Isaiah 63:1 ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Isaiah 63:1 in Other Translations
King James Version (KJV) Who is this that cometh from Edom, with dyed garments from Bozrah? this that is glorious in his apparel, travelling in the greatness of his strength? I that speak in righteousness, mighty to save.
American Standard Version (ASV) Who is this that cometh from Edom, with dyed garments from Bozrah? this that is glorious in his apparel, marching in the greatness of his strength? I that speak in righteousness, mighty to save.
Bible in Basic English (BBE) Who is this who comes from Edom, with blood-red robes from Bozrah? he whose clothing is fair, stepping with pride in his great strength? I whose glory is in the right, strong for salvation.
Darby English Bible (DBY) Who is this that cometh from Edom, with deep-red garments from Bozrah, this that is glorious in his apparel, travelling in the greatness of his strength? -- I that speak in righteousness, mighty to save.
World English Bible (WEB) Who is this who comes from Edom, with dyed garments from Bozrah? this who is glorious in his clothing, marching in the greatness of his strength? I who speak in righteousness, mighty to save.
Young's Literal Translation (YLT) `Who `is' this coming from Edom? With dyed garments from Bozrah? This that is honourable in his clothing, Travelling in the abundance of his power?' -- `I, speaking in righteousness, mighty to save.'
Read Full Chapter :
Isaiah 63
Cross Reference
ਯਸਈਆਹ 34:5
ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।” ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।
ਜ਼ਬੂਰ 137:7
ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।
ਯਹੂ ਦਾਹ 1:24
ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।
ਪਰਕਾਸ਼ ਦੀ ਪੋਥੀ 11:17
ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
ਗ਼ਜ਼ਲ ਅਲਗ਼ਜ਼ਲਾਤ 6:10
ਔਰਤਾਂ ਉਸਦੀ ਉਸਤਤ ਕਰਦੀਆਂ ਹਨ ਕੌਣ ਹੈ ਉਹ ਔਰਤ ਚਮਕ ਰਹੀ ਹੈ ਜੋ ਪ੍ਰਭਾਤ ਵਾਂਗ। ਸੁੰਦਰ ਹੈ ਕੌਣ ਚੰਨ ਜਿੰਨੀ ਚਮਕੀਲੀ ਹੈ ਕੌਣ ਸੂਰਜ ਜਿੰਨੀ ਉਹ ਫ਼ੌਜਾਂ ਦੇ ਨਿਸ਼ਾਨਾਂ ਨੂੰ ਚੁੱਕਣ ਜਿੰਨੀ ।
ਗ਼ਜ਼ਲ ਅਲਗ਼ਜ਼ਲਾਤ 8:5
ਯਰੂਸ਼ਲਮ ਦੀਆਂ ਔਰਤਾਂ ਬੋਲਦੀਆਂ ਹਨ ਕੌਣ ਹੈ ਇਹ ਔਰਤ ਮਾਰੂਬਲ ਵੱਲੋਂ ਆਉਂਦੀ ਹੋਈ ਝੁਕੀ ਹੋਈ ਆਪਣੇ ਪ੍ਰੀਤਮ ਉੱਤੇ? ਉਹ ਉਸ ਨਾਲ ਗੱਲ ਕਰਦੀ ਹੈ ਜਗਾਇਆ ਮੈਂ ਤੈਨੂੰ ਸੇਬ ਦੇ ਰੁੱਖ ਹੇਠਾਂ ਜਿੱਥੇ ਜਣਿਆਂ ਸੀ ਤੈਨੂੰ ਤੇਰੀ ਮਾਂ ਨੇ ਜਿੱਥੇ ਸੀ ਤੂੰ ਜੰਮਿਆਂ।
ਯਸਈਆਹ 9:5
ਜੰਗ ਲਈ ਉੱਠਿਆ ਹ੍ਹਰ ਬੂਟ ਅਤੇ ਖੂਨ ਨਾਲ ਰਂਗੀ ਹਰ ਵਰਦੀ ਤਬਾਹ ਕਰ ਦਿੱਤੀ ਜਾਵੇਗੀ। ਇਹ ਚੀਜ਼ਾਂ ਅੱਗ ਵਿੱਚ ਸੁੱਟ ਦਿੱਤੀਆਂ ਜਾਣਗੀਆਂ।
ਯਸਈਆਹ 45:19
ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”
ਯਸਈਆਹ 45:23
“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
ਯਸਈਆਹ 63:2
“ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।”
ਗਿਣਤੀ 23:19
ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।
ਸਫ਼ਨਿਆਹ 3:17
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ ਉਹ ਬਹਾਦੁਰ ਸ਼ਕਤੀਸ਼ਾਲੀ ਸਿਪਾਹੀ ਵਾਂਗ ਤੈਨੂੰ ਬਚਾਵੇਗਾ ਤੇ ਤੈਨੂੰ ਦਰਸਾਵੇਗਾ ਕਿ ਤੂੰ ਉਸ ਨੂੰ ਕਿੰਨਾ ਪਿਆਰਾ ਹੈਂ? ਤੇ ਤੈਨੂੰ ਇਹ ਵੀ ਇਜ਼ਹਾਰ ਕਰਾਇਆ ਕਿ ਉਹ ਤੇਰੇ ਨਾਲ ਅੰਤਾ ਦਾ ਖੁਸ਼ ਹੈ!
ਮੱਤੀ 21:10
ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
ਯੂਹੰਨਾ 10:28
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ।
ਇਬਰਾਨੀਆਂ 7:25
ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
੧ ਪਤਰਸ 1:5
ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
ਪਰਕਾਸ਼ ਦੀ ਪੋਥੀ 19:13
ਉਸ ਨੇ ਲਹੂ ਨਾਲ ਭਿੱਜਿਆ ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ।
ਆਮੋਸ 1:11
ਅਦੋਮੀਆਂ ਲਈ ਸਜ਼ਾ ਯਹੋਵਾਹ ਨੇ ਇਹ ਇਕਰਾਰ ਕੀਤਾ: “ਮੈਂ ਅਦੋਮੀਆਂ ਨੂੰ ਉਨ੍ਹਾਂ ਦੇ ਕੀਤੇ ਅਨੇਕਾਂ ਪਾਪਾਂ ਕਾਰਣ ਅਵੱਸ਼ ਸਜ਼ਾ ਦੇਵਾਂਗਾ ਅਦੋਮ ਨੇ ਆਪਣੇ ਭਰਾ ਦਾ ਤਲਵਾਰ ਨਾਲ ਪਿੱਛਾ ਕੀਤਾ ਅਤੇ ਉਸ ਤੇ ਕੋਈ ਰਹਿਮ ਨਾ ਕੀਤਾ ਸਗੋਂ ਅਦੋਮ ਦਾ ਕਰੋਧ ਸਦਾ ਲਈ ਜਾਰੀ ਰਿਹਾ ਉਹ ਹਮੇਸ਼ਾ ਵਾਸਤੇ ਗੁੱਸੇ ਰਿਹਾ।
ਜ਼ਬੂਰ 24:7
ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
ਜ਼ਬੂਰ 45:3
ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।
ਗ਼ਜ਼ਲ ਅਲਗ਼ਜ਼ਲਾਤ 3:6
ਉਹ ਅਤੇ ਉਸ ਦੀ ਲਾੜੀ ਲੋਕਾਂ ਦੇ ਵਿਸ਼ਾਲ ਸਮੂਹ ਨਾਲ ਮਾਰੂਬਲ ਵੱਲੋਂ ਇਹ ਔਰਤ ਕਿਂਝ ਆ ਰਹੀ ਹੈ? ਉੱਡਦੀ ਹੈ ਧੂੜ ਪਿੱਛੇ ਉਨ੍ਹਾਂ ਦੇ ਧੂੰਏ ਦੇ ਬਦਲਾਂ ਵਾਂਗ, ਗੰਧਰਸ ਤੇ ਲੁਬਾਨ ਵਰਗੀਆਂ ਸੁਗੰਧਿਤ ਚੀਜ਼ਾਂ ਦੇ ਬਲਣ ਉੱਤੇ ਉੱਠਦੇ ਨੇ ਜੋ।