Jeremiah 48:1-46 in Punjabi
Jeremiah 48:1
ਮੋਆਬ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਮੋਆਬ ਦੇ ਦੇਸ਼ ਬਾਰੇ ਹੈ। ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: “ਨਬੋ ਪਰਬਤ ਲਈ ਇਹ ਬਹੁਤ ਬੁਰਾ ਹੋਵੇਗਾ। ਨਬੋ ਪਰਬਤ ਨੂੰ ਤਬਾਹ ਕਰ ਦਿੱਤਾ ਜਾਵੇਗਾ। ਕਿਕਿਯਾਤਾਇਮ ਸ਼ਹਿਰ ਨੂੰ ਨਿਮਾਣਾ ਕੀਤਾ ਜਾਵੇਗਾ। ਇਸ ਉੱਤੇ ਕਬਜ਼ਾ ਕਰ ਲਿਆ ਜਾਵੇਗਾ। ਮਜ਼ਬੂਤ ਥਾਂ ਨੂੰ ਹੀਣਾ ਬਣਾ ਦਿੱਤਾ ਜਾਵੇਗਾ। ਇਸ ਉੱਤੇ ਸੱਟ ਮਾਰੀ ਜਾਵੇਗੀ।
Jeremiah 48:2
ਫ਼ੇਰ ਕਦੇ ਮੋਆਬ ਦੀ ਵਿਡਆਈ ਨਹੀਂ ਹੋਵੇਗੀ। ਹਸ਼ਬੋਨ ਦੇ ਲੋਕ ਮੋਆਬ ਦੀ ਹਾਰ ਦੀਆਂ ਵਿਉਂਤਾਂ ਬਨਾਉਣਗੇ। ਉਹ ਆਖਣਗੇ, ‘ਆਓ ਉਸ ਕੌਮ ਦਾ ਖਾਤਮਾ ਕਰੀਏ।’ ਮਦਮੇਨ, ਤੈਨੂੰ ਵੀ ਖਾਮੋਸ਼ ਕਰ ਦਿੱਤਾ ਜਾਵੇਗਾ, ਤਲਵਾਰ ਤੇਰਾ ਪਿੱਛਾ ਕਰੇਗੀ।
Jeremiah 48:3
ਹੋਰੋਨਾਇਮ ਦੀਆਂ ਚੀਕਾਂ ਨੂੰ ਸੁਣੋ। ਇਹ ਚੀਕਾਂ ਬਹੁਤ ਘਬਰਾਹਟ ਅਤੇ ਤਬਾਹੀ ਦੀਆਂ ਨੇ।
Jeremiah 48:4
ਮੋਆਬ ਤਬਾਹ ਹੋ ਜਾਵੇਗਾ। ਉਸ ਦੇ ਨਿੱਕੇ, ਸਿਆਣੇ ਸਹਾਇਤਾ ਲਈ ਰੋਣਗੇ।
Jeremiah 48:5
ਮੋਆਬ ਦੇ ਲੋਕ, ਲੁਹੀਬ ਦੇ ਰਾਹ ਉੱਤੇ ਜਾਂਦੇ ਨੇ। ਉਹ ਜਾਂਦੇ ਹੋਏ ਬੁਰੀ ਤਰ੍ਹਾਂ ਰੋ ਰਹੇ ਨੇ। ਹੋਰੋਨਾਇਮ ਕਸਬੇ ਨੂੰ ਜਾਂਦੇ ਰਾਹ ਉੱਤੇ, ਦੁੱਖ ਦਰਦ ਦੀਆਂ ਚੀਕਾਂ ਸੁਣਾਈ ਦਿੰਦੀਆਂ ਨੇ।
Jeremiah 48:6
ਦੌੜੋ! ਜਾਨ ਬਚਾਉਣ ਲਈ ਦੌੜੋ! ਦੌੜੋ, ਫ਼ੂਸ ਦੇ ਤਿਣਕਿਆਂ ਵਾਂਗ ਜੋ ਮਾਰੂਬਲ ਅੰਦਰ ਉਡਦੇ ਨੇ।
Jeremiah 48:7
“ਤੁਸੀਂ ਆਪਣੀਆਂ ਬਣਾਈਆਂ ਚੀਜ਼ਾਂ ਅੰਦਰ ਅਤੇ ਆਪਣੀ ਦੌਲਤ ਵਿੱਚ ਭਰੋਸਾ ਕੀਤਾ ਸੀ। ਇਸ ਲਈ ਤੁਸੀਂ ਫ਼ੜੇ ਜਾਵੋਂਗੇ। ਕਮੋਸ਼ ਦੇਵਤੇ ਨੂੰ ਬੰਦੀ ਬਣਾ ਲਿਆ ਜਾਵੇਗਾ। ਅਤੇ ਉਸ ਦੇ ਨਾਲ ਉਸ ਦੇ ਜਾਜਕ ਅਤੇ ਅਧਿਕਾਰੀ ਵੀ ਫ਼ੜੇ ਜਾਣਗੇ।
Jeremiah 48:8
ਤਬਾਹ ਕਰਨ ਵਾਲਾ ਹਰ ਸ਼ਹਿਰ ਦੇ ਖਿਲਾਫ਼ ਲੜਨ ਲਈ ਆਵੇਗਾ। ਕੋਈ ਸ਼ਹਿਰ ਵੀ ਨਹੀਂ ਬਚੇਗਾ। ਵਾਦੀ ਤਬਾਹ ਹੋ ਜਾਵੇਗੀ। ਉੱਚੇ ਮੈਦਾਨ ਤਬਾਹ ਹੋ ਜਾਣਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਵਾਪਰੇਗਾ, ਇਸ ਲਈ ਇਹ ਇਵੇਂ ਹੀ ਵਾਪਰੇਗਾ।
Jeremiah 48:9
ਮੋਆਬ ਨੂੰ ਖੰਭ ਦੇ ਕਿਉਂ ਕਿ ਉਸ ਨੂੰ ਆਪਣਾ ਦੇਸ਼ ਛੱਡਣਾ ਚਾਹੀਦਾ ਹੈ। ਸਾਰਾ ਦੇਸ਼ ਸੱਖਣਾ ਮਾਰੂਬਲ ਬਣ ਜਾਵੇਗਾ। ਮੋਆਬ ਦੇ ਸ਼ਹਿਰ ਸੱਖਣੇ ਹੋ ਜਾਣਗੇ। ਉਨ੍ਹਾਂ ਅੰਦਰ ਕੋਈ ਨਹੀਂ ਰਹੇਗਾ।
Jeremiah 48:10
ਜੇ ਕੋਈ ਬੰਦਾ ਯਹੋਵਾਹ ਦੇ ਆਖੇ ਅਨੁਸਾਰ ਨਹੀਂ ਕਰਦਾ, ਜੇ ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਆਪਣੀ ਤਲਵਾਰ ਨਹੀਂ ਵਰਤਦਾ, ਤਾਂ ਉਸ ਬੰਦੇ ਨਾਲ ਮਾੜੀਆਂ ਗੱਲਾਂ ਵਾਪਰਨਗੀਆਂ।
Jeremiah 48:11
“ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”
Jeremiah 48:12
ਯਹੋਵਾਹ ਇਹ ਗੱਲਾਂ ਆਖਦਾ ਹੈ। “ਪਰ ਮੈਂ ਛੇਤੀ ਹੀ ਤੇਰੀਆਂ ਸੁਰਾਹੀਆਂ ਨੂੰ ਉਲਟਣ ਵਾਲੇ ਬੰਦੇ ਭੇਜਾਂਗਾ। ਫ਼ੇਰ ਉਹ ਸੁਰਾਹੀਆਂ ਖਾਲੀ ਕਰ ਦੇਣਗੇ ਅਤੇ ਫ਼ੇਰ ਉਨ੍ਹਾਂ ਦੇ ਟੁਕੜੇ-ਟੁਕੜੇ ਕਰ ਦੇਣਗੇ।”
Jeremiah 48:13
ਫ਼ੇਰ ਮੋਆਬ ਦੇ ਲੋਕ ਸ਼ਰਮਸਾਰ ਹੋਣਗੇ ਆਪਣੇ ਝੂਠੇ ਦੇਵਤੇ ਕਮੋਸ਼ ਕਾਰਣ। ਇਸਰਾਏਲ ਦੇ ਲੋਕਾਂ ਨੇ ਬੈਤ-ੇਲ ਵਿੱਚ ਉਸ (ਝੂਠੇ ਦੇਵਤੇ) ਉੱਤੇ ਭਰੋਸਾ ਕੀਤਾ ਅਤੇ ਇਸਰਾਏਲ ਦੇ ਲੋਕਾਂ ਨੂੰ ਉਦੋਂ ਨਮੋਸ਼ੀ ਹੋਈ ਜਦੋਂ ਉਸ ਝੂਠੇ ਦੇਵਤੇ ਨੇ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕੀਤੀ। ਮੋਆਬ ਇਸੇ ਤਰ੍ਹਾਂ ਹੋਵੇਗਾ।
Jeremiah 48:14
“ਤੁਸੀਂ ਨਹੀਂ ਆਖ ਸੱਕਦੇ, ‘ਅਸੀਂ ਚੰਗੇ ਸਿਪਾਹੀ ਹਾਂ। ਅਸੀਂ ਜੰਗ ਦੇ ਬਹਾਦਰ ਯੋਧੇ ਹਾਂ।’
Jeremiah 48:15
ਦੁਸ਼ਮਣ ਮੋਆਬ ਉੱਤੇ ਹਮਲਾ ਕਰੇਗਾ। ਦੁਸ਼ਮਣ ਉਨ੍ਹਾਂ ਕਸਬਿਆਂ ਅੰਦਰ ਦਾਖਲ ਹੋਵੇਗਾ ਅਤੇ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਸ ਦੇ ਸਭ ਤੋਂ ਚੰਗੇ ਗੱਭਰੂ ਕਤਲੇਆਮ ਅੰਦਰ ਮਾਰੇ ਜਾਣਗੇ।” ਇਹ ਸੰਦੇਸ਼ ਰਾਜੇ ਵੱਲੋਂ ਸੀ। ਰਾਜੇ ਦਾ ਨਾਂ ਸਰਬ-ਸ਼ਕਤੀਮਾਨ ਯਹੋਵਾਹ ਹੈ।
Jeremiah 48:16
ਮੋਆਬ ਦਾ ਖਾਤਮਾ ਨੇੜੇ ਹੀ ਹੈ। ਮੋਆਬ ਛੇਤੀ ਹੀ ਤਬਾਹ ਹੋ ਜਾਵੇਗਾ।
Jeremiah 48:17
ਮੋਆਬ ਦੇ ਆਲੇ-ਦੁਆਲੇ ਰਹਿਣ ਵਾਲੇ ਤੁਹਾਨੂੰ ਲੋਕਾਂ ਨੂੰ ਉਸ ਦੇਸ਼ ਲਈ ਰੋਣਾ ਚਾਹੀਦਾ ਹੈ। ਤੁਸੀਂ ਲੋਕੀ ਜਾਣਦੇ ਹੋ ਕਿ ਮੋਆਬ ਕਿੰਨਾ ਪ੍ਰਸਿੱਧ ਹੈ। ਇਸ ਲਈ ਉਸ ਵਾਸਤੇ ਰੋਵੋ। ਉਸ ਦੇ ਲਈ ਇਹ ਸੋਗੀ ਗੀਤ ਗਾਵੋ: ਹਾਕਮ ਦੀ ਸ਼ਕਤੀ ਟੁੱਟ ਗਈ ਹੈ। ਮੋਆਬ ਦੀ ਤਾਕਤ ਅਤੇ ਪਰਤਾਪ ਚੱਲਿਆ ਗਿਆ ਹੈ।
Jeremiah 48:18
ਦੀਬੋਨ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਆਪਣੀ ਸਨਮਾਨ ਵਾਲੀ ਥਾਂ ਉੱਤੋਂ ਹੇਠਾਂ ਆਓ। ਧਰਤੀ ਉੱਤੇ ਮਿੱਟੀ ਵਿੱਚ ਬੈਠ ਜਾਓ। ਕਿਉਂ? ਕਿਉਂ ਕਿ ਤਬਾਹ ਕਰਨ ਵਾਲਾ ਆ ਰਿਹਾ ਹੈ। ਅਤੇ ਉਹ ਤੁਹਾਡੇ ਮਜ਼ਬੂਤ ਸ਼ਹਿਰਾਂ ਨੂੰ ਤਬਾਹ ਕਰ ਦੇਵੇਗਾ।
Jeremiah 48:19
ਅਰੋਏਰ ਵਿੱਚ ਰਹਿਣ ਵਾਲੇ ਤੁਸੀਂ ਲੋਕੋ, ਸੜਕ ਕੰਢੇ ਖਲੋ ਜਾਵੋ ਅਤੇ ਦੇਖੋ। ਦੂਰ ਭੱਜ ਰਹੇ ਬੰਦੇ ਨੂੰ ਦੇਖੋ। ਦੂਰ ਭੱਜ ਰਹੀ ਔਰਤ ਨੂੰ ਦੇਖੋ। ਉਨ੍ਹਾਂ ਨੂੰ ਪੁੱਛੋ ਕਿ ਕੀ ਵਾਪਰਿਆ ਹੈ।
Jeremiah 48:20
ਮੋਆਬ ਬਰਬਾਦ ਹੋ ਜਾਵੇਗਾ ਅਤੇ ਸ਼ਰਮ ਨਾਲ ਭਰ ਜਾਵੇਗਾ। ਮੋਆਬ ਰੋਵੇਗਾ, ਰੋਵੇਗਾ। ਅਰਨੋਨ ਵਾਦੀ ਉੱਤੇ ਐਲਾਨ ਕਰ ਦੇਵੋ ਕਿ ਮੋਆਬ ਤਬਾਹ ਹੋ ਗਿਆ ਹੈ।
Jeremiah 48:21
ਉੱਚੇ ਮੈਦਾਨਾਂ ਦੇ ਲੋਕਾਂ ਨੂੰ ਸਜ਼ਾ ਮਿਲੀ ਹੈ, ਹੋਲੋਨ, ਯਹਸਾਹ ਅਤੇ ਮਏਫ਼ਾਅਬ ਦੇ ਕਸਬਿਆਂ ਲਈ ਹਸਰ ਦਿਹਾੜਾ ਆ ਗਿਆ ਹੈ।
Jeremiah 48:22
“ਦੀਬੋਨ, ਨਬੋ ਅਤੇ ਬੈਤ-ਦਿਬਲਾਤਇਮ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।
Jeremiah 48:23
ਕਿਰਿਯਾਤਾਇਮ, ਬੈਤ-ਗਾਮੂਲ ਅਤੇ ਬੈਤ-ਮਾਓਨ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ।
Jeremiah 48:24
ਕਰੀਯੋਬ ਅਤੇ ਬਾਸਰਾਹ ਦੇ ਕਸਬਿਆਂ ਲਈ ਹਸ਼ਰ ਦਿਹਾੜਾ ਆ ਗਿਆ ਹੈ। ਮੋਆਬ ਦੇ ਦੂਰ ਨੇੜੇ ਦੇ ਸਾਰੇ ਕਸਬਿਆਂ ਲਈ, ਹਸ਼ਰ ਦਿਹਾੜਾ ਆ ਗਿਆ ਹੈ।
Jeremiah 48:25
ਮੋਆਬ ਦੀ ਤਾਕਤ ਤੋੜ ਦਿੱਤੀ ਗਈ ਹੈ। ਮੋਆਬ ਦਾ ਬਾਜ਼ੂ ਟੁੱਟ ਗਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 48:26
“ਮੋਆਬ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹੈ। ਇਸ ਲਈ ਮੋਆਬ ਨੂੰ ਸਜ਼ਾ ਦੇਵੋ ਜਦੋਂ ਤੀਕ ਉਹ ਇੱਕ ਸ਼ਰਾਬੀ ਬੰਦੇ ਵਾਂਗ ਨਹੀਂ ਲੜਖੜ੍ਹਾਂਦਾ। ਉਹ ਡਿੱਗ ਪਵੇਗਾ ਅਤੇ ਮੋਆਬ ਆਪਣੀ ਹੀ ਉਲਟੀ ਵਿੱਚ ਲਿਟੇਗਾ। ਲੋਕ ਮੋਆਬ ਦਾ ਮਜ਼ਾਕ ਉਡਾਉਣਗੇ।
Jeremiah 48:27
“ਮੋਆਬ, ਤੂੰ ਇਸਰਾਏਲ ਦਾ ਮਜ਼ਾਕ ਉਡਾਇਆ ਸੀ। ਚੋਰਾਂ ਦੇ ਇੱਕ ਗਿਰੋਹ ਨੇ ਇਸਰਾਏਲ ਨੂੰ ਫ਼ੜ ਲਿਆ ਸੀ। ਹਰ ਸਮੇਂ, ਜਦੋਂ ਵੀ ਤੂੰ ਇਸਰਾਏ ਦੀ ਗੱਲ ਕੀਤੀ ਸੀ, ਤੂੰ ਸਿਰ ਹਿਲਾਇਆ ਸੀ ਅਤੇ ਇਸ ਤਰ੍ਹਾਂ ਦਾ ਵਿਹਾਰ ਕੀਤਾ ਸੀ ਜਿਵੇਂ ਤੂੰ ਇਸਰਾਏਲ ਨਾਲੋਂ ਬਿਹਤਰ ਹੋਵੇਂ।
Jeremiah 48:28
ਮੋਆਬ ਦੇ ਲੋਕੋ, ਆਪਣੇ ਕਸਬਿਆਂ ਨੂੰ ਛੱਡ ਜਾਓ। ਜਾਓ, ਚੱਟਾਨਾਂ ਵਿੱਚਕਾਰ ਰਹੋ। ਉਸ ਘੁੱਗੀ ਵਾਂਗ ਬਣ ਜਾਓ, ਜਿਹੜੀ ਗੁਫ਼ਾ ਦੇ ਪ੍ਰਵੇਸ਼ ਉੱਤੇ ਆਲ੍ਹਣਾ ਬਣਾਉਂਦੀ ਹੈ।”
Jeremiah 48:29
“ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”
Jeremiah 48:30
ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਕਿੰਨਾ ਗੁੱਸੈਲਾ ਹੋ ਸੱਕਦਾ ਹੈ। ਉਹ ਆਪਣੇ-ਆਪ ਬਾਰੇ ਫ਼ਢ਼ਾਂ ਮਾਰਦਾ ਹੈ। ਪਰ ਉਸ ਦੀਆਂ ਗੁਮਾਨੀ ਗੱਲਾਂ ਝੂਠੀਆਂ ਹਨ। ਉਹ ਨਹੀਂ ਕਰ ਸੱਕਦਾ ਜੋ ਉਹ ਆਖਦਾ ਹੈ।
Jeremiah 48:31
ਇਸ ਲਈ, ਮੋਆਬ ਲਈ ਰੋਵੋ। ਮੈਂ ਮੋਆਬ ਦੇ ਹਰ ਵਾਸੀ ਲਈ ਰੋਦਾ ਹਾਂ। ਮੈਂ ਕੀਰ-ਹਰਸ ਦੇ ਲੋਕਾਂ ਲਈ ਰੋਦਾ ਹਾਂ।
Jeremiah 48:32
ਮੈਂ ਯਅਜ਼ੇਰ ਦੇ ਲੋਕਾਂ ਨਾਲ ਯਅਜ਼ੇਰ ਲਈ ਰੋਦਾ ਹਾਂ। ਸਿਬਮਾਹ, ਅਤੀਤ ਵਿੱਚ ਤੇਰੀਆਂ ਜਢ਼ਾਂ ਧੁਰ ਸਮੁੰਦਰ ਤੀਕ ਫ਼ੈਲੀਆਂ ਸਨ। ਉਹ ਯਅਜ਼ੇਰ ਕਸਬੇ ਤੀਕ ਫ਼ੈਲੀਆਂ ਸਨ। ਪਰ ਤਬਾਹ ਕਰਨ ਵਾਲੇ ਨੇ ਤੁਹਾਡੇ ਫ਼ਲ ਅਤੇ ਅੰਗੂਰ ਖੋਹ ਲੇ ਨੇ।
Jeremiah 48:33
ਮੋਆਬ ਦੀਆਂ ਵੱਡੀਆਂ ਅੰਗੂਰੀ ਵੇਲਾਂ ਤੋਂ ਖੁਸ਼ੀ ਅਤੇ ਆਨੰਦ ਮੁੱਕ ਗਏ ਹਨ। ਮੈਂ ਮੈਅ ਦੇ ਕੋਲੂ ਤੋਂ ਵਗਦੀ ਹੋਈ ਮੈਅ ਰੋਕ ਦਿੱਤੀ ਹੈ। ਇੱਥੇ ਮੈਅ ਬਨਾਉਣ ਲਈ ਅੰਗੂਰਾਂ ਨੂੰ ਕੁਚਲਣ ਵਾਲੇ ਲੋਕਾਂ ਦਾ ਗਾਉਣਾ ਅਤੇ ਨੱਚਣਾ ਨਹੀਂ ਹੈ। ਇੱਥੇ ਖੁਸ਼ੀ ਦੇ ਨਾਹਰੇ ਨਹੀਂ ਹਨ।
Jeremiah 48:34
“ਹਸ਼ਬੋਨ ਅਤੇ ਅਲਆਲੇਹ ਦੇ ਕਸਬਿਆਂ ਦੇ ਲੋਕ ਰੋ ਰਹੇ ਹਨ। ਉਨ੍ਹਾਂ ਦੇ ਰੋਣ ਦੀਆਂ ਆਵਾਜ਼ਾਂ ਯਹਸ ਕਸਬੇ ਤੀਕ ਵੀ ਸੁਣੀਆਂ ਜਾ ਸੱਕਦੀਆਂ ਹਨ। ਉਨ੍ਹਾਂ ਦੇ ਰੋਣ ਦੀ ਆਵਾਜ਼ ਸੋਅਰ ਦੇ ਕਸਬੇ ਤੋਂ ਹੋਰੋਨਾਯਿਮ ਅਤੇ ਅਲਗਬ-ਸ਼ਲੀਸ਼ੀਯਾਹ ਦੇ ਕਸਬਿਆਂ ਤੀਕ ਵੀ ਸੁਣੀ ਜਾ ਸੱਕਦੀ ਹੈ। ਨਿਮਰੀਮ ਦੇ ਪਾਣੀ ਵੀ ਸੁੱਕ ਗਏ ਹਨ।
Jeremiah 48:35
ਰੋਕ ਦਿਆਂਗਾ ਮੈਂ ਮੋਆਬ ਨੂੰ ਉੱਚੀਆਂ ਥਾਵਾਂ ਉੱਤੇ ਹੋਮ ਬਲੀਆਂ ਚੜ੍ਹਾਉਣ ਤੋਂ। ਮੈਂ ਉਨ੍ਹਾਂ ਨੂੰ ਆਪਣੇ ਦੇਵਤਿਆਂ ਨੂੰ ਬਲੀਆਂ ਚੜ੍ਹਾਉਣ ਤੋਂ ਰੋਕ ਦਿਆਂਗਾ।।” ਯਹੋਵਾਹ ਨੇ ਇਹ ਗੱਲਾਂ ਆਖੀਆਂ ਸਨ।
Jeremiah 48:36
“ਮੋਆਬ ਲਈ ਮੈਂ ਬਹੁਤ ਉਦਾਸ ਹਾਂ। ਮੇਰਾ ਦਿਲ ਮੌਤ ਦੇ ਗੀਤ ਦੀ ਧੁਨ ਛੇੜਦੀ ਬੰਸਰੀ ਦੀ ਤਰ੍ਹਾਂ ਰੋਦਾ ਹੈ। ਮੈਂ ਕੀਰ-ਹਰਸ ਦੇ ਲੋਕਾਂ ਲਈ ਉਦਾਸ ਹਾਂ। ਉਨ੍ਹਾਂ ਦਾ ਪੈਸਾ ਅਤੇ ਦੌਲਤ ਸਾਰੇ ਹੀ ਖੋਹ ਲੇ ਗਏ ਹਨ।
Jeremiah 48:37
ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ।
Jeremiah 48:38
ਲੋਕ ਹਰ ਥਾਂ ਮੋਆਬ ਵਿੱਚ ਮਰੇ ਹੋਇਆਂ ਲਈ ਰੋ ਰਹੇ ਨੇ-ਹਰ ਛੱਤ ਉੱਤੇ ਅਤੇ ਹਰ ਚੌਰਾਹੇ ਉੱਤੇ। ਇੱਥੇ ਉਦਾਸੀ ਫ਼ੈਲੀ ਹੋਈ ਹੈ ਕਿਉਂ ਕਿ ਮੈਂ ਮੋਆਬ ਨੂੰ ਖਾਲੀ ਭਾਂਡੇ ਵਾਂਗ ਤੋੜ ਸੁੱਟਿਆ ਹੈ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 48:39
ਟੁੱਟ ਭੱਜ ਚੁੱਕਿਆ ਹੈ ਮੋਆਬ। ਉਸ ਲਈ ਰੋਵੋ। ਆਤਮ-ਸਮਰਪਣ ਕਰ ਦਿੱਤਾ ਸੀ ਮੋਆਬ ਨੇ। ਹੁਣ ਮੋਆਬ ਸ਼ਰਮਸਾਰ ਹੈ। ਲੋਕ ਮੋਆਬ ਦਾ ਮਜ਼ਾਕ ਉਡਾਉਂਦੇ ਹਨ-ਪਰ ਜਿਹੜੀਆਂ ਗੱਲਾਂ ਵਾਪਰ ਚੁੱਕੀਆਂ ਹਨ ਉਹ ਉਨ੍ਹਾਂ ਨੂੰ ਭੈਭੀਤ ਕਰਦੀਆਂ ਹਨ।
Jeremiah 48:40
ਯਹੋਵਾਹ ਆਖਦਾ ਹੈ, “ਦੇਖੋ! ਬਾਜ਼ ਅਕਾਸ਼ ਉੱਤੋਂ ਝਪਟ ਰਿਹਾ ਹੈ। ਇਹ ਮੋਆਬ ਉੱਤੇ ਆਪਣੇ ਖੰਭ ਫ਼ੈਲਾ ਰਿਹਾ ਹੈ।
Jeremiah 48:41
ਕਿਰਿਓਬ ਉੱਤੇ ਕਬਜ਼ਾ ਹੋ ਜਾਵੇਗਾ। ਮਜ਼ਬੂਤ ਛੁਪਣਗਾਹਾਂ ਉੱਤੇ ਵੀ ਕਬਜ਼ਾ ਕਰ ਲਿਆ ਜਾਵੇਗਾ। ਉਸ ਸਮੇਂ, ਮੋਆਬ ਦੇ ਫ਼ੌਜੀ ਉਸ ਔਰਤ ਵਾਂਗ ਡਰੇ ਹੋਏ ਹੋਣਗੇ ਜਿਹੜੀ ਬੱਚਾ ਜਣ ਰਹੀ ਹੁੰਦੀ ਹੈ।
Jeremiah 48:42
ਮੋਆਬ ਦੀ ਕੌਮ ਤਬਾਹ ਹੋ ਜਾਵੇਗੀ। ਕਿਉਂ? ਕਿਉਂ ਕਿ ਉਨ੍ਹਾਂ ਨੇ ਸੋਚਿਆ ਸੀ ਕਿ ਉਹ ਯਹੋਵਾਹ ਨਾਲੋਂ ਵੱਧੇਰੇ ਮਹੱਤਵਪੂਰਣ ਹਨ।”
Jeremiah 48:43
ਯਹੋਵਾਹ ਇਹ ਗੱਲਾਂ ਆਖਦਾ ਹੈ: “ਮੋਆਬ ਦੇ ਲੋਕੋ, ਤੁਹਾਡੇ ਲਈ ਇੱਥੇ ਡਰ, ਡੂੰਘੀਆਂ ਖੱਡਾਂ ਅਤੇ ਜਾਲ ਹਨ।
Jeremiah 48:44
ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ। ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ, ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ। ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 48:45
“ਲੋਕੀਂ ਤਾਕਤਵਰ ਦੁਸ਼ਮਣ ਕੋਲੋਂ ਦੂਰ ਭੱਜ ਗਏ ਨੇ। ਉਹ ਸੁਰੱਖਿਆ ਲਈ ਹਸ਼ਬੋਨ ਇਲਾਕੇ ਵਿੱਚ ਭੱਜ ਗਏ ਨੇ। ਪਰ ਓੱਥੇ ਕੋਈ ਸੁਰੱਖਿਆ ਨਹੀਂ ਸੀ। ਹਸ਼ਬੋਨ ਅੰਦਰ ਅੱਗ ਲਗੀ। ਉਹ ਅੱਗ ਸੀਹੋਨ ਦੇ ਕਸਬੇ ਅੰਦਰ ਲਗੀ। ਅਤੇ ਇਹ ਮੋਆਬ ਦੇ ਆਗੂਆਂ ਨੂੰ ਤਬਾਹ ਕਰ ਰਹੀ ਹੈ। ਇਹ ਉਨ੍ਹਾਂ ਗੁਮਾਨੀ ਲੋਕਾਂ ਨੂੰ ਤਬਾਹ ਕਰ ਰਹੀ ਹੈ।
Jeremiah 48:46
ਮੋਆਬ, ਤੇਰੇ ਲਈ ਬੁਰਾ ਹੋਵੇਗਾ। ਕਮੋਸ਼ ਦੇ ਲੋਕ ਤਬਾਹ ਹੋ ਗਏ ਨੇ। ਤੇਰੇ ਧੀਆਂ-ਪੁੱਤਰ ਬੰਦੀ ਬਣਾ ਕੇ ਦੂਰ ਲਿਜਾਏ ਜਾਣਗੇ।
Punjabi Bible