Isaiah 35 - BBE (Punjabi)

1 The waste land and the dry places will be glad; the lowland will have joy and be full of flowers.ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।

2 It will be flowering like the rose; it will be full of delight and songs; the glory of Lebanon will be given to it; the pride of Carmel and Sharon: they will see the glory of the Lord, the power of our God.ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।

3 Make strong the feeble hands, give support to the shaking knees.ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।

4 Say to those who are full of fear, Be strong and take heart: see, your God will give punishment; the reward of God will come; he himself will come to be your saviour.ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।

5 Then the eyes of the blind will see, and the ears which are stopped will be open.ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ।

6 Then will the feeble-footed be jumping like a roe, and the voice which was stopped will be loud in song: for in the waste land streams will be bursting out, and waters in the dry places.ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।

7 And the burning sand will become a pool, and the dry earth springs of waters: the fields where the sheep take their food will become wet land, and water-plants will take the place of grass.ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।

8 And a highway will be there; its name will be, The Holy Way; the unclean and the sinner may not go over it, and those who go on it will not be turned out of the way by the foolish.ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।

9 No lion will be there, or any cruel beast; they will not be seen there; but those for whom the Lord has given a price,ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।

10 Even those whom he has made free, will come back again; they will come with songs to Zion; on their heads will be eternal joy; delight and joy will be theirs, and sorrow and sounds of grief will be gone for ever.ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।

Punjabi Bible