Job 42 - BBE (Punjabi)
1 And Job said in answer to the Lord,ਅੱਯੂਬ ਦਾ ਯਹੋਵਾਹ ਨੂੰ ਜਵਾਬ ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:
2 I see that you are able to do every thing, and to give effect to all your designs.“ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।
3 Who is this who makes dark the purpose of God by words without knowledge? For I have been talking without knowledge about wonders not to be searched out.ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
4 Give ear to me, and I will say what is in my mind; I will put questions to you, and you will give me the answers.“ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, ‘ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁੱਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।’
5 Word of you had come to my ears, but now my eye has seen you.ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।
6 For this cause I give witness that what I said is false, and in sorrow I take my seat in the dust.ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”
7 And it came about, after he had said these words to Job, that the Lord said to Eliphaz the Temanite, I am very angry with you and your two friends, because you have not said what is right about me, as my servant Job has.ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।
8 And now, take seven oxen and seven sheep, and go to my servant Job, and give a burned offering for yourselves, and my servant Job will make prayer for you, that I may not send punishment on you; because you have not said what is right about me, as my servant Job has.ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”
9 And Eliphaz the Temanite, and Bildad the Shuhite, and Zophar the Naamathite, went and did as the Lord had said. And the Lord gave ear to Job.ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।
10 And the Lord made up to Job for all his losses, after he had made prayer for his friends: and all Job had before was increased by the Lord twice as much.ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।
11 And all his brothers and sisters, and his friends of earlier days, came and took food with him in his house; and made clear their grief for him, and gave him comfort for all the evil which the Lord had sent on him; and they all gave him a bit of money and a gold ring.ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।
12 And the Lord's blessing was greater on the end of Job's life than on its start: and so he came to have fourteen thousand sheep and goats, and six thousand camels, and two thousand oxen, and a thousand she-asses.ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।
13 And he had seven sons and three daughters.ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।
14 And he gave the first the name of Jemimah, the second Keziah, and the third Keren-happuch;ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।
15 And there were no women so beautiful as the daughters of Job in all the earth: and their father gave them a heritage among their brothers.ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।
16 And after this Job had a hundred and forty years of life, and saw his sons, and his sons' sons, even four generations.ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।
17 And Job came to his end, old and full of days.ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।
Punjabi Bible