Isaiah 60 - ASV (Punjabi)

1 Arise, shine; for thy light is come, and the glory of Jehovah is risen upon thee.ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।

2 For, behold, darkness shall cover the earth, and gross darkness the peoples; but Jehovah will arise upon thee, and his glory shall be seen upon thee.ਹੁਣ ਹਨੇਰੇ ਨੇ ਧਰਤੀ ਨੂੰ ਕਜਿਆ ਅਤੇ ਲੋਕ ਅੰਧਕਾਰ ਅੰਦਰ ਨੇ। ਪਰ ਯਹੋਵਾਹ ਤੁਹਾਡੇ ਉੱਤੇ ਚਮਕੇਗਾ, ਅਤੇ ਉਸਦਾ ਪਰਤਾਪ ਤੁਹਾਡੇ ਉੱਤੇ ਦਿਖਾਈ ਦੇਵੇਗਾ।

3 And nations shall come to thy light, and kings to the brightness of thy rising.ਕੌਮਾਂ ਤੁਹਾਡੇ ਨੂਰ ਵੱਲ ਆਉਣਗੀਆਂ। ਰਾਜੇ ਤੁਹਾਡੇ ਤੇਜ਼ ਚਾਨਣ ਕੋਲ ਆਉਣਗੇ।

4 Lift up thine eyes round about, and see: they all gather themselves together, they come to thee; thy sons shall come from far, and thy daughters shall be carried in the arms.ਆਪਣੇ ਆਲੇ-ਦੁਆਲੇ ਦੇਖੋ। ਦੇਖੋ ਚਾਰ-ਚੁਫ਼ੇਰੇ ਲੋਕ ਇਕੱਠੇ ਹੋ ਰਹੇ ਨੇ ਅਤੇ ਤੁਹਾਡੇ ਵੱਲ ਆ ਰਹੇ ਨੇ। ਉਹ ਦੂਰ-ਦੁਰਾਡਿਓ ਆ ਰਹੇ ਹਨ ਤੁਹਾਡੇ ਪੁੱਤਰ ਨੇ। ਅਤੇ ਉਨ੍ਹਾਂ ਦੇ ਨਾਲ ਤੁਹਾਡੀਆਂ ਧੀਆਂ ਆ ਰਹੀਆਂ ਨੇ।

5 Then thou shalt see and be radiant, and thy heart shall thrill and be enlarged; because the abundance of the sea shall be turned unto thee, the wealth of the nations shall come unto thee.“ਇਹ ਭਵਿੱਖ ਵਿੱਚ ਵਾਪਰੇਗਾ। ਤੇ ਓਸ ਵੇਲੇ, ਤੁਸੀਂ ਆਪਣੇ ਲੋਕਾਂ ਨੂੰ ਅਤੇ ਆਪਣਿਆਂ ਚਿਹਰਿਆਂ ਨੂੰ ਖੁਸ਼ੀ ਨਾਲ ਚਮਕਦਿਆਂ ਦੇਖੋਂਗੇ। ਤੁਸੀਂ ਪਹਿਲਾਂ ਭੈਭੀਤ ਹੋਵੋਂਗੇ ਪਰ ਫ਼ੇਰ ਤੁਸੀਂ ਉੱਤੇਜਿਤ ਹੋਵੋਂਗੇ! ਸਮੁੰਦਰੋ ਪਾਰ ਦੀਆਂ ਸਮੂਹ ਦੌਲਤਾਂ ਤੁਹਾਡੇ ਸਾਹਮਣੇ ਰੱਖ ਦਿੱਤੀਆਂ ਜਾਣਗੀਆਂ। ਕੌਮਾਂ ਦੀਆਂ ਦੌਲਤਾਂ ਤੁਹਾਡੇ ਕੋਲ ਆਉਣਗੀਆਂ।

6 The multitude of camels shall cover thee, the dromedaries of Midian and Ephah; all they from Sheba shall come; they shall bring gold and frankincense, and shall proclaim the praises of Jehovah.ਮਿਦਯਾਨ ਅਤੇ ਏਫਾਹ ਤੋਂ ਊਠਾਂ ਦੇ ਝੁਂਡ ਤੁਹਾਡੇ ਦੇਸ ਵਿੱਚੋਂ ਲੰਘਣਗੇ। ਸ਼ਬਾ ਤੋਂ ਊਠਾਂ ਦੀਆਂ ਲੰਮੀਆਂ ਕਤਾਰਾਂ ਆਉਣਗੀਆਂ। ਉਹ ਸੋਨਾ ਅਤੇ ਸੁਗੰਧੀਆਂ ਲਿਆਉਣਗੇ। ਲੋਕ, ਯਹੋਵਾਹ ਦੀ ਉਸਤਤ ਦੇ ਗੀਤ ਗਾਉਣਗੇ।

7 All the flocks of Kedar shall be gathered together unto thee, the rams of Nebaioth shall minister unto thee; they shall come up with acceptance on mine altar; and I will glorify the house of my glory.ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।

8 Who are these that fly as a cloud, and as the doves to their windows?ਲੋਕਾਂ ਵੱਲ ਦੇਖੋ! ਉਹ ਕਾਹਲੀ-ਕਾਹਲੀ ਤੁਹਾਡੇ ਕੋਲ ਆ ਰਹੇ ਨੇ ਜਿਵੇਂ ਅਕਾਸ਼ ਵਿੱਚੋਂ ਬੱਦਲ ਲੰਘਦੇ ਨੇ। ਉਹ ਅਲ੍ਹਣਿਆਂ ਵੱਲ ਪਰਤਦੀਆਂ ਘੁੱਗੀ ਵਾਂਗ ਹਨ।

9 Surely the isles shall wait for me, and the ships of Tarshish first, to bring thy sons from far, their silver and their gold with them, for the name of Jehovah thy God, and for the Holy One of Israel, because he hath glorified thee.ਦੂਰ-ਦੁਰਾਡੇ ਦੇ ਦੇਸ਼ ਮੇਰਾ ਇੰਤਜ਼ਾਰ ਕਰ ਰਹੇ ਨੇ। ਵੱਡੇ ਮਾਲ ਵਾਹਕ ਜਹਾਜ਼ ਚੱਲਣ ਲਈ ਤਿਆਰ ਨੇ। ਉਹ ਜਹਾਜ਼ ਤੁਹਾਡੇ ਬੱਚਿਆਂ ਨੂੰ ਦੂਰ-ਦੁਰਾਡੇ ਦੇਸ਼ਾਂ ਤੋਂ ਲਿਆਉਣ ਲਈ ਤਿਆਰ ਨੇ। ਉਹ ਯਹੋਵਾਹ ਤੁਹਾਡੇ ਪਰਮੇਸ਼ੁਰ, ਇਸਰਾਏਲ ਦੇ ਪਵਿੱਤਰ ਪੁਰੱਖ ਦਾ ਆਦਰ ਕਰਨ ਲਈ ਆਪਣੇ ਨਾਲ ਚਾਂਦੀ ਅਤੇ ਸੋਨਾ ਲਿਆਉਣਗੇ। ਯਹੋਵਾਹ ਤੁਹਾਡੇ ਲਈ ਅਦਭੁਤ ਗੱਲਾਂ ਕਰਦਾ ਹੈ।

10 And foreigners shall build up thy walls, and their kings shall minister unto thee: for in my wrath I smote thee, but in my favor have I had mercy on thee.ਹੋਰਨਾਂ ਦੇਸ਼ਾਂ ਦੇ ਬੱਚੇ ਮੁੜਕੇ ਤੁਹਾਡੀਆਂ ਕੰਧਾਂ ਉਸਾਰਨਗੇ। ਉਨ੍ਹਾਂ ਦੇ ਰਾਜੇ ਤੁਹਾਡੀ ਸੇਵਾ ਕਰਨਗੇ। “ਜਦੋਂ ਮੈਂ ਭੁੱਖਾ ਸਾਂ, ਮੈਂ ਤੁਹਾਨੂੰ ਦੁੱਖ ਦਿੱਤਾ। ਪਰ ਹੁਣ, ਮੈਂ ਤੁਹਾਡੇ ਉੱਤੇ ਮਿਹਰ ਕਰਨਾ ਚਾਹੁੰਦਾ ਹਾਂ ਇਸ ਲਈ ਮੈਂ ਤੁਹਾਨੂੰ ਸੱਕੂਨ ਦੇਵਾਂਗਾ।

11 Thy gates also shall be open continually; they shall not be shut day nor night; that men may bring unto thee the wealth of the nations, and their kings led captive.ਤੁਹਾਡੇ ਦਰ ਹਮੇਸ਼ਾ ਖੁਲ੍ਹੇ ਰਹਿਣਗੇ। ਉਹ ਦਿਨ ਜਾਂ ਰਾਤ ਵੇਲੇ ਬੰਦ ਨਹੀਂ ਕੀਤੇ ਜਾਣਗੇ। ਕੌਮਾਂ ਅਤੇ ਉਨ੍ਹਾਂ ਦੇ ਰਾਜੇ ਆਪਣੀ ਦੌਲਤ ਤੁਹਾਡੇ ਕੋਲ ਲੈ ਕੇ ਆਉਣਗੇ।

12 For that nation and kingdom that will not serve thee shall perish; yea, those nations shall be utterly wasted.ਕੋਈ ਵੀ ਕੌਮ ਜਾਂ ਰਾਜਧਾਨੀ ਜਿਹੜੀ ਤੁਹਾਡੀ ਸੇਵਾ ਨਹੀਂ ਕਰਦੀ, ਤਬਾਹ ਹੋ ਜਾਵੇਗੀ।

13 The glory of Lebanon shall come unto thee, the fir-tree, the pine, and the box-tree together, to beautify the place of my sanctuary; and I will make the place of my feet glorious.ਤੁਹਾਨੂੰ ਲਬਾਨੋਨ ਦੀਆਂ ਸਾਰੀਆਂ ਮਹਾਨ ਚੀਜ਼ਾਂ ਦਿੱਤੀਆਂ ਜਾਣਗੀਆਂ। ਲੋਕ ਤੁਹਾਡੇ ਲਈ ਚੀਲ੍ਹ ਦੇ ਰੁੱਖ, ਚਨਾਰ ਦੇ ਰੁੱਖ ਅਤੇ ਸਰੂ ਦੇ ਰੁੱਖ ਲੈ ਕੇ ਆਉਣਗੇ। ਇਹ ਰੁੱਖ, ਮੇਰੇ ਪਵਿੱਤਰ ਸਥਾਨ ਨੂੰ ਹੋਰ ਸੁੰਦਰ ਬਨਾਉਣ ਲਈ ਲੱਕੜ ਦੇ ਕੰਮ ਲਈ ਵਰਤੇ ਜਾਣਗੇ। ਇਹ ਸਥਾਨ ਮੇਰੇ ਸਿੰਘਾਸਣ ਦੇ ਸਾਹਮਣੇ ਇੱਕ ਮੇਜ਼ ਵਰਗਾ ਹੈ ਅਤੇ ਮੈਂ ਇਸ ਨੂੰ ਬਹੁਤ ਮਾਣ ਦਿਆਂਗਾ।

14 And the sons of them that afflicted thee shall come bending unto thee; and all they that despised thee shall bow themselves down at the soles of thy feet; and they shall call thee The city of Jehovah, The Zion of the Holy One of Israel.ਅਤੀਤ ਵਿੱਚ, ਲੋਕਾਂ ਨੇ ਤੁਹਾਨੂੰ ਦੁੱਖ ਦਿੱਤਾ ਸੀ। ਉਹ ਲੋਕ ਤੁਹਾਡੇ ਸਾਹਮਣੇ ਝੁਕਣਗੇ। ਅਤੀਤ ਵਿੱਚ, ਲੋਕਾਂ ਨੇ ਤੁਹਾਡੇ ਨਾਲ ਨਫ਼ਰਤ ਕੀਤੀ, ਉਹ ਲੋਕ ਤੁਹਾਡੇ ਪੈਰਾਂ ਉੱਤੇ ਝੁਕਣਗੇ। ਉਹ ਲੋਕ ਤੁਹਾਨੂੰ ‘ਯਹੋਵਾਹ ਦਾ ਸ਼ਹਿਰ’ ‘ਇਸਰਾਏਲ ਦੇ ਪਵਿੱਤਰ ਪੁਰੱਖ ਦਾ ਸੀਯੋਨ ਬੁਲਾਉਣਗੇ।’”

15 Whereas thou hast been forsaken and hated, so that no man passed through thee, I will make thee an eternal excellency, a joy of many generations.“ਤੁਸੀਂ ਫ਼ੇਰ ਕਦੇ ਵੀ ਇੱਕਲੇ ਨਹੀਂ ਛੱਡੇ ਜਾਵੋਂਗੇ। ਫ਼ੇਰ ਕਦੇ ਵੀ ਤੁਹਾਡੇ ਨਾਲ ਨਫ਼ਰਤ ਨਹੀਂ ਕੀਤੀ ਜਾਵੇਗੀ। ਤੁਸੀਂ ਫ਼ੇਰ ਕਦੇ ਵੀ ਸੱਖਣੇ ਨਹੀਂ ਹੋਵੋਂਗੇ। ਮੈਂ ਸਦਾ ਲਈ ਤੁਹਾਨੂੰ ਮਹਾਨ ਬਣਾ ਦੇਵਾਂਗਾ। ਤੁਸੀਂ ਸਦਾ-ਸਦਾ ਲਈ ਪ੍ਰਸੰਨ ਹੋਵੋ।

16 Thou shalt also suck the milk of the nations, and shalt suck the breast of kings; and thou shalt know that I, Jehovah, am thy Saviour, and thy Redeemer, the Mighty One of Jacob.ਕੌਮਾਂ ਤੁਹਾਨੂੰ ਉਹ ਸਭ ਕੁਝ ਦੇਣਗੀਆਂ ਜਿਸਦੀ ਤੁਹਾਨੂੰ ਲੋੜ ਹੈ। ਇਹ ਉਸ ਬੱਚੇ ਵਰਗਾ ਹੋਵੇਗਾ ਜਿਹੜਾ ਆਪਣੀ ਮਾਂ ਦੀ ਛਾਤੀ ਦਾ ਦੁੱਧ ਪੀਂਦਾ ਹੈ। ਪਰ ਤੁਸੀਂ ਰਾਜਿਆਂ ਦੀਆਂ ਦੌਲਤਾਂ ਪੀਵੋਂਗੇ। ਫ਼ੇਰ ਤੁਸੀਂ ਜਾਣ ਲਵੋਂਗੇ ਕਿ ਇਹ ਮੈਂ, ਯਹੋਵਾਹ ਹੀ ਹਾਂ, ਜਿਹੜਾ ਤੁਹਾਨੂੰ ਬਣਾਉਂਦਾ ਹਾਂ। ਤੁਸੀਂ ਜਾਣ ਜਾਵੋਂਗੇ ਕਿ ਯਾਕੂਬ ਦਾ ਮਹਾਨ ਪਰਮੇਸ਼ੁਰ ਤੁਹਾਡੀ ਰਾਖੀ ਕਰਦਾ ਹੈ।

17 For brass I will bring gold, and for iron I will bring silver, and for wood brass, and for stones iron. I will also make thy officers peace, and thine exactors righteousness.“ਹੁਣ ਤੁਹਾਡੇ ਕੋਲ ਪਿੱਤਲ ਹੈ, ਮੈਂ ਤੁਹਾਡੇ ਲਈ ਸੋਨਾ ਲਿਆਵਾਂਗਾ। ਹੁਣ ਤੁਹਾਡੇ ਕੋਲ ਲੋਹਾ ਹੈ, ਮੈਂ ਤੁਹਾਡੇ ਲਈ ਚਾਂਦੀ ਲਿਆਵਾਂਗਾ। ਮੈਂ ਤੁਹਾਡੀ ਲੱਕੜ ਨੂੰ ਪਿੱਤਲ ਵਿੱਚ ਬਦਲ ਦਿਆਂਗਾ। ਮੈਂ ਤੁਹਾਡੀ ਸਜ਼ਾ ਨੂੰ ਅਮਨ ਵਿੱਚ ਬਦਲ ਦਿਆਂਗਾ। ਹੁਣ ਤੁਹਾਨੂੰ ਲੋਕ ਦੁੱਖ ਦਿੰਦੇ ਹਨ ਪਰ ਲੋਕ ਤੁਹਾਡੇ ਲਈ ਚੰਗੀਆਂ ਗੱਲਾਂ ਕਰਨਗੇ।

18 Violence shall no more be heard in thy land, desolation nor destruction within thy borders; but thou shalt call thy walls Salvation, and thy gates Praise.ਤੁਹਾਡੇ ਦੇਸ਼ ਅੰਦਰ ਫ਼ੇਰ ਕਦੇ ਹਿੰਸਾ ਦੀਆਂ ਖਬਰਾਂ ਨਹੀਂ ਹੋਣਗੀਆਂ। ਲੋਕ ਕਦੇ ਵੀ ਤੁਹਾਡੇ ਦੇਸ਼ ਉੱਤੇ ਹਮਲਾ ਨਹੀਂ ਕਰਨਗੇ ਅਤੇ ਨਾ ਕਦੇ ਤੁਹਾਡੀ ਚੋਰੀ ਕਰਨਗੇ। ਤੁਸੀਂ ਆਪਣੀਆਂ ਕੰਧਾਂ ਨੂੰ ‘ਮੁਕਤੀ’ ਦਾ ਨਾਮ ਦਿਓਗੇ। ਤੁਸੀਂ ਆਪਣੇ ਦਰਾਂ ਦਾ ਨਾਮ ‘ਉਸਤਤ’ ਰੱਖੋਂਗੇ।

19 The sun shall be no more thy light by day; neither for brightness shall the moon give light unto thee: but Jehovah will be unto thee an everlasting light, and thy God thy glory.“ਦਿਨ ਵੇਲੇ ਫ਼ੇਰ ਸੂਰਜ ਤੁਹਾਡੀ ਰੋਸ਼ਨੀ ਨਹੀਂ ਹੋਵੇਗਾ। ਫ਼ੇਰ ਚੰਨ ਦੀ ਰੋਸ਼ਨੀ ਤੁਹਾਡੀ ਰਾਤ ਦੀ ਰੋਸ਼ਨੀ ਨਹੀਂ ਹੋਵੇਗੀ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਤੁਹਾਡਾ ਪਰਮੇਸ਼ੁਰ ਤੁਹਾਡਾ ਪਰਤਾਪ ਹੋਵੇਗਾ।

20 Thy sun shall no more go down, neither shall thy moon withdraw itself; for Jehovah will be thine everlasting light, and the days of thy mourning shall be ended.ਤੁਹਾਡਾ ਸੂਰਜ ਫ਼ੇਰ ਕਦੇ ਵੀ ਨਹੀਂ ਛੁੱਪੇਗਾ। ਤੁਹਾਡਾ ਚੰਨ ਫ਼ੇਰ ਕਦੇ ਹਨੇਰਾ ਨਹੀਂ ਹੋਵੇਗਾ। ਕਿਉਂ ਕਿ ਯਹੋਵਾਹ ਸਦਾ ਲਈ ਤੁਹਾਡੀ ਰੋਸ਼ਨੀ ਹੋਵੇਗਾ। ਅਤੇ ਤੁਹਾਡੀ ਉਦਾਸੀ ਦਾ ਸਮਾਂ ਖਤਮ ਹੋ ਜਾਵੇਗਾ।

21 Thy people also shall be all righteous; they shall inherit the land for ever, the branch of my planting, the work of my hands, that I may be glorified.“ਤੁਹਾਡੇ ਸਾਰੇ ਲੋਕ ਨੇਕ ਹੋਣਗੇ। ਉਨ੍ਹਾਂ ਲੋਕਾਂ ਨੂੰ ਸਦਾ ਲਈ ਧਰਤੀ ਮਿਲੇਗੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ। ਉਹ ਇੱਕ ਅਦਭੁਤ ਪੌਦਾ ਹਨ, ਜਿਸ ਨੂੰ ਮੈਂ ਆਪਣੇ ਹੱਥੀਂ ਸਾਜਿਆ ਸੀ।

22 The little one shall become a thousand, and the small one a strong nation; I, Jehovah, will hasten it in its time.ਛੋਟੇ ਤੋਂ ਛੋਟਾ ਪਰਿਵਾਰ ਵੀ ਵੱਡਾ ਪਰਿਵਾਰ-ਸਮੂਹ ਬਣ ਜਾਵੇਗਾ। ਛੋਟੇ ਤੋਂ ਛੋਟਾ ਪਰਿਵਾਰ ਵੀ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਜਦੋਂ ਢੁਕਵਾਂ ਸਮਾਂ ਹੋਵੇਗਾਂ, ਮੈਂ, ਯਹੋਵਾਹ ਛੇਤੀ ਹੀ ਆਵਾਂਗਾ। ਮੈਂ ਇਨ੍ਹਾਂ ਗੱਲਾਂ ਨੂੰ ਵਾਪਰਨ ਦੇਵਾਂਗਾ।”

Punjabi Bible