Job 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
My days | יָמַ֣י | yāmay | ya-MAI |
are swifter | קַ֭לּוּ | qallû | KA-loo |
than | מִנִּי | minnî | mee-NEE |
shuttle, weaver's a | אָ֑רֶג | ʾāreg | AH-reɡ |
and are spent | וַ֝יִּכְל֗וּ | wayyiklû | VA-yeek-LOO |
without | בְּאֶ֣פֶס | bĕʾepes | beh-EH-fes |
hope. | תִּקְוָֽה׃ | tiqwâ | teek-VA |
Cross Reference
Job 9:25
“ਮੇਰੇ ਦਿਨ ਦੌੜਾਕ ਨਾਲੋਂ ਤੇਜ਼ੀ ਨਾਲ ਬੀਤ ਰਹੇ ਹਨ। ਮੇਰੇ ਦਿਨ ਉਡਦੇ ਜਾਂਦੇ ਨੇ ਤੇ ਉਨ੍ਹਾਂ ਵਿੱਚ ਕੋਈ ਖੁਸ਼ੀ ਨਹੀਂ ਹੈ।
Job 17:15
ਪਰ ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਮੇਰੇ ਲਈ ਕੋਈ ਆਸ ਨਹੀਂ। ਜੇ ਸਿਰਫ਼ ਇਹੀ ਮੇਰੀ ਆਸ ਹੈ ਤਾਂ ਲੋਕਾਂ ਮੈਨੂੰ ਬਿਨਾ ਆਸ ਤੋਂ ਲੱਭ ਲਿਆ ਹੈ।
1 Peter 1:24
ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।
Isaiah 38:12
ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
Job 17:11
ਮੇਰਾ ਜੀਵਨ ਬੀਤ ਰਿਹਾ ਹੈ, ਮੇਰੀਆਂ ਯੋਜਨਾਵਾਂ ਤਬਾਹ ਹੋ ਗਈਆਂ ਨੇ। ਮੇਰੀ ਆਸ ਮੁੱਕ ਗਈ ਹੈ।
1 Peter 1:13
ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
James 4:14
ਤੁਸੀਂ ਇਹ ਨਹੀਂ ਜਾਣਦੇ ਕਿ ਕੱਲ ਨੂੰ ਕੀ ਹੋਵੇਗਾ? ਤੁਹਾਡਾ ਜੀਵਨ ਇੱਕ ਧੁੰਦ ਵਾਂਗ ਹੈ। ਤੁਸੀਂ ਇਸ ਨੂੰ ਥੋੜੇ ਸਮੇਂ ਲਈ ਦੇਖ ਸੱਕਦੇ ਹੋ, ਪਰ ਫ਼ੇਰ ਇਹ ਛੱਟ ਜਾਂਦੀ ਹੈ।
James 1:11
ਸੂਰਜ ਚੜ੍ਹ੍ਹਦਾ ਹੈ ਤੇ ਪਲ-ਪਲ ਗਰਮ ਹੁੰਦਾ ਜਾਂਦਾ ਹੈ। ਸੂਰਜ ਦੀ ਗਰਮੀ ਪੌਦੇ ਨੂੰ ਬਹੁਤ ਸੁਕਾ ਦਿੰਦੀ ਹੈ। ਫ਼ੁੱਲ ਝੜ ਜਾਂਦਾ ਹੈ। ਫ਼ੁੱਲ ਬਹੁਤ ਖੂਬਸੂਰਤ ਸੀ ਪਰ ਹੁਣ ਇਹ ਮੁਰਦਾ ਹੈ। ਅਮੀਰ ਆਦਮੀ ਨਾਲ ਵੀ ਇਵੇਂ ਹੀ ਹੁੰਦਾ ਹੈ। ਜਦੋਂ ਹਾਲੇ ਉਹ ਆਪਣੇ ਕਾਰੋਬਾਰ ਲਈ ਵਿਉਂਤਾ ਹੀ ਬਣਾ ਰਿਹਾ ਹੋਵੇਗਾ, ਉਹ ਮਰ ਜਾਵੇਗਾ।
Ephesians 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
Jeremiah 2:25
ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ! ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ, ਪਰ ਤੂੰ ਆਖਦਾ ਹੈਂ, ‘ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸੱਕਦਾ! ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।’
Isaiah 40:6
ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
Proverbs 14:32
ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
Psalm 144:4
ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।
Psalm 103:15
ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।
Psalm 102:11
ਮੇਰੀ ਜ਼ਿੰਦਗੀ ਆਥਣ ਦੇ ਲੰਮਿਆਂ ਪਰਛਾਵਿਆਂ ਵਾਂਗ ਮੁੱਕਣ ਹੀ ਵਾਲੀ ਹੈ। ਮੈਂ ਸੁੱਕੇ ਅਤੇ ਮਰ ਰਹੇ ਘਾਹ ਵਾਂਗ ਹਾਂ।
Psalm 90:5
ਤੁਸੀਂ ਸਾਨੂੰ ਪਰ੍ਹਾਂ ਹੂੰਝ ਸੁੱਟਦੇ ਹੋਂ। ਸਾਡੀ ਜ਼ਿੰਦਗੀ ਇੱਕ ਸੁਪਨੇ ਵਾਂਗ ਹੈ, ਅਤੇ ਸਵੇਰ ਨੂੰ ਅਸੀਂ ਜਾ ਚੁੱਕੇ ਹੁੰਦੇ ਹਾਂ। ਅਸੀਂ ਘਾਹ ਦੀ ਤਰ੍ਹਾਂ ਹਾਂ।
Job 16:22
“ਸਿਰਫ਼ ਬੋੜੇ ਹੀ ਸਾਲਾਂ ਵਿੱਚ ਮੈਂ ਉਸ ਬਵੇਂ ਚੱਲਿਆ ਜਾਵਾਂਗਾ ਜਿੱਥੇ ਕੋਈ ਨਹੀਂ ਪਰਤਦਾ।
Job 13:15
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
Job 6:11
“ਮੇਰੀ ਤਾਕਤ ਮੁੱਕ ਗਈ ਹੈ ਇਸ ਲਈ ਮੇਰੇ ਜਿਉਂਦੇ ਰਹਿਣ ਦੀ ਕੋਈ ਆਸ ਨਹੀਂ। ਮੈਂ ਨਹੀਂ ਜਾਣਦਾ ਮੇਰੇ ਨਾਲ ਕੀ ਹੋਵੇਗਾ। ਇਸ ਲਈ ਮੇਰੇ ਧੀਰਜਵਾਨ ਹੋਣ ਦਾ ਕੋਈ ਕਾਰਣ ਨਹੀਂ।