Joel 2:30
ਮੈਂ ਅਲੋਕਾਰੀ ਗੱਲਾਂ ਅਕਾਸ਼ ਅਤੇ ਧਰਤੀ ਤੇ ਵਰਤਾਵਾਂਗਾ ਉਸ ਵਕਤ ਖੂਨ, ਅੱਗ ਤੇ ਗਾੜਾ ਧੂੰਆਂ ਹੋਵੇਗਾ।
Joel 2:30 in Other Translations
King James Version (KJV)
And I will shew wonders in the heavens and in the earth, blood, and fire, and pillars of smoke.
American Standard Version (ASV)
And I will show wonders in the heavens and in the earth: blood, and fire, and pillars of smoke.
Darby English Bible (DBY)
And I will shew wonders in the heavens and on the earth, blood, and fire, and pillars of smoke.
World English Bible (WEB)
I will show wonders in the heavens and in the earth: Blood, fire, and pillars of smoke.
Young's Literal Translation (YLT)
And I have given wonders in the heavens, and in the earth, Blood and fire, and columns of smoke.
| And I will shew | וְנָֽתַתִּי֙ | wĕnātattiy | veh-na-ta-TEE |
| wonders | מֽוֹפְתִ֔ים | môpĕtîm | moh-feh-TEEM |
| heavens the in | בַּשָּׁמַ֖יִם | baššāmayim | ba-sha-MA-yeem |
| earth, the in and | וּבָאָ֑רֶץ | ûbāʾāreṣ | oo-va-AH-rets |
| blood, | דָּ֣ם | dām | dahm |
| and fire, | וָאֵ֔שׁ | wāʾēš | va-AYSH |
| and pillars | וְתִֽימֲר֖וֹת | wĕtîmărôt | veh-tee-muh-ROTE |
| of smoke. | עָשָֽׁן׃ | ʿāšān | ah-SHAHN |
Cross Reference
Luke 21:11
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
Luke 21:25
ਘਬਰਾਉਣਾ ਨਹੀਂ “ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
Matthew 24:29
“ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ‘ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
Acts 2:19
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
Revelation 18:18
ਉਨ੍ਹਾਂ ਨੇ ਉਸ ਦੇ ਸੜਨ ਦਾ ਧੂੰਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, ‘ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।’
Revelation 18:9
“ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸ ਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
Revelation 6:12
ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉੱਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
Mark 13:24
“ਪਰ ਉਨ੍ਹਾਂ ਦਿਨਾਂ ਦੇ ਕਸ਼ਟਾਂ ਤੋਂ ਬਾਦ, ‘ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਗੁਆ ਲਵੇਗਾ।
Song of Solomon 3:6
ਉਹ ਅਤੇ ਉਸ ਦੀ ਲਾੜੀ ਲੋਕਾਂ ਦੇ ਵਿਸ਼ਾਲ ਸਮੂਹ ਨਾਲ ਮਾਰੂਬਲ ਵੱਲੋਂ ਇਹ ਔਰਤ ਕਿਂਝ ਆ ਰਹੀ ਹੈ? ਉੱਡਦੀ ਹੈ ਧੂੜ ਪਿੱਛੇ ਉਨ੍ਹਾਂ ਦੇ ਧੂੰਏ ਦੇ ਬਦਲਾਂ ਵਾਂਗ, ਗੰਧਰਸ ਤੇ ਲੁਬਾਨ ਵਰਗੀਆਂ ਸੁਗੰਧਿਤ ਚੀਜ਼ਾਂ ਦੇ ਬਲਣ ਉੱਤੇ ਉੱਠਦੇ ਨੇ ਜੋ।
Judges 20:38
ਹੁਣ ਇਸਰਾਏਲ ਦੇ ਬੰਦਿਆਂ ਨੇ ਉਨ੍ਹਾਂ ਬੰਦਿਆਂ ਨਾਲ, ਜਿਹੜੇ ਛੁੱਪੇ ਹੋਏ ਸਨ, ਇੱਕ ਵਿਉਂਤ ਬਣਾਈ ਹੋਈ ਸੀ। ਛੁੱਪੇ ਹੋਏ ਬੰਦਿਆਂ ਵੱਲੋਂ ਖਾਸ ਇਸ਼ਾਰਾ ਭੇਜਿਆ ਜਾਣਾ ਸੀ। ਇਨ੍ਹਾਂ ਬੰਦਿਆਂ ਨੇ ਧੂੰਏ ਦਾ ਇੱਕ ਵੱਡਾ ਬੱਦਲ ਬਨਾਉਣਾ ਸੀ।
Joshua 8:20
ਅਈ ਦੇ ਆਦਮੀਆਂ ਨੇ ਪਿੱਛੇ ਮੁੜਕੇ ਦੇਖਿਆ ਅਤੇ ਸ਼ਹਿਰ ਨੂੰ ਸੜਦਿਆਂ ਦੇਖਿਆ। ਉਨ੍ਹਾਂ ਨੇ ਆਕਾਸ਼ ਤੱਕ ਧੂੰਆ ਉੱਠਦਿਆਂ ਦੇਖਿਆ। ਇਸ ਲਈ ਉਨ੍ਹਾਂ ਦੀ ਸ਼ਕਤੀ ਅਤੇ ਹੌਂਸਲਾ ਟੁੱਟ ਗਿਆ। ਉਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਦਾ ਪਿੱਛਾ ਕਰਨਾ ਛੱਡ ਦਿੱਤਾ। ਇਸਰਾਏਲ ਦੇ ਆਦਮੀ ਭੱਜਣ ਤੋਂ ਰੁਕ ਗਏ। ਉਹ ਮੁੜ ਪਏ ਅਤੇ ਅਈ ਦੇ ਆਦਮੀਆਂ ਨਾਲ ਲੜਨ ਲਈ ਗਏ। ਅਈ ਦੇ ਆਦਮੀਆਂ ਲਈ ਭੱਜਣ ਦੀ ਕੋਈ ਸੁਰੱਖਿਅਤ ਥਾਂ ਨਹੀਂ ਸੀ।
Genesis 19:28
ਅਬਰਾਹਾਮ ਨੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਅਤੇ ਵਾਦੀ ਦੀ ਸਾਰੀ ਧਰਤੀ ਵੱਲ ਵੇਖਿਆ। ਅਬਰਾਹਾਮ ਨੂੰ ਸਾਰੀ ਧਰਤੀ ਚੋਂ ਬਹੁਤ ਸਾਰਾ ਧੂਆਂ ਨਿਕਲਦਾ ਨਜ਼ਰ ਆਇਆ। ਇਹ ਕਿਸੇ ਭਠੀ ਵਿੱਚੋਂ ਨਿਕਲਦੇ ਧੂੰਏਂ ਵਾਂਗ ਦਿਖਾਈ ਦਿੰਦਾ ਸੀ।