Isaiah 35 - YLT (Punjabi)

1 They joy from the wilderness and dry place, And rejoice doth the desert, and flourish as the rose,ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।

2 Flourishing it doth flourish, and rejoice, Yea, `with' joy and singing, The honour of Lebanon hath been given to it, The beauty of Carmel and Sharon, They -- they see the honour of Jehovah, The majesty of our God.ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।

3 Strengthen ye the feeble hands, Yea, the stumbling knees strengthen.ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।

4 Say to the hastened of heart, `Be strong, Fear not, lo, your God; vengeance cometh, The recompence of God, He Himself doth come and save you.'ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।

5 Then opened are eyes of the blind, And ears of the deaf are unstopped,ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ।

6 Then leap as a hart doth the lame, And sing doth the tongue of the dumb, For broken up in a wilderness have been waters, And streams in a desert.ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।

7 And the mirage hath become a pond, And the thirsty land fountains of waters, In the habitation of dragons, Its place of couching down, a court for reed and rush.ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।

8 And a highway hath been there, and a way, And the `way of holiness' is called to it, Not pass over it doth the unclean, And He Himself `is' by them, Whoso is going in the way -- even fools err not.ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।

9 No lion is there, yea, a destructive beast Ascendeth it not, it is not found there, And walked have the redeemed,ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।

10 And the ransomed of Jehovah return, And have entered Zion with singing. And joy age-during on their head, Joy and gladness they attain, And fled away have sorrow and sighing!ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।

Punjabi Bible