John 3:30
ਉਸ ਨੂੰ ਵੱਧਣਾ ਚਾਹੀਦਾ ਹੈ ਅਤੇ ਮੈਨੂੰ ਘਟਣਾ ਚਾਹੀਦਾ ਹੈ।
John 3:30 in Other Translations
King James Version (KJV)
He must increase, but I must decrease.
American Standard Version (ASV)
He must increase, but I must decrease.
Bible in Basic English (BBE)
He has to become greater while I become less.
Darby English Bible (DBY)
He must increase, but I must decrease.
World English Bible (WEB)
He must increase, but I must decrease.
Young's Literal Translation (YLT)
`Him it behoveth to increase, and me to become less;
| He | ἐκεῖνον | ekeinon | ake-EE-none |
| must | δεῖ | dei | thee |
| increase, | αὐξάνειν | auxanein | af-KSA-neen |
| but | ἐμὲ | eme | ay-MAY |
| I | δὲ | de | thay |
| must decrease. | ἐλαττοῦσθαι | elattousthai | ay-laht-TOO-sthay |
Cross Reference
Colossians 1:18
ਮਸੀਹ ਸਰੀਰ ਦਾ ਮੁਖੀ ਹੈ। ਜੋ ਕਿ ਕਲੀਸਿਯਾ ਹੈ। ਸਭ ਚੀਜ਼ਾਂ ਉਸ ਵੱਲੋਂ ਆਉਂਦੀਆਂ ਹਨ। ਅਤੇ ਉਹੀ ਪਹਿਲਾਂ ਹੈ ਜੋ ਕਿ ਮੁਰਦੇ ਤੋਂ ਜਿਵਾਲਿਆ ਗਿਆ ਸੀ, ਇਸ ਲਈ ਸਾਰੀਆਂ ਚੀਜ਼ਾਂ ਵਿੱਚੋਂ ਮਸੀਹ ਸਭ ਤੋਂ ਮੱਹਤਵਪੂਰਣ ਹੈ।
Isaiah 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
Psalm 72:17
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
Hebrews 3:2
ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸ ਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸ ਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸ ਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
1 Corinthians 3:5
ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
Revelation 11:15
ਸੱਤਵਾਂ ਬਿਗੁਲ ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸ ਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
Daniel 2:44
“ਚੌਬੇ ਰਾਜ ਦੇ ਰਾਜਿਆਂ ਸਮੇਂ, ਅਕਾਸ਼ ਦਾ ਪਰਮੇਸ਼ੁਰ ਇੱਕ ਹੋਰ ਰਾਜ ਸਥਾਪਿਤ ਕਰੇਗਾ। ਇਹ ਰਾਜ ਸਦੀਵੀ ਹੋਵੇਗਾ! ਇਹ ਕਦੇ ਵੀ ਤਬਾਹ ਨਹੀਂ ਹੋਵੇਗਾ! ਅਤੇ ਇਹ ਰਾਜ ਅਜਿਹਾ ਹੋਵੇਗਾ ਜਿਹੜਾ ਕਿਸੇ ਹੋਰ ਲੋਕਾਂ ਦੇ ਸਮੂਹ ਦੇ ਹੱਥਾਂ ਵਿੱਚ ਨਹੀਂ ਜਾ ਸੱਕਦਾ। ਇਹ ਰਾਜ, ਹੋਰ ਦੁਜੇ ਰਾਜਾਂ ਨੂੰ ਕੁਚਲ ਦੇਵੇਗਾ। ਇਹ ਉਨ੍ਹਾਂ ਰਾਜਾਂ ਦਾ ਅੰਤ ਕਰ ਦੇਵੇਗਾ। ਪਰ ਉਹ ਰਾਜ ਖੁਦ ਸਦਾ ਰਹੇਗਾ।
2 Corinthians 3:7
ਨਵਾਂ ਕਰਾਰ ਮਹਾਨ ਮਹਿਮਾ ਲਿਆਉਂਦਾ ਹੈ ਉਹ ਪੁਰਾਣਾ ਕਰਾਰ ਜਿਸਨੇ ਮੌਤ ਲਿਆਂਦੀ ਪੱਥਰ ਉੱਤੇ ਸ਼ਬਦਾ ਨਾਲ ਲਿਖਿਆ ਹੋਇਆ ਸੀ। ਇਹ ਪਰਮੇਸ਼ੁਰ ਦੇ ਗੌਰਵ ਨਾਲ ਆਇਆ। ਮੂਸਾ ਦਾ ਮੁਖ ਮਹਿਮਾ ਨਾਲ ਇੰਨਾ ਚਮਕ ਰਿਹਾ ਸੀ ਕਿ ਇਸਰਾਏਲੀ ਉਸ ਵੱਲ ਇੱਕ ਟੱਕ ਨਹੀਂ ਵੇਖ ਸੱਕੇ ਪਰ ਮਗਰੋਂ, ਇਹ ਮਹਿਮਾ ਫ਼ਿੱਕੀ ਪੈ ਗਈ।
Acts 13:36
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।
Matthew 13:31
ਯਿਸੂ ਦਾ ਬਹੁਤ ਸਾਰਿਆਂ ਦ੍ਰਿਸ਼ਟਾਤਾਂ ਨਾਲ ਉਪਦੇਸ਼ ਦੇਣਾ ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸ ਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
Daniel 2:34
ਜਦੋਂ ਤੁਸੀਂ ਬੁੱਤ ਵੱਲ ਵੇਖ ਰਹੇ ਸੀ ਤਾਂ ਤੁਸੀਂ ਇੱਕ ਪੱਥਰ ਦੇਖਿਆ। ਪੱਥਰ ਕਟਿਆ ਹੋਇਆ ਸੀ-ਪਰ ਕਿਸੇ ਬੰਦੇ ਨੇ ਪੱਥਰ ਨੂੰ ਨਹੀਂ ਕਟਿਆ ਸੀ। ਫ਼ੇਰ ਪੱਥਰ ਹਵਾ ਵਿੱਚ ਉਛਲਿਆ ਅਤੇ ਬੁੱਤ ਦੇ ਲੋਹੇ ਅਤੇ ਮਿੱਟੀ ਦੇ ਬਣੇ ਹੋਏ ਪੈਰਾਂ ਵਿੱਚ ਵਜਿਆ। ੱਪੱਬਰ ਨੇ ਬੁੱਤ ਨੂੰ ਕੁਚਲ ਦਿੱਤਾ।
Isaiah 53:12
ਇਸ ਕਾਰਣ ਮੈਂ ਆਪਣੇ ਬੰਦਿਆਂ ਵਿੱਚੋਂ ਉਸ ਨੂੰ ਇਨਾਮ ਦੇਵਾਂਗਾ। ਉਹ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਚੀਜ਼ਾਂ ਵਿੱਚੋਂ ਹਿੱਸਾ ਲਵੇਗਾ ਜਿਹੜੇ ਤਾਕਤਵਰ ਹਨ। ਮੈਂ ਉਸ ਦੇ ਲਈ ਹੀ ਅਜਿਹਾ ਕਰਾਂਗਾ ਕਿਉਂ ਕਿ ਉਹ ਮਰ ਗਿਆ ਅਤੇ ਲੋਕਾਂ ਨੂੰ ਆਪਣਾ ਜੀਵਨ ਦੇ ਦਿੱਤਾ। ਲੋਕਾਂ ਨੇ ਆਖਿਆ ਕਿ ਉਹ ਮੁਜਰਿਮ ਸੀ। ਪਰ ਸੱਚ ਇਹ ਹੈ ਕਿ ਉਸ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਆਪਣੇ ਉੱਤੇ ਲੈ ਲੇ। ਅਤੇ ਹੁਣ ਉਹ ਉਨ੍ਹਾਂ ਲੋਕਾਂ ਲਈ ਗੱਲ ਕਰਦਾ ਹੈ ਜਿਨ੍ਹਾਂ ਨੇ ਪਾਪ ਕੀਤੇ ਹਨ।”
Isaiah 53:2
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।