Joel 3:12
ਕੌਮਾਂ ਆਪਣੇ-ਆਪ ਨੂੰ ਜਗਾਉਣ। ਸਾਰੀਆਂ ਯਹੋਸ਼ਾਫ਼ਾਟ ਦੀ ਵਾਦੀ ’ਚ ਆਉਣ ਉੱਥੇ ਬੈਠ ਕੇ ਮੈਂ ਸਾਰੀਆਂ ਆਸ-ਪਾਸ ਦੀਆਂ ਕੌਮਾਂ ਦਾ ਨਿਆਂ ਕਰਾਂਗਾ।
Joel 3:12 in Other Translations
King James Version (KJV)
Let the heathen be wakened, and come up to the valley of Jehoshaphat: for there will I sit to judge all the heathen round about.
American Standard Version (ASV)
Let the nations bestir themselves, and come up to the valley of Jehoshaphat; for there will I sit to judge all the nations round about.
Bible in Basic English (BBE)
See, I will have them moved from the place where you have sent them, and will let what you have done come back on your head;
Darby English Bible (DBY)
Let the nations rouse themselves, and come up to the valley of Jehoshaphat; for there will I sit to judge all the nations round about.
World English Bible (WEB)
"Let the nations arouse themselves, And come up to the valley of Jehoshaphat; For there will I sit to judge all the surrounding nations.
Young's Literal Translation (YLT)
Wake and come up let the nations unto the valley of Jehoshaphat, For there I sit to judge all the nations around.
| Let the heathen | יֵע֙וֹרוּ֙ | yēʿôrû | yay-OH-ROO |
| be wakened, | וְיַעֲל֣וּ | wĕyaʿălû | veh-ya-uh-LOO |
| up come and | הַגּוֹיִ֔ם | haggôyim | ha-ɡoh-YEEM |
| to | אֶל | ʾel | el |
| the valley | עֵ֖מֶק | ʿēmeq | A-mek |
| of Jehoshaphat: | יְהֽוֹשָׁפָ֑ט | yĕhôšāpāṭ | yeh-hoh-sha-FAHT |
| for | כִּ֣י | kî | kee |
| there | שָׁ֗ם | šām | shahm |
| will I sit | אֵשֵׁ֛ב | ʾēšēb | ay-SHAVE |
| to judge | לִשְׁפֹּ֥ט | lišpōṭ | leesh-POTE |
| אֶת | ʾet | et | |
| all | כָּל | kāl | kahl |
| the heathen | הַגּוֹיִ֖ם | haggôyim | ha-ɡoh-YEEM |
| round about. | מִסָּבִֽיב׃ | missābîb | mee-sa-VEEV |
Cross Reference
Joel 3:2
ਮੈਂ ਸਾਰੇ ਰਾਜਾਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਯਹੋਸ਼ਾਫ਼ਾਟ ਦੀ ਵਾਦੀ ਵਿੱਚ ਉਤਾਰ ਲਵਾਂਗਾ। ਉੱਥੇ ਮੈਂ ਉਨ੍ਹਾਂ ਦਾ ਨਿਆਂ ਕਰਾਂਗਾ, ਕਿਉਂ ਕਿ ਉਨ੍ਹਾਂ ਰਾਜਾਂ ਨੇ ਮੇਰੇ ਲੋਕਾਂ ਨੂੰ ਖੇਰੂ-ਖੇਰੂ ਕਰ ਦਿੱਤਾ ਭਾਵ ਇਸਰਾਏਲੀਆਂ ਨੂੰ ਬਿਖੈਰ ਦਿੱਤਾ। ਉਨ੍ਹਾਂ ਨੇ ਮੇਰੇ ਲੋਕਾਂ ਨੂੰ ਦੂਜੇ ਰਾਜਾਂ ’ਚ ਰਹਿਣ ਲਈ ਮਜ਼ਬੂਰ ਕੀਤਾ। ਇਸ ਲਈ ਮੈਂ ਉਨ੍ਹਾਂ ਰਾਜਾਂ ਨੂੰ ਦੰਡ ਦੇਵਾਂਗਾ। ਉਨ੍ਹਾਂ ਰਾਜਾਂ ਨੇ ਮੇਰੀ ਧਰਤੀ ਨੂੰ ਵੰਡ ਦਿੱਤਾ।
Psalm 98:9
ਯਹੋਵਾਹ ਦੇ ਸਾਹਮਣੇ ਗਾਵੋ, ਕਿਉਂਕਿ ਉਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਨਿਰਪੱਖ ਹੋਕੇ ਦੁਨੀਆਂ ਉੱਤੇ ਰਾਜ ਕਰੇਗਾ। ਉਹ ਚੰਗਿਆਈ ਨਾਲ ਲੋਕਾਂ ਉੱਤੇ ਰਾਜ ਕਰੇਗਾ।
Psalm 96:13
ਇਸ ਗੱਲ ਲਈ ਖੁਸ਼ ਹੋਵੋ ਕਿ ਯਹੋਵਾਹ ਆ ਰਿਹਾ ਹੈ, ਯਹੋਵਾਹ ਦੁਨੀਆਂ ਉੱਤੇ ਰਾਜ ਕਰਨ ਲਈ ਆ ਰਿਹਾ ਹੈ। ਉਹ ਦੁਨੀਆਂ ਉੱਤੇ ਇਨਸਾਫ਼ ਅਤੇ ਨਿਰਪੱਖਤਾ ਨਾਲ ਰਾਜ ਕਰੇਗਾ।
Isaiah 3:13
ਪਰਮੇਸ਼ੁਰ ਦਾ ਆਪਣੇ ਲੋਕਾਂ ਬਾਰੇ ਫ਼ੈਸਲਾ ਯਹੋਵਾਹ ਲੋਕਾਂ ਦਾ ਨਿਆਂ ਕਰਨ ਲਈ ਖਲੋਵੇਗਾ।
Isaiah 2:4
ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।
Micah 4:3
ਪਰਮੇਸ਼ੁਰ ਬਹੁਤ ਸਾਰੀਆਂ ਕੌਮਾਂ ਦੇ ਲੋਕਾਂ ਉੱਪਰ ਨਿਆਂਕਾਰ ਹੋਵੇਗਾ। ਉਹ ਦੂਰ-ਦੁਰਾਡੇ ਦੇਸਾਂ ਦੇ ਲੋਕਾਂ ਦੀਆਂ ਬਹਿਸਾਂ ਨੂੰ ਖਤਮ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਹਲਾਂ ਵਿੱਚ ਢਾਲਣਗੇ ਅਤੇ ਆਪਣੀਆਂ ਨੇਜਿਆਂ ਨੂੰ ਫ਼ਸਲ ਕੱਟਣ ਵਾਲੇ ਔਜਾਰਾਂ ਵਿੱਚ। ਲੋਕ ਦੂਜਿਆਂ ਨਾਲ ਲੜਨਾ ਬੰਦ ਕਰ ਦੇਣਗੇ ਅਤੇ ਲੜਾਈ ਲਈ ਸਿਖਲਾਈ ਲੈਣੀ ਬੰਦ ਕਰ ਦੇਣਗੇ।
Joel 3:14
ਨਬੇੜੇ ਦੀ ਵਾਦੀ ਵਿੱਚ ਬਹੁਤ ਭੀੜਾਂ ਹਨ ਉੱਥੇ ਯਹੋਵਾਹ ਦਾ ਖਾਸ ਦਿਨ ਵੀ ਨੇੜੇ ਹੈ।
Psalm 7:6
ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।
Revelation 19:11
ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।
Zechariah 14:4
ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।
Ezekiel 39:11
ਪਰਮੇਸ਼ੁਰ ਨੇ ਆਖਿਆ, “ਉਸ ਸਮੇਂ, ਮੈਂ ਗੋਗ ਨੂੰ ਦਫ਼ਨ ਕਰਨ ਲਈ ਇਸਰਾਏਲ ਵਿੱਚ ਕੋਈ ਜਗ੍ਹਾ ਚੁਣਾਂਗਾ। ਉਹ ਡੈਡ ਸੀ ਦੇ ਉੱਤਰ ਵੱਲ ਮੁਸਾਫ਼ਿਰਾਂ ਦੀ ਵਾਦੀ ਵਿੱਚ ਦਫ਼ਨਾਇਆ ਜਾਵੇਗਾ। ਇਸ ਨਾਲ ਮੁਸਾਫ਼ਰਾਂ ਦਾ ਰਸਤਾ ਰੁਕ ਜਾਵੇਗਾ। ਕਿਉਂ? ਕਿਉਂ ਕਿ ਗੋਗ ਅਤੇ ਉਸਦੀ ਸਾਰੀ ਫੌਜ ਉਸ ਥਾਂ ਦਫ਼ਨ ਹੋਵੇਗੀ। ਲੋਕ ਇਸ ਨੂੰ ਗੋਗ ਦੀ ਫ਼ੌਜ ਦੀ ਵਾਦੀ ਆਖਣਗੇ।
Ezekiel 30:3
ਨੇੜੇ ਹੈ ਉਹ ਦਿਨ! ਹਾਂ, ਯਹੋਵਾਹ ਦੇ ਨਿਆਂ ਦਾ ਦਿਨ ਨੇੜੇ ਹੈ। ਇਹ ਬਦਲਵਾਈ ਦਾ ਦਿਨ ਹੋਵੇਗਾ। ਵਕਤ ਹੋਵੇਗਾ ਇਹ ਕੌਮਾਂ ਦਾ ਨਿਆਂ ਕਰਨ ਦਾ!
Psalm 110:5
ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।
Psalm 76:8
ਪਰਮੇਸ਼ੁਰ ਨਿਆਂਕਾਰ ਵਾਂਗ ਖਲੋਤਾ ਸੀ, ਅਤੇ ਉਸ ਨੇ ਆਪਣਾ ਨਿਆਂ ਦਿੱਤਾ। ਪਰਮੇਸ਼ੁਰ ਨੇ ਧਰਤੀ ਦੇ ਨਿਮਾਣੇ ਲੋਕਾਂ ਨੂੰ ਬਚਾ ਲਿਆ। ਉਸ ਨੇ ਸਵਰਗ ਤੋਂ ਆਪਣਾ ਨਿਆਂ ਦਿੱਤਾ। ਸਾਰੀ ਧਰਤੀ ਖਾਮੋਸ਼ ਅਤੇ ਡਰੀ ਹੋਈ ਸੀ।
Psalm 2:8
ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।
2 Chronicles 20:26
ਚੌਥੇ ਦਿਨ ਬਰਾਕਾਹ ਦੀ ਵਾਦੀ ਵਿੱਚ ਉਹ ਇਕੱਠੇ ਹੋਏ ਅਤੇ ਉਸ ਥਾਵੇਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਕੀਤੀ। ਇਸੇ ਲਈ ਅੱਜ ਵੀ ਲੋਕ ਉਸ ਥਾਂ ਨੂੰ “ਬਰਾਕਾਹ ਦੀ ਵਾਦੀ” ਆਖਦੇ ਹਨ।