Isaiah 62 - ASV (Punjabi)
1 For Zion's sake will I not hold my peace, and for Jerusalem's sake I will not rest, until her righteousness go forth as brightness, and her salvation as a lamp that burneth.ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।
2 And the nations shall see thy righteousness, and all kings thy glory, and thou shalt be called by a new name, which the mouth of Jehovah shall name.ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।
3 Thou shalt also be a crown of beauty in the hand of Jehovah, and a royal diadem in the hand of thy God.ਯਹੋਵਾਹ ਤੇਰੇ ਉੱਤੇ ਬਹੁਤ ਮਾਣ ਕਰੇਗਾ। ਤੂੰ ਯਹੋਵਾਹ ਦੇ ਹੱਥਾਂ ਵਿੱਚ ਫ਼ੜਿਆ ਇੱਕ ਖੂਬਸੂਰਤ ਤਾਜ ਹੋਵੇਗਾ।
4 Thou shalt no more be termed Forsaken; neither shall thy land any more be termed Desolate: but thou shalt be called Hephzi-bah, and thy land Beulah; for Jehovah delighteth in thee, and thy land shall be married.ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।
5 For as a young man marrieth a virgin, so shall thy sons marry thee; and as the bridegroom rejoiceth over the bride, so shall thy God rejoice over thee.ਜਦੋਂ ਕੋਈ ਗੱਭਰੂ ਕਿਸੇ ਮੁਟਿਆਰ ਨੂੰ ਪਿਆਰ ਕਰਦਾ ਹੈ ਉਹ ਉਸ ਨਾਲ ਸ਼ਾਦੀ ਕਰਦਾ ਹੈ ਤੇ ਉਹ ਉਸ ਦੀ ਪਤਨੀ ਬਣ ਜਾਂਦੀ ਹੈ। ਇਸੇ ਤਰ੍ਹਾਂ ਹੀ, ਤੁਹਾਡਾ ਮੁਕਤੀਦਾਤਾ ਤੁਹਾਡਾ ਪਤੀ ਹੋਵੇਗਾ। ਬੰਦਾ ਆਪਣੀ ਨਵੀਂ-ਨਵੇਲੀ ਵਹੁਟੀ ਨਾਲ ਬਹੁਤ ਪ੍ਰਸੰਨ ਹੁੰਦਾ ਹੈ। ਇਸੇ ਤਰ੍ਹਾਂ ਹੀ, ਸਾਡਾ ਪਰਮੇਸ਼ੁਰ ਤੇਰੇ ਨਾਲ ਬਹੁਤ ਪ੍ਰਸੰਨ ਹੋਵੇਗਾ।”
6 I have set watchmen upon thy walls, O Jerusalem; they shall never hold their peace day nor night: ye that are Jehovah's remembrancers, take ye no rest,ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।
7 and give him no rest, till he establish, and till he make Jerusalem a praise in the earth.ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।
8 Jehovah hath sworn by his right hand, and by the arm of his strength, Surely I will no more give thy grain to be food for thine enemies; and foreigners shall not drink thy new wine, for which thou hast labored:ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
9 but they that have garnered it shall eat it, and praise Jehovah; and they that have gathered it shall drink it in the courts of my sanctuary.ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”
10 Go through, go through the gates; prepare ye the way of the people; cast up, cast up the highway; gather out the stones; lift up an ensign for the peoples.ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!
11 Behold, Jehovah hath proclaimed unto the end of the earth, Say ye to the daughter of Zion, Behold, thy salvation cometh; behold, his reward is with him, and his recompense before him.ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”
12 And they shall call them The holy people, The redeemed of Jehovah: and thou shalt be called Sought out, A city not forsaken.ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”
Punjabi Bible