Isaiah 35:6 ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।
Isaiah 35:6 in Other Translations
King James Version (KJV) Then shall the lame man leap as an hart, and the tongue of the dumb sing: for in the wilderness shall waters break out, and streams in the desert.
American Standard Version (ASV) Then shall the lame man leap as a hart, and the tongue of the dumb shall sing; for in the wilderness shall waters break out, and streams in the desert.
Bible in Basic English (BBE) Then will the feeble-footed be jumping like a roe, and the voice which was stopped will be loud in song: for in the waste land streams will be bursting out, and waters in the dry places.
Darby English Bible (DBY) then shall the lame [man] leap as a hart, and the tongue of the dumb sing: for in the wilderness shall waters break out, and torrents in the desert.
World English Bible (WEB) Then shall the lame man leap as a hart, and the tongue of the mute shall sing; for in the wilderness shall waters break out, and streams in the desert.
Young's Literal Translation (YLT) Then leap as a hart doth the lame, And sing doth the tongue of the dumb, For broken up in a wilderness have been waters, And streams in a desert.
Read Full Chapter :
Isaiah 35
Cross Reference
ਲੋਕਾ 11:14
ਯਿਸੂ ਦਾ ਅਧਿਕਾਰ ਪਰਮੇਸ਼ੁਰ ਵੱਲੋਂ ਹੈ ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕੱਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬੜੇ ਹੈਰਾਨ ਹੋ ਗਏ।
ਯੂਹੰਨਾ 5:8
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
ਯਸਈਆਹ 32:4
ਉਹ ਲੋਕ ਜਿਹੜੇ ਹੁਣ ਉਲਝਣ ਵਿੱਚ ਹਨ ਸਮਝਣ ਦੇ ਯੋਗ ਹੋ ਜਾਣਗੇ। ਉਹ ਲੋਕ ਜਿਹੜੇ ਸਾਫ਼-ਸਾਫ਼ ਗੱਲ ਨਹੀਂ ਕਰ ਸੱਕਦੇ, ਹੁਣ ਸਾਫ਼-ਸਾਫ਼ ਅਤੇ ਤੇਜ਼ੀ ਨਾਲ ਗੱਲ ਕਰਨ ਦੇ ਯੋਗ ਹੋ ਜਾਣਗੇ।
ਮੱਤੀ 9:32
ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ,
ਮੱਤੀ 12:22
ਯਿਸੂ ਨੂੰ ਪਰਮੇਸ਼ੁਰ ਵੱਲੋਂ ਸ਼ਕਤੀ ਫ਼ੇਰ ਲੋਕ, ਇੱਕ ਅੰਨ੍ਹੇ ਗੂੰਗੇ ਮਨੁੱਖ, ਜਿਸ ਨੂੰ ਭੂਤ ਚਿੰਬੜਿਆਂ ਹੋਇਆ ਸੀ, ਉਸ ਦੇ ਕੋਲ ਲਿਆਏ ਅਤੇ ਯਿਸੂ ਨੇ ਉਸ ਨੂੰ ਅਜਿਹਾ ਚੰਗਾ ਕੀਤਾ ਕੀ ਉਹ ਬੋਲਣ-ਵੇਖਣ ਲੱਗਾ।
ਜ਼ਬੂਰ 78:15
ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ।
ਯਸਈਆਹ 35:1
ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।
ਯਸਈਆਹ 41:17
“ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।
ਯਸਈਆਹ 43:19
ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।
ਯਸਈਆਹ 48:21
ਯਹੋਵਾਹ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਬਲ ਅੰਦਰ ਕੀਤੀ ਅਤੇ ਉਨ੍ਹਾਂ ਨੂੰ ਕਦੇ ਪਿਆਸ ਨਹੀਂ ਲਗੀ। ਕਿਉਂ ਕਿ ਉਸ ਨੇ ਆਪਣੇ ਲੋਕਾਂ ਲਈ ਚੱਟਾਨ ਵਿੱਚੋਂ ਪਾਣੀ ਪੈਦਾ ਕੀਤਾ! ਉਸ ਨੇ ਚੱਟਾਨ ਤੋੜ ਦਿੱਤੀ, ਤੇ ਪਾਣੀ ਬਾਹਰ ਵੱਲ ਵਗ ਪਿਆ!”
ਯਸਈਆਹ 49:10
ਲੋਕ ਭੁੱਖੇ ਨਹੀਂ ਹੋਣਗੇ। ਉਹ ਪਿਆਸੇ ਨਹੀਂ ਹੋਣਗੇ। ਧੁੱਪ ਅਤੇ ਹਵਾ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਵੇਗੀ। ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਸੱਕੂਨ ਪਹੁੰਚਾਉਂਦਾ ਹੈ। ਅਤੇ ਪਰਮੇਸ਼ੁਰ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਅਗਵਾਈ ਪਾਣੀ ਦੇ ਝਰਨਿਆਂ ਵੱਲ ਕਰੇਗਾ।
ਹਿਜ਼ ਕੀ ਐਲ 47:1
ਮੰਦਰ ਵਿੱਚੋਂ ਵਗਦਾ ਪਾਣੀ ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ।
ਜ਼ਿਕਰ ਯਾਹ 14:8
ਉਸ ਵਕਤ, ਯਰੂਸ਼ਲਮ ਵਿੱਚ ਲਗਾਤਾਰ ਤਾਜ਼ਾ ਪਾਣੀ ਬਹੇਗਾ। ਝਰਨਾ ਫੁੱਟ ਕੇ ਬਿਖਰ ਜਾਵੇਗਾ। ਉਸ ਦਾ ਕੁਝ ਹਿੱਸਾ ਡੈਡ ਸੀ ਵੱਲ ਅਤੇ ਕੁਝ ਹਿੱਸਾ ਮੈਡੀਟ੍ਰੇਨੀਅਨ ਸਮੁੰਦਰ ਵੱਲ ਨੂੰ ਵਹੇਗਾ। ਪਾਣੀ ਗਰਮੀਆਂ ਦੌਰਾਨ ਅਤੇ ਸਰਦੀਆਂ ਦੌਰਾਨ ਵੀ ਵਗਦਾ ਰਹੇਗਾ।
ਮੱਤੀ 11:5
ਕਿ ਅੰਨ੍ਹੇ ਸੁਜਾਖੇ ਹੁੰਦੇ ਹਨ ਅਤੇ ਲੰਗੜ੍ਹੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
ਮੱਤੀ 15:30
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗੜੀਆਂ, ਅੰਨ੍ਹਿਆਂ, ਟੁੰਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈ ਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ।
ਮੱਤੀ 21:14
ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ।
ਖ਼ਰੋਜ 17:6
ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।
ਮਰਕੁਸ 9:17
ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
ਲੋਕਾ 1:64
ਫ਼ੇਰ ਤੁਰੰਤ ਹੀ ਉਸਦਾ ਮੂੰਹ ਖੁਲ੍ਹ ਗਿਆ ਅਤੇ ਬੋਲਣ ਲਗ ਪਿਆ ਅਤੇ ਉਸ ਨੇ ਪਰਮੇਸ਼ੁਰ ਦੀ ਉਸਤਤਿ ਕਰਨੀ ਸ਼ੁਰੂ ਕਰ ਦਿੱਤੀ।
ਯੂਹੰਨਾ 7:37
ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।
ਰਸੂਲਾਂ ਦੇ ਕਰਤੱਬ 3:2
ਜਦੋਂ ਉਹ ਮੰਦਰ ਦੇ ਵਿਹੜੇ ਅੰਦਰ ਜਾ ਰਹੇ ਸਨ, ਉਨ੍ਹਾਂ ਨੇ ਇੱਕ ਆਦਮੀ ਨੂੰ ਵੇਖਿਆ ਜੋ ਲੰਗੜਾ ਜੰਮਿਆ ਸੀ। ਉਹ ਚੱਲ ਨਹੀਂ ਸੱਕਦਾ ਸੀ, ਇਸ ਲਈ ਉਸ ਦੇ ਕੁਝ ਮਿੱਤਰਾਂ ਨੇ ਉਸ ਨੂੰ ਚੁੱਕਿਆ ਹੋਇਆ ਸੀ। ਹਰ ਰੋਜ਼ ਉਸ ਦੇ ਮਿੱਤਰ ਉਸ ਨੂੰ ਲਿਆਉਂਦੇ ਅਤੇ ਉਸ ਨੂੰ ਭੀਖ ਮੰਗਨ ਲਈ ਮੰਦਰ ਦੇ ਬੂਹੇ ਤੇ ਛੱਡ ਜਾਂਦੇ, ਜੋ ਕਿ “ਖੂਬਸੂਰਤ ਬੂਹਾ” ਅਖਵਾਉਂਦਾ ਸੀ। ਉਹ ਆਦਮੀ ਉਨ੍ਹਾਂ, ਸਾਰੇ ਲੋਕਾਂ ਤੋਂ, ਜਿਹੜੇ ਵੀ ਮੰਦਰ ਅੰਦਰ ਜਾਂਦੇ, ਭੀਖ ਮੰਗਦਾ।
ਰਸੂਲਾਂ ਦੇ ਕਰਤੱਬ 3:6
ਪਰ ਪਤਰਸ ਨੇ ਆਖਿਆ, “ਮੇਰੇ ਕੋਲ ਕੋਈ ਚਾਂਦੀ ਜਾਂ ਸੋਨਾ ਨਹੀਂ, ਪਰ ਜੋ ਮੇਰੇ ਕੋਲ ਹੈ ਮੈਂ ਤੈਨੂੰ ਦੇਵਾਂਗਾ। ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਤੂੰ ਉੱਠ ਕੇ ਖੜ੍ਹਾ ਹੋ ਅਤੇ ਚੱਲ।”
ਰਸੂਲਾਂ ਦੇ ਕਰਤੱਬ 8:7
ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।
ਰਸੂਲਾਂ ਦੇ ਕਰਤੱਬ 14:8
ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਪਰਕਾਸ਼ ਦੀ ਪੋਥੀ 22:1
ਫ਼ੇਰ ਮੈਨੂੰ ਦੂਤ ਨੇ ਜੀਵਨ ਦੇ ਜਲ ਦਾ ਦਰਿਆ ਵਿਖਾਇਆ। ਨਦੀ ਬਲੌਰ ਵਾਂਗ ਚਮਕ ਰਹੀ ਸੀ। ਇਹ ਨਦੀ ਪਰਮੇਸ਼ੁਰ ਦੇ ਅਤੇ ਲੇਲੇ ਦੇ ਤਖਤ ਤੋਂ ਵੱਗਦੀ ਸੀ।
ਪਰਕਾਸ਼ ਦੀ ਪੋਥੀ 22:17
ਆਤਮਾ ਅਤੇ ਲਾੜੀ ਆਖਦੇ ਹਨ, “ਆਓ।” ਅਤੇ ਸ੍ਰੋਤਿਆਂ ਨੂੰ ਆਖਣਾ ਚਾਹੀਦਾ, “ਆਓ।” ਜੇਕਰ ਕੋਈ ਪਿਆਸਾ ਹੈ, ਉਸ ਨੂੰ ਆਉਣ ਦਿਓ ਅਤੇ ਜੇਕਰ ਉਹ ਚਾਹੁੰਦਾ ਤਾਂ ਜੀਵਨ ਦਾ ਪਾਣੀ ਮੁਫ਼ਤ ਇੱਕ ਸੁਗਾਤ ਵਜੋਂ ਪੀਣ ਦਿਉ।
ਮਰਕੁਸ 7:32
ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸ ਨੂੰ ਚੰਗਾ ਕਰ ਦੇਵੇ।
ਗਿਣਤੀ 20:11
ਮੂਸਾ ਨੇ ਆਪਣੀ ਬਾਂਹ ਚੁੱਕੀ ਅਤੇ ਦੋ ਵਾਰ ਚੱਟਾਨ ਉੱਤੇ ਚੋਟ ਕੀਤੀ। ਚੱਟਾਨ ਵਿੱਚੋਂ ਪਾਣੀ ਵਗਣ ਲੱਗ ਪਿਆ। ਅਤੇ ਲੋਕਾਂ ਨੇ ਅਤੇ ਲੋਕਾਂ ਦੇ ਪਸ਼ੂਆਂ ਨੇ ਉਹ ਪਾਣੀ ਪੀਤਾ।
ਨਹਮਿਆਹ 9:15
ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’ ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।
ਜ਼ਬੂਰ 46:4
ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।
ਜ਼ਬੂਰ 51:15
ਮੇਰੇ ਮਾਲਕ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਤੁਹਾਡੀਆਂ ਉਸਤਤਾਂ ਗਾਵਾਂਗਾ।