Hebrews 10:28
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।
Hebrews 10:28 in Other Translations
King James Version (KJV)
He that despised Moses' law died without mercy under two or three witnesses:
American Standard Version (ASV)
A man that hath set at nought Moses law dieth without compassion on `the word of' two or three witnesses:
Bible in Basic English (BBE)
A man who has gone against the law of Moses is put to death without pity on the word of two or three witnesses:
Darby English Bible (DBY)
Any one that has disregarded Moses' law dies without mercy on [the testimony of] two or three witnesses:
World English Bible (WEB)
A man who disregards Moses' law dies without compassion on the word of two or three witnesses.
Young's Literal Translation (YLT)
any one who did set at nought a law of Moses, apart from mercies, by two or three witnesses, doth die,
| He that | ἀθετήσας | athetēsas | ah-thay-TAY-sahs |
| despised | τις | tis | tees |
| Moses' | νόμον | nomon | NOH-mone |
| law | Μωσέως, | mōseōs | moh-SAY-ose |
| died | χωρὶς | chōris | hoh-REES |
| without | οἰκτιρμῶν | oiktirmōn | ook-teer-MONE |
| mercy | ἐπὶ | epi | ay-PEE |
| under | δυσὶν | dysin | thyoo-SEEN |
| two | ἢ | ē | ay |
| or | τρισὶν | trisin | trees-EEN |
| three | μάρτυσιν | martysin | MAHR-tyoo-seen |
| witnesses: | ἀποθνῄσκει· | apothnēskei | ah-poh-THNAY-skee |
Cross Reference
Hebrews 2:2
ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ।
John 8:17
ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।
Matthew 18:16
ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈ ਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸੱਕਣ।
Deuteronomy 19:15
ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।
James 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।
2 Corinthians 13:1
ਆਖਰੀ ਚਿਤਾਵਨੀਆਂ ਤੇ ਸ਼ੁਭਕਾਮਨਾਵਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ। ਇਹ ਤੀਸਰੀ ਵਾਰ ਹੋਵੇਗਾ। ਅਤੇ ਯਾਦ ਰੱਖੋ, “ਹਰ ਇੱਕ ਸ਼ਿਕਾਇਤ ਲਈ ਦੋ ਜਾਂ ਤਿੰਨ ਵਿਅਕਤੀ ਹੋਣੇ ਚਾਹੀਦੇ ਹਨ ਜੋ ਆਖ ਸੱਕਦੇ ਹੋਣ ਕਿ ਇਹ ਸੱਚ ਹੈ।”
Romans 9:15
ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”
Jeremiah 13:14
ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
Isaiah 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
2 Samuel 12:13
ਤਦ ਦਾਊਦ ਨੇ ਨਾਥਾਨ ਨੂੰ ਕਿਹਾ, “ਮੈਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ।” ਨਾਥਾਨ ਨੇ ਦਾਊਦ ਨੂੰ ਕਿਹਾ, “ਯਹੋਵਾਹ ਨੇ ਵੀ ਤੇਰਾ ਪਾਪ ਬਖਸ਼ਿਆ ਤੂੰ ਮਰੇਂਗਾ ਨਹੀਂ।
2 Samuel 12:9
ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ।
Deuteronomy 19:13
ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।
Deuteronomy 17:2
ਬੁੱਤਾਂ ਦੀ ਉਪਾਸਨਾ ਕਰਨ ਦੀ ਸਜ਼ਾ “ਹੋ ਸੱਕਦਾ ਹੈ ਕਿ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਇੱਕ ਸ਼ਹਿਰ ਵਿੱਚ, ਜਿਹੜਾ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕਿਸੇ ਮੰਦੀ ਗੱਲ ਵਾਪਰਨ ਬਾਰੇ ਸੁਣੋ। ਸ਼ਾਇਦ ਤੁਸੀਂ ਇਹ ਸੁਣੋ ਕਿ ਤੁਹਾਡੇ ਸਮੂਹ ਦੇ ਕਿਸੇ ਆਦਮੀ ਜਾਂ ਔਰਤ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ। ਸ਼ਾਇਦ ਤੁਸੀਂ ਸੁਣੋ ਕਿ ਉਨ੍ਹਾਂ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਹੈ;
Deuteronomy 13:6
“ਤੁਹਾਡਾ ਕੋਈ ਨਜ਼ਦੀਕੀ ਤੁਹਾਨੂੰ ਖੁਫ਼ੀਆਂ ਤੌਰ ਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨ ਲਈ ਆਖ ਸੱਕਦਾ ਹੈ। ਇਹ ਤੁਹਾਡਾ ਆਪਣਾ ਪੁੱਤਰ, ਭਰਾ, ਧੀ, ਪਤਨੀ ਜਿਸ ਨੂੰ ਤੁਸੀਂ ਪਿਆਰ ਕਰਦੇ ਹੋ, ਜਾਂ ਤੁਹਾਡਾ ਕੋਈ ਚੰਗਾ ਦੋਸਤ ਵੀ ਹੋ ਸੱਕਦਾ ਹੈ। ਉਹ ਬੰਦਾ ਆਖ ਸੱਕਦਾ ਹੈ, ‘ਆ, ਆਪਾਂ ਹੋਰਨਾਂ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹੀ ਹਨ, ਜਿਨ੍ਹਾਂ ਬਾਰੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਵੀ ਨਹੀਂ ਪਤਾ ਸੀ।)
Numbers 15:36
ਇਸ ਲਈ ਲੋਕ ਉਸ ਨੂੰ ਡੇਰੇ ਤੋਂ ਬਾਹਰ ਲੈ ਆਏ ਅਤੇ ਪੱਥਰਾਂ ਨਾਲ ਉਸ ਨੂੰ ਮਾਰ ਦਿੱਤਾ। ਉਨ੍ਹਾਂ ਨੇ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
Numbers 15:30
“ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।