Isaiah 19:25 in Punjabi

Punjabi Punjabi Bible Isaiah Isaiah 19 Isaiah 19:25

Isaiah 19:25
ਸਰਬ ਸ਼ਕਤੀਮਾਨ ਯਹੋਵਾਹ ਇਨ੍ਹਾਂ ਦੇਸ਼ਾਂ ਨੂੰ ਅਸੀਸ ਦੇਵੇਗਾ। ਉਹ ਆਖੇਗਾ, “ਹੇ ਮਿਸਰ ਤੂੰ ਮੇਰਾ ਹੀ ਬੰਦਾ ਹੈਂ, ਹੇ ਅੱਸ਼ੂਰ, ਮੈਂ ਤੈਨੂੰ ਸਾਜਿਆ ਸੀ। ਹੇ ਇਸਰਾਏਲ ਮੈਂ ਤੈਨੂੰ ਅਪਣਾਉਂਦਾ ਹਾਂ। ਤੁਸੀਂ ਸਾਰੇ ਹੀ ਸੁਭਾਗੇ ਹੋ!”

Isaiah 19:24Isaiah 19

Isaiah 19:25 in Other Translations

King James Version (KJV)
Whom the LORD of hosts shall bless, saying, Blessed be Egypt my people, and Assyria the work of my hands, and Israel mine inheritance.

American Standard Version (ASV)
for that Jehovah of hosts hath blessed them, saying, Blessed be Egypt my people, and Assyria the work of my hands, and Israel mine inheritance.

Bible in Basic English (BBE)
Because of the blessing of the Lord of armies which he has given them, saying, A blessing on Egypt my people, and on Assyria the work of my hands, and on Israel my heritage.

Darby English Bible (DBY)
whom Jehovah of hosts will bless, saying, Blessed be Egypt my people, and Assyria the work of my hands, and Israel mine inheritance!

World English Bible (WEB)
because Yahweh of Hosts has blessed them, saying, Blessed be Egypt my people, and Assyria the work of my hands, and Israel my inheritance.

Young's Literal Translation (YLT)
In that Jehovah of Hosts did bless it, saying, `Blessed `is' My people -- Egypt, And the work of My hands -- Asshur, And Mine inheritance -- Israel!'

Whom
אֲשֶׁ֧רʾăšeruh-SHER
the
Lord
בֵּרֲכ֛וֹbērăkôbay-ruh-HOH
of
hosts
יְהוָ֥הyĕhwâyeh-VA
bless,
shall
צְבָא֖וֹתṣĕbāʾôttseh-va-OTE
saying,
לֵאמֹ֑רlēʾmōrlay-MORE
Blessed
בָּר֨וּךְbārûkba-ROOK
be
Egypt
עַמִּ֜יʿammîah-MEE
people,
my
מִצְרַ֗יִםmiṣrayimmeets-RA-yeem
and
Assyria
וּמַעֲשֵׂ֤הûmaʿăśēoo-ma-uh-SAY
the
work
יָדַי֙yādayya-DA
hands,
my
of
אַשּׁ֔וּרʾaššûrAH-shoor
and
Israel
וְנַחֲלָתִ֖יwĕnaḥălātîveh-na-huh-la-TEE
mine
inheritance.
יִשְׂרָאֵֽל׃yiśrāʾēlyees-ra-ALE

Cross Reference

Isaiah 29:23
ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।

Hosea 2:23
ਮੈਂ ਉਸਦੀ ਧਰਤੀ ’ਚ ਅਨੇਕਾਂ ਬੀਜ਼ ਬੋਵਾਂਗਾ। ਮੈਂ ਲੋ-ਰੂਹਾਮਾਹ ਤੇ ਮਿਹਰਬਾਨ ਹੋਵਾਂਗਾ ਅਤੇ ਲੋ-ਅੰਮੀ ਨੂੰ ਆਖਾਂਗਾ, ਤੁਸੀਂ ਮੇਰੇ ਲੋਕ ਹੋ। ਅਤੇ ਉਹ ਮੈਨੂੰ ਆਖਣਗੇ, ‘ਤੂੰ ਸਾਡਾ ਪਰਮੇਸ਼ੁਰ ਹੈਂ।’”

Deuteronomy 32:9
ਯਹੋਵਾਹ ਦਾ ਹਿੱਸਾ ਉਸ ਦੇ ਲੋਕ ਹਨ; ਯਾਕੂਬ ਯਹੋਵਾਹ ਦਾ ਹੈ।

Numbers 6:24
‘ਯਹੋਵਾਹ ਤੁਹਾਨੂੰ ਅਸੀਸ, ਦੇਵੇ ਅਤੇ ਤੁਹਾਨੂੰ ਰੱਖੇ।

Numbers 6:27
ਫ਼ੇਰ ਯਹੋਵਾਹ ਨੇ ਆਖਿਆ, “ਇਸ ਤਰ੍ਹਾਂ, ਹਾਰੂਨ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਲੋਕਾਂ ਨੂੰ ਅਸੀਸਾਂ ਦੇਣ ਲਈ ਮੇਰੇ ਨਾਮ ਦੀ ਵਰਤੋਂ ਕਰਨਗੇ। ਅਤੇ ਮੈਂ ਉਨ੍ਹਾਂ ਨੂੰ ਅਸੀਸ ਦੇਵਾਂਗਾ।”

Psalm 115:15
ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।

Psalm 138:8
ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।

Isaiah 60:21
“ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।

Isaiah 61:9
ਸਾਰੀਆਂ ਕੌਮਾਂ ਦਾ ਹਰ ਕੋਈ ਬੰਦਾ ਮੇਰੇ ਬੰਦਿਆਂ ਨੂੰ ਜਾਣੇਗਾ। ਹਰ ਕੋਈ ਮੇਰੀ ਕੌਮ ਦੇ ਬੱਚਿਆਂ ਨੂੰ ਜਾਣੇਗਾ। ਕੋਈ ਵੀ ਬੰਦਾ ਜਿਹੜਾ ਉਨ੍ਹਾਂ ਨੂੰ ਦੇਖੇਗਾ ਇਹ ਜਾਣ ਜਾਵੇਗਾ ਕਿ ਯਹੋਵਾਹ ਉਨ੍ਹਾਂ ਨੂੰ ਅਸੀਸ ਦਿੰਦਾ ਹੈ।”

Romans 9:24
ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।

Philippians 1:6
ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸ ਨੂੰ ਪੂਰਾ ਕਰੇਗਾ।

Ephesians 1:3
ਮਸੀਹ ਵਿੱਚ ਆਤਮਕ ਅਸੀਸਾਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਪਰਮੇਸ਼ੁਰ ਦੀ ਉਸਤਤਿ ਕਰੋ। ਪਰਮੇਸ਼ੁਰ ਨੇ ਸਾਨੂੰ ਮਸੀਹ ਵਿੱਚ ਸਵਰਗ ਦੀ ਹਰ ਆਤਮਕ ਅਸੀਸ ਦਿੱਤੀ ਹੈ।

Isaiah 65:23
ਔਰਤਾਂ ਫ਼ੇਰ ਸਿਰਫ਼ ਮਰੇ ਹੋਏ ਬੱਚੇ ਨੂੰ ਜਂਨਮ ਦੇਣ ਲਈ ਜੰਮਣ ਪੀੜਾਂ ਨਹੀਂ ਸਹਿਣਗੀਆਂ, ਔਰਤਾਂ ਫ਼ੇਰ ਕਦੇ ਵੀ ਭੈਭੀਤ ਨਹੀਂ ਹੋਣਗੀਆਂ ਕਿ ਬੱਚੇ ਦੇ ਜਨਮ ਸਮੇਂ ਕੀ ਹੋਵੇਗਾ। ਮੇਰੇ ਸਾਰੇ ਬੰਦੇ ਅਤੇ ਉਨ੍ਹਾਂ ਦੇ ਬੱਚੇ ਯਹੋਵਾਹ ਵੱਲੋਂ ਸੁਭਾਗੇ ਹੋਣਗੇ।

Isaiah 64:8
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।

Psalm 100:3
ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।

Psalm 67:6
ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।

Isaiah 45:11
ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਉਸ ਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ, “ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।

Romans 3:29
ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਪਰਮੇਸ਼ੁਰ ਨਹੀਂ, ਉਹ ਗੈਰ-ਯਹੂਦੀਆਂ ਦਾ ਵੀ ਪਰਮੇਸ਼ੁਰ ਹੈ। ਪਰਮੇਸ਼ੁਰ ਇੱਕ ਹੈ।

Galatians 6:15
ਇਹ ਗੱਲ ਕੋਈ ਮਹੱਤਵ ਨਹੀਂ ਰੱਖਦੀ ਕਿ ਕਿਸੇ ਵਿਅਕਤੀ ਦੀ ਸੁੰਨਤ ਹੋਈ ਹੈ ਜਾਂ ਨਹੀਂ। ਮਹੱਤਵਪੂਰਣ ਗੱਲ ਪਰਮੇਸ਼ੁਰ ਦੇ ਬਣਾਏ ਨਵੇਂ ਲੋਕ ਬਣਨਾ ਹੈ।

Ephesians 2:10
ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।

1 Peter 2:10
ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।

Numbers 24:1
ਬਿਲਆਮ ਦਾ ਤੀਸਰਾ ਸੰਦੇਸ਼ ਬਿਲਆਮ ਨੇ ਦੇਖਿਆ ਕਿ ਯਹੋਵਾਹ ਇਸਰਾਏਲ ਨੂੰ ਅਸੀਸ ਦੇਣਾ ਚਾਹੁੰਦਾ ਸੀ। ਇਸ ਲਈ ਬਿਲਆਮ ਨੇ ਇਸ ਨੂੰ ਕਿਸੇ ਵੀ ਤਰ੍ਹਾਂ ਕਾਲੇ ਇਲਮ ਰਾਹੀ ਬਦਲਣ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਬਿਲਆਮ ਨੇ ਆਪਣਾ ਮੂੰਹ ਮੋੜਕੇ ਮਾਰੂਥਲ ਵੱਲ ਦੇਖਿਆ।