Job 7:2
ਮਨੁੱਖ ਗਰਮੀਆਂ ਦੇ ਦਿਨ ਸਖਤ ਮਿਹਨਤ ਮਗਰੋਂ ਉਸ ਗੁਲਾਮ ਵਰਗਾ ਹੁੰਦਾ ਹੈ ਜਿਹੜਾ ਠਂਢੀ ਛਾਂ ਲੋਚਦਾ ਹੈ। ਮਨੁੱਖ ਭਾੜੇ ਦੇ ਉਸ ਮਜ਼ਦੂਰ ਵਰਗਾ ਹੈ ਜੋ ਤਨਖਾਹ ਵਾਲੇ ਦਿਨ ਨੂੰ ਉਡੀਕਦਾ ਹੈ।
As a servant | כְּעֶ֥בֶד | kĕʿebed | keh-EH-ved |
earnestly desireth | יִשְׁאַף | yišʾap | yeesh-AF |
the shadow, | צֵ֑ל | ṣēl | tsale |
hireling an as and | וּ֝כְשָׂכִ֗יר | ûkĕśākîr | OO-heh-sa-HEER |
looketh for | יְקַוֶּ֥ה | yĕqawwe | yeh-ka-WEH |
the reward of his work: | פָֽעֳלֽוֹ׃ | pāʿŏlô | FA-oh-LOH |
Cross Reference
Leviticus 19:13
“ਤੁਹਾਨੂੰ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਨਾ ਚਾਹੀਦਾ। ਤੁਹਾਨੂੰ ਉਸ ਨੂੰ ਲੁੱਟਣਾ ਨਹੀਂ ਚਾਹੀਦਾ। ਤੁਹਾਨੂੰ ਕਿਸੇ ਭਾੜੇ ਦੇ ਕਾਮੇ ਦੀ ਤਨਖਾਹ ਸਾਰੀ ਰਾਤ ਵੇਲੇ ਤੱਕ ਨਹੀਂ ਰੋਕਣੀ ਚਾਹੀਦੀ।
Deuteronomy 24:15
ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ।
Jeremiah 6:4
“ਯਰੂਸ਼ਲਮ ਨਾਲ ਲੜਨ ਲਈ ਤਿਆਰ ਹੋ ਜਾਓ। ਉੱਠੋ! ਅਸੀਂ ਦੁਪਿਹਰ ਵੇਲੇ ਸ਼ਹਿਰ ਉੱਤੇ ਹਮਲਾ ਕਰਾਂਗੇ। ਨਹੀਂ! ਪਰ ਪਹਿਲਾਂ ਹੀ ਦੇ ਹੋ ਚੁੱਕੀ ਹੈ, ਅਤੇ ਤ੍ਰਿਕਾਲਾਂ ਦੀਆਂ ਛਾਵਾਂ ਲੰਮੀਆਂ ਹੋ ਰਹੀਆਂ ਨੇ।
Psalm 119:131
ਯਹੋਵਾਹ, ਮੈਂ ਸੱਚਮੁੱਚ ਤੁਹਾਡੇ ਆਦੇਸ਼ਾ ਦਾ ਅਧਿਐਨ ਕਰਨਾ ਚਾਹੁੰਦਾ ਹਾਂ। ਮੈਂ ਉਸੇ ਬੰਦੇ ਵਰਗਾ ਹਾਂ ਜਿਹੜਾ ਔਖੇ ਸਾਹ ਲੈ ਰਿਹਾ ਹੁੰਦਾ ਹੈ ਅਤੇ ਬੇਚੈਨੀ ਨਾਲ ਇੰਤਜ਼ਾਰ ਕਰ ਰਿਹਾ ਹੁੰਦਾ ਹੈ।
Psalm 143:6
ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।
Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
James 5:4
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।