Isaiah 22 - KJV (Punjabi)
1 The burden of the valley of vision. What aileth thee now, that thou art wholly gone up to the housetops?ਪਰਮੇਸ਼ੁਰ ਦਾ ਯਰੂਸ਼ਲਮ ਨੂੰ ਸੰਦੇਸ਼ ਦਰਸ਼ਨ ਦੀ ਵਾਦੀ ਬਾਰੇ ਉਦਾਸ ਸੰਦੇਸ਼: ਤੁਹਾਨੂੰ, ਲੋਕਾਂ ਨੂੰ ਕੀ ਤਕਲੀਫ਼ ਹੈ? ਤੁਸੀਂ ਆਪਣੀਆਂ ਛੱਤਾਂ ਉੱਤੇ ਕਿਉਂ ਛੁਪ ਰਹੇ ਹੋ?
2 Thou that art full of stirs, a tumultuous city, joyous city: thy slain men are not slain with the sword, nor dead in battle.ਅਤੀਤ ਵਿੱਚ ਇਹ ਸ਼ਹਿਰ ਬਹੁਤ ਭੀੜ ਭੜਕੱੇ ਵਾਲਾ ਸੀ। ਇਹ ਸ਼ਹਿਰ ਬਹੁਤ ਸ਼ੋਰੀਲਾ ਸੀ ਤੇ ਬਹੁਤ ਪ੍ਰਸੰਨ ਸੀ। ਪਰ ਹੁਣ ਸਭ ਕੁਝ ਬਦਲ ਗਿਆ ਹੈ। ਤੁਹਾਡੇ ਲੋਕ ਮਾਰੇ ਜਾ ਚੁੱਕੇ ਹਨ ਪਰ ਲੋਕ ਤਲਵਾਰਾਂ ਨਾਲ ਲੜਦਿਆਂ ਹੋਇਆਂ ਨਹੀਂ ਮਾਰੇ ਗਏ ਸਨ।
3 All thy rulers are fled together, they are bound by the archers: all that are found in thee are bound together, which have fled from far.ਤੁਹਾਡੇ ਸਾਰੇ ਆਗੂ ਇਕੱਠੇ ਹੀ ਭੱਜ ਗਏ ਸਨ। ਪਰ ਉਹ ਸਾਰੇ ਹੀ ਬਿਨਾ ਕਮਾਨਾਂ ਤੋਂ ਫ਼ੜ ਲੇ ਗਏ ਹਨ। ਸਾਰੇ ਹੀ ਆਗੂ ਇਕੱਠੇ ਭੱਜ ਗਏ ਸਨ ਪਰ ਉਹ ਫ਼ੜ ਲੇ ਗਏ ਸਨ।
4 Therefore said I, Look away from me; I will weep bitterly, labour not to comfort me, because of the spoiling of the daughter of my people.ਇਸ ਲਈ ਮੈਂ ਆਖਦਾ ਹਾਂ, “ਮੇਰੇ ਵੱਲ ਨਾ ਵੇਖੋ! ਮੈਨੂੰ ਰੋਣ ਦਿਓ! ਯਰੂਸ਼ਲਮ ਦੀ ਤਬਾਹੀ ਬਾਰੇ ਮੈਨੂੰ ਹੌਸਲਾ ਦੇਣ ਦੀ ਕਾਹਲੀ ਨਾ ਕਰੋ।”
5 For it is a day of trouble, and of treading down, and of perplexity by the Lord GOD of hosts in the valley of vision, breaking down the walls, and of crying to the mountains.ਯਹੋਵਾਹ ਨੇ ਇੱਕ ਖਾਸ ਦਿਨ ਚੁਣਿਆ ਹੈ। ਉਸ ਦਿਨ ਦੰਗੇ ਭੜਕਣਗੇ ਅਤੇ ਅਫ਼ਰਾਤਫ਼ਰੀ ਮੱਚੇਗੀ। ਗਿਆਨ ਦੀ ਵਾਦੀ ਵਿੱਚ ਲੋਕ ਇੱਕ ਦੂਜੇ ਨੂੰ ਪੈਰਾਂ ਹੇਠਾਂ ਲਤਾੜਨਗੇ। ਸ਼ਹਿਰ ਦੀਆਂ ਕੰਧਾਂ ਢਾਹ ਦਿੱਤੀਆਂ ਜਾਣਗੀਆਂ। ਵਾਦੀ ਦੇ ਲੋਕ ਪਹਾੜੀ ਉਤਲੇ ਸ਼ਹਿਰ ਵਾਲਿਆਂ ਉੱਤੇ ਚੀਖ ਰਹੇ ਹੋਣਗੇ।
6 And Elam bare the quiver with chariots of men and horsemen, and Kir uncovered the shield.ਲਾਮ ਦੇ ਘੋੜਸਵਾਰ ਫ਼ੌਜੀ ਆਪਣੇ ਤੀਰਾਂ ਦੇ ਭੱਥੇ ਲੈ ਕੇ ਜੰਗ ਲਈ ਚੱਲ ਪੈਣਗੇ। ਕੀਰ ਦੇ ਲੋਕ ਆਪਣੀਆਂ ਢਾਲਾਂ ਨਾਲ ਸ਼ੋਰ ਮਚਾਉਣਗੇ।
7 And it shall come to pass, that thy choicest valleys shall be full of chariots, and the horsemen shall set themselves in array at the gate.ਤੁਹਾਡੀ ਖਾਸ ਵਾਦੀ ਵਿੱਚ ਫ਼ੌਜਾਂ ਦੀ ਮੁੱਠਭੇੜ ਹੋਵੇਗੀ। ਵਾਦੀ ਰੱਥਾਂ ਨਾਲ ਭਰ ਜਾਵੇਗੀ। ਘੋੜਸਵਾਰ ਫ਼ੌਜੀਆਂ ਨੂੰ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਤੈਨਾਤ ਕੀਤਾ ਜਾਵੇਗਾ।
8 And he discovered the covering of Judah, and thou didst look in that day to the armour of the house of the forest.ਉਸ ਸਮੇਂ, ਯਹੂਦਾਹ ਦੇ ਲੋਕ ਉਨ੍ਹਾਂ ਹਬਿਆਰਾਂ ਦੀ ਵਰਤੋਂ ਕਰਨਾ ਚਾਹੁਂਣਗੇ ਜਿਹੜੇ ਉਨ੍ਹਾਂ ਨੇ ਮਹਿਲ, ਜੰਗਲ ਦੇ ਘਰ ਵਿੱਚ ਰੱਖੇ ਹੋਏ ਸਨ, ਕਿਉਂ ਕਿ ਉਸ ਨੇ ਯਹੂਦਾਹ ਦੀ ਸੁਰੱਖਿਆ ਹ੍ਹਟਾ ਦਿੱਤੀ।
9 Ye have seen also the breaches of the city of David, that they are many: and ye gathered together the waters of the lower pool.ਦਾਊਦ ਦੇ ਸ਼ਹਿਰ ਦੀਆਂ ਕੰਧਾਂ ਤਿੜਕਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਤੁਸੀਂ ਉਨ੍ਹਾਂ ਤ੍ਰੇੜਾਂ ਨੂੰ ਦੇਖ ਸੱਕੋਗੇ। ਇਸ ਲਈ, ਤੁਸੀਂ ਘਰਾਂ ਦੀ ਗਿਣਤੀ ਕਰੋਗੇ ਅਤੇ ਤੁਸੀਂ ਘਰਾਂ ਵਿੱਚੋਂ ਪੱਥਰ ਲੈ ਕੇ ਦੀਵਾਰਾਂ ਦੀ ਮੁਰੰਮਤ ਕਰਨ ਦੀ ਕੋਸ਼ਿਸ਼ ਕਰੋਗੇ। ਤੁਸੀਂ ਦੂਹਰੀਆਂ ਕੰਧਾਂ ਦੇ ਵਿੱਚਕਾਰ ਪੁਰਾਣੀ ਨਦੀ ਤੋਂ ਪਾਣੀ ਬਚਾਉਣ ਲਈ ਥਾਂ ਤਿਆਰ ਕਰੋਗੇ, ਅਤੇ ਪਾਣੀ ਨੂੰ ਬਚਾ ਲਵੋਗੇ। ਅਜਿਹਾ ਤੁਸੀਂ ਆਪਣੇ-ਆਪ ਨੂੰ ਬਚਾਉਣ ਲਈ ਕਰੋਗੇ। ਪਰ ਤੁਸੀਂ ਉਸ ਇੱਕ ਉੱਤੇ ਭਰੋਸਾ ਨਹੀਂ ਕਰੋਗੇ ਜਿਸਨੇ ਇਹ ਸਾਰੀਆਂ ਚੀਜ਼ਾਂ ਬਣਾਈਆਂ। ਤੁਸੀਂ ਉਸ ਇੱਕ ਨੂੰ ਨਹੀਂ ਸਮਝੋਂਗੇ ਜਿਸਨੇ ਬਹੁਤ ਪਹਿਲਾਂ ਇਹ ਸਾਰੀਆਂ ਚੀਜ਼ਾਂ ਬਣਾਈਆਂ।
10 And ye have numbered the houses of Jerusalem, and the houses have ye broken down to fortify the wall.
11 Ye made also a ditch between the two walls for the water of the old pool: but ye have not looked unto the maker thereof, neither had respect unto him that fashioned it long ago.
12 And in that day did the Lord GOD of hosts call to weeping, and to mourning, and to baldness, and to girding with sackcloth:ਇਸ ਲਈ ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਲੋਕਾਂ ਨੂੰ ਰੋਣ ਅਤੇ ਉਦਾਸ ਹੋਣ ਲਈ ਆਖੇਗਾ ਆਪਣੇ ਮਰੇ ਹੋਏ ਮਿੱਤਰਾਂ ਲਈ। ਲੋਕ ਆਪਣੇ ਸਿਰ ਮੁਨਾ ਦੇਣਗੇ ਅਤੇ ਉਦਾਸੀ ਦੇ ਵਸਤਰ ਪਾ ਲੈਣਗੇ।
13 And behold joy and gladness, slaying oxen, and killing sheep, eating flesh, and drinking wine: let us eat and drink; for to morrow we shall die.ਪਰ ਦੇਖੋ! ਲੋਕ ਹੁਣ ਖੁਸ਼ ਹਨ। ਲੋਕ ਖੁਸ਼ੀ ਮਨਾ ਰਹੇ ਹਨ। “ਲੋਕ ਪਸ਼ੂਆਂ ਅਤੇ ਭੇਡਾਂ ਨੂੰ ਮਾਰ ਰਹੇ ਹਨ, ਉਹ ਇਹ ਆਖਦਿਆਂ ਹੋਇਆਂ ਮਾਸ ਖਾ ਰਹੇ ਹਨ ਅਤੇ ਮੈਅ ਪੀ ਰਹੇ ਹਨ, ਆਪਾਂ ਖਾਈਏ ਪੀਈਏ ਕਿਉਂ ਕਿ ਕੱਲ੍ਹ ਨੂੰ ਅਸਾਂ ਮਰ ਜਾਣਾ ਹੈ।”
14 And it was revealed in mine ears by the LORD of hosts, Surely this iniquity shall not be purged from you till ye die, saith the Lord GOD of hosts.ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ ਤੇ ਮੈਂ ਆਪਣੇ ਕੰਨਾਂ ਨਾਲ ਇਨ੍ਹਾਂ ਨੂੰ ਸੁਣਿਆ: “ਤੁਸੀਂ ਗ਼ਲਤ ਗੱਲਾਂ ਕਰਨ ਦੇ ਦੋਸ਼ੀ ਹੋ। ਅਤੇ ਮੈਂ ਇਕਰਾਰ ਕਰਦਾ ਹਾਂ। ਤੁਸੀਂ ਇਸ ਦੇਸ਼ ਤੋਂ ਬਖਸ਼ੇ ਜਾਣ ਤੋਂ ਪਹਿਲਾਂ ਮਰ ਜਾਓਗੇ।” ਮੇਰੇ ਮਾਲਿਕ ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
15 Thus saith the Lord GOD of hosts, Go, get thee unto this treasurer, even unto Shebna, which is over the house, and say,ਪਰਮੇਸ਼ੁਰ ਦਾ ਸ਼ਬਨਾ ਨੂੰ ਸੰਦੇਸ਼ ਮੇਰੇ ਪ੍ਰਭੂ ਸਰਬ ਸ਼ਕਤੀਮਾਨ ਯਹੋਵਾਹ ਨੇ ਮੈਨੂੰ ਇਹ ਗੱਲਾਂ ਆਖੀਆਂ: ਉਸ ਸੇਵਕ ਸ਼ਬਨਾ ਪਾਸ ਜਾਓ। ਉਹ ਸੇਵਕ ਮਹਿਲਾਂ ਦਾ ਪ੍ਰਬੰਧਕ ਹੈ।
16 What hast thou here? and whom hast thou here, that thou hast hewed thee out a sepulchre here, as he that heweth him out a sepulchre on high, and that graveth an habitation for himself in a rock?ਉਸ ਸੇਵਕ ਨੂੰ ਪੁੱਛੋ, “ਤੂੰ ਇੱਥੇ ਕੀ ਕਰ ਰਿਹਾ ਹੈਂ? ਤੈਨੂੰ ਖੁਦ ਲਈ ਕਬਰ ਬਨਾਉਣ ਦੀ ਅਤੇ ਚੱਟਾਨ ਵਿੱਚ ਆਪਣੇ ਲਈ ਆਰਾਮ ਕਰਨ ਦੀ ਜਗ੍ਹਾ ਤਰਾਸ਼ਣ ਦੀ ਆਗਿਆ ਕਿਸਨੇ ਦਿੱਤੀ ਹੈ?
17 Behold, the LORD will carry thee away with a mighty captivity, and will surely cover thee.“ਬੰਦਿਆ, ਯਹੋਵਾਹ ਤੈਨੂੰ ਕੁਚਲ ਦੇਵੇਗਾ। ਯਹੋਵਾਹ ਤੇਰੀ ਇੱਕ ਛੋਟੀ ਜਿਹੀ ਗੇਂਦ ਬਣਾ ਦੇਵੇਗਾ ਅਤੇ ਤੈਨੂੰ ਦੂਰ ਕਿਸੇ ਹੋਰ ਦੇਸ਼ ਦੀਆਂ ਖੁਲ੍ਹੀਆਂ ਬਾਹਾਂ ਵਿੱਚ ਸੁੱਟ ਦੇਵੇਗਾ। ਅਤੇ ਓੱਥੇ ਤੂੰ ਮਰ ਜਾਵੇਂਗਾ।” ਯਹੋਵਾਹ ਨੇ ਆਖਿਆ, “ਤੈਨੂੰ ਆਪਣੇ ਰੱਥਾਂ ਉੱਤੇ ਬਹੁਤ ਗੁਮਾਨ ਹੈ। ਪਰ ਉਸ ਦੂਰ ਦੁਰਾਡੇ ਦੇਸ਼ ਵਿੱਚ ਤੇਰੇ ਨਵੇਂ ਹਾਕਮ ਕੋਲ ਬਿਹਤਰ ਰਬ ਹੋਣਗੇ। ਅਤੇ ਤੇਰੇ ਰੱਥ ਉਸ ਦੇ ਮਹਿਲਾਂ ਅੰਦਰ ਮਹੱਤਵਪੂਰਣ ਨਹੀਂ ਲੱਗਣਗੇ।
18 He will surely violently turn and toss thee like a ball into a large country: there shalt thou die, and there the chariots of thy glory shall be the shame of thy lord's house.
19 And I will drive thee from thy station, and from thy state shall he pull thee down.ਮੈਂ ਤੈਨੂੰ ਤੇਰੇ ਇੱਥੋਂ ਦੇ ਮਹੱਤਵਪੂਰਣ ਕੰਮ ਤੋਂ ਧੱਕ ਕੇ ਬਾਹਰ ਕਰ ਦਿਆਂਗਾ। ਤੇਰਾ ਨਵਾਂ ਆਗੂ ਤੈਨੂੰ ਤੇਰੇ ਮਹੱਤਵਪੂਰਣ ਕੰਮ ਤੋਂ ਹਟਾ ਦੇਵੇਗਾ।
20 And it shall come to pass in that day, that I will call my servant Eliakim the son of Hilkiah:ਉਸ ਸਮੇਂ, ਮੈਂ ਆਪਣੇ ਸੇਵਕ ਹਿਲਕੀਆਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ।
21 And I will clothe him with thy robe, and strengthen him with thy girdle, and I will commit thy government into his hand: and he shall be a father to the inhabitants of Jerusalem, and to the house of Judah.ਮੈਂ ਤੇਰਾ ਚੋਲਾ ਲਾਹ ਕੇ ਉਸ ਸੇਵਕ ਦੇ ਉੱਤੇ ਪਹਿਨਾ ਦਿਆਂਗਾ। ਮੈਂ ਉਸ ਨੂੰ ਤੇਰਾ ਹਾਕਮ ਵਾਲਾ ਡੰਡਾ ਦੇ ਦੇਵਾਂਗਾ। ਮੈਂ ਉਸ ਨੂੰ ਤੇਰੇ ਵਾਲਾ ਮਹੱਤਵਪੂਰਣ ਕੰਮ ਦੇ ਦਿਆਂਗਾ। ਉਹ ਸੇਵਕ ਯਰੂਸ਼ਲਮ ਅਤੇ ਯਹੂਦਾਹ ਦੇ ਪਰਿਵਾਰ ਦੇ ਬੰਦਿਆਂ ਲਈ ਪਿਤਾ ਵਾਂਗ ਹੋਵੇਗਾ।
22 And the key of the house of David will I lay upon his shoulder; so he shall open, and none shall shut; and he shall shut, and none shall open.“ਮੈਂ ਉਸ ਬੰਦੇ ਦੇ ਗਲੇ ਵਿੱਚ ਦਾਊਦ ਦੇ ਘਰ ਦੀਆਂ ਕੁਂਜੀਆਂ ਪਾ ਦਿਆਂਗਾ। ਜੇ ਉਹ ਕੋਈ ਦਰਵਾਜ਼ਾ ਖੋਲ੍ਹੇਗਾ ਤਾਂ ਉਹ ਦਰਵਾਜ਼ਾ ਖੁਲ੍ਹਿਆ ਰਹੇਗਾ। ਕੋਈ ਬੰਦਾ ਵੀ ਉਸ ਨੂੰ ਬੰਦ ਨਹੀਂ ਕਰ ਸੱਕੇਗਾ। ਜੇ ਉਹ ਕਿਸੇ ਦਰਵਾਜ਼ੇ ਨੂੰ ਬੰਦ ਕਰ ਦੇਵੇਗਾ ਤਾਂ ਉਹ ਦਰਵਾਜ਼ਾ ਬੰਦ ਰਹੇਗਾ। ਕੋਈ ਬੰਦਾ ਉਸ ਨੂੰ ਖੋਲ੍ਹ ਨਹੀਂ ਸੱਕੇਗਾ। ਉਹ ਸੇਵਕ ਆਪਣੇ ਪਿਤਾ ਦੇ ਘਰ ਵਿੱਚਲੀ ਬਹੁਤ ਇੱਜ਼ਤ ਵਾਲੀ ਕੁਰਸੀ ਸਮਾਨ ਹੋਵੇਗਾ।
23 And I will fasten him as a nail in a sure place; and he shall be for a glorious throne to his father's house.ਮੈਂ ਉਸ ਨੂੰ ਉਸ ਮਜ਼ਬੂਤ ਕਿੱਲ ਵਾਂਗ ਬਣਾ ਦਿਆਂਗਾ ਜਿਹੜੀ ਕਿਸੇ ਬਹੁਤ ਮਜ਼ਬੂਤ ਤਖਤੇ ਵਿੱਚ ਠੋਕੀ ਗਈ ਹੁੰਦੀ ਹੈ।
24 And they shall hang upon him all the glory of his father's house, the offspring and the issue, all vessels of small quantity, from the vessels of cups, even to all the vessels of flagons.ਉਸ ਦੇ ਪਿਤਾ ਦੇ ਘਰ ਦੀਆਂ ਸਮੂਹ ਇੱਜ਼ਤ ਵਾਲੀਆਂ ਅਤੇ ਮਹੱਤਵਪੂਰਣ ਚੀਜ਼ਾਂ ਉਸ ਦੇ ਸਹਾਰੇ ਹੋਣਗੀਆਂ। ਸਾਰੇ ਬਾਲਗ਼ ਅਤੇ ਬੱਚੇ ਉਸ ਉੱਤੇ ਨਿਰਭਰ ਕਰਨਗੇ। ਉਹ ਲੋਕ, ਛੋਟੀਆਂ ਪਲੇਟਾਂ ਅਤੇ ਪਾਣੀਆਂ ਦੀਆਂ ਵੱਡੀਆਂ ਬੋਤਲਾਂ ਵਾਂਗ, ਉਸ ਉੱਪਰ ਟਿਕੇ ਹੋਣਗੇ।
25 In that day, saith the LORD of hosts, shall the nail that is fastened in the sure place be removed, and be cut down, and fall; and the burden that was upon it shall be cut off: for the LORD hath spoken it.“ਉਸ ਸਮੇਂ, ਉਹ ਕਿੱਲ (ਸ਼ਬਨਾ) ਜਿਹੜੀ ਹੁਣ ਬਹੁਤ ਮਜ਼ਬੂਤ ਤਖਤੇ ਵਿੱਚ ਠੁਕੀ ਹੋਈ ਹੈ, ਕਮਜ਼ੋਰ ਹੋ ਜਾਵੇਗੀ ਅਤੇ ਟੁੱਟ ਜਾਵੇਗੀ। ਉਹ ਕਿੱਲ ਧਰਤੀ ਉੱਤੇ ਡਿੱਗ ਪਵੇਗੀ ਅਤੇ ਉਸ ਕਿੱਲ ਨਾਲ ਲਟਕਦੀਆਂ ਸਾਰੀਆਂ ਚੀਜ਼ਾਂ ਤਬਾਹ ਹੋ ਜਾਣਗੀਆਂ। ਫ਼ੇਰ ਉਹ ਹਰ ਗੱਲ ਜਿਹੜੀ ਮੈਂ ਇਸ ਸੰਦੇਸ਼ ਵਿੱਚ ਆਖੀ ਹੈ, ਵਾਪਰੇਗੀ। ਉਹ ਗੱਲਾਂ ਵਾਪਰਨਗੀਆਂ ਕਿਉਂ ਕਿ ਉਹ ਯਹੋਵਾਹ ਨੇ ਆਖੀਆਂ ਹਨ।”
Punjabi Bible