Isaiah 1 - KJV (Punjabi)

1 The vision of Isaiah the son of Amoz, which he saw concerning Judah and Jerusalem in the days of Uzziah, Jotham, Ahaz, and Hezekiah, kings of Judah.ਇਹ ਦਰਸ਼ਨ ਆਮੋਸ ਦੇ ਪੁੱਤਰ ਯਸਾਯਾਹ ਦਾ ਹੈ। ਪਰਮੇਸ਼ੁਰ ਨੇ ਯਸਾਯਾਹ ਨੂੰ ਉਹ ਗੱਲਾਂ ਦਰਸਾਈਆਂ ਜਿਹੜੀਆਂ ਯਹੂਦਾਹ ਅਤੇ ਯਰੂਸ਼ਲਮ ਨਾਲ ਵਾਪਰਨਗੀਆਂ। ਯਸਾਯਾਹ ਨੇ ਇਹ ਚੀਜ਼ਾਂ ਉਦੋਂ ਦੇਖੀਆਂ ਜਦੋਂ ਉਜ਼ੀਯ੍ਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਯਹੂਦਾਹ ਦੇ ਰਾਜੇ ਸਨ।

2 Hear, O heavens, and give ear, O earth: for the LORD hath spoken, I have nourished and brought up children, and they have rebelled against me.ਪਰਮੇਸ਼ੁਰ ਦਾ ਆਪਣੇ ਲੋਕਾਂ ਦੇ ਖਿਲਾਫ਼ ਰੋਸ ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।

3 The ox knoweth his owner, and the ass his master's crib: but Israel doth not know, my people doth not consider.ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”

4 Ah sinful nation, a people laden with iniquity, a seed of evildoers, children that are corrupters: they have forsaken the LORD, they have provoked the Holy One of Israel unto anger, they are gone away backward.ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।

5 Why should ye be stricken any more? ye will revolt more and more: the whole head is sick, and the whole heart faint.ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।

6 From the sole of the foot even unto the head there is no soundness in it; but wounds, and bruises, and putrifying sores: they have not been closed, neither bound up, neither mollified with ointment.ਸਿਰ ਤੋਂ ਪੈਰਾਂ ਤੀਕ ਤੁਹਾਡੇ ਸ਼ਰੀਰ ਉੱਤੇ ਜ਼ਖਮ ਅਤੇ ਫ਼ੋੜੇ ਹਨ। ਤੁਸੀਂ ਆਪਣੇ ਫ਼ੋੜਿਆਂ ਦਾ ਇਲਾਜ ਨਹੀਂ ਕੀਤਾ। ਤੁਹਾਡੇ ਜ਼ਖਮਾਂ ਦੀ ਸਫ਼ਾਈ ਅਤੇ ਮਰਹਮ ਪੱਟੀ ਨਹੀਂ ਹੋਈ।

7 Your country is desolate, your cities are burned with fire: your land, strangers devour it in your presence, and it is desolate, as overthrown by strangers.“ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”

8 And the daughter of Zion is left as a cottage in a vineyard, as a lodge in a garden of cucumbers, as a besieged city.ਯਰੂਸ਼ਲਮ ਨੂੰ ਚੇਤਾਵਨੀ ਸੀਯੋਨ ਦੀ ਧੀ ਹੁਣ ਅੰਗੂਰਾਂ ਦੇ ਬਾਗ ਵਿੱਚ ਸੱਖਣੇ ਤੰਬੂ ਵਰਗੀ ਹੈ। ਹੁਣ ਇਹ ਕਕੜੀਆਂ ਦੇ ਖੇਤ ਵਿੱਚ ਛੱਡੀ ਹੋਈ ਪੁਰਾਣੀ ਝੁਗ੍ਗੀ ਜਾਂ ਘਿਰੇ ਹੋਏ ਸ਼ਹਿਰ ਵਰਗੀ ਹੈ।

9 Except the LORD of hosts had left unto us a very small remnant, we should have been as Sodom, and we should have been like unto Gomorrah.ਇਹ ਠੀਕ ਹੈ, ਪਰ ਸਰਬ ਸ਼ਕਤੀਮਾਨ ਯਹੋਵਾਹ ਨੇ ਕੁਝ ਲੋਕਾਂ ਨੂੰ ਜਿਉਂਦੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ। ਸਾਨੂੰ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਵਾਂਗ ਪੂਰੀ ਤਰ੍ਹਾਂ ਤਬਾਹ ਨਹੀਂ ਕੀਤਾ ਗਿਆ।

10 Hear the word of the LORD, ye rulers of Sodom; give ear unto the law of our God, ye people of Gomorrah.ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!

11 To what purpose is the multitude of your sacrifices unto me? saith the LORD: I am full of the burnt offerings of rams, and the fat of fed beasts; and I delight not in the blood of bullocks, or of lambs, or of he goats.ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।

12 When ye come to appear before me, who hath required this at your hand, to tread my courts?ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ?

13 Bring no more vain oblations; incense is an abomination unto me; the new moons and sabbaths, the calling of assemblies, I cannot away with; it is iniquity, even the solemn meeting.“ਮੇਰੇ ਲਈ ਇਹ ਫ਼ਿਜ਼ੂਲ ਬਲੀਆਂ ਨਾ ਲਿਆਉਂਦੇ ਰਹੋ। ਮੈਨੂੰ ਨਫ਼ਰਤ ਹੈ ਉਸ ਧੂਫ਼ ਨਾਲ ਜਿਹੜੀ ਤੁਸੀਂ ਮੈਨੂੰ ਪੇਸ਼ ਕਰਦੇ ਹੋ। ਮੈਂ ਤੁਹਾਡੇ ਨਵੇਂ ਚੰਨ ਸਬਤ ਅਤੇ ਤੁਹਾਡੇ ਹੋਰ ਪਰਬਾਂ ਦੀਆਂ ਦਾਅਵਤਾਂ ਨੂੰ ਨਹੀਂ ਸਹਿਨ ਕਰ ਸੱਕਦਾ। ਮੈਂ ਉਸ ਬਦੀ ਨਾਲ ਨਫ਼ਰਤ ਕਰਦਾ ਹਾਂ ਜਿਹੜੀ ਤੁਸੀਂ ਆਪਣੀਆਂ ਪਵਿੱਤਰ ਮਿਲਣੀਆਂ ਵਿੱਚ ਕਮਾਉਂਦੇ ਹੋ।

14 Your new moons and your appointed feasts my soul hateth: they are a trouble unto me; I am weary to bear them.ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ।

15 And when ye spread forth your hands, I will hide mine eyes from you: yea, when ye make many prayers, I will not hear: your hands are full of blood.“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।

16 Wash you, make you clean; put away the evil of your doings from before mine eyes; cease to do evil;“ਹੱਥ ਧੋ ਲਵੋ। ਆਪਣੇ-ਆਪ ਨੂੰ ਸਾਫ਼ ਕਰੋ! ਬੁਰੇ ਕੰਮ ਕਰਨੇ ਛੱਡ ਦਿਓ। ਮੈਂ ਉਨ੍ਹਾਂ ਬੁਰੀਆਂ ਚੀਜ਼ਾਂ ਨੂੰ ਹੋਰ ਨਹੀਂ ਦੇਖਣਾ ਚਾਹੁੰਦਾ। ਬਦੀ ਕਰਨੀ ਛੱਡ ਦਿਓ!

17 Learn to do well; seek judgment, relieve the oppressed, judge the fatherless, plead for the widow.ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”

18 Come now, and let us reason together, saith the LORD: though your sins be as scarlet, they shall be as white as snow; though they be red like crimson, they shall be as wool.ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।

19 If ye be willing and obedient, ye shall eat the good of the land:“ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।

20 But if ye refuse and rebel, ye shall be devoured with the sword: for the mouth of the LORD hath spoken it.ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

21 How is the faithful city become an harlot! it was full of judgment; righteousness lodged in it; but now murderers.ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।

22 Thy silver is become dross, thy wine mixed with water:“ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ।

23 Thy princes are rebellious, and companions of thieves: every one loveth gifts, and followeth after rewards: they judge not the fatherless, neither doth the cause of the widow come unto them.ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”

24 Therefore saith the LORD, the LORD of hosts, the mighty One of Israel, Ah, I will ease me of mine adversaries, and avenge me of mine enemies:ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।

25 And I will turn my hand upon thee, and purely purge away thy dross, and take away all thy tin:ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।

26 And I will restore thy judges as at the first, and thy counsellors as at the beginning: afterward thou shalt be called, The city of righteousness, the faithful city.ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”

27 Zion shall be redeemed with judgment, and her converts with righteousness.ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ।

28 And the destruction of the transgressors and of the sinners shall be together, and they that forsake the LORD shall be consumed.ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।

29 For they shall be ashamed of the oaks which ye have desired, and ye shall be confounded for the gardens that ye have chosen.ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।

30 For ye shall be as an oak whose leaf fadeth, and as a garden that hath no water.ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ।

31 And the strong shall be as tow, and the maker of it as a spark, and they shall both burn together, and none shall quench them.ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।

Punjabi Bible