Isaiah 66 - WEB (Punjabi)
1 Thus says Yahweh, heaven is my throne, and the earth is my footstool: what manner of house will you build to me? and what place shall be my rest?ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
2 For all these things has my hand made, and [so] all these things came to be, says Yahweh: but to this man will I look, even to him who is poor and of a contrite spirit, and who trembles at my word.ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
3 He who kills an ox is as he who kills a man; he who sacrifices a lamb, as he who breaks a dog's neck; he who offers an offering, [as he who offers] pig's blood; he who burns frankincense, as he who blesses an idol. Yes, they have chosen their own ways, and their soul delights in their abominations:ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।
4 I also will choose their delusions, and will bring their fears on them; because when I called, none did answer; when I spoke, they did not hear: but they did that which was evil in my eyes, and chose that in which I didn't delight.ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”
5 Hear the word of Yahweh, you who tremble at his word: Your brothers who hate you, who cast you out for my name's sake, have said, Let Yahweh be glorified, that we may see your joy; but it is those who shall be disappointed.ਤੁਸੀਂ ਲੋਕੀ, ਜਿਹੜੇ ਯਹੋਵਾਹ ਦੇ ਅਦੇਸ਼ਾਂ ਨੂੰ ਮੰਨਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਨੇ ਜਿਹੜੀਆਂ ਯਹੋਵਾਹ ਆਖਦਾ ਹੈ, “ਤੁਹਾਡੇ ਭਰਾਵਾਂ ਨੇ ਤੁਹਾਨੂੰ ਨਫ਼ਰਤ ਕੀਤੀ। ਉਹ ਤੁਹਾਡੇ ਖਿਲਾਫ਼ ਹੋ ਗਏ ਸਨ, ਕਿਉਂ ਕਿ ਤੁਸੀਂ ਮੇਰੇ ਪੈਰੋਕਾਰ ਬਣੇ। ਤੁਹਾਡੇ ਭਰਾਵਾਂ ਨੇ ਆਖਿਆ, ‘ਅਸੀਂ ਪਰਤ ਕੇ ਤੁਹਾਡੇ ਕੋਲ ਆਵਾਂਗੇ, ਜਦੋਂ ਯਹੋਵਾਹ ਦਾ ਆਦਰ ਹੋਵੇਗਾ। ਫ਼ੇਰ ਅਸੀਂ ਤੁਹਾਡੇ ਨਾਲ ਪ੍ਰਸੰਨ ਹੋਵਾਂਗੇ।’ ਉਨ੍ਹਾਂ ਮੰਦੇ ਲੋਕਾਂ ਨੂੰ ਸਜ਼ਾ ਮਿਲੇਗੀ।”
6 A voice of tumult from the city, a voice from the temple, a voice of Yahweh that renders recompense to his enemies.ਸਜ਼ਾ ਅਤੇ ਇੱਕ ਨਵੀਂ ਕੌਮ ਸੁਣੋ! ਸ਼ਹਿਰ ਅਤੇ ਮੰਦਰ ਵਿੱਚੋਂ ਇੱਕ ਉੱਚੀ ਆਵਾਜ਼ ਆ ਰਹੀ ਹੈ। ਇਹ ਸ਼ੋਰ ਯਹੋਵਾਹ ਵੱਲੋਂ ਆਪਣੇ ਦੁਸ਼ਮਣਾਂ ਨੂੰ ਸਜ਼ਾ ਦੇਣ ਦਾ ਹੈ। ਯਹੋਵਾਹ ਉਨ੍ਹਾਂ ਨੂੰ ਓਹੀ ਸਜ਼ਾ ਦੇ ਰਿਹਾ ਹੈ ਜਿਸਦੇ ਉਹ ਅਧਿਕਾਰੀ ਹਨ।
7 Before she travailed, she brought forth; before her pain came, she was delivered of a man-child.“ਕੋਈ ਔਰਤ ਜਿੰਨਾ ਚਿਰ ਦਰਦ ਮਹਿਸੂਸ ਨਹੀਂ ਕਰਦੀ ਉਹ ਬੱਚੇ ਨੂੰ ਜਨਮ ਨਹੀਂ ਦੇ ਸੱਕਦੀ। ਔਰਤ ਨੂੰ ਆਪਣੇ ਨਵ ਜਨਮੇ ਲੜਕੇ ਦਾ ਮੂੰਹ ਦੇਖਣ ਤੋਂ ਪਹਿਲਾਂ ਜੰਮਣ ਪੀੜਾਂ ਅਨੁਭਵ ਕਰਨੀ ਪੈਂਦੀ ਹੈ। ਇਸੇ ਤਰ੍ਹਾਂ ਹੀ ਕਿਸੇ ਬੰਦੇ ਨੇ ਵੀ ਨਵੀਂ ਦੁਨੀਆਂ ਨੂੰ ਇੱਕ ਦਿਨ ਵਿੱਚ ਉਸਰਦਿਆਂ ਨਹੀਂ ਦੇਖਿਆ। ਕਿਸੇ ਬੰਦੇ ਨੇ ਵੀ ਅਜਿਹੀ ਕੌਮ ਨਹੀਂ ਦੇਖੀ ਜਿਹੜੀ ਇੱਕ ਦਿਨ ਵਿੱਚ ਸ਼ੁਰੂ ਹੋ ਗਈ ਹੋਵੇ। ਦੇਸ ਨੂੰ ਪਹਿਲਾਂ ਜਨਮ ਪੀੜਾਂ ਵਾਂਗ ਦਰਦ ਸਹਾਰਨਾ ਪੈਂਦਾ ਹੈ। ਜਨਮ ਪੀੜ ਤੋਂ ਬਾਅਦ ਦੇਸ ਆਪਣੇ ਬੱਚਿਆਂ-ਨ੍ਨਵੀਁ ਕੌਮ-ਨੂੰ ਜਨਮ ਦੇਵੇਗਾ।
8 Who has heard such a thing? who has seen such things? Shall a land be born in one day? shall a nation be brought forth at once? for as soon as Zion travailed, she brought forth her children.
9 Shall I bring to the birth, and not cause to bring forth? says Yahweh: shall I who cause to bring forth shut [the womb]? says your God.ਇਸੇ ਤਰ੍ਹਾਂ ਹੀ, ਮੈਂ ਕੁਝ ਨਵਾਂ ਜੰਮਣ ਤੋਂ ਬਿਨਾਂ ਪੀੜਾਂ ਨਹੀਂ ਦਿਆਂਗਾ।” ਯਹੋਵਾਹ ਇਹ ਆਖਦਾ ਹੈ, “ਮੈਂ ਇਕਰਾਰ ਕਰਦਾ ਹਾਂ ਕਿ ਜੇ ਮੈਂ ਤੁਹਾਨੂੰ ਜਨਮ ਪੀੜਾਂ ਦਿੰਦਾ ਹਾਂ ਤਾਂ ਮੈਂ ਤੁਹਾਨੂੰ ਆਪਣੀ ਨਵੀਂ ਕੌਮ ਸਾਜਣ ਤੋਂ ਨਹੀਂ ਰੋਕਾਂਗਾ।” ਤੁਹਾਡੇ ਪਰਮੇਸ਼ੁਰ ਨੇ ਇਹ ਆਖਿਆ।
10 Rejoice you with Jerusalem, and be glad for her, all you who love her: rejoice for joy with her, all you who mourn over her;ਹੇ ਯਰੂਸ਼ਲਮ, ਖੁਸ਼ ਹੋ! ਤੁਸੀਂ ਸਾਰੇ ਲੋਕੋ, ਜਿਹੜੇ ਯਰੂਸ਼ਲਮ ਨੂੰ ਪਿਆਰ ਕਰਦੇ ਹੋ, ਪ੍ਰਸੰਨ ਹੋਵੋ! ਯਰੂਸ਼ਲਮ ਨਾਲ, ਉਦਾਸ ਗੱਲਾਂ ਵਾਪਰੀਆਂ ਸਨ, ਇਸ ਲਈ ਤੁਹਾਡੇ ਵਿੱਚੋਂ ਕੁਝ ਲੋਕ ਉਦਾਸ ਨੇ। ਪਰ ਹੁਣ ਤੁਹਾਨੂੰ ਲੋਕਾਂ ਨੂੰ ਖੁਸ਼ ਹੋ ਜਾਣਾ ਚਾਹੀਦਾ ਹੈ।
11 that you may suck and be satisfied with the breasts of her consolations; that you may milk out, and be delighted with the abundance of her glory.ਕਿਉਂਕਿ ਤੁਹਾਡੇ ਉੱਪਰ ਦਇਆ ਹੋਵੇਗੀ ਜਿਵੇਂ ਉਸਦੀ ਛਾਤੀ ਵਿੱਚੋਂ ਦੁੱਧ ਉਤਰਦਾ ਹੈ। ਉਹ “ਦੁੱਧ” ਸੱਚਮੁੱਚ ਤੁਹਾਨੂੰ ਸਂਤੁਸਟ ਕਰੇਗਾ! ਤੁਸੀਂ ਲੋਕ ਦੁੱਧ ਪੀਵੋਗੇ, ਅਤੇ ਤੁਸੀਂ ਸੱਚਮੁੱਚ ਮਾਣੋਗੇ ਸ਼ਾਨ ਯਰੂਸ਼ਲਮ ਦੀ।
12 For thus says Yahweh, Behold, I will extend peace to her like a river, and the glory of the nations like an overflowing stream: and you shall suck [of it]; you shall be borne on the side, and shall be dandled on the knees.ਯਹੋਵਾਹ ਆਖਦਾ ਹੈ, “ਦੇਖੋ, ਮੈਂ ਤੁਹਾਨੂੰ ਦੇਵਾਂਗਾ ਅਮਨ। ਇਹ ਅਮਨ ਤੁਹਾਡੇ ਵੱਲ ਵਗਦੇ ਦਰਿਆ ਵਾਂਗ ਆਵੇਗਾ। ਧਰਤੀ ਦੀਆਂ ਸਾਰੀਆਂ ਕੌਮਾਂ ਦੀ ਦੌਲਤ ਤੁਹਾਡੇ ਵੱਲ ਵਗਦੀ ਆਵੇਗੀ। ਉਹ ਦੌਲਤ ਇੱਕ ਹੜ੍ਹ ਵਾਂਗ ਆਵੇਗੀ। ਤੁਸੀਂ ਛੋਟੇ ਬੱਚਿਆਂ ਵ੍ਵਰਗੇ ਹੋਵੋਂਗੇ। ਤੁਸੀਂ ਉਹ ਦੁੱਧ ਪੀਵੋਗੇ । ਮੈਂ ਤੁਹਾਨੂੰ ਚੁੱਕ ਲਵਾਂਗਾ ਅਤੇ ਆਪਣੀਆਂ ਬਾਹਾਂ ਵਿੱਚ ਰੱਖਾਂਗਾ ਅਤੇ ਮੈਂ ਤੁਹਾਨੂੰ ਆਪਣੇ ਗੋਡਿਆਂ ਦੇ ਝੂਟੇ ਦਿਆਂਗਾ।
13 As one whom his mother comforts, so will I comfort you; and you shall be comforted in Jerusalem.ਮੈਂ ਤੁਹਾਨੂੰ ਸੱਕੂਨ ਦੇਵਾਂਗਾ ਜਿਵੇਂ ਮਾਂ ਆਪਣੇ ਬੱਚੇ ਨੂੰ ਦਿੰਦੀ ਹੈ। ਅਤੇ ਤੁਸੀਂ ਹੋਵੋਗੇ ਯਰੂਸ਼ਲਮ ਅੰਦਰ ਜਦੋਂ ਸੱਕੂਨ ਦੇਵਾਂਗਾ ਮੈਂ ਤੁਹਾਨੂੰ!”
14 You shall see [it], and your heart shall rejoice, and your bones shall flourish like the tender grass: and the hand of Yahweh shall be known toward his servants; and he will have indignation against his enemies.ਤੁਸੀਂ ਉਹ ਚੀਜ਼ਾਂ ਦੇਖੋਂਗੇ, ਜਿਨ੍ਹਾਂ ਨੂੰ ਤੁਸੀਂ ਸੱਚਮੁੱਚ ਮਾਣੋਗੇ। ਤੁਸੀਂ ਆਜ਼ਾਦ ਹੋਵੋਂਗੇ ਅਤੇ ਘਾਹ ਵਾਂਗ ਉਗ੍ਗੋਁਗੇ। ਯਹੋਵਾਹ ਦੇ ਸੇਵਕ ਉਸ ਦੀ ਸ਼ਕਤੀ ਨੂੰ ਦੇਖਣਗੇ, ਪਰ ਯਹੋਵਾਹ ਦੇ ਦੁਸ਼ਮਣ ਉਸ ਦੇ ਕਹਿਰ ਨੂੰ ਦੇਖਣਗੇ।
15 For, behold, Yahweh will come with fire, and his chariots shall be like the whirlwind; to render his anger with fierceness, and his rebuke with flames of fire.ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
16 For by fire will Yahweh execute judgment, and by his sword, on all flesh; and the slain of Yahweh shall be many.ਯਹੋਵਾਹ ਲੋਕਾਂ ਬਾਰੇ ਨਿਆਂ ਕਰੇਗਾ। ਫ਼ੇਰ ਯਹੋਵਾਹ ਲੋਕਾਂ ਨੂੰ ਅੱਗ ਨਾਲ ਅਤੇ ਆਪਣੀ ਤਲਵਾਰ ਨਾਲ ਤਬਾਹ ਕਰ ਦੇਵੇਗਾ। ਯਹੋਵਾਹ ਬਹੁਤ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ।
17 Those who sanctify themselves and purify themselves [to go] to the gardens, behind one in the midst, eating pig's flesh, and the abomination, and the mouse, they shall come to an end together, says Yahweh.ਉਹ ਲੋਕ ਆਪਣੇ ਖਾਸ ਬਾਗ਼ਾਂ ਵਿੱਚ ਉਪਾਸਨਾ ਕਰਨ ਲਈ ਆਪਣੇ-ਆਪ ਨੂੰ ਪਾਣੀ ਨਾਲ ਸ਼ੁੱਧ ਕਰਦੇ ਹਨ। ਇਹ ਲੋਕ ਇੱਕ ਦੂਜੇ ਦੇ ਪਿੱਛੇ ਆਪਣੇ ਖਾਸ ਬਾਗ਼ਾਂ ਅੰਦਰ ਜਾਂਦੇ ਹਨ। ਫ਼ੇਰ ਉਹ ਆਪਣੀਆਂ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਪਰ, ਯਹੋਵਾਹ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰ ਦੇਵੇਗਾ। “ਉਹ ਲੋਕ ਸੂਰਾਂ ਚੂਹਿਆਂ ਅਤੇ ਹੋਰ ਨਾਪਾਕ ਚੀਜ਼ਾਂ ਦਾ ਮਾਸ ਖਾਂਦੇ ਹਨ। ਪਰ ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।” (ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।)
18 For I [know] their works and their thoughts: [the time] comes, that I will gather all nations and languages; and they shall come, and shall see my glory.“ਕਿਉਂ ਕਿ ਮੈਂ ਉਨ੍ਹਾਂ ਦੀਆਂ ਸੋਚਾਂ ਅਤੇ ਕਰਨੀਆਂ ਨੂੰ ਜਾਣਦਾ ਹਾਂ। ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆ ਰਿਹਾ ਹਾਂ। ਮੈਂ ਸਮੂਹ ਲੋਕਾਂ ਅਤੇ ਸਮੂਹ ਕੌਮਾਂ ਨੂੰ ਇਕੱਠਿਆਂ ਕਰਾਂਗਾ। ਉਹ ਆਉਣਗੇ ਅਤੇ ਮੇਰੀ ਮਹਿਮਾ ਨੂੰ ਦੇਖਣਗੇ।
19 I will set a sign among them, and I will send such as escape of them to the nations, to Tarshish, Pul, and Lud, who draw the bow, to Tubal and Javan, to the isles afar off, who have not heard my fame, neither have seen my glory; and they shall declare my glory among the nations.ਮੈਂ ਉਨ੍ਹਾਂ ਵਿੱਚੋਂ ਕੁਝ ਇੱਕ ਉੱਤੇ ਨਿਸ਼ਾਨ ਲਗਾ ਦਿਆਂਗਾ-ਮੈਂ ਉਨ੍ਹਾਂ ਨੂੰ ਬਚਾ ਲਵਾਂਗਾ। ਮੈਂ ਇਨ੍ਹਾਂ ਬਚਾਏ ਹੋਏ ਲੋਕਾਂ ਵਿੱਚੋਂ ਕੁਝ ਇੱਕਨਾਂ ਨੂੰ ਤਰਸ਼ੀਸ਼, ਪੂਲ, ਲੂਦ (ਨਿਸ਼ਾਨੇਬਾਜ਼ਾਂ ਦਾ ਦੇਸ) ਤੂਬਕ, ਯਾਵਨ ਅਤੇ ਹੋਰ ਦੂਰ ਦੁਰਾਡੇ ਦੇਸ਼ਾਂ ਵੱਲ ਭੇਜਾਂਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀਆਂ ਸਿੱਖਿਆਵਾਂ ਬਾਰੇ ਨਹੀਂ ਸੁਣਿਆ ਹੋਵੇਗਾ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੀ ਸ਼ਾਨ ਨੂੰ ਨਹੀਂ ਦੇਖਿਆ। ਇਸ ਲਈ ਬਚਾਏ ਗਏ ਲੋਕ ਮੇਰੀ ਸ਼ਾਨ ਬਾਰੇ ਉਨ੍ਹਾਂ ਕੌਮਾਂ ਨੂੰ ਦੱਸਣਗੇ।
20 They shall bring all your brothers out of all the nations for an offering to Yahweh, on horses, and in chariots, and in litters, and on mules, and on dromedaries, to my holy mountain Jerusalem, says Yahweh, as the children of Israel bring their offering in a clean vessel into the house of Yahweh.ਅਤੇ ਉਹ ਲੋਕ ਸਾਰੀਆਂ ਕੌਮਾਂ ਤੋਂ ਤੁਹਾਡੇ ਸਾਰੇ ਭਰਾਵਾਂ ਅਤੇ ਸਾਰੀਆਂ ਭੈਣਾਂ ਨੂੰ ਲੈ ਕੇ ਆਉਣਗੇ। ਉਹ ਤੁਹਾਡੇ ਭੈਣ ਭਰਾਵਾਂ ਨੂੰ ਮੇਰੇ ਪਵਿੱਤਰ ਪਰਬਤ, ਯਰੂਸ਼ਲਮ ਲੈ ਕੇ ਆਉਣਗੇ। ਤੁਹਾਡੇ ਭਰਾ ਅਤੇ ਭੈਣਾਂ ਘੋੜਿਆਂ, ਖੋਤਿਆਂ, ਊਠਾਂ ਉੱਤੇ ਅਤੇ ਰੱਥਾਂ ਅਤੇ ਬਘ੍ਘੀਆਂ ਵਿੱਚ ਆਉਣਗੇ। ਤੁਹਾਡੇ ਭੈਣ ਭਰਾ ਉਨ੍ਹਾਂ ਸੁਗਾਤਾਂ ਵਰਗੇ ਹੋਣਗੇ ਜਿਹੜੀਆਂ ਇਸਰਾਏਲ ਦੇ ਲੋਕ ਯਹੋਵਾਹ ਦੇ ਮੰਦਰ ਵਿੱਚ ਸਾਫ਼ ਬਰਤਨਾਂ ਵਿੱਚ ਲੈ ਕੇ ਆਉਂਦੇ ਹਨ।
21 Of them also will I take for priests [and] for Levites, says Yahweh.ਮੈਂ ਇਨ੍ਹਾਂ ਲੋਕਾਂ ਵਿੱਚੋਂ ਕੁਝ ਇੱਕ ਨੂੰ ਜਾਜਕ ਅਤੇ ਲੇਵੀ ਵਜੋਂ ਚੁਣਾਂਗਾ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ!
22 For as the new heavens and the new earth, which I will make, shall remain before me, says Yahweh, so shall your seed and your name remain.ਨਵਾਂ ਸਵਰਗ ਅਤੇ ਨਵੀਂ ਧਰਤੀ “ਮੈਂ ਇੱਕ ਨਵੀਂ ਦੁਨੀਆਂ ਸਾਜਾਂਗਾ-ਅਤੇ ਇੱਕ ਨਵਾਂ ਸਵਰਗ ਅਤੇ ਨਵੀਂ ਧਰਤੀ ਸਾਜਾਂਗਾ (ਜਿਹੜੀ ਸਦਾ ਰਹੇਗੀ) ਉਸੇ ਤਰ੍ਹਾਂ, ਤੁਹਾਡੇ ਨਾਮ ਅਤੇ ਤੁਹਾਡੇ ਬੱਚੇ ਹਮੇਸ਼ਾ ਮੇਰੇ ਨਾਲ ਰਹਿਣਗੇ।
23 It shall happen, that from one new moon to another, and from one Sabbath to another, shall all flesh come to worship before me, says Yahweh.ਉਪਾਸਨਾ ਦੇ ਦਿਨ ਸਾਰੇ ਲੋਕ ਮੇਰੀ ਉਪਾਸਨਾ ਕਰਨ ਆਉਣਗੇ। ਉਹ ਹਰ ਸਬਤ ਦੇ ਦਿਨ ਆਉਣਗੇ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਵੀ।
24 They shall go forth, and look on the dead bodies of the men who have transgressed against me: for their worm shall not die, neither shall their fire be quenched; and they shall be an abhorring to all flesh.“ਇਹ ਲੋਕ ਮੇਰੇ ਪਵਿੱਤਰ ਸ਼ਹਿਰ ਵਿੱਚ ਹੋਣਗੇ ਅਤੇ ਜੇ ਉਹ ਸ਼ਹਿਰ ਤੋਂ ਬਾਹਰ ਜਾਣਗੇ ਤਾਂ ਉਹ ਉਨ੍ਹਾਂ ਸਾਰੇ ਬੰਦਿਆਂ ਦੀਆਂ ਲਾਸ਼ਾਂ ਦੇਖਣਗੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਉਨ੍ਹਾਂ ਲਾਸ਼ਾਂ ਵਿੱਚ ਕੀੜੇ ਚਲ ਰਹੇ ਹੋਣਗੇ-ਅਤੇ ਕੀੜੇ ਕਦੇ ਮਰਨਗੇ ਨਹੀਂ। ਅੱਗਾਂ ਉਨ੍ਹਾਂ ਲਾਸ਼ਾਂ ਨੂੰ ਸਾੜ ਦੇਣਗੀਆਂ ਅਤੇ ਅੱਗਾਂ ਕਦੇ ਨਹੀਂ ਬੁਝਣਗੀਆਂ।”
Punjabi Bible