּשֵׂ֧הוּ | wattitpĕśēhû | va-teet-peh-SAY-hoo |
garment, his by him | בְּבִגְד֛וֹ | bĕbigdô | beh-veeɡ-DOH |
saying, | לֵאמֹ֖ר | lēʾmōr | lay-MORE |
Lie | שִׁכְבָ֣ה | šikbâ | sheek-VA |
with | עִמִּ֑י | ʿimmî | ee-MEE |
left he and me: | וַיַּֽעֲזֹ֤ב | wayyaʿăzōb | va-ya-uh-ZOVE |
his garment | בִּגְדוֹ֙ | bigdô | beeɡ-DOH |
hand, her in | בְּיָדָ֔הּ | bĕyādāh | beh-ya-DA |
and fled, | וַיָּ֖נָס | wayyānos | va-YA-nose |
and got | וַיֵּצֵ֥א | wayyēṣēʾ | va-yay-TSAY |
him out. | הַחֽוּצָה׃ | haḥûṣâ | ha-HOO-tsa |
Cross Reference
Ecclesiastes 7:26
ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।
1 Peter 2:11
ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
2 Timothy 2:22
ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
Proverbs 7:13
ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ,
Proverbs 6:5
ਆਪਣੇ-ਆਪ ਨੂੰ ਮੁਕਤ ਕਰੋ ਜਿਵੇਂ ਇੱਕ ਹਿਰਨ ਸ਼ਿਕਾਰੀ ਤੋਂ, ਜਿਵੇਂ ਇੱਕ ਪੰਛੀ ਫ਼ਸਾਉਣ ਵਾਲੇ ਤੋਂ ਅਪਣੇ ਨੂੰ ਮੁਕਤ ਕਰਾਉਂਦਾ ਹੈ।
Proverbs 5:8
ਉਸ ਰਾਹ ਤੋਂ ਦੂਰ ਰਹੋ ਜਿਸ ਤੋਂ ਦੀ ਉਹ ਜਾਂਦੀ ਹੈ, ਉਸ ਦੇ ਘਰ ਦੇ ਦਰਵਾਜ਼ੇ ਦੇ ਨੇੜੇ ਵੀ ਨਾ ਆਓ।
1 Corinthians 15:33
ਮੂਰਖ ਨਾ ਬਣੋ, “ਬੁਰੀ ਸੰਗਤ ਚੰਗੀਆਂ ਆਦਤਾਂ ਨੂੰ ਤਬਾਹ ਕਰ ਦਿੰਦੀ ਹੈ।”
Ezekiel 16:30
ਤੂੰ ਇੰਨੀ ਕਮਜ਼ੋਰ ਹੈਂ। ਤੂੰ ਉਨ੍ਹਾਂ ਸਾਰੇ ਆਦਮੀਆਂ (ਦੇਸਾਂ) ਨੂੰ ਪਾਪ ਕਰਨ ਦਿੱਤਾ ਤੂੰ ਕਿਸੇ ਧੌਁਸ ਜਮਾਉਣ ਵਾਲੀ ਵੇਸਵਾ ਵਰਗਾ ਵਿਹਾਰ ਕੀਤਾ।” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Proverbs 1:15
ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ।
Genesis 39:10
ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ।
Genesis 39:8
ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।
Mark 14:51
ਇੱਕ ਜਵਾਨ ਆਦਮੀ ਯਿਸੂ ਦਾ ਪਿੱਛਾ ਕਰ ਰਿਹਾ ਸੀ ਉਸ ਨੇ ਸਿਰਫ਼ ਇੱਕ ਪਤਲਾ ਕੱਪੜਾ ਲਿਆ ਹੋਇਆ ਸੀ। ਲੋਕਾਂ ਨੇ ਉਸ ਨੂੰ ਵੀ ਫ਼ੜਨ ਦੀ ਕੋਸ਼ਿਸ਼ ਕੀਤੀ।
1 Samuel 15:27
ਜਦੋਂ ਸਮੂਏਲ ਜਾਣ ਲਈ ਵਾਪਸ ਮੁੜਿਆ, ਸ਼ਾਊਲ ਨੇ ਸਮੂਏਲ ਦਾ ਚੋਗਾ ਫ਼ੜ ਲਿਆ। ਅਤੇ ਉਹ ਪਾਟ ਗਿਆ।