Isaiah 58 - YLT (Punjabi)
1 Call with the throat, restrain not, As a trumpet lift up thy voice, And declare to My people their transgression, And to the house of Jacob their sins;ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
2 Seeing -- Me day by day they seek, And the knowledge of My ways they desire, As a nation that righteousness hath done, And the judgment of its God hath not forsaken, They ask of me judgments of righteousness, The drawing near of God they desire:ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
3 `Why have we fasted, and Thou hast not seen? We have afflicted our soul, and Thou knowest not.' Lo, in the day of your fast ye find pleasure, And all your labours ye exact.ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।
4 Lo, for strife and debate ye fast, And to smite with the fist of wickedness, Ye fast not as `to'-day, To sound in the high place your voice.ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।
5 Like this is the fast that I choose? The day of a man's afflicting his soul? To bow as a reed his head, And sackcloth and ashes spread out? This dost thou call a fast, And a desirable day -- to Jehovah?ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?
6 Is not this the fast that I chose -- To loose the bands of wickedness, To shake off the burdens of the yoke, And to send out the oppressed free, And every yoke ye draw off?“ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।
7 Is it not to deal to the hungry thy bread, And the mourning poor bring home, That thou seest the naked and cover him, And from thine own flesh hide not thyself?ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”
8 Then broken up as the dawn is thy light, And thy health in haste springeth up, Gone before thee hath thy righteousness, The honour of Jehovah doth gather thee.ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।
9 Then thou callest, and Jehovah answereth, Thou criest, and He saith, `Behold Me.' If thou turn aside from thy midst the yoke, The sending forth of the finger, And the speaking of vanity,ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।” ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।
10 And dost bring out to the hungry thy soul, And the afflicted soul dost satisfy, Then risen in the darkness hath thy light, And thy thick darkness `is' as noon.ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।
11 And Jehovah doth lead thee continually, And hath satisfied in drought thy soul, And thy bones He armeth, And thou hast been as a watered garden, And as an outlet of waters, whose waters lie not.ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
12 And they have built out of thee the wastes of old, The foundations of many generations thou raisest up, And one calleth thee, `Repairer of the breach, Restorer of paths to rest in.'ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।
13 If thou dost turn from the sabbath thy foot, Doing thine own pleasure on My holy day, And hast cried to the sabbath, `A delight,' To the holy of Jehovah, `Honoured,' And hast honoured it, without doing thine own ways, Without finding thine own pleasure, And speaking a word.ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।
14 Then dost thou delight thyself on Jehovah, And I have caused thee to ride on high places of earth, And have caused thee to eat the inheritance of Jacob thy father, For the mouth of Jehovah hath spoken!ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
Punjabi Bible