John 5:17
ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
ὁ | ho | oh | |
But | δὲ | de | thay |
Jesus | Ἰησοῦς | iēsous | ee-ay-SOOS |
answered | ἀπεκρίνατο | apekrinato | ah-pay-KREE-na-toh |
them, | αὐτοῖς | autois | af-TOOS |
My | Ὁ | ho | oh |
πατήρ | patēr | pa-TARE | |
Father | μου | mou | moo |
worketh | ἕως | heōs | AY-ose |
hitherto, | ἄρτι | arti | AR-tee |
ἐργάζεται | ergazetai | are-GA-zay-tay | |
I | κἀγὼ | kagō | ka-GOH |
and work. | ἐργάζομαι | ergazomai | are-GA-zoh-may |
Cross Reference
John 14:10
ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।
John 9:4
ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂ ਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸੱਕਦਾ।
Hebrews 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
Colossians 1:16
ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।
1 Corinthians 12:6
ਅਤੇ ਇਸਦੇ ਵੀ ਕਈ ਤਰੀਕੇ ਹਨ ਜਿਨ੍ਹਾਂ ਰਾਹੀਂ ਪਰਮੇਸ਼ੁਰ ਲੋਕਾਂ ਵਿੱਚ ਕਾਰਜ ਕਰਦਾ ਹੈ। ਪਰ ਇਹ ਸਾਰੇ ਤਰੀਕੇ ਉਸੇ ਪਰਮੇਸ਼ੁਰ ਵੱਲੋਂ ਹਨ। ਪਰਮੇਸ਼ੁਰ ਸਾਡੇ ਵਿੱਚ ਸਭ ਕਾਰਜ ਕਰਦਾ ਹੈ।
Acts 17:28
ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’
Acts 14:17
ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”
Matthew 10:29
ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।
Isaiah 40:26
ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।
Psalm 65:6
ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।
Genesis 2:1
ਸੱਤਵਾਂ ਦਿਨ-ਅਰਾਮ ਇਸ ਤਰ੍ਹਾਂ ਧਰਤੀ ਅਕਾਸ਼ ਅਤੇ ਉਨ੍ਹਾਂ ਵਿੱਚਲੀ ਹਰ ਸ਼ੈਅ ਦੀ ਸਾਜਨਾ ਸੰਪੂਰਨ ਹੋ ਗਈ।