Isaiah 31 - WEB (Punjabi)

1 Woe to those who go down to Egypt for help, and rely on horses, and trust in chariots because they are many, and in horsemen because they are very strong, but they don't look to the Holy One of Israel, neither seek Yahweh!ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।

2 Yet he also is wise, and will bring evil, and will not call back his words, but will arise against the house of the evil-doers, and against the help of those who work iniquity.ਪਰ, ਇਹ ਯਹੋਵਾਹ ਹੀ ਹੈ ਜੋ ਸਿਆਣਾ ਹੈ। ਅਤੇ ਇਹ ਯਹੋਵਾਹ ਹੀ ਹੈ ਜਿਹੜਾ ਉਨ੍ਹਾਂ ਦੇ ਵਿਰੁੱਧ ਮੁਸੀਬਤ ਲੈ ਕੇ ਆਵੇਗਾ। ਲੋਕ ਯਹੋਵਾਹ ਦੇ ਆਦੇਸ਼ ਨੂੰ ਬਦਲਣ ਦੇ ਕਾਬਲ ਨਹੀਂ ਹੋਣਗੇ। ਯਹੋਵਾਹ ਉੱਠ ਕੇ ਬਦ ਲੋਕਾਂ ਦੇ ਖਿਲਾਫ਼ ਅਤੇ ਉਨ੍ਹਾਂ ਦੁਸ਼ਟ ਲੋਕਾਂ ਦੇ ਖਿਲਾਫ਼ ਲੜੇਗਾ ਜੋ ਉਨ੍ਹਾਂ ਦੀ ਮਦਦ ਲਰਨ ਦੀ ਕੋਸ਼ਿਸ਼ ਕਰਦੇ ਹਨ।

3 Now the Egyptians are men, and not God; and their horses flesh, and not spirit: and when Yahweh shall stretch out his hand, both he who helps shall stumble, and he who is helped shall fall, and they all shall be consumed together.ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।

4 For thus says Yahweh to me, As the lion and the young lion growling over his prey, if a multitude of shepherds are called forth against him, will not be dismayed at their voice, nor abase himself for the noise of them: so will Yahweh of Hosts come down to fight on Mount Zion, and on the hill of it.ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।

5 As birds hovering, so will Yahweh of Hosts protect Jerusalem; he will protect and deliver [it], he will pass over and preserve [it].ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।

6 Turn you to him from whom you have deeply revolted, children of Israel.ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।

7 For in that day they shall cast away every man his idols of silver, and his idols of gold, which your own hands have made to you for a sin.ਫ਼ੇਰ ਲੋਕ ਉਨ੍ਹਾਂ ਸੋਨੇ ਚਾਂਦੀ ਦੀਆਂ ਮੂਰਤੀਆਂ ਦੀ ਉਪਾਸਨਾ ਕਰਨੀ ਛੱਡ ਦੇਣਗੇ ਜਿਹੜੀਆਂ ਤੁਸੀਂ ਬਣਾਈਆਂ ਸਨ। ਤੁਸੀਂ ਸੱਚਮੁੱਚ ਉਦੋਂ ਪਾਪ ਕੀਤਾ ਸੀ ਜਦੋਂ ਤੁਸੀਂ ਉਹ ਮੂਰਤੀਆਂ ਬਣਾਈਆਂ ਸਨ।

8 The Assyrian shall fall by the sword, not of man; and the sword, not of men, shall devour him; and he shall flee from the sword, and his young men shall become subject to forced labor.ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।

9 His rock shall pass away by reason of terror, and his princes shall be dismayed at the ensign, says Yahweh, whose fire is in Zion, and his furnace in Jerusalem.ਉਨ੍ਹਾਂ ਦਾ ਸੁਰੱਖਿਅਤ ਟਿਕਾਣਾ ਤਬਾਹ ਕਰ ਦਿੱਤਾ ਜਾਵੇਗਾ। ਉਨ੍ਹਾਂ ਦੇ ਆਗੂ ਹਾਰ ਜਾਣਗੇ ਅਤੇ ਆਪਣੇ ਝੰਡੇ ਪਿੱਛੇ ਛੱਡ ਜਾਣਗੇ। ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ। ਯਹੋਵਾਹ ਦੀ ਅੱਗ ਸੀਯੋਨ ਵਿੱਚ ਹੈ ਅਤੇ ਉਸ ਦੀ ਭਠ੍ਠੀ ਯਰੂਸ਼ਲਮ ਵਿੱਚ ਹੈ।

Punjabi Bible