Isaiah 52 - ASV (Punjabi)

1 Awake, awake, put on thy strength, O Zion; put on thy beautiful garments, O Jerusalem, the holy city: for henceforth there shall no more come into thee the uncircumcised and the unclean.ਇਸਰਾਏਲ ਬਚ ਜਾਵੇਗਾ ਜਾਗੋ! ਜਾਗੋ ਸੀਯੋਨ! ਆਪਣੇ ਬਸਤਰ ਪਹਿਨ! ਆਪਣੀ ਮਜ਼ਬੂਤੀ ਫ਼ੜ! ਪਵਿੱਤਰ ਯਰੂਸ਼ਲਮ ਉੱਠ ਖੜ੍ਹਾ ਹੋ। ਫ਼ੇਰ ਤੇਰੇ ਅੰਦਰ ਉਹ ਲੋਕ ਦਾਖਲ ਨਹੀਂ ਹੋਣਗੇ ਜਿਨ੍ਹਾਂ ਪਰਮੇਸ਼ੁਰ ਦੀ ਅਗਵਾਈ ਨਹੀਂ ਮੰਨੀ। ਉਹ ਲੋਕ ਸ਼ੁੱਧ ਅਤੇ ਸਾਫ਼ ਨਹੀਂ ਹਨ।

2 Shake thyself from the dust; arise, sit `on thy throne', O Jerusalem: loose thyself from the bonds of thy neck, O captive daughter of Zion.ਗਰਦ ਨੂੰ ਝਾੜ ਸੁੱਟ! ਆਪਣੀ ਅਦਭੁਤ ਪੁਸ਼ਾਕ ਪਹਿਨ ਲੈ! ਹੇ ਯਰੂਸ਼ਲਮ, ਸੀਯੋਨ ਦੀਏ ਧੀਏ, ਤੂੰ ਕੈਦੀ ਸੀ ਪਰ ਹੁਣ ਆਪਣੇ-ਆਪ ਨੂੰ ਉਨ੍ਹਾਂ ਜ਼ੰਜ਼ੀਰਾਂ ਤੋਂ ਅਜ਼ਾਦ ਕਰ ਲੈ ਜਿਹੜੀਆਂ ਤੇਰੀ ਧੌਣ ਦੁਆਲੇ ਹਨ!

3 For thus saith Jehovah, Ye were sold for nought; and ye shall be redeemed without money.ਯਹੋਵਾਹ ਆਖਦਾ ਹੈ, “ਤੁਹਾਨੂੰ ਪੈਸਿਆਂ ਬਦਲੇ ਨਹੀਂ ਵੇਚਿਆ ਗਿਆ। ਇਸ ਲਈ ਮੈਂ ਤੁਹਾਨੂੰ ਸੁਤੰਤਰ ਕਰਨ ਲਈ ਪੈਸੇ ਦਾ ਇਸਤੇਮਾਲ ਨਹੀਂ ਕਰਾਂਗਾ।”

4 For thus saith the Lord Jehovah, My people went down at the first into Egypt to sojourn there: and the Assyrian hath oppressed them without cause.ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ, “ਮੇਰੇ ਲੋਕ ਪਹਿਲਾਂ ਮਿਸਰ ਵੱਲ ਰਹਿਣ ਲਈ ਗਏ-ਤੇ ਫ਼ੇਰ ਉਹ ਗੁਲਾਮ ਬਣ ਗਏ। ਬਾਦ ਵਿੱਚ ਅੱਸ਼ੂਰ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ।

5 Now therefore, what do I here, saith Jehovah, seeing that my people is taken away for nought? they that rule over them do howl, saith Jehovah, and my name continually all the day is blasphemed.ਹੁਣ ਦੇਖੋ ਕੀ ਵਾਪਰਿਆ ਹੈ! ਇੱਕ ਹੋਰ ਕੌਮ ਨੇ ਮੇਰੇ ਲੋਕਾਂ ਨੂੰ ਗੁਲਾਮ ਬਣਾ ਲਿਆ ਹੈ। ਉਸ ਦੇਸ਼ ਨੂੰ ਮੇਰੇ ਲੋਕਾਂ ਨੂੰ ਗੁਲਾਮ ਬਨਾਉਣ ਲਈ ਪੈਸਾ ਨਹੀਂ ਅਦਾ ਕਰਨਾ ਪਿਆ। ਇਹ ਕੌਮ ਮੇਰੇ ਲੋਕਾਂ ਉੱਤੇ ਹਕੂਮਤ ਕਰਦੀ ਹੈ ਅਤੇ ਉਨ੍ਹਾਂ ਉੱਤੇ ਹੱਸਦੀ ਹੈ। ਉਹ ਲੋਕ ਹਮੇਸ਼ਾ ਮੇਰੇ ਬਾਰੇ ਬੁਰਾ ਭਲਾ ਆਖਦੇ ਹਨ।”

6 Therefore my people shall know my name: therefore `they shall know' in that day that I am he that doth speak; behold, it is I.ਯਹੋਵਾਹ ਆਖਦਾ ਹੈ, “ਇਹ ਵਾਪਰਿਆ ਹੈ ਤਾਂ ਜੋ ਮੇਰੇ ਬੰਦੇ ਮੇਰੇ ਬਾਰੇ ਗਿਆਨ ਲੈ ਸੱਕਣ। ਮੇਰੇ ਬੰਦੇ ਜਾਣ ਲੈਣਗੇ ਕਿ ਮੈਂ ਕੀ ਹਾਂ। ਮੇਰੇ ਬੰਦੇ ਮੇਰਾ ਨਾਮ ਜਾਣ ਲੈਣਗੇ, ਅਤੇ ਉਹ ਜਾਣ ਲੈਣਗੇ ਕਿ ਮੈਂ ਉਹ ਹਾਂ ਜਿਹੜਾ ਉਨ੍ਹਾਂ ਨਾਲ ਗੱਲ ਕਰ ਰਿਹਾ ਹੈ।”

7 How beautiful upon the mountains are the feet of him that bringeth good tidings, that publisheth peace, that bringeth good tidings of good, that publisheth salvation, that saith unto Zion, Thy God reigneth!ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”

8 The voice of thy watchmen! they lift up the voice, together do they sing; for they shall see eye to eye, when Jehovah returneth to Zion.ਸ਼ਹਿਰ ਦੇ ਪਹਿਰੇਦਾਰ ਹੋਕਰੇ ਦੇਣਾ ਸ਼ੁਰੂ ਕਰਦੇ ਹਨ। ਉਹ ਮਿਲਕੇ ਖੁਸ਼ੀ ਮਨਾ ਰਹੇ ਹਨ! ਕਿਉਂ ਕਿ ਉਨ੍ਹਾਂ ਵਿੱਚੋਂ ਹਰ ਕੋਈ, ਯਹੋਵਾਹ ਨੂੰ ਸੀਯੋਨ ਪਰਤਦਿਆਂ ਦੇਖਦਾ ਹੈ।

9 Break forth into joy, sing together, ye waste places of Jerusalem; for Jehovah hath comforted his people, he hath redeemed Jerusalem.ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।

10 Jehovah hath made bare his holy arm in the eyes of all the nations; and all the ends of the earth have seen the salvation of our God.ਯਹੋਵਾਹ ਆਪਣੀ ਪਵਿੱਤਰ ਸ਼ਕਤੀ ਸਮੂਹ ਕੌਮਾਂ ਨੂੰ ਦਰਸਾਏਗਾ। ਦੂਰ-ਦੁਰਾਡੇ ਦੇ ਸਾਰੇ ਦੇਸ਼ ਦੇਖਣਗੇ ਕਿ ਪਰਮੇਸ਼ੁਰ ਆਪਣੇ ਬੰਦਿਆਂ ਨੂੰ ਕਿਵੇਂ ਬਚਾਉਂਦਾ ਹੈ।

11 Depart ye, depart ye, go ye out from thence, touch no unclean thing; go ye out of the midst of her; cleanse yourselves, ye that bear the vessels of Jehovah.ਤੁਹਾਨੂੰ ਲੋਕਾਂ ਨੂੰ, ਓਬੋਁ ਚੱਲੇ ਜਾਣਾ ਚਾਹੀਦਾ ਹੈ ਆਪਣੀ ਗੁਲਾਮੀ ਤੋਂ ਵੱਖ ਹੋ ਜਾਣਾ ਚਾਹੀਦਾ ਹੈ! ਜਾਜਕੋ, ਤੁਸੀਂ ਚੁੱਕੀਆਂ ਹੋਈਆਂ ਨੇ ਉਹ ਵਸਤਾਂ ਜਿਹੜੀਆਂ ਉਪਾਸਨਾ ਲਈ ਵਰਤੀਆਂ ਜਾਂਦੀਆਂ ਨੇ। ਇਸ ਲਈ ਆਪਣੇ-ਆਪ ਨੂੰ ਸ਼ੁੱਧ ਬਣਾਓ। ਓਸ ਸ਼ੈਅ ਨੂੰ ਛੂਹੋ ਨਾ ਜਿਹੜੀ ਅਪਵਿੱਤਰ ਹੈ।

12 For ye shall not go out in haste, neither shall ye go by flight: for Jehovah will go before you; and the God of Israel will be your rearward.ਤੁਸੀਂ ਆਪਣੀ ਅਧੀਨਗੀ ਨੂੰ ਛੱਡ ਦਿਓਗੇ। ਪਰ ਉਹ ਛੱਡਣ ਲਈ ਮਜ਼ਬੂਰ ਨਹੀਂ ਕਰਨਗੇ ਉਹ ਕਾਹਲੀ ਵਿੱਚ। ਤੁਹਾਨੂੰ ਭੱਜਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ। ਤੁਸੀਂ ਤੁਰ ਜਾਓਗੇ, ਤੇ ਯਹੋਵਾਹ ਤੁਹਾਡੇ ਨਾਲ ਚੱਲੇਗਾ। ਯਹੋਵਾਹ ਤੁਹਾਡੇ ਅੱਗੇ-ਅੱਗੇ ਹੋਵੇਗਾ, ਅਤੇ ਇਸਰਾਏਲ ਦਾ ਪਰਮੇਸ਼ੁਰ ਤੁਹਾਡੇ ਪਿੱਛੇ-ਪਿੱਛੇ ਹੋਵੇਗਾ।

13 Behold, my servant shall deal wisely, he shall be exalted and lifted up, and shall be very high.ਪਰਮੇਸ਼ੁਰ ਦਾ ਦੁੱਖੀ ਸੇਵਕ “ਮੇਰੇ ਸੇਵਕ ਵੱਲ ਦੇਖੋ। ਉਹ ਬਹੁਤ ਕਾਮਯਾਬ ਹੋਵੇਗਾ। ਉਹ ਬਹੁਤ ਮਹ੍ਹਤਵਪੂਰਣ ਹੋਵੇਗਾ, ਭਵਿੱਖ ਵਿੱਚ ਲੋਕ ਉਸਦਾ ਆਦਰ ਕਰਨਗੇ ਅਤੇ ਉਸ ਨੂੰ ਇੱਜ਼ਤ ਦੇਣਗੇ।

14 Like as many were astonished at thee (his visage was so marred more than any man, and his form more than the sons of men),“ਪਰ ਬਹੁਤੇ ਲੋਕ ਪਰੇਸ਼ਾਨ ਹੋਏ ਸਨ ਜਦੋਂ ਉਨ੍ਹਾਂ ਨੇ ਮੇਰੇ ਸੇਵਕ ਨੂੰ ਦੇਖਿਆ ਸੀ। ਉਹ ਇੰਨੀ ਬੁਰੀ ਤਰ੍ਹਾਂ ਦੁੱਖੀ ਸੀ ਕਿ ਉਹ ਉਸ ਨੂੰ ਮਨੁੱਖ ਵਜੋਂ ਮੁਸ਼ਕਿਲ ਨਾਲ ਪਛਾਣ ਸੱਕਦੇ ਸਨ।

15 so shall he sprinkle many nations; kings shall shut their mouths at him: for that which had not been told them shall they see; and that which they had not heard shall they understand.ਪਰ ਹੋਰ ਬਹੁਤ ਸਾਰੇ ਬੰਦੇ ਵੀ ਹੈਰਾਨ ਹੋਣਗੇ। ਰਾਜੇ ਉਸ ਨੂੰ ਦੇਖਣਗੇ, ਹੈਰਾਨ ਹੋਣਗੇ, ਅਤੇ ਇੱਕ ਸ਼ਬਦ ਵੀ ਨਹੀਂ ਬੋਲ ਸੱਕਣਗੇ। ਉਹ ਲੋਕ ਮੇਰੇ ਸੇਵਕ ਬਾਰੇ ਕਹਾਣੀ ਨਹੀਂ ਸੁਣਨਗੇ। ਉਨ੍ਹਾਂ ਨੇ ਦੇਖਿਆ ਸੀ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਕਹਾਣੀ ਨਹੀਂ ਸੁਣੀ ਸੀ ਪਰ ਉਨ੍ਹਾਂ ਨੇ ਸਮਝ ਲਿਆ ਸੀ।”

Punjabi Bible