Isaiah 25 - DBY (Punjabi)
1 Jehovah, thou art my God: I will exalt thee; I will celebrate thy name, for thou hast done wonderful things; counsels of old [which are] faithfulness [and] truth.ਪਰਮੇਸ਼ੁਰ ਦੀ ਉਸਤਤ ਦਾ ਗੀਤ ਯਹੋਵਾਹ ਜੀ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਤੁਹਾਡਾ ਅਤੇ ਤੁਹਾਡੇ ਨਾਮ ਦਾ ਆਦਰ ਕਰਦਾ ਹਾਂ। ਤੁਸੀਂ ਅਦਭੁਤ ਗੱਲਾਂ ਕੀਤੀਆਂ ਹਨ ਜਿਹੜੇ ਸ਼ਬਦ ਤੁਸੀਂ ਬਹੁਤ ਪਹਿਲਾਂ ਆਖੇ ਸੀ ਉਹ ਪੂਰੀ ਤਰ੍ਹਾਂ ਸੱਚ ਹਨ। ਹਰ ਗੱਲ ਸੱਚਮੁੱਚ ਉਵੇਂ ਹੀ ਵਾਪਰੀ ਹੈ ਜਿਵੇਂ ਤੁਸੀਂ ਆਖਿਆ ਸੀ ਕਿ ਇਹ ਵਾਪਰੇਗੀ।
2 For thou hast made of the city a heap, of the fortified town a ruin, the palace of strangers to be no city; it shall never be built up.ਤੁਸ਼ਾਂ ਸ਼ਹਿਰ ਨੂੰ ਤਬਾਹ ਕਰ ਦਿੱਤਾ ਹੈ। ਇਹ ਸ਼ਹਿਰ ਮਜ਼ਬੂਤ ਦੀਵਾਰਾਂ ਦੀ ਰਾਖੀ ਵਿੱਚ ਸ਼ੀ। ਪਰ ਹੁਣ ਇਹ ਸਿਰਫ਼ ਮਲਬੇ ਦਾ ਢੇਰ ਹੈ। ਵਿਦੇਸ਼ੀ ਮਹਿਲ ਤਬਾਹ ਕਰ ਦਿੱਤਾ ਗਿਆ ਹੈ। ਇਹ ਫ਼ੇਰ ਕਦੇ ਨਹੀਂ ਉਸਾਰਿਆ ਜਾਵੇਗਾ।
3 Therefore shall the mighty people glorify thee, the city of terrible nations shall fear thee.ਤਾਕਤਵਰ ਕੌਮਾਂ ਦੇ ਲੋਕ ਤੁਹਾਡਾ ਸਨਮਾਨ ਕਰਨਗੇ। ਮਜ਼ਬੂਤ ਸ਼ਹਿਰਾਂ ਦੇ ਸ਼ਕਤੀਸ਼ਾਲੀ ਲੋਕ ਤੁਹਾਡੇ ਕੋਲੋਂ ਭੈਭੀਤ ਹੋਣਗੇ।
4 For thou hast been a fortress to the poor, a fortress for the needy in his distress, a refuge from the storm, a shadow from the heat: for the blast of the terrible ones [has been] as the storm [against] a wall.ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।
5 Thou hast subdued the tumult of strangers, as the heat in a dry place; [as] the heat, by the shadow of a cloud, [so] the song of the terrible ones is brought low.ਦੁਸ਼ਮਣ ਚੀਖਦਾ ਹੈ ਤੇ ਸ਼ੋਰ ਮਚਾਉਂਦਾ ਹੈ। ਮਹਾਨ ਦੁਸ਼ਮਣ ਪੁਕਾਰਦਾ ਅਤੇ ਵੰਗਾਰਦਾ, ਪਰ ਤੁਸੀਂ ਉਨ੍ਹਾਂ ਨੂੰ ਰੋਕ ਦੇਵੋਂਗੇ। ਗਰਮੀ ਵੇਲੇ, ਮਾਰੂਬਲ ਵਿੱਚ ਪੌਦੇ ਮਰ ਜਾਣਗੇ ਅਤੇ ਧਰਤੀ ਉੱਤੇ ਡਿੱਗ ਪੈਣਗੇ। ਇਸੇ ਤਰ੍ਹਾਂ, ਤੁਸੀਂ ਦੁਸ਼ਮਣ ਨੂੰ ਹਰਾ ਦਿਓਗੇ ਅਤੇ ਉਨ੍ਹਾਂ ਨੂੰ ਗੋਡਿਆਂ ਪਰਨੇ ਝੁਕਾ ਦਿਓਗੇ। ਮੋਟੇ ਬੱਦਲ ਹੁਨਾਲ ਦੀ ਗਰਮੀ ਨੂੰ ਰੋਕਦੇ ਹਨ। ਇਸੇ ਤਰ੍ਹਾਂ ਤੁਸੀਂ ਦੁਸ਼ਮਣ ਦੀਆਂ ਭਿਆਨਕ ਚੀਖਾਂ ਰੋਕ ਦਿਓਗੇ।
6 And in this mountain will Jehovah of hosts make unto all peoples a feast of fat things, a feast of wines on the lees, of fat things full of marrow, of wines on the lees well refined.ਪਰਮੇਸ਼ੁਰ ਦੀ ਦਾਅਵਤ ਆਪਣੇ ਸੇਵਕਾਂ ਲਈ ਉਸ ਸਮੇਂ, ਸਰਬ ਸ਼ਕਤੀਮਾਨ ਯਹੋਵਾਹ ਇੱਕ ਪਰਬਤ ਉਤਲੇ ਸਮੂਹ ਲੋਕਾਂ ਨੂੰ ਦਾਅਵਤ ਦੇਵੇਗਾ। ਦਾਅਵਤ ਉੱਤੇ ਬਹੁਤ ਉੱਤਮ ਖਾਣੇ ਅਤੇ ਸ਼ਰਾਬਾਂ ਹੋਣਗੀਆਂ। ਮਾਸ ਬਹੁਤ ਨਰਮ ਅਤੇ ਚੰਗਾ ਹੋਵੇਗਾ।
7 And he will destroy in this mountain the face of the veil which veileth all the peoples, and the covering that is spread over all the nations.ਪਰ ਹੁਣ, ਸਾਰੀਆਂ ਕੌਮਾਂ ਅਤੇ ਲੋਕਾਂ ਨੂੰ ਇੱਕ ਪਰਦੇ ਨੇ ਕਜਿਆ ਹੋਇਆ ਹੈ। ਇਸ ਪਰਦੇ ਦਾ ਨਾਮ ਹੈ “ਮੌਤ” ਉਹ (ਯਹੋਵਾਹ) ਇਸ ਪਰਬਤ ਉੱਤੋਂ ਇਹ ਕੱਜਣ ਹਟਾੇਗਾ।
8 He will swallow up death in victory. And the Lord Jehovah will wipe away tears from off all faces; and the reproach of his people will he take away from off all the earth: for Jehovah hath spoken.ਪਰ ਮੌਤ ਨੂੰ ਸਦਾ ਲਈ ਤਬਾਹ ਕਰ ਦਿੱਤਾ ਜਾਵੇਗਾ। ਅਤੇ ਯਹੋਵਾਹ, ਮੇਰਾ ਮਾਲਿਕ, ਹਰ ਚਿਹਰੇ ਤੋਂ ਹਰ ਅਬਰੂ ਪੂੰਝ ਦੇਵੇਗਾ। ਅਤੀਤ ਵਿੱਚ ਉਸ ਦੇ ਸਾਰੇ ਲੋਕ ਉਦਾਸ ਸਨ। ਪਰ ਪਰਮੇਸ਼ੁਰ ਇਸ ਧਰਤੀ ਦੀ ਉਦਾਸੀ ਨੂੰ ਦੂਰ ਕਰ ਦੇਵੇਗਾ। ਇਹ ਸਾਰਾ ਕੁਝ ਵਾਪਰੇਗਾ ਕਿਉਂ ਕਿ ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ।
9 And it shall be said in that day, Behold, this is our God; we have waited for him, and he will save us: this is Jehovah, we have waited for him; we will be glad and rejoice in his salvation.ਉਸ ਸਮੇਂ, ਆਖਣਗੇ ਲੋਕ, “ਇੱਥੇ ਹੈ ਸਾਡਾ ਪਰਮੇਸ਼ੁਰ! ਉਹੀ ਹੈ ਉਹ ਜਿਸਦੀ ਸਾਨੂੰ ਉਡੀਕ ਸੀ ਉਹ ਸਾਨੂੰ ਬਚਾਉਣ ਲਈ ਆ ਗਿਆ ਹੈ। ਅਸੀਂ ਆਪਣੇ ਯਹੋਵਾਹ ਨੂੰ ਉਡੀਕਦੇ ਰਹੇ ਹਾਂ। ਇਸ ਲਈ ਅਸੀਂ ਖੁਸ਼ੀ ਮਨਾਵਾਂਗੇ ਤੇ ਪ੍ਰਸੰਨ ਹੋਵਾਂਗੇ ਜਦੋਂ ਯਹੋਵਾਹ ਅਸਾਂ ਨੂੰ ਬਚਾਵੇਗਾ।”
10 For in this mountain shall the hand of Jehovah rest, and Moab shall be trodden down under him, as straw is trodden down in the dunghill;ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।
11 and he shall spread forth his hands in the midst of them, as he that swimmeth spreadeth them forth to swim; and he shall bring down their pride together with the plots of their hands.ਯਹੋਵਾਹ ਆਪਣੀਆਂ ਬਾਹਾਂ ਫ਼ੈਲਾਵੇਗਾ। ਤੈਰਨ ਵਾਲੇ ਬੰਦੇ ਵਾਂਗ। ਫ਼ੇਰ ਯਹੋਵਾਹ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਨ੍ਹਾਂ ਉੱਤੇ ਲੋਕਾਂ ਨੂੰ ਗੁਮਾਨ ਹੈ। ਯਹੋਵਾਹ ਉਨ੍ਹਾਂ ਸਮੂਹ ਖੂਬਸੂਰਤ ਚੀਜ਼ਾਂ ਨੂੰ ਇਕੱਠੀਆਂ ਕਰੇਗਾ ਜਿਹੜੀਆਂ ਉਨ੍ਹਾਂ ਨੇ ਬਣਾਈਆਂ। ਅਤੇ ਉਹ ਇਨ੍ਹਾਂ ਚੀਜ਼ਾਂ ਨੂੰ ਦੂਰ ਸੁੱਟ ਦੇਵੇਗਾ।
12 And the fortress of the high defences of thy walls will he bring down, lay low, bring to the ground, into the dust.ਯਹੋਵਾਹ ਲੋਕਾਂ ਦੀਆਂ ਉੱਚੀਆਂ ਦੀਵਾਰਾਂ ਅਤੇ ਸੁਰੱਖਿਅਤ ਟਿਕਾਣਿਆਂ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਧਰਤੀ ਉੱਤੇ ਧੂੜ ਅੰਦਰ ਹੇਠਾਂ ਸੁੱਟ ਦੇਵੇਗਾ।
Punjabi Bible