Hosea 12:10 in Punjabi

Punjabi Punjabi Bible Hosea Hosea 12 Hosea 12:10

Hosea 12:10
ਮੈਂ ਨਬੀਆਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਅਨੇਕਾਂ ਦਰਸ਼ਨ ਦਿੱਤੇ ਹਨ। ਕਿੰਨੀ ਵਾਰੀ ਮੈਂ ਨਬੀਆਂ ਦੇ ਰਾਹੀਂ ਤੁਹਾਨੂੰ ਮੇਰੇ ਸਬਕ ਦਿੱਤੇ ਹਨ।

Hosea 12:9Hosea 12Hosea 12:11

Hosea 12:10 in Other Translations

King James Version (KJV)
I have also spoken by the prophets, and I have multiplied visions, and used similitudes, by the ministry of the prophets.

American Standard Version (ASV)
I have also spoken unto the prophets, and I have multiplied visions; and by the ministry of the prophets have I used similitudes.

Bible in Basic English (BBE)
But I am the Lord your God from the land of Egypt; I will give you tents for your living-places again as in the days of the holy meeting.

Darby English Bible (DBY)
And I have spoken to the prophets, and I have multiplied visions, and by means of the prophets have I used similitudes.

World English Bible (WEB)
I have also spoken to the prophets, And I have multiplied visions; And by the ministry of the prophets I have used parables.

Young's Literal Translation (YLT)
And I have spoken unto the prophets, And I have multiplied vision, And by the hand of the prophets I use similes.

I
have
also
spoken
וְדִבַּ֙רְתִּי֙wĕdibbartiyveh-dee-BAHR-TEE
by
עַלʿalal
prophets,
the
הַנְּבִיאִ֔יםhannĕbîʾîmha-neh-vee-EEM
and
I
וְאָנֹכִ֖יwĕʾānōkîveh-ah-noh-HEE
multiplied
have
חָז֣וֹןḥāzônha-ZONE
visions,
הִרְבֵּ֑יתִיhirbêtîheer-BAY-tee
and
used
similitudes,
וּבְיַ֥דûbĕyadoo-veh-YAHD
ministry
the
by
הַנְּבִיאִ֖יםhannĕbîʾîmha-neh-vee-EEM
of
the
prophets.
אֲדַמֶּֽה׃ʾădammeuh-da-MEH

Cross Reference

2 Kings 17:13
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।

Ezekiel 20:49
ਫ਼ੇਰ ਮੈਂ ਹਿਜ਼ਕੀਏਲ ਨੇ ਆਖਿਆ, “ਹੇ, ਯਹੋਵਾਹ ਮੇਰਾ ਪ੍ਰਭੂ! ਜੇ ਮੈਂ ਇਹ ਗੱਲਾਂ ਆਖਾਂ, ਤਾਂ ਲੋਕ ਇਹ ਆਖਣਗੇ ਕਿ ਮੈਂ ਉਨ੍ਹਾਂ ਨੂੰ ਸਿਰਫ਼ ਕਹਾਣੀਆਂ ਸੁਣਾ ਰਿਹਾ ਹਾਂ। ਉਹ ਇਹ ਨਹੀਂ ਸੋਚਣਗੇ ਕਿ ਇਹ ਗੱਲ ਸੱਚਮੁੱਚ ਵਾਪਰੇਗੀ!”

Joel 2:28
ਪਰਮੇਸ਼ੁਰ ਸਭ ਨੂੰ ਆਪਣਾ ਆਤਮਾ ਦੇਵੇਗਾ “ਇਸ ਉਪਰੰਤ, ਮੈਂ ਸਾਰੇ ਲੋਕਾਂ ਉੱਪਰ ਆਪਣਾ ਆਤਮਾ ਵਹਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਣਗੇ ਤੁਹਾਡੇ ਬੁੱਢੇ ਆਦਮੀ ਸੁਪਨੇ ਵੇਖਣਗੇ ਅਤੇ ਤੁਹਾਡੇ ਨੌਜੁਆਨਾਂ ਨੂੰ ਦਰਸ਼ਨ ਹੋਣਗੇ।

Ezekiel 4:1
Warnings About the Attack of Jerusalem “ਆਦਮੀ ਦੇ ਪੁੱਤਰ, ਇੱਕ ਇੱਟ ਲੈ। ਇਸ ਉੱਤੇ ਯਰੂਸ਼ਲਮ ਦੇ ਸ਼ਹਿਰ ਦੀ ਇੱਕ ਤਸਵੀਰ ਬਣਾ।

Ezekiel 15:1
Jerusalem, the Vine, Will Be Burned ਫ਼ੇਰ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,

Hosea 1:2
ਯਹੋਵਾਹ ਨੇ ਆਪਣੇ ਪਹਿਲੇ ਸੰਦੇਸ਼ ਵਿੱਚ ਹੋਸ਼ੇਆ ਨੂੰ ਇਹ ਆਖਿਆ, “ਜਾ ਅਤੇ ਜਾਕੇ ਇੱਕ ਵੇਸ਼ਵਾ ਨਾਲ ਵਿਆਹ ਕਰਵਾ ਜਿਸਦੇ ਬੱਚੇ ਵੀ ਇਸ ਚੋ ਪੈਦਾ ਹੋਏ ਹੋਣ ਕਿਉਂ ਕਿ ਇਸ ਦੇਸ ਦੇ ਮਨੁੱਖਾਂ ਨੇ ਯਹੋਵਾਹ ਨਾਲ ਵੇਸਵਾਵਾਂ ਵਰਗਾ ਹੀ ਸਲੂਕ ਕੀਤਾ ਹੈ, ਉਨ੍ਹਾਂ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ ਹੈ।”

Hosea 3:1
ਹੋਸ਼ੇਆ ਦਾ ਗੋਮਰ ਨੂੰ ਗੁਲਾਮੀ ਤੋਂ ਖਰੀਦਣਾ ਤਾਂ ਯਹੋਵਾਹ ਨੇ ਮੈਨੂੰ ਮੁੜ ਆਖਿਆ, “ਗੋਮਰ ਦੇ ਕਈ ਪ੍ਰੇਮੀ ਹਨ ਪਰ ਤੂੰ ਉਸ ਨੂੰ ਪਿਆਰ ਕਰਦਾ ਰਹਿ, ਕਿਉਂ ਕਿ ਯਹੋਵਾਹ ਵੀ ਇਸਰਾਏਲ ਦੇ ਲੋਕਾਂ ਨੂੰ ਪਿਆਰ ਕਰਨਾ ਜਾਰੀ ਰੱਖਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਸੌਗੀ ਵਾਲੇ ਕੇਕ ਖਾਣੇ ਪਸੰਦ ਕਰਦੇ ਹਨ।”

Amos 7:14
ਤਦ ਆਮੋਸ ਨੇ ਅਮਸਯਾਹ ਨੂੰ ਆਖਿਆ, “ਮੈਂ ਕੋਈ ਪੇਸ਼ਾਵਰ ਨਬੀ ਨਹੀਂ ਤੇ ਨਾ ਹੀ ਮੈਂ ਨਬੀਆਂ ਦੇ ਘਰਾਣੇ ਵਿੱਚੋਂ ਹਾਂ ਸਗੋਂ ਮੈਂ ਤਾਂ ਇੱਕ ਆਜੜੀ ਹਾਂ ਅਤੇ ਅੰਜੀਰ ਦੇ ਦ੍ਰੱਖਤਾਂ ਦੀ ਰਾਖੀ ਕਰਦਾ ਹਾਂ।

Acts 2:17
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।

2 Corinthians 12:1
ਪੌਲੁਸ ਦੇ ਜੀਵਨ ਵਿੱਚ ਵਿਸ਼ੇਸ਼ ਅਸੀਸ ਮੈਂ ਸ਼ੇਖੀ ਮਾਰਨਾ ਅਵੱਸ਼ ਜਾਰੀ ਰੱਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।

2 Corinthians 12:7
ਪਰ ਮੈਨੂੰ ਚਾਹੀਦਾ ਹੈ ਕਿ ਮੈਂ ਉਨ੍ਹਾਂ ਅਨੋਖੀਆਂ ਗੱਲਾਂ ਬਾਰੇ, ਜੋ ਮੈਨੂੰ ਦਰਸ਼ਾਈਆਂ ਗਈਆਂ ਸਨ, ਬਹੁਤ ਗੁਮਾਨ ਨਾ ਕਰਾਂ, ਇਸ ਲਈ ਮੈਨੂੰ ਇੱਕ ਦਰਦ ਭਰੀ ਸਮੱਸਿਆ ਦਿੱਤੀ ਗਈ ਸੀ। ਸਮੱਸਿਆ ਇਹ ਸੀ; ਸ਼ੈਤਾਨ ਵੱਲੋਂ ਇੱਕ ਦੂਤ ਨੂੰ ਮੈਨੂੰ ਕੁੱਟਣ ਲਈ ਮੇਰੇ ਕੋਲ ਭੇਜਿਆ ਗਿਆ ਸੀ ਤਾਂ ਜੋ ਮੈਂ ਗੁਮਾਨ ਨਾ ਕਰ ਸੱਕਾਂ।

Jeremiah 25:4
ਯਹੋਵਾਹ ਨੇ ਤੁਹਾਡੇ ਵੱਲ ਆਪਣੇ ਸੇਵਕ ਨਬੀ ਬਾਰ-ਬਾਰ ਭੇਜੇ ਹਨ। ਪਰ ਤੁਸੀਂ ਉਨ੍ਹਾਂ ਦੀ ਗੱਲ ਨਹੀਂ ਸੁਣੀ। ਤੁਸੀਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ।

Jeremiah 19:10
“ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।

Jeremiah 19:1
ਟੁੱਟਿਆ ਘੜਾ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ।

1 Kings 13:1
ਪਰਮੇਸ਼ੁਰ ਦਾ ਬੈਤਏਲ ਵਿਰੁੱਧ ਬੋਲਣਾ ਫ਼ੇਰ ਪਰਮੇਸ਼ੁਰ ਦਾ ਇੱਕ ਬੰਦਾ, ਯਹੋਵਾਹ ਦੇ ਹੁਕਮ ਦਾ ਅਨੁਸਰਣ ਕਰਦਾ ਹੋਇਆ, ਯਹੂਦਾਹ ਤੋਂ ਬੈਤਏਲ ਨੂੰ ਆਇਆ। ਜਦੋਂ ਉਹ ਓੱਥੇ ਪਹੁੰਚਿਆ, ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਅੱਗੇ ਖਲੋਤਾ ਹੋਇਆ ਸੀ।

1 Kings 14:7
ਜਾ ਵਾਪਸ ਜਾਕੇ ਯਾਰਾਬੁਆਮ ਨੂੰ ਕਹਿ ਦੇ ਕਿ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਹ ਆਖਿਆ ਹੈ, ‘ਹੇ ਯਾਰਾਬੁਆਮ, ਤੈਨੂੰ ਮੈਂ ਸਾਰੇ ਇਸਰਾਏਲ ਦੇ ਲੋਕਾਂ ਵਿੱਚੋਂ ਚੁਣਿਆ, ਅਤੇ ਤੈਨੂੰ ਆਪਣੇ, ਇਸਰਾਏਲ ਦੇ ਲੋਕਾਂ ਉੱਤੇ ਸ਼ਾਸਕ ਬਣਾਇਆ।

1 Kings 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”

1 Kings 18:21
ਏਲੀਯਾਹ ਨੇ ਸਾਰੇ ਲੋਕਾਂ ਨੂੰ ਸੰਬੋਧਿਤ ਕੀਤਾ ਅਤੇ ਆਖਿਆ, “ਤੁਸੀਂ ਕਦੋਂ ਤੀਕ ਦੁਚਿਤੀ ਵਿੱਚ ਰਹੋਗੇ? ਜੇਕਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ। ਜੇਕਰ ਬਆਲ ਸੱਚਾ ਪਰਮੇਸ਼ੁਰ ਹੈ, ਉਸ ਦੇ ਮਗਰ ਲੱਗੋ!” ਪਰ ਲੋਕ ਇੱਕ ਸ਼ਬਦ ਵੀ ਨਾ ਬੋਲੇ।

1 Kings 19:10
ਅੱਗੋਂ ਉਸ ਨੇ ਕਿਹਾ, “ਹੇ ਯਹੋਵਾਹ ਪਰਮੇਸ਼ੁਰ ਸਰਬ-ਸੱਕਤੀਮਾਨ, ਮੈਂ ਤੇਰੇ ਬਾਰੇ ਬਹੁਤ ਉਤਸਾਹਿਤ ਰਿਹਾ ਹਾਂ। ਪਰ ਇਸਰਾਏਲ ਦੇ ਲੋਕਾਂ ਨੇ ਤੇਰੇ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਨਾ ਨਿਭਾਇਆ, ਉਨ੍ਹਾਂ ਨੇ ਤੇਰੀਆਂ ਜਗਵੇਦੀਆਂ ਨੂੰ ਨਸ਼ਟ ਕੀਤਾ, ਤੇਰੇ ਨਬੀਆਂ ਨੂੰ ਮਾਰ ਦਿੱਤਾ। ਸਿਰਫ਼ ਇੱਕਲਾ ਮੈਂ ਹੀ ਬੱਚਿਆਂ ਹਾਂ ਤੇ ਉਹ ਮੈਨੂੰ ਵੀ ਮਾਰਨਾ ਚਾਹੁੰਦੇ ਹਨ।”

Nehemiah 9:30
“ਪਰ ਤੂੰ ਕਈ ਸਾਲਾਂ ਤੀਕ ਉਨ੍ਹਾਂ ਨਾਲ ਧੀਰਜਵਾਨ ਰਿਹਾ। ਤੂੰ ਉਨ੍ਹਾਂ ਨੂੰ ਆਪਣੇ ਆਤਮੇ ਦੁਆਰਾ ਨਬੀਆਂ ਰਾਹੀਂ ਚੇਤਾਵਨੀ ਦਿੱਤੀ। ਪਰ ਸਾਡੇ ਪੁਰਖਿਆਂ ਨੇ ਇੱਕ ਨਾ ਸੁਣੀ। ਤਾਂ ਫ਼ਿਰ ਤੂੰ ਉਨ੍ਹਾਂ ਨੂੰ ਦੂਜੀਆਂ ਧਰਤੀਆਂ ਦੇ ਲੋਕਾਂ ਹੱਥੀਂ ਸੌਂਪ ਦਿੱਤਾ।

Isaiah 5:1
ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।

Isaiah 20:2
ਉਸ ਸਮੇਂ, ਯਹੋਵਾਹ ਨੇ ਆਮੋਜ਼ ਦੇ ਪੁੱਤਰ ਯਸਾਯਾਹ ਰਾਹੀਂ ਗੱਲ ਕੀਤੀ। ਯਹੋਵਾਹ ਨੇ ਆਖਿਆ, “ਜਾਓ, ਆਪਣੇ ਤੋਂ ਉਦਾਸੀ ਦੇ ਵਸਤਰ ਲਾਹ ਸੁੱਟੋ। ਆਪਣੇ ਬੂਟਾਂ ਨੂੰ ਆਪਣੇ ਪੈਰਾਂ ਵਿੱਚੋਂ ਉਤਾਰ ਦਿਓ।” ਯਸਾਯਾਹ ਨੇ ਯਹੋਵਾਹ ਦਾ ਹੁਕਮ ਮੰਨ ਲਿਆ। ਯਸਾਯਾਹ ਬਿਨਾ ਵਸਤਰਾਂ ਅਤੇ ਬਿਨਾ ਬੂਟਾਂ ਦੇ ਉੱਥੇ ਘੁੰਮਣ ਲੱਗਾ।

Jeremiah 7:25
ਉਸ ਦਿਨ ਤੋਂ ਜਦੋਂ ਤੁਹਾਡੇ ਪੁਰਖਿਆਂ ਨੇ ਮਿਸਰ ਛੱਡਿਆ, ਅੱਜ ਦਿਨ ਤੱਕ ਮੈਂ ਆਪਣੇ ਸੇਵਕਾਂ ਨੂੰ ਤੁਹਾਡੇ ਵੱਲ ਭੇਜਿਆ ਹੈ। ਮੇਰੇ ਸੇਵਕ ਨਬੀ ਸਨ। ਮੈਂ ਉਨ੍ਹਾਂ ਨੂੰ ਬਾਰ-ਬਾਰ ਤੁਹਾਡੇ ਵੱਲ ਘਲਿਆ।

Jeremiah 13:1
ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”

Numbers 12:6
ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।