Genesis 41:25-52 in Punjabi

Genesis 41:25
ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।

Genesis 41:26
ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ।

Genesis 41:27
ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।

Genesis 41:28
ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।

Genesis 41:29
ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ।

Genesis 41:30
ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ।

Genesis 41:31
ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।

Genesis 41:32
“ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!

Genesis 41:33
ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ।

Genesis 41:34
ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ।

Genesis 41:35
ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।

Genesis 41:36
ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”

Genesis 41:37
ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।

Genesis 41:38
ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”

Genesis 41:39
ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।

Genesis 41:40
ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”

Genesis 41:41
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।”

Genesis 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।

Genesis 41:43
ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।

Genesis 41:44
ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”

Genesis 41:45
ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।

Genesis 41:46
ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ।

Genesis 41:47
ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ।

Genesis 41:48
ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ।

Genesis 41:49
ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।

Genesis 41:50
ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।

Genesis 41:51
ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।”

Genesis 41:52
ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”

Punjabi Bible