Isaiah 42 - WEB (Punjabi)
1 Behold, my servant, whom I uphold; my chosen, in whom my soul delights: I have put my Spirit on him; he will bring forth justice to the Gentiles.ਯਹੋਵਾਹ ਦਾ ਖਾਸ ਸੇਵਕ “ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।
2 He will not cry, nor lift up his voice, nor cause it to be heard in the street.ਉਹ ਗਲੀਆਂ ਵਿੱਚ ਉੱਚੀ ਨਹੀਂ ਬੋਲੇਗਾ। ਉਹ ਚੀਖੇਗਾ ਨਹੀਂ ਤੇ ਨਾ ਹੀ ਚਾਂਗਰਾਂ ਮਾਰੇਗਾ।
3 A bruised reed will he not break, and a dimly burning wick will he not quench: he will bring forth justice in truth.ਉਹ ਬਹੁਤ ਕੋਮਲ ਹੋਵੇਗਾ। ਉਹ ਕੁਚਲੇ ਹੋਏ ਤੀਲੇ ਨੂੰ ਵੀ ਨਹੀਂ ਤੋਂੜੇਗਾ। ਉਹ ਕਿਸੇ ਮੱਧਮ ਲੋਅ ਨੂੰ ਵੀ ਨਹੀਂ ਬੁਝਾਵੇਗਾ। ਉਹ ਨਿਰਪੱਖ ਹੋਕੇ ਨਿਆਂ ਕਰੇਗਾ ਤੇ ਸੱਚ ਨੂੰ ਲੱਭੇਗਾ।
4 He will not fail nor be discouraged, until he have set justice in the earth; and the isles shall wait for his law.ਉਹ ਕਮਜ਼ੋਰ ਜਾਂ ਦਬਿਆ ਕੱੁਚੱਲਿਆ ਹੋਇਆ ਨਹੀਂ ਹੋਵੇਗਾ ਜਦੋਂ ਤੀਕ ਉਹ ਦੁਨੀਆਂ ਅੰਦਰ ਇਨਸਾਫ਼ ਨਹੀਂ ਲਿਆਉਂਦਾ। ਦੂਰ-ਦੁਰਾਡੇ ਦੇ ਲੋਕ ਉਸ ਦੀਆਂ ਸਾਖੀਆਂ ਵਿੱਚ ਭਰੋਸਾ ਕਰਨਗੇ।”
5 Thus says God Yahweh, he who created the heavens, and stretched them forth; he who spread abroad the earth and that which comes out of it; he who gives breath to the people on it, and spirit to those who walk therein:ਯਹੋਵਾਹ ਦੁਨੀਆਂ ਦਾ ਹਾਕਮ ਤੇ ਸਿਰਜਣਹਾਰਾ ਹੈ ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸ ਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)
6 I, Yahweh, have called you in righteousness, and will hold your hand, and will keep you, and give you for a covenant of the people, for a light of the Gentiles;“ਮੈਂ, ਯਹੋਵਾਹ ਤੁਹਾਨੂੰ ਸਹੀ ਕੰਮ ਕਰਨ ਲਈ ਆਖਿਆ ਸੀ, ਮੈਂ ਤੁਹਾਡਾ ਹੱਥ ਫ਼ੜਾਂਗਾ ਤੇ ਮੈਂ ਤੁਹਾਨੂੰ ਬਚਾਵਾਂਗਾ। ਤੁਸੀਂ ਉਹ ਸੰਕੇਤ ਹੋਵੋਗੇ ਜਿਹੜਾ ਇਹ ਦਰਸਾਵੇਗਾ ਕਿ ਮੇਰਾ ਲੋਕਾਂ ਨਾਲ ਇੱਕ ਇਕਰਾਰਨਾਮਾ ਹੈ। ਤੁਸੀਂ ਸਮੂਹ ਲੋਕਾਂ ਲਈ ਰੌਸ਼ਨੀ ਹੋਵੋਗੇ।
7 to open the blind eyes, to bring out the prisoners from the dungeon, and those who sit in darkness out of the prison-house.ਤੁਸੀਂ ਅੰਨ੍ਹੇ ਲੋਕਾਂ ਦੀਆਂ ਅੱਖਾਂ ਖੋਲ੍ਹ ਦਿਓਗੇ ਤੇ ਉਹ ਦੇਖਣ ਦੇ ਯੋਗ ਹੋ ਜਾਣਗੇ। ਬਹੁਤ ਲੋਕ ਕੈਦ ਅੰਦਰ ਹਨ, ਤੁਸੀਂ ਉਨ੍ਹਾਂ ਲੋਕਾਂ ਨੂੰ ਮੁਕਤ ਕਰੋਂਗੇ। ਬਹੁਤ ਲੋਕ ਹਨੇਰੇ ਅੰਦਰ ਰਹਿੰਦੇ ਨੇ, ਤੁਸੀਂ ਉਨ੍ਹਾਂ ਨੂੰ ਉਸ ਕੈਦ ਵਿੱਚੋਂ ਬਾਹਰ ਕੱਢੋਁਗੇ।
8 I am Yahweh, that is my name; and my glory will I not give to another, neither my praise to engraved images.“ਮੈਂ ਯਹੋਵਾਹ ਹਾਂ। ਮੇਰਾ ਨਾਮ ਯਾਹਵੇਹ ਹੈ। ਮੈਂ ਆਪਣਾ ਪਰਤਾਪ ਕਿਸੇ ਹੋਰ ਨੂੰ ਨਹੀਂ ਦੇਵਾਂਗਾ। ਮੈਂ ਮੂਰਤੀਆਂ ਨੂੰ ਉਹ ਵਡਿਆਈ ਨਹੀਂ ਲੈਣ ਦੇਵਾਂਗਾ, ਜਿਹੜੀ ਮੇਰੇ ਲਈ ਹੋਣੀ ਚਾਹੀਦੀ ਹੈ।”
9 Behold, the former things have happened, and new things do I declare. Before they spring forth I tell you of them.ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
10 Sing to Yahweh a new song, and his praise from the end of the earth; you who go down to the sea, and all that is therein, the isles, and the inhabitants of it.ਯਹੋਵਾਹ ਦੀ ਉਸਤਤ ਦਾ ਗੀਤ ਯਹੋਵਾਹ ਲਈ, ਇੱਕ ਨਵਾਂ ਗੀਤ ਗਾਵੋ ਅਤੇ ਉਸਦੀ ਉਸਤਤ ਕਰੋ, ਤੁਸੀਂ ਦੂਰ-ਦੁਰਾਡੇ ਦੇਸਾਂ ਦੇ ਲੋਕੋ, ਤੁਸੀਂ ਜੋ ਸਮੁੰਦਰਾਂ ਤੇ ਸਫ਼ਰ ਕਰਦੇ ਹੋ, ਤੁਸੀਂ ਮਹਾਂਸਾਗਰ ਵਿੱਚ ਰਹਿਣ ਵਾਲੇ ਜੀਵੋ, ਤੁਸੀਂ ਦੂਰ ਦੁਰਾਡੀਆਂ ਥਾਵਾਂ ਦੇ ਲੋਕੋ ਯਹੋਵਾਹ ਦੀ ਉਸਤਤ ਕਰੋ!
11 Let the wilderness and the cities of it lift up [their voice], the villages that Kedar does inhabit; let the inhabitants of Sela sing, let them shout from the top of the mountains.ਮਾਰੂਬਲੋ ਤੇ ਸ਼ਹਿਰੋ, ਕੇਦਾਰ ਦੇ ਪਿਂਡੋ, ਯਹੋਵਾਹ ਦੀ ਉਸਤਤ ਕਰੋ। ਸਲਾ ਵਿੱਚ ਰਹਿਣ ਵਾਲੇ ਲੋਕੋ, ਖੁਸ਼ੀ ਦੇ ਗੀਤ ਗਾਓ! ਆਪਣੇ ਪਰਬਤ ਦੇ ਸ਼ਿਖਰ ਉੱਤੇ ਗਾਵੋ।
12 Let them give glory to Yahweh, and declare his praise in the islands.ਯਹੋਵਾਹ ਨੂੰ ਪਰਤਾਪ ਦੇਵੋ, ਤੁਸੀਂ ਦੂਰ-ਦੁਰਾਡੇ ਦੇਸ਼ਾਂ ਦੇ ਸਮੂਹ ਲੋਕੋ ਉਸ ਦੀ ਉਸਤਤ ਕਰੋ।
13 Yahweh will go forth as a mighty man; he will stir up [his] zeal like a man of war: he will cry, yes, he will shout aloud; he will do mightily against his enemies.ਯਹੋਵਾਹ ਤਾਕਤਵਰ ਫ਼ੌਜੀ ਵਾਂਗ ਬਾਹਰ ਜਾਵੇਗਾ। ਉਹ ਯੁੱਧ ਕਰਨ ਲਈ ਤਿਆਰ ਬਰ ਤਿਆਰ ਹੋਵੇਗਾ। ਉਹ ਬਹੁਤ ਉੱਤੇਜਿਤ ਹੋ ਜਾਵੇਗਾ। ਉਹ ਚਾਂਘਰਾਂ ਮਾਰੇਗਾ ਤੇ ਸ਼ੋਰ ਮਚਾਵੇਗਾ ਅਤੇ ਉਹ ਆਪਣੇ ਦੁਸ਼ਮਣ ਤਾਈਂ ਹਰਾ ਦੇਵੇਗਾ।
14 I have long time held my peace; I have been still, and refrained myself: [now] will I cry out like a travailing woman; I will gasp and pant together.ਬਹੁਤ ਧੀਰਜਵਾਨ ਹੈ ਪਰਮੇਸ਼ੁਰ “ਬੜੇ ਚਿਰਾਂ ਤੋਂ ਮੈਂ ਕੁਝ ਵੀ ਨਹੀਂ ਆਖਿਆ। ਮੈਂ ਆਪਣੇ-ਆਪ ਨੂੰ ਕਾਬੂ ਵਿੱਚ ਰੱਖਿਆ ਤ੍ਤੇ ਕੁਝ ਵੀ ਨਹੀਂ ਆਖਿਆ। ਪਰ ਹੁਣ ਮੈਂ ਉੱਚੀ ਚਾਂਘਰਾਂ ਮਾਰਾਂਗਾ, ਜਿਵੇਂ ਕੋਈ ਔਰਤ ਬੱਚਾ ਜਣਨ ਸਮੇਂ ਮਾਰਦੀ ਹੈ। ਮੈਂ ਬਹੁਤ ਜ਼ਾਰੋ-ਜ਼ਾਰ ਦੀ ਸਾਹ ਭਰਾਂਗਾ।
15 I will lay waste mountains and hills, and dry up all their herbs; and I will make the rivers islands, and will dry up the pools.ਮੈਂ ਪਹਾੜੀਆਂ ਅਤੇ ਪਰਬਤਾਂ ਨੂੰ ਤਬਾਹ ਕਰ ਦੇਵਾਂਗਾ। ਮੈਂ ਓੱਥੇ ਉਗਦੇ ਸਾਰਿਆਂ ਪੌਦਿਆਂ ਨੂੰ ਸੁਕਾ ਦਿਆਂਗਾ। ਮੈਂ ਨਦੀਆਂ ਨੂੰ ਮਾਰੂਬਲ ਅੰਦਰ ਬਦਲ ਦਿਆਂਗਾ। ਮੈਂ ਪਾਣੀ ਦੇ ਸਰੋਵਰ ਸੁਕਾ ਦੇਵਾਂਗਾ।
16 I will bring the blind by a way that they don't know; in paths that they don't know will I lead them; I will make darkness light before them, and crooked places straight. These things will I do, and I will not forsake them.ਫ਼ੇਰ ਮੈਂ ਅੰਨ੍ਹਿਆਂ ਲੋਕਾਂ ਦੀ ਅਗਵਾਈ ਉਸ ਰਾਹ ਕਰਾਂਗਾ ਜਿਸ ਨੂੰ ਉਹ ਕਦੇ ਨਹੀਂ ਜਾਣਦੇ ਸਨ। ਮੈਂ ਅੰਨ੍ਹੇ ਲੋਕਾਂ ਦੀ ਅਗਵਾਈ ਉਨ੍ਹਾਂ ਥਾਵਾਂ ਵੱਲ ਕਰਾਂਗਾ ਜਿੱਥੇ ਉਹ ਕਦੇ ਨਹੀਂ ਗਏ ਸਨ। ਮੈਂ ਉਨ੍ਹਾਂ ਲਈ ਅੰਧਕਾਰ ਨੂੰ ਰੌਸ਼ਨੀ ਵਿੱਚ ਬਦਲ ਦਿਆਂਗਾ ਤੇ ਮੁਸ਼ਕਿਲ ਰਸਤੇ ਨੂੰ ਪੱਧਰਾ ਬਣਾ ਦਿਆਂਗਾ। ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਤੇ ਮੈਂ ਆਪਣੇ ਬੰਦਿਆਂ ਨੂੰ ਛੱਡ ਕੇ ਨਹੀਂ ਜਾਵਾਂਗਾ।
17 They shall be turned back, they shall be utterly disappointed, who trust in engraved images, who tell molten images, You are our gods.ਪਰ ਕੁਝ ਲੋਕਾਂ ਨੇ ਮੇਰੇ ਪਿੱਛੇ ਲੱਗਣਾ ਛੱਡ ਦਿੱਤਾ ਸੀ। ਉਨ੍ਹਾਂ ਕੋਲ ਮੂਰਤੀਆਂ ਨੇ ਜਿਹੜੀਆਂ ਸੋਨੇ ਨਾਲ ਮੜੀਆਂ ਨੇ। ਉਹ ਉਨ੍ਹਾਂ ਮੂਰਤੀਆਂ ਨੂੰ ਆਖਦੇ ਨੇ, ‘ਤੁਸੀਂ ਸਾਡੇ ਦੇਵਤੇ ਹੋ।’ ਉਹ ਲੋਕ ਆਪਣੇ ਝੂਠਿਆਂ ਦੇਵਤਿਆਂ ਉੱਤੇ ਭਰੋਸਾ ਕਰਦੇ ਨੇ ਪਰ ਉਹ ਲੋਕ ਨਿਰਾਸ਼ ਹੋਵਣਗੇ!
18 Hear, you deaf; and look, you blind, that you may see.ਇਸਰਾਏਲ ਨੇ ਪਰਮੇਸ਼ੁਰ ਵੱਲ ਧਿਆਨ ਦੇਣਾ ਛੱਡ ਦਿੱਤਾ “ਤੁਹਾਨੂੰ, ਬੋਲੇ ਲੋਕਾਂ ਨੂੰ, ਮੇਰੀ ਗੱਲ ਸੁਣਨੀ ਚਾਹੀਦੀ ਹੈ! ਤੁਹਾਨੂੰ, ਅੰਨ੍ਹੇ ਲੋਕਾਂ ਨੂੰ ਮੈਨੂੰ ਦੇਖਣਾ ਚਾਹੀਦਾ ਹੈ!
19 Who is blind, but my servant? or deaf, as my messenger whom I send? Who is blind as he who is at peace, and blind as Yahweh's servant?ਸਾਰੀ ਦੁਨੀਆਂ ਵਿੱਚੋਂ, ਮੇਰਾ ਸੇਵਕ ਸਭ ਤੋਂ ਵੱਧ ਅੰਨ੍ਹਾ ਹੈ! ਜਿਸ ਸੰਦੇਸ਼ਵਾਹਕ ਨੂੰ ਮੈਂ ਦੁਨੀਆਂ ਲਈ ਭੇਜਦਾ ਹਾਂ ਉਹ ਸਭ ਤੋਂ ਵੱਧ ਬੋਲਾ ਹੈ। ਮੈਂ ਜਿਸ ਨਾਲ ਇਕਰਾਰਨਾਮਾ ਕੀਤਾ ਸੀ ਯਹੋਵਾਹ ਦਾ ਸੇਵਕ-ਉਹ ਸਭ ਤੋਂ ਅੰਨ੍ਹਾ ਹੈ।
20 You see many things, but don't observe. His ears are open, but he doesn't hear.ਮੇਰਾ ਸੇਵਕ ਦੇਖਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ, ਪਰ ਉਹ ਮੇਰੇ ਕਹਿਣੇ ਵਿੱਚ ਨਹੀਂ ਹੈ। ਉਹ ਆਪਣੇ ਕੰਨਾਂ ਨਾਲ ਸੁਣ ਸੱਕਦਾ ਹੈ, ਪਰ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦਾ ਹੈ।”
21 It pleased Yahweh, for his righteousness' sake, to magnify the law, and make it honorable.ਯਹੋਵਾਹ ਚਾਹੁੰਦਾ ਹੈ ਕਿ ਉਸਦਾ ਸੇਵਕ ਨੇਕ ਬਣੇ। ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਦੀਆਂ ਅਦਭੁਤ ਸਿੱਖਿਆਵਾਂ ਦਾ ਆਦਰ ਕਰੇ।
22 But this is a people robbed and plundered; they are all of them snared in holes, and they are hid in prison-houses: they are for a prey, and none delivers; for a spoil, and none says, Restore.ਪਰ ਜ਼ਰਾ ਲੋਕਾਂ ਵੱਲ ਦੇਖੋ। ਹੋਰਨਾਂ ਲੋਕਾਂ ਨੇ ਉਨ੍ਹਾਂ ਨੂੰ ਹਰਾ ਦਿੱਤਾ ਹੈ ਤੇ ਉਨ੍ਹਾਂ ਪਾਸੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਹਨ। ਸਾਰੇ ਹੀ ਜਵਾਨ ਆਦਮੀ ਭੈਭੀਤ ਨੇ ਉਹ ਕੈਦਾਂ ਅੰਦਰ ਡਕੱ ਹੋਏ ਨੇ ਲੋਕਾਂ ਨੇ ਉਨ੍ਹਾਂ ਤੋਂ ਪੈਸੇ ਖੋਹ ਲੇ ਨੇ। ਤੇ ਉਨ੍ਹਾਂ ਨੂੰ ਬਚਾਉਣ ਵਾਲਾ ਕੋਈ ਨਹੀਂ। ਹੋਰਨਾਂ ਲੋਕਾਂ ਉਨ੍ਹਾਂ ਦਾ ਪੈਸਾ ਖੋਹਿਆ ਤੇ ਕਿਸੇ ਬੰਦੇ ਨੇ ਵੀ ਨਹੀਂ ਆਖਿਆ, “ਇਸ ਨੂੰ ਵਾਪਸ ਕਰੋ!”
23 Who is there among you who will give ear to this? who will listen and hear for the time to come?ਕੀ ਤੁਹਾਡੇ ਵਿੱਚੋਂ ਕਿਸੇ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਸੁਣਿਆ ਸੀ? ਨਹੀਂ! ਪਰ ਤੁਹਾਨੂੰ ਚਾਹੀਦਾ ਹੈ ਕਿ ਉਸ ਦੇ ਸ਼ਬਦਾਂ ਨੂੰ ਬਹੁਤ ਧਿਆਨ ਨਾਲ ਸੁਣੋੋ ਤੇ ਇਸ ਬਾਰੇ ਸੋਚੋ ਕਿ ਕੀ ਵਾਪਰਿਆ ਹੈ।
24 Who gave Jacob for a spoil, and Israel to the robbers? Didn't Yahweh? he against whom we have sinned, and in whose ways they would not walk, neither were they obedient to his law.ਕਿਸ ਨੇ ਲੋਕਾਂ ਨੂੰ ਯਾਕੂਬ ਅਤੇ ਇਸਰਾਏਲ ਦੀ ਦੌਲਤ ਲੁੱਟਣ ਦਿੱਤੀ? ਇਸਦੀ ਇਜਾਜ਼ਤ ਉਨ੍ਹਾਂ ਨੂੰ ਪਰਮੇਸ਼ੁਰ ਨੇ ਦਿੱਤੀ! ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਇਜਾਜ਼ਤ ਦੇ ਦਿੱਤੀ ਉਹ ਸਾਡੀ ਦੌਲਤ ਲੈ ਜਾਣ। ਇਸਰਾਏਲ ਦੇ ਲੋਕਾਂ ਨੇ ਉਸ ਤਰ੍ਹਾਂ ਜਿਉਣਾ ਨਹੀਂ ਚਾਹਿਆ ਜਿਵੇਂ ਯਹੋਵਾਹ ਦੀ ਰਜ਼ਾ ਸੀ। ਇਸਰਾਏਲ ਦੇ ਲੋਕਾਂ ਨੇ ਉਸਦੀ ਸਿੱਖਿਆ ਨਹੀਂ ਸੁਣੀ।
25 Therefore he poured on him the fierceness of his anger, and the strength of battle; and it set him on fire round about, yet he didn't know; and it burned him, yet he didn't lay it to heart.ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।
Punjabi Bible