Job 24 - DBY (Punjabi)

1 Why are not times treasured up with the Almighty? why do not they that know him see his days?“ਇਹ ਅਜਿਹਾ ਕਿਉਂ ਹੈ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਜਾਣਦਾ ਹੈ ਕਿ ਲੋਕਾਂ ਨਾਲ ਕਦੋਂ ਬੁਰੀਆਂ ਘਟਨਾਵਾਂ ਵਾਪਰਨ ਵਾਲੀਆਂ ਹੁੰਦੀਆਂ ਨੇ ਪਰ ਉਸ ਦੇ ਪੈਰੋਕਾਰ ਅਨੁਮਾਨ ਨਹੀਂ ਲਗਾ ਸੱਕਦੇ ਕਿ ਉਹ ਕਦੋਂ ਇਸ ਬਾਰੇ ਕੁਝ ਕਰਨਾ ਵਾਲਾ ਹੈ।”

2 They remove the landmarks; they violently take away the flocks and pasture them;“ਲੋਕ ਆਪਣੇ ਗੁਆਂਢੀ ਦੀ ਜ਼ਮੀਨ ਨੂੰ ਹੜੱਪਣ ਲਈ ਜੈਦਾਦ ਦੇ ਨਿਸ਼ਾਨਾਂ ਨੂੰ ਖਿਸੱਕਾ ਦਿੰਦੇ ਨੇ। ਲੋਕ ਇੱਜੜਾਂ ਨੂੰ ਚੁਰਾ ਲੈਂਦੇ ਨੇ ਤੇ ਹੋਰਨਾਂ ਚਰਾਂਦਾਂ ਵੱਲ ਲੈ ਜਾਂਦੇ ਨੇ।

3 They drive away the ass of the fatherless, they take the widow's ox for a pledge;ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।

4 They turn the needy out of the way: the afflicted of the land all hide themselves.ਉਹ ਗਰੀਬ ਲੋਕਾਂ ਨੂੰ ਬੇਘਰ ਹੋਕੇ ਦਰ-ਦਰ ਭਟਕਣ ਲਈ ਮਜਬੂਰ ਕਰਦੇ ਨੇ। ਸਾਰੇ ਗਰੀਬ ਲੋਕ ਇਨ੍ਹਾਂ ਬਦ ਲੋਕਾਂ ਤੋਂ ਲੁਕਣ ਲਈ ਮਜਬੂਰ ਕੀਤੇ ਜਾਂਦੇ ਨੇ।

5 Lo, [as] wild asses in the desert, they go forth to their work, seeking early for the prey: the wilderness [yieldeth] them food for [their] children.“ਗਰੀਬ ਲੋਕ ਮਾਰੂਬਲ ਵਿੱਚ ਭਟਕਦੇ, ਭੋਜਨ ਦੀ ਤਲਾਸ਼ ਕਰਦੇ ਹੋਏ ਜੰਗਲੀ ਗਧਿਆਂ ਵਰਗੇ ਹੁੰਦੇ ਨੇ। ਉਹ ਬਹੁਤ ਸਵੇਰੇ ਭੋਜਨ ਦੀ ਤਲਾਸ਼ ਵਿੱਚ ਉੱਠ ਖਲੋਂਦੇ ਨੇ। ਉਹ ਆਪਣੇ ਬੱਚਿਆਂ ਨੂੰ ਬਚਾਉਣ ਲਈ ਬੰਜਰ ਜ਼ਮੀਨਾਂ ਵਿੱਚ ਭਾਲਦੇ ਹਨ।

6 They reap in the field the fodder thereof, and they gather the vintage of the wicked;ਗਰੀਬ ਲੋਕਾਂ ਨੂੰ ਖੋਤਿਆਂ ਨੂੰ ਘਾਹ ਚਾਰਦਿਆਂ ਦੇਰ ਰਾਤ ਤੀਕ ਖੇਤਾਂ ਵਿੱਚ ਕੰਮ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਅਮੀਰਾਂ ਦੇ ਬਾਗ਼ਾਂ ਵਿੱਚ ਅੰਗੂਰ ਤੋਂੜਦਿਆਂ ਉਨ੍ਹਾਂ ਦਾ ਕੰਮ ਕਰਨਾ ਪੈਂਦਾ ਹੈ

7 They pass the night naked without clothing, and have no covering in the cold;ਗਰੀਬ ਲੋਕਾਂ ਨੂੰ ਰਾਤ ਭਰ ਬਿਨਾ ਕਪਿੜਿਆਂ ਤੋਂ ਸੌਣਾ ਪੈਂਦਾ ਹੈ। ਉਨ੍ਹਾਂ ਕੋਲ ਸਰਦੀਆਂ ਤੋਂ ਬਚਣ ਲਈ ਕੰਬਲ ਨਹੀਂ ਹਨ।

8 They are wet with the showers of the mountains, and for want of a shelter embrace the rock ...ਉਹ ਪਹਾੜਾਂ ਉੱਤੇ ਬਾਰਿਸ਼ ਵਿੱਚ ਭਿੱਜੇ ਹੋਏ ਨੇ। ਉਨ੍ਹਾਂ ਕੋਲ ਕੋਈ ਸ਼ਰਣ ਨਹੀਂ, ਇਸ ਲਈ ਉਹ ਚੱਟਾਨ ਦੇ ਨਜ਼ਦੀਕ ਆਪਣੇ-ਆਪ ਨੂੰ ਸਮੇਟ ਲੈਂਦੇ ਹਨ।

9 They pluck the fatherless from the breast, and take a pledge of the poor:ਬਦ ਲੋਕ ਦੁੱਧ ਚੁਂਘਦੇ ਅਨਾਬਾਂ ਨੂੰ ਉਨ੍ਹਾਂ ਦੀਆਂ ਮਾਵਾਂ ਕੋਲੋਂ ਖੋਹ ਲੈਂਦੇ ਨੇ। ਉਹ ਗਰੀਬ ਬੰਦੇ ਦੇ ਬੱਚੇ ਨੂੰ ਕਰਜ਼ੇ ਦੀ ਜ਼ਮਾਨਤ ਵਜੋਂ ਲੈ ਲੈਂਦੇ ਨੇ।

10 These go naked without clothing, and, hungry, they bear the sheaf;ਗਰੀਬ ਲੋਕਾਂ ਕੋਲ ਕੋਈ ਕੱਪੜੇ ਨਹੀਂ ਹਨ, ਇਸ ਲਈ ਉਹ ਨਂਗ ਧੜਂਗ ਕੰਮ ਕਰਦੇ ਨੇ। ਉਹ ਬੁਰੇ ਲੋਕਾਂ ਦੇ ਅੰਨ ਦੇ ਢੇਰ ਚੁੱਕ ਕੇ ਲੈ ਜਾਂਦੇ ਨੇ, ਪਰ ਫ਼ੇਰ ਵੀ ਉਹ ਭੁੱਖੇ ਹੀ ਰਹਿ ਜਾਂਦੇ ਨੇ।

11 They press out oil within their walls, they tread their winepresses, and suffer thirst.ਗਰੀਬ ਲੋਕ ਜੈਤੂਨ ਦਾ ਤੇਲ ਨਪੀੜਦੇ ਨੇ। ਉਹ ਨਪੀੜਨ ਵਾਲੇ ਅੰਗੂਰਾਂ ਉੱਤੇ ਤੁਰਦੇ ਨੇ ਪਰ ਉਨ੍ਹਾਂ ਨੂੰ ਪੀਣ ਲਈ ਕੁਝ ਵੀ ਨਹੀਂ ਮਿਲਦਾ।

12 Men groan from out of the city, and the soul of the wounded crieth out; and +God imputeth not the impiety.ਸ਼ਰਿਹ ਵਿੱਚ ਤੁਸੀਂ ਮਰਦੇ ਲੋਕਾਂ ਦੀਆਂ ਉਦਾਸ ਆਵਾਜ਼ਾਂ ਸੁਣ ਸੱਕਦੇ ਹੋ। ਸੱਟ ਖਾਏ ਹੋਏ ਲੋਕ ਸਹਾਇਤਾ ਵਾਸਤੇ ਚੀਖਦੇ ਨੇ, ਪਰ ਪਰਮੇਸ਼ੁਰ ਉਨ੍ਹਾਂ ਦੀ ਪ੍ਰਾਰਥਨਾ ਨਹੀਂ ਸੁਣਦਾ।

13 There are those that rebel against the light; they know not the ways thereof, nor abide in the paths thereof.“ਕੁਝ ਲੋਕ ਰੌਸ਼ਨੀ ਦੇ ਖਿਲਾਫ਼ ਵਿਦਰੋਹ ਕਰਦੇ ਨੇ। ਉਹ ਪਰਮੇਸ਼ੁਰ ਦੀ ਰਜ਼ਾ ਨੂੰ ਨਹੀਂ ਜਾਣਦੇ। ਉਹ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਨਹੀਂ ਜਿਉਂਦੇ।

14 The murderer riseth with the light, killeth the afflicted and needy, and in the night is as a thief.ਕਾਤਲ ਸੁਬਹ-ਸਵੇਰੇ ਉੱਠ ਪੈਂਦਾ ਹੈ, ਤੇ ਨਿਆਸਰੇ ਲੋਕਾਂ ਦਾ ਕਤਲ ਕਰਦਾ ਹੈ। ਰਾਤ ਵੇਲੇ, ਉਹ ਚੋਰ ਬਣ ਜਾਂਦਾ ਹੈ।

15 And the eye of the adulterer waiteth for the twilight, saying, No eye shall see me; and he putteth a covering on [his] face.ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, ‘ਮੈਨੂੰ ਕੋਈ ਨਹੀਂ ਦੇਖੇਗਾ।’ ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢੱਕ ਲੈਂਦਾ ਹੈ।

16 In the dark they dig through houses; by day they shut themselves in; they know not the light:ਰਾਤ ਵੇਲੇ, ਜਦੋਂ ਹਨੇਰਾ ਹੁੰਦਾ ਹੈ, ਬਦ ਲੋਕ ਬਾਹਰ ਆ ਜਾਂਦੇ ਨੇ ਤੇ ਹੋਰਨਾਂ ਲੋਕਾਂ ਦੇ ਘਰੀਁ ਵੜ ਜਾਂਦੇ ਨੇ ਪਰ ਦਿਨ ਵੇਲੇ ਉਹ ਆਪਣੇ ਘਰਾਂ ਅੰਦਰ ਬੰਦ ਹੋ ਜਾਂਦੇ ਨੇ ਤੇ ਰੋਸ਼ਨੀ ਤੋਂ ਪਰਹੇਜ਼ ਕਰਦੇ ਨੇ।

17 For the morning is to them all [as] the shadow of death; for they are familiar with the terrors of the shadow of death.ਉਨ੍ਹਾਂ ਬੁਰੇ ਬੰਦਿਆਂ ਲਈ ਸਭ ਤੋਂ ਹਨੇਰੀ ਰਾਤ ਸਵੇਰ ਵਰਗੀ ਹੁੰਦੀ ਹੈ। ਹਾਂ, ਉਹ ਉਸ ਮਾਰੂ ਹਨੇਰੇ ਦੀ ਭਿਆਨਕਤਾ ਨੂੰ ਚੰਗੀ ਤਰ੍ਹਾਂ ਜਾਣਦੇ ਨੇ।

18 He is swift on the face of the waters; their portion is cursed on the earth: he turneth not unto the way of the vineyards.“ਪਰ ਬੁਰੇ ਬੰਦੇ ਰੁਢ਼ ਜਾਂਦੇ ਨੇ ਜਿਵੇਂ ਹੜ੍ਹ ਅੰਦਰ ਚੀਜ਼ਾਂ ਰੁਢ਼ ਜਾਂਦੀਆਂ ਨੇ। ਉਨ੍ਹਾਂ ਦੀ ਮਾਲਕੀ ਵਾਲੀ ਜ਼ਮੀਨ ਸਰਾਪੀ ਹੁੰਦੀ ਹੈ ਉਹ ਆਪਣੇ ਖੇਤਾਂ ਵਿੱਚੋਂ ਅੰਗੂਰ ਇਕੱਠੇ ਨਹੀਂ ਕਰ ਸੱਕਦੇ।

19 Drought and heat consume snow waters; so doth Sheol those that have sinned.ਗਰਮ ਖੁਸ਼ਕ ਮੌਸਮ ਉਨ੍ਹਾਂ ਦਾ ਪਾਣੀ ਖੋਹ ਲੈਂਦਾ ਹੈ ਜਿਹੜਾ ਬਰਫ਼ ਵਿੱਚੋਂ ਨਿਕਲਦਾ ਹੈ। ਇਸੇ ਤਰ੍ਹਾਂ ਹੀ, ਕਬਰ ਉਨ੍ਹਾਂ ਨੂੰ ਖਾ ਜਾਂਦੀ ਹੈ ਜਿਹੜੇ ਪਾਪ ਕਰਦੇ ਹਨ।

20 The womb forgetteth him; the worm feedeth sweetly on him: he shall be no more remembered; and unrighteousness is broken as a tree, --ਬੁਰਾ ਬੰਦਾ ਮਰ ਜਾਵੇਗਾ ਤੇ ਉਸਦੀ ਮਾਂ ਵੀ ਉਸ ਨੂੰ ਭੁੱਲ ਜਾਵੇਗੀ। ਉਸ ਦੇ ਸ਼ਰੀਰ ਨੂੰ ਖਾਣ ਵਾਲਾ ਕੀੜਾ ਉਸਦਾ ਪ੍ਰੇਮੀ ਹੋਵੇਗਾ। ਲੋਕ ਉਸ ਨੂੰ ਯਾਦ ਨਹੀਂ ਕਰਨਗੇ। ਉਹ ਬੰਦਾ ਗਲੀ ਹੋਈ ਲਠ੍ਠ ਵਾਂਗ ਟੁੱਟ ਜਾਵੇਗਾ।

21 He that despoileth the barren that beareth not, and doeth not good to the widow:ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।

22 He draweth also the mighty with his power; he riseth up, and no [man] is sure of life.ਬਦ ਲੋਕ ਸ਼ਕਤੀਸ਼ਾਲੀ ਲੋਕਾਂ ਨੂੰ ਬਰਬਾਦ ਕਰਨ ਲਈ ਆਪਣੀ ਸ਼ਕਤੀ ਇਸਤੇਮਾਲ ਕਰਦੇ ਨੇ। ਭਾਵੇਂ ਬਦ ਲੋਕ ਸ਼ਕਤੀਸ਼ਾਲੀ ਬਣ ਜਾਣ ਪਰ ਉਹ ਆਪਣੇ ਖੁਦ ਦੇ ਜੀਵਨ ਲਈ ਵੀ ਪ੍ਰਪੱਕ ਨਹੀਂ ਹੋ ਸੱਕਦੇ।

23 [God] setteth him in safety, and he resteth thereon; but his eyes are upon their ways.ਹੋ ਸੱਕਦਾ ਉਹ ਉਨ੍ਹਾਂ ਨੂੰ ਸੁਰੱਖਿਅਤ ਅਤੇ ਬਚਾਉ ਦੇ ਦੇਵੇ। ਹੋ ਸੱਕਦਾ ਉਹ ਉਨ੍ਹਾਂ ਦੀ ਨਿਗਰਾਨੀ ਕਰੇ।

24 They are exalted for a little, and are no more; they are laid low; like all [other] are they gathered, and are cut off as the tops of the ears of corn.ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।

25 If it be not so now, who will make me a liar, and make my speech nothing worth?“ਮੈਂ ਕਸਮ ਖਾਕੇ ਆਖਦਾ ਹਾਂ ਕਿ ਇਹ ਗੱਲਾਂ ਠੀਕ ਨੇ। ਕੌਣ ਸਾਬਤ ਕਰ ਸੱਕਦਾ ਹੈ ਕਿ ਮੈਂ ਝੂਠ ਬੋਲਿਆ ਹੈ? ਕੌਣ ਦਰਸਾ ਸੱਕਦਾ ਹੈ ਕਿ ਮੈਂ ਗ਼ਲਤ ਹਾਂ?”

Punjabi Bible