Hebrews 9:2
ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿੱਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚੜ੍ਹਾਈ ਖਾਸ ਰੋਟੀ ਸੀ।
Hebrews 9:2 in Other Translations
King James Version (KJV)
For there was a tabernacle made; the first, wherein was the candlestick, and the table, and the shewbread; which is called the sanctuary.
American Standard Version (ASV)
For there was a tabernacle prepared, the first, wherein `were' the candlestick, and the table, and the showbread; which is called the Holy place.
Bible in Basic English (BBE)
For the first Tent was made ready, having in it the vessels for the lights and the table and the ordering of the bread; and this is named the holy place.
Darby English Bible (DBY)
For a tabernacle was set up; the first, in which [were] both the candlestick and the table and the exposition of the loaves, which is called Holy;
World English Bible (WEB)
For there was a tabernacle prepared. In the first part were the lampstand, the table, and the show bread; which is called the Holy Place.
Young's Literal Translation (YLT)
for a tabernacle was prepared, the first, in which was both the lamp-stand, and the table, and the bread of the presence -- which is called `Holy;'
| For | σκηνὴ | skēnē | skay-NAY |
| there was a tabernacle | γὰρ | gar | gahr |
| made; | κατεσκευάσθη | kateskeuasthē | ka-tay-skave-AH-sthay |
| the | ἡ | hē | ay |
| first, | πρώτη | prōtē | PROH-tay |
| wherein | ἐν | en | ane |
| ᾗ | hē | ay | |
| was the | ἥ | hē | ay |
| candlestick, | τε | te | tay |
| and | λυχνία | lychnia | lyoo-HNEE-ah |
| the | καὶ | kai | kay |
| table, | ἡ | hē | ay |
| and | τράπεζα | trapeza | TRA-pay-za |
| the | καὶ | kai | kay |
| shewbread; | ἡ | hē | ay |
| πρόθεσις | prothesis | PROH-thay-sees | |
| which | τῶν | tōn | tone |
| is called | ἄρτων | artōn | AR-tone |
| the sanctuary. | ἥτις | hētis | AY-tees |
| λέγεται | legetai | LAY-gay-tay | |
| Ἅγια· | hagia | A-gee-ah |
Cross Reference
Exodus 40:4
ਫ਼ੇਰ ਮੇਜ ਲਿਆਵੀਂ। ਉਹ ਸਾਰੀਆਂ ਚੀਜ਼ਾਂ ਮੇਜ ਉੱਪਰ ਰੱਖ ਦੇਵੀਂ ਜਿਹੜੀਆਂ ਉੱਥੇ ਹੋਣੀਆਂ ਚਾਹੀਦੀਆਂ ਹਨ। ਫ਼ੇਰ ਸ਼ਮਾਦਾਨ ਨੂੰ ਤੰਬੂ ਵਿੱਚ ਰੱਖੀਂ। ਸ਼ਮਾਦਾਨ ਨੂੰ ਸਹੀ ਥਾਵਾਂ ਉੱਤੇ ਦੀਵੇ ਰੱਖੀਂ।
Leviticus 24:5
“ਮੈਦਾ ਲਵੋ ਅਤੇ ਉਸ ਦੀਆਂ 12 ਰੋਟੀਆਂ ਪਕਾਉ। ਹਰੇਕ ਰੋਟੀ ਲਈ 16 ਕੱਪ ਮੈਦਾ ਵਰਤੋਂ।
Exodus 26:35
“ਪਵਿੱਤਰ ਸਥਾਨ ਉੱਤੇ ਪਰਦੇ ਦੇ ਦੂਸਰੇ ਪਾਸੇ ਉਹ ਖਾਸ ਮੇਜ ਰੱਖੋ ਜਿਹੜਾ ਤੁਸੀਂ ਬਣਾਇਆ ਸੀ। ਮੇਜ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਹੋਣਾ ਚਾਹੀਦਾ ਹੈ। ਫ਼ੇਰ ਦੱਖਣ ਵਾਲੇ ਪਾਸੇ ਸ਼ਮਾਦਾਨ ਰੱਖੋ। ਇਹ ਮੇਜ ਦੇ ਸਾਹਮਣੇ ਹੋਵੇਗਾ।
Exodus 40:22
ਫ਼ੇਰ ਮੂਸਾ ਨੇ ਮੰਡਲੀ ਵਾਲੇ ਤੰਬੂ ਵਿੱਚ ਮੇਜ ਨੂੰ ਸਥਾਪਿਤ ਕੀਤਾ। ਉਸ ਨੇ ਇਸ ਨੂੰ ਪਵਿੱਤਰ ਤੰਬੂ ਦੇ ਉੱਤਰ ਵਾਲੇ ਪਾਸੇ ਪਵਿੱਤਰ ਸਥਾਨ ਦੇ ਅੰਦਰ ਪਰਦੇ ਦੇ ਸਾਹਮਣੇ ਰੱਖਿਆ।
Exodus 40:18
ਮੂਸਾ ਨੇ ਪਵਿੱਤਰ ਤੰਬੂ ਨੂੰ ਉਸੇ ਤਰ੍ਹਾਂ ਸਥਾਪਿਤ ਕੀਤਾ ਜਿਵੇਂ ਯਹੋਆਹ ਨੇ ਆਖਿਆ ਸੀ। ਸਭ ਤੋਂ ਪਹਿਲਾਂ, ਉਸ ਨੇ ਚੀਥੀਆਂ ਰੱਖੀਆਂ ਅਤੇ ਫ਼ੇਰ ਚੀਥੀਆਂ ਉੱਤੇ ਫ਼ੱਟੀਆਂ ਰੱਖੀਆਂ। ਫ਼ੇਰ ਉਸ ਨੇ ਬਰੇਸਾਂ ਲਾ ਕੇ ਚੋਬਾਂ ਲਾਈਆਂ।
Exodus 40:2
“ਪਹਿਲੇ ਮਹੀਨੇ ਦੇ ਪਹਿਲੇ ਦਿਨ ਪਵਿੱਤਰ ਤੰਬੂ, ਅਰਥਾਤ ਮੰਡਲੀ ਵਾਲੇ ਤੰਬੂ ਨੂੰ ਸਥਾਪਿਤ ਕਰੀਂ।
Exodus 39:36
ਉਨ੍ਹਾਂ ਨੇ ਉਸ ਨੂੰ ਮੇਜ ਅਤੇ ਉਸ ਉੱਪਰਲੀ ਹਰ ਚੀਜ਼ ਅਤੇ ਖਾਸ ਰੋਟੀ ਦਿਖਾਈ।
Exodus 39:32
ਮੂਸਾ ਪਵਿੱਤਰ ਤੰਬੂ ਦੀ ਜਾਂਚ ਕਰਦਾ ਹੈ ਇਸ ਤਰ੍ਹਾਂ ਪਵਿੱਤਰ ਤੰਬੂ ਅਰਥਾਤ ਮੰਡਲੀ ਵਾਲੇ ਤੰਬੂ ਦਾ ਸਾਰਾ ਕੰਮ ਮੁੱਕ ਗਿਆ। ਇਸਰਾਏਲ ਦੇ ਲੋਕਾਂ ਨੇ ਹਰ ਕੰਮ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Exodus 36:8
ਪਵਿੱਤਰ ਤੰਬੂ ਫ਼ੇਰ ਕਾਰੀਗਰਾਂ ਨੇ ਪਵਿੱਤਰ ਤੰਬੂ ਬਨਾਉਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਮਹੀਨ ਲਿਨਨ ਅਤੇ ਨੀਲਾ ਬੈਂਗਣੀ ਤੇ ਲਾਲ ਸੂਤ ਦੇ ਦਸ ਪਰਦੇ ਬਣਾਏ। ਅਤੇ ਉਨ੍ਹਾਂ ਨੇ ਖੰਭਾਂ ਵਾਲੇ ਕਰੂਬੀ ਫ਼ਰਿਸ਼ਤਿਆਂ ਦਿਆਂ ਤਸਵੀਰਾਂ ਉਨ੍ਹਾਂ ਉੱਤੇ ਸਿਉਂਤੀਆਂ।
Exodus 29:35
“ਤੁਹਾਨੂੰ ਇਹ ਸਾਰੀਆਂ ਗੱਲਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਨੂੰ ਬਿਲਕੁਲ ਉਵੇਂ ਹੀ ਕਰੋ ਜਿਵੇਂ ਮੈਂ ਤੁਹਾਨੂੰ ਆਖਿਆ ਸੀ। ਉਨ੍ਹਾਂ ਨੂੰ ਜਾਜਕ ਥਾਪਣ ਦੀ ਰਸਮ ਪੂਰੇ ਸੱਤ ਦਿਨ ਜਾਰੀ ਰੱਖਣੀ ਚਾਹੀਦੀ ਹੈ।
Exodus 29:1
ਜਾਜਕਾਂ ਨੂੰ ਥਾਪਣ ਦੀ ਰਸਮ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਹੁਣ ਮੈਂ ਤੈਨੂੰ ਦੱਸਾਂਗਾ ਕਿ ਹਾਰੂਨ ਅਤੇ ਉਸ ਦੇ ਪੁੱਤਰ ਜਾਜਕਾਂ ਵਜੋਂ ਖਾਸ ਢੰਗ ਨਾਲ ਮੇਰੀ ਸੇਵਾ ਕਰਦੇ ਹਨ, ਦਰਸਾਉਣ ਲਈ ਤੈਨੂੰ ਕੀ ਕਰਨਾ ਚਾਹੀਦਾ ਹੈ। ਇੱਕ ਜਵਾਨ ਵਹਿੜਕਾ ਅਤੇ ਦੋ ਜਵਾਨ ਭੇਡੂ ਲਵੀਂ ਜਿਨ੍ਹਾਂ ਵਿੱਚ ਕੋਈ ਨੁਕਸ ਨਾ ਹੋਵੇ।
Exodus 26:33
ਪਰਦੇ ਨੂੰ ਸੋਨੇ ਦੀਆਂ ਕੁੰਡੀਆਂ ਹੇਠਾਂ ਲਮਕਾਉ। ਫ਼ੇਰ ਇਕਰਾਰਨਾਮੇ ਵਾਲੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖ ਦੇਣਾ। ਇਹ ਪਰਦਾ ਪਵਿੱਤਰ ਸਥਾਨ ਨੂੰ ਸਭ ਤੋਂ ਪਵਿੱਤਰ ਸਥਾਨ ਤੋਂ ਵੱਖ ਕਰੇਗਾ।
Exodus 25:23
ਮੇਜ਼ “ਸ਼ਿਟੀਮ ਦੀ ਲੱਕੜ ਦਾ ਇੱਕ ਮੇਜ ਬਣਾਉ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਣਾ ਚਾਹੀਦਾ ਹੈ।
Exodus 25:8
ਪਵਿੱਤਰ ਤੰਬੂ ਪਰਮੇਸ਼ੁਰ ਨੇ ਇਹ ਵੀ ਆਖਿਆ, “ਲੋਕ ਮੇਰੇ ਲਈ ਪਵਿੱਤਰ ਸਥਾਨ ਬਨਾਉਣਗੇ, ਫ਼ੇਰ ਮੈਂ ਉਨ੍ਹਾਂ ਦਰਮਿਆਨ ਰਹਿ ਸੱਕਾਂਗਾ।
Exodus 37:10
ਖਾਸ ਮੇਜ ਫ਼ੇਰ ਉਸ ਨੇ ਸ਼ਿੱਟੀਮ ਦੀ ਲੱਕੜ ਦਾ ਖਾਸ ਮੇਜ ਬਣਾਇਆ। ਮੇਜ ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।