Isaiah 24 - ASV (Punjabi)

1 Behold, Jehovah maketh the earth empty, and maketh it waste, and turneth it upside down, and scattereth abroad the inhabitants thereof.ਪਰਮੇਸ਼ੁਰ ਇਸਰਾਏਲ ਨੂੰ ਸਜ਼ਾ ਦੇਵੇਗਾ ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ।

2 And it shall be, as with the people, so with the priest; as with the servant, so with his master; as with the maid, so with her mistress; as with the buyer, so with the seller; as with the creditor, so with the debtor; as with the taker of interest, so with the giver of interest to him.ਉਸ ਸਮੇਂ, ਸਧਾਰਣ ਬੰਦੇ ਅਤੇ ਜਾਜਕ ਇੱਕੋ ਜਿਹੇ ਹੋਣਗੇ। ਗੁਲਾਮ ਅਤੇ ਮਾਲਿਕ ਇੱਕੋ ਜਿਹੇ ਹੋਣਗੇ। ਦਾਸੀਆਂ ਅਤੇ ਉਨ੍ਹਾਂ ਦੀਆਂ ਮਾਲਕਣਾਂ ਇੱਕੋ ਜਿਹੀਆਂ ਹੋਣਗੀਆਂ। ਖਰੀਦਣ ਵਾਲੇ ਅਤੇ ਵੇਚਣ ਵਾਲੇ ਇੱਕੋ ਜਿਹੇ ਹੋਣਗੇ। ਕਰਜ਼ਾ ਲੈਣ ਵਾਲੇ ਅਤੇ ਕਰਜ਼ਾ ਦੇਣ ਵਾਲੇ ਇੱਕੋ ਜਿਹੇ ਹੋਣਗੇ। ਬੈਂਕਰ ਅਤੇ ਬੈਂਕ ਤੋਂ ਕਰਜ਼ਾ ਲੈਣ ਵਾਲੇ ਇੱਕੋ ਜਿਹੇ ਹੋਣਗੇ।

3 The earth shall be utterly emptied, and utterly laid waste; for Jehovah hath spoken this word.ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।

4 The earth mourneth and fadeth away, the world languisheth and fadeth away, the lofty people of the earth do languish.ਦੇਸ਼ ਸੱਖਣਾ ਅਤੇ ਉਦਾਸ ਹੋ ਜਾਵੇਗਾ। ਦੁਨੀਆਂ ਖਾਲੀ ਅਤੇ ਕਮਜ਼ੋਰ ਹੋ ਜਾਵੇਗੀ। ਇਸ ਧਰਤੀ ਦੇ ਮਹਾਨ ਆਗੂ ਕਮਜ਼ੋਰ ਹੋ ਜਾਣਗੇ।

5 The earth also is polluted under the inhabitants thereof; because they have transgressed the laws, violated the statutes, broken the everlasting covenant.ਧਰਤੀ ਦੇ ਲੋਕਾਂ ਨੇ ਧਰਤੀ ਨੂੰ ਨਾਪਾਕ ਕਰ ਦਿੱਤਾ ਹੈ। ਇਹ ਕਿਵੇਂ ਹੋਵੇਗਾ? ਲੋਕਾਂ ਨੇ ਪਰਮੇਸ਼ੁਰ ਦੀਆਂ ਸਾਖੀਆਂ ਦੇ ਖਿਲਾਫ਼ ਗ਼ਲਤ ਗੱਲਾਂ ਕੀਤੀਆਂ। ਲੋਕਾਂ ਨੇ ਪਰਮੇਸ਼ੁਰ ਦੇ ਬਿਵਸਬਾ ਨੂੰ ਨਹੀਂ ਮੰਨਿਆ। ਲੋਕਾਂ ਨੇ ਬਹੁਤ ਚਿਰ ਪਹਿਲਾਂ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਨਾਲ ਕੀਤੇ ਉਸ ਇਕਰਾਰ ਨੂੰ ਤੋੜ ਦਿੱਤਾ।

6 Therefore hath the curse devoured the earth, and they that dwell therein are found guilty: therefore the inhabitants of the earth are burned, and few men left.ਇਸ ਧਰਤੀ ਤੇ ਰਹਿਣ ਵਾਲੇ ਲੋਕ ਗ਼ਲਤ ਕੰਮ ਕਰਨ ਦੇ ਦੋਸ਼ੀ ਹਨ ਇਸ ਲਈ ਪਰਮੇਸ਼ੁਰ ਨੇ ਧਰਤੀ ਨੂੰ ਤਬਾਹ ਕਰਨ ਦਾ ਇਕਰਾਰ ਕੀਤਾ। ਲੋਕਾਂ ਨੂੰ ਸਜ਼ਾ ਦਿੱਤੀ ਜਾਵੇਗੀ। ਸਿਰਫ਼ ਬੋੜੇ ਜਿਹੇ ਲੋਕ ਹੀ ਬਚਣਗੇ।

7 The new wine mourneth, the vine languisheth, all the merry-hearted do sigh.ਅੰਗੂਰੀ ਵੇਲਾਂ ਮਰ ਰਹੀਆਂ ਹਨ। ਨਵੀਂ ਸ਼ਰਾਬ ਖਰਾਬ ਹੈ। ਅਤੀਤ ਵਿੱਚ, ਲੋਕ ਪ੍ਰਸੰਨ ਸਨ। ਪਰ ਹੁਣ ਉਹ ਲੋਕ ਉਦਾਸ ਹਨ।

8 The mirth of tabrets ceaseth, the noise of them that rejoice endeth, the joy of the harp ceaseth.ਲੋਕਾਂ ਨੇ ਖੁਸ਼ੀ ਜ਼ਾਹਰ ਕਰਨੀ ਛੱਡ ਦਿੱਤੀ ਹੈ। ਸਾਰੀਆਂ ਖੁਸ਼ੀ ਦੀਆਂ ਆਵਾਜ਼ਾਂ ਰੁਕ ਗਈਆਂ ਹਨ। ਢੋਲਾਂ ਅਤੇ ਇੱਕਾਤਾਰਿਆਂ ਦਾ ਸੰਗੀਤ ਖਤਮ ਹੋ ਗਿਆ ਹੈ।

9 They shall not drink wine with a song; strong drink shall be bitter to them that drink it.ਹੁਣ ਲੋਕ ਸ਼ਰਾਬ ਪੀਂਦੇ ਹੋਏ ਖੁਸ਼ੀ ਦੇ ਗੀਤ ਨਹੀਂ ਗਾਉਂਦੇ। ਬੀਅਰ ਪੀਣ ਵਾਲੇ ਬੰਦੇ ਨੂੰ ਕੌੜੀ ਲਗਦੀ ਹੈ।

10 The waste city is broken down; every house is shut up, that no man may come in.“ਪੂਰਨ ਅਫ਼ਰਾਤਫ਼ਰੀ” ਹੀ ਇਸ ਸ਼ਹਿਰ ਦਾ ਢੁਕਵਾਂ ਨਾਮ ਹੈ। ਸ਼ਹਿਰ ਤਬਾਹ ਕਰ ਦਿੱਤਾ ਗਿਆ ਹੈ। ਲੋਕ ਘਰਾਂ ਵਿੱਚ ਨਹੀਂ ਵੜ ਸੱਕਦੇ। ਦਰਵਾਜ਼ਿਆਂ ਉੱਤੇ ਰੋਕਾਂ ਲੱਗ ਗਈਆਂ ਹਨ।

11 There is a crying in the streets because of the wine; all joy is darkened, the mirth of the land is gone.ਲੋਕ ਹਾਲੇ ਵੀ ਬਾਜ਼ਾਰ ਵਿੱਚ ਸ਼ਰਾਬ ਤਲਾਸ਼ ਕਰਦੇ ਹਨ। ਪਰ ਸਾਰੀ ਖੁਸ਼ੀ ਕਿਧਰੇ ਚਲੀ ਗਈ ਹੈ। ਆਨੰਦ ਉੱਡ ਪੁੱਡ ਗਿਆ ਹੈ।

12 In the city is left desolation, and the gate is smitten with destruction.ਸ਼ਹਿਰ ਵਿੱਚ ਸਿਰਫ਼ ਤਬਾਹੀ ਹੀ ਰਹਿ ਗਈ ਹੈ। ਦਰਵਾਜ਼ੇ ਵੀ ਚਿਕਨਾਚੂਰ ਹੋ ਗਏ ਹਨ।

13 For thus shall it be in the midst of the earth among the peoples, as the shaking of an olive-tree, as the gleanings when the vintage is done.ਵਾਢੀਆਂ ਵੇਲੇ, ਤੋਂੜਦੇ ਹਨ ਲੋਕ ਜ਼ੈਤੂਨ, ਜ਼ੈਤੂਨ ਦਿਆਂ ਰੁੱਖਾਂ ਤੋਂ। ਪਰ ਟਹਿਣੀਆਂ ਉੱਤੇ ਕੁਝ ਜੈਤੂਨ ਬਚੇ ਹਨ। ਇਸ ਧਰਤੀ ਉਤਲੀਆਂ ਕੌਮਾਂ ਨਾਲ ਕੁਝ ਅਜਿਹਾ ਹੀ ਵਾਪਰੇਗਾ।

14 These shall lift up their voice, they shall shout; for the majesty of Jehovah they cry aloud from the sea.ਬਚੇ ਹੋਏ ਲੋਕ ਚੀਖਣਾ ਸ਼ੁਰੂ ਕਰ ਦੇਣਗੇ। ਉੱਚੀਆਂ ਹੋਣਗੀਆਂ ਚੀਖਾਂ ਉਨ੍ਹਾਂ ਦੀਆਂ ਸਮੁੰਦਰ ਦੇ ਵੀ ਸ਼ੋਰ ਤੋਂ। ਖੁਸ਼ ਹੋਣਗੇ ਉਹ ਯਹੋਵਾਹ ਦੀ ਮਹਾਨਤਾ ਕਾਰਣ।

15 Wherefore glorify ye Jehovah in the east, even the name of Jehovah, the God of Israel, in the isles of the sea.ਉਹ ਲੋਕ ਆਖਣਗੇ, “ਪੂਰਬ ਦੇ ਲੋਕੋ, ਯਹੋਵਾਹ ਦੀ ਉਸਤਤ ਕਰੋ! ਦੂਰ ਦੁਰਾਡੇ ਦੇਸ਼ਾਂ ਦੇ ਲੋਕੋ, ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋ।”

16 From the uttermost part of the earth have we heard songs: Glory to the righteous. But I said, I pine away, I pine away, woe is me! the treacherous have dealt treacherously; yea, the treacherous have dealt very treacherously.ਅਸੀਂ ਧਰਤੀ ਦੇ ਹਰ ਸਥਾਨ ਤੋਂ ਪਰਮੇਸ਼ੁਰ ਦੀ ਉਸਤਤ ਦੇ ਗੀਤ ਸੁਣਾਂਗੇ। ਇਹ ਗੀਤ ਸ਼ੁਭ ਪਰਮੇਸ਼ੁਰ ਦੀ ਉਸਤਤ ਕਰਨਗੇ। ਪਰ ਮੈਂ ਆਖਦਾ ਹਾਂ, “ਕਾਫ਼ੀ ਹੈ! ਮੈਂ ਬਹੁਤ ਕੁਝ ਦੇਖ ਲਿਆ ਹੈ। ਜੋ ਗੱਲਾਂ ਮੈਂ ਦੇਖਦਾ ਹਾਂ, ਭਿਆਨਕ ਹਨ। ਗਦਾਰ ਲੋਕਾਂ ਦੇ ਖਿਲਾਫ਼ ਹੋ ਰਹੇ ਨੇ ਅਤੇ ਉਨ੍ਹਾਂ ਨੂੰ ਦੁੱਖ ਦੇ ਰਹੇ ਨੇ।”

17 Fear, and the pit, and the snare, are upon thee, O inhabitant of the earth.ਮੈਂ ਉਨ੍ਹਾਂ ਲੋਕਾਂ ਲਈ ਖਤਰਾ ਦੇਖਦਾ ਹਾਂ ਜੋ ਇਸ ਧਰਤੀ ਉੱਤੇ ਰਹਿ ਰਹੇ ਨੇ। ਮੈਂ ਡਰ, ਖੱਡਾਂ ਅਤੇ ਜਾਲ ਦੇਖਦਾ ਹਾਂ।

18 And it shall come to pass, that he who fleeth from the noise of the fear shall fall into the pit; and he that cometh up out of the midst of the pit shall be taken in the snare: for the windows on high are opened, and the foundations of the earth tremble.ਲੋਕ ਖਤਰੇ ਬਾਰੇ ਸੁਣਨਗੇ ਅਤੇ ਉਹ ਭੈਭੀਤ ਹੋ ਜਾਣਗੇ। ਕੁਝ ਲੋਕ ਦੂਰ ਨੱਸ ਜਾਣਗੇ। ਪਰ ਉਹ ਲੋਕ ਖੱਡਾਂ ਵਿੱਚ ਡਿੱਗ ਪੈਣਗੇ ਅਤੇ ਓੱਥੇ ਫ਼ਸ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਖਿੱਡਾਂ ਵਿੱਚੋਂ ਬਾਹਰ ਨਿਕਲ ਆਉਣਗੇ ਪਰ ਉਹ ਕਿਸੇ ਹੋਰ ਜਾਲ ਵਿੱਚ ਫ਼ਸ ਜਾਣਗੇ। ਅਕਾਸ਼ ਦੇ ਤੂਫ਼ਾਨੀ ਦਰਵਾਜ਼ੇ ਖੁੱਲ੍ਹ ਜਾਣਗੇ, ਅਤੇ ਤੂਫ਼ਾਨ ਸ਼ੁਰੂ ਹੋ ਜਾਣਗੇ। ਧਰਤੀ ਦੀਆਂ ਬੁਨਿਆਦਾਂ ਕੰਬ ਜਾਣਗੀਆਂ।

19 The earth is utterly broken, the earth is rent asunder, the earth is shaken violently.ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।

20 The earth shall stagger like a drunken man, and shall sway to and fro like a hammock; and the transgression thereof shall be heavy upon it, and it shall fall, and not rise again.ਦੁਨੀਆਂ ਦੇ ਪਾਪ ਬਹੁਤ ਭਾਰੇ ਹਨ। ਇਸ ਲਈ ਧਰਤੀ ਇਸ ਭਾਰ ਹੇਠਾਂ ਦੱਬ ਜਾਵੇਗੀ। ਧਰਤੀ ਕਿਸੇ ਪੁਰਾਣੇ ਮਕਾਨ ਵਾਂਗ ਹਿਲੇਗੀ। ਧਰਤੀ ਕਿਸੇ ਸ਼ਰਾਬੀ ਵਾਂਗ ਡਿੱਗ ਪਵੇਗੀ। ਧਰਤੀ ਆਪਣਾ ਸਫ਼ਰ ਜਾਰੀ ਨਹੀਂ ਰੱਖ ਸੱਕੇਗੀ।

21 And it shall come to pass in that day, that Jehovah will punish the host of the high ones on high, and the kings of the earth upon the earth.ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।

22 And they shall be gathered together, as prisoners are gathered in the pit, and shall be shut up in the prison; and after many days shall they be visited.ਬਹੁਤ ਸਾਰੇ ਲੋਕ ਇਕੱਠੇ ਕੀਤੇ ਜਾਣਗੇ, ਉਨ੍ਹਾਂ ਵਿੱਚ ਕੁਝ ਖਾਈ ਅੰਦਰ ਅਤੇ ਕੁਝ ਕੈਦਖਾਨੇ ਵਿੱਚ ਬੰਦ ਕਰ ਦਿੱਤੇ ਗਏ ਹਨ। ਪਰ ਆਖਰਕਾਰ ਲੰਮੇ ਸਮੇਂ ਬਾਦ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ।

23 Then the moon shall be confounded, and the sun ashamed; for Jehovah of hosts will reign in mount Zion, and in Jerusalem; and before his elders shall be glory.ਯਹੋਵਾਹ ਰਾਜੇ ਵਾਂਗ ਯਰੂਸ਼ਲਮ ਅੰਦਰ ਸੀਯੋਨ ਪਰਬਤ ਉੱਤੇ ਹਕੂਮਤ ਕਰੇਗਾ। ਉਸਦਾ ਪਰਤਾਪ ਵਡਕਿਆਂ ਸਾਹਮਣੇ ਚਮਕੇਗਾ। ਉਸਦਾ ਪਰਤਾਪ ਇੰਨਾ ਚਮਕੀਲਾ ਹੋਵੇਗਾ ਕਿ ਚੰਨ ਵੀ ਸ਼ਰਮਾ ਜਾਵੇਗਾ। ਸੂਰਜ ਸ਼ਰਮਸਾਰ ਹੋ ਜਾਵੇਗਾ।

Punjabi Bible