Isaiah 62 - YLT (Punjabi)

1 For Zion's sake I am not silent, And for Jerusalem's sake I do not rest, Till her righteousness go out as brightness, And her salvation, as a torch that burneth.ਨਵਾਂ ਯਰੂਸ਼ਲਮ: ਨੇਕੀ ਨਾਲ ਭਰਪੂਰ ਨਗਰੀ “ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਸਦਾ ਉਸ ਦੇ ਪੱਖ ਵਿੱਚ ਬੋਲਦਾ ਰਹਾਂਗਾ। ਮੈਂ ਸੀਯੋਨ ਨੂੰ ਪਿਆਰ ਕਰਦਾ ਹਾਂ, ਇਸ ਲਈ ਮੈਂ ਬੋਲਣੋ ਨਹੀਂ ਹਟਾਂਗਾ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੱਕ ਕਿ ਨੇਕੀ ਤੇਜ਼ ਰੌਸ਼ਨੀ ਵਾਂਗ ਨਾ ਚਮਕ ਪਵੇ। ਮੈਂ ਉਦੋਂ ਤੀਕ ਬੋਲਦਾ ਰਹਾਂਗਾ ਜਦੋਂ ਤੀਕ ਕਿ ਮੁਕਤੀ ਲਾਟ ਵਾਂਗ ਬਲ ਨਹੀਂ ਪੈਂਦੀ।

2 And nations have seen thy righteousness, And all kings thine honour, And He is giving to thee a new name, That the mouth of Jehovah doth define.ਫ਼ੇਰ ਸਾਰੀਆਂ ਕੌਮਾਂ ਤੇਰੀ ਨੇਕੀ ਨੂੰ ਦੇਖ ਲੈਣਗੀਆਂ। ਸਾਰੇ ਰਾਜੇ ਤੇਰੇ ਮਾਣ ਨੂੰ ਦੇਖਣਗੇ ਤੇਰਾ ਨਾਮ ਫ਼ੇਰ ਨਵਾਂ ਹੋਵੇਗਾ। ਯਹੋਵਾਹ ਖੁਦ ਉਹ ਨਵਾਂ ਨਾਮ ਤੈਨੂੰ ਦੇਵੇਗਾ।

3 And thou hast been a crown of beauty in the hand of Jehovah, And a diadem of royalty in the hand of thy God,ਯਹੋਵਾਹ ਤੇਰੇ ਉੱਤੇ ਬਹੁਤ ਮਾਣ ਕਰੇਗਾ। ਤੂੰ ਯਹੋਵਾਹ ਦੇ ਹੱਥਾਂ ਵਿੱਚ ਫ਼ੜਿਆ ਇੱਕ ਖੂਬਸੂਰਤ ਤਾਜ ਹੋਵੇਗਾ।

4 It is not said of thee any more, `Forsaken!' And of thy land it is not said any more, `Desolate,' For to thee is cried, `My delight `is' in her,' And to thy land, `Married,' For Jehovah hath delighted in thee, And thy land is married.ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।

5 For a young man doth marry a virgin, Thy Builders do marry thee, With the joy of a bridegroom over a bride, Rejoice over thee doth thy God.ਜਦੋਂ ਕੋਈ ਗੱਭਰੂ ਕਿਸੇ ਮੁਟਿਆਰ ਨੂੰ ਪਿਆਰ ਕਰਦਾ ਹੈ ਉਹ ਉਸ ਨਾਲ ਸ਼ਾਦੀ ਕਰਦਾ ਹੈ ਤੇ ਉਹ ਉਸ ਦੀ ਪਤਨੀ ਬਣ ਜਾਂਦੀ ਹੈ। ਇਸੇ ਤਰ੍ਹਾਂ ਹੀ, ਤੁਹਾਡਾ ਮੁਕਤੀਦਾਤਾ ਤੁਹਾਡਾ ਪਤੀ ਹੋਵੇਗਾ। ਬੰਦਾ ਆਪਣੀ ਨਵੀਂ-ਨਵੇਲੀ ਵਹੁਟੀ ਨਾਲ ਬਹੁਤ ਪ੍ਰਸੰਨ ਹੁੰਦਾ ਹੈ। ਇਸੇ ਤਰ੍ਹਾਂ ਹੀ, ਸਾਡਾ ਪਰਮੇਸ਼ੁਰ ਤੇਰੇ ਨਾਲ ਬਹੁਤ ਪ੍ਰਸੰਨ ਹੋਵੇਗਾ।”

6 `On thy walls, O Jerusalem, I have appointed watchmen, All the day, and all the night, Continually, they are not silent.' O ye remembrancers of Jehovah, Keep not silence for yourselves,ਹੇ ਯਰੂਸ਼ਲਮ, ਮੈਂ ਪਹਿਰੇਦਾਰ (ਨਬੀ) ਤੇਰੀ ਕੰਧ ਉੱਤੇ ਬਿਠਾਉਂਦਾ ਹਾਂ। ਉਹ ਪਹਿਰੇਦਾਰ ਚੁੱਪ ਨਹੀਂ ਹੋਣਗੇ। ਉਹ ਦਿਨ ਰਾਤ ਪ੍ਰਾਰਥਨਾ ਕਰਦੇ ਰਹਿਣਗੇ। ਰਾਖਿਓ, ਤੁਹਾਨੂੰ ਯਹੋਵਾਹ ਅੱਗੇ ਪ੍ਰਾਰਥਨਾ ਕਰਦੇ ਰਹਿਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਕਿ ਉਸ ਨੂੰ ਉਸ ਦਾ ਇਕਰਾਰ ਚੇਤੇ ਕਰਾਉ। ਪ੍ਰਾਰਥਨਾ ਕਰਨੋ ਨਾ ਹਟੋ।

7 And give not silence to Him, Till He establish, and till He make Jerusalem A praise in the earth.ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।

8 Sworn hath Jehovah by His right hand, Even by the arm of His strength: `I give not thy corn any more `as' food for thine enemies, Nor do sons of a stranger drink thy new wine, For which thou hast laboured.ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।

9 For, those gathering it do eat it, and have praised Jehovah, And those collecting it do drink it in My holy courts.'ਜਿਹੜਾ ਬੰਦਾ ਭੋਜਨ ਇਕੱਠਾ ਕਰਦਾ ਹੈ ਉਹੀ ਇਸ ਨੂੰ ਖਾਵੇਗਾ, ਅਤੇ ਉਹ ਬੰਦਾ ਯਹੋਵਾਹ ਦੀ ਉਸਤਤ ਕਰੇਗਾ। ਜਿਹੜਾ ਬੰਦਾ ਅੰਗੂਰ ਤੋੜਦਾ ਹੈ, ਉਹੀ ਉਨ੍ਹਾਂ ਅੰਗੂਰਾਂ ਦੀ ਮੈਅ ਪੀਵੇਗਾ। ਅਤੇ ਇਹ ਗੱਲਾਂ ਮੇਰੀ ਪਵਿੱਤਰ ਧਰਤੀ ਉੱਤੇ ਵਾਪਰਨਗੀਆਂ।”

10 Pass ye on, pass on through the gates, Prepare ye the way of the people, Raise up, raise up the highway, clear it from stones, Lift up an ensign over the peoples.ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!

11 Lo, Jehovah hath proclaimed unto the end of the earth: `Say ye to the daughter of Zion, Lo, thy salvation hath come,' Lo, his hire `is' with him, and his wage before him.ਸੁਣੋ, ਯਹੋਵਾਹ ਸਾਰੇ ਦੂਰ-ਦੁਰਾਡੇ ਦੇਸ਼ਾਂ ਨਾਲ ਗੱਲ ਕਰ ਰਿਹਾ ਹੈ: “ਸੀਯੋਨ ਦੇ ਲੋਕਾਂ ਨੂੰ ਦੱਸ ਦਿਓ, ਦੇਖੋ, ਤੁਹਾਡਾ ਮੁਕਤੀਦਾਤਾ ਆ ਰਿਹਾ ਹੈ। ਉਹ ਤੁਹਾਡੇ ਲਈ ਤੁਹਾਡਾ ਇਨਾਮ ਲਿਆ ਰਿਹਾ ਹੈ। ਉਹ ਆਪਣੇ ਨਾਲ ਇਨਾਮ ਲਿਆ ਰਿਹਾ ਹੈ।”

12 And they have cried to them, `People of the Holy One, Redeemed of Jehovah,' Yea, to thee is called, `Sought out one, a city not forsaken!'ਉਸ ਦੇ ਬੰਦੇ “ਪਵਿੱਤਰ ਲੋਕ”, ਅਤੇ “ਯਹੋਵਾਹ ਦੇ ਬਖਸ਼ੇ ਹੋਏ ਬੰਦੇ” ਸੱਦੇ ਜਾਣਗੇ। ਅਤੇ ਯਰੂਸ਼ਲਮ ਨੂੰ “ਨਗਰੀ, ਜਿਸ ਨੂੰ ਪਰਮੇਸ਼ੁਰ ਚਾਹੁੰਦਾ ਹੈ”, “ਨਗਰੀ, ਜਿਸਦੇ ਨਾਲ ਪਰਮੇਸ਼ੁਰ ਹੈ” ਸੱਦਿਆ ਜਾਵੇਗਾ।”

Punjabi Bible