Index
Full Screen ?
 

John 5:28 in Punjabi

யோவான் 5:28 Punjabi Bible John John 5

John 5:28
“ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।

Marvel
μὴmay
not
θαυμάζετεthaumazetetha-MA-zay-tay
at
this:
τοῦτοtoutoTOO-toh
for
ὅτιhotiOH-tee
hour
the
ἔρχεταιerchetaiARE-hay-tay
is
coming,
ὥραhōraOH-ra
in
ἐνenane
which
the
ay
all
πάντεςpantesPAHN-tase
that
οἱhoioo
are

ἐνenane
in
τοῖςtoistoos
the
μνημείοιςmnēmeioism-nay-MEE-oos
graves
ἀκούσονταιakousontaiah-KOO-sone-tay
shall
hear
τῆςtēstase
his
φωνῆςphōnēsfoh-NASE
voice,
αὐτοῦautouaf-TOO

Cross Reference

Revelation 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।

1 Thessalonians 4:14
ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।

Philippians 3:21
ਮਸੀਹ ਸਾਡੇ ਭੌਤਿਕ ਸਰੀਰਾਂ ਨੂੰ ਆਪਣੇ ਮਹਿਮਾਮਈ ਸਰੀਰ ਵਾਂਗ ਬਦਲ ਦੇਵੇਗਾ। ਉਹ ਇਹ ਉਸ ਸ਼ਕਤੀ ਨਾਲ ਕਰੇਗਾ ਜਿਸ ਨਾਲ ਉਹ ਸਾਰੀਆਂ ਚੀਜ਼ਾਂ ਨੂੰ ਨਿਯੰਤ੍ਰਣ ਹੇਠ ਰੱਖਣ ਯੋਗ ਹੈ।

1 Corinthians 15:42
ਇਨ੍ਹਾਂ ਲੋਕਾਂ ਨਾਲ ਵੀ ਇਵੇਂ ਹੀ ਹੈ ਜੋ ਮੁਰਦਿਆਂ ਤੋਂ ਜਿਵਾਲੇ ਗਏ ਹਨ। ਜਿਹੜਾ ਸਰੀਰ ਬੀਜਿਆ ਗਿਆ ਹੈ ਉਹ ਸੜ ਜਾਵੇਗਾ। ਪਰ ਜਿਹੜਾ ਸਰੀਰ ਜੀਵਨ ਵੱਲ ਜਿਵਾਲਿਆ ਗਿਆ ਹੈ, ਉਹ ਨਸ਼ਟ ਨਹੀਂ ਕੀਤਾ ਆ ਸੱਕਦਾ।

1 Corinthians 15:22
ਆਦਮ ਦੇ ਕਾਰਣ ਅਸੀਂ ਸਾਰੇ ਮਰਦੇ ਹਾਂ। ਇਸੇ ਤਰ੍ਹਾਂ ਹੀ ਮਸੀਹ ਦੇ ਕਾਰਣ ਅਸੀਂ ਸਾਰੇ ਫ਼ੇਰ ਜਿਉਂਦੇ ਹੋਵਾਂਗੇ।

Acts 3:12
ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?

John 11:24
ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉੱਠੇਗਾ।”

John 6:39
ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰ ਮੈਂ ਉਨ੍ਹਾਂ ਨੂੰ ਅੰਤਲੇ ਦਿਨ ਜਿਉਂਦਾ ਉੱਠਾਵਾਂਗਾ। ਉਹ, ਜਿਸਨੇ ਮੈਨੂੰ ਭੇਜਿਆ ਹੈ, ਇਹੀ ਆਸ ਰੱਖਦਾ ਹੈ।

John 5:20
ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਮਹਾਨ ਗੱਲਾਂ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।

John 4:21
ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।

John 3:7
ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’

Hosea 13:14
“ਮੈਂ ਉਨ੍ਹਾਂ ਨੂੰ ਕਬਰ ਤੋਂ ਬਚਾਵਾਂਗਾ! ਮੈਂ ਉਨ੍ਹਾਂ ਦਾ ਮੌਤ ਤੋਂ ਨਿਸਤਾਰਾ ਕਰਾਂਗਾ! ਹੇ ਮੌਤੇ, ਕਿੱਥੋ ਹਨ ਤੇਰੇ ਰੋਗ? ਹੇ ਕਬਰੇ, ਕਿੱਥੋ ਹੈ ਤੇਰੀ ਸ਼ਕਤੀ? ਮੈਂ ਬਦਲੇ ਦੀ ਤਾਕ ਵਿੱਚ ਨਹੀਂ ਹਾਂ।

Ezekiel 37:1
ਸੁੱਕੀਆਂ ਹੱਡੀਆਂ ਦਾ ਦਰਸ਼ਨ ਯਹੋਵਾਹ ਦੀ ਸ਼ਕਤੀ ਮੇਰੇ ਉੱਪਰ ਆਈ। ਯਹੋਵਾਹ ਦਾ ਆਤਮਾ ਮੈਨੂੰ ਚੁੱਕ ਕੇ (ਸ਼ਹਿਰ ਤੋਂ ਬਾਹਰ) ਲੈ ਗਿਆ ਅਤੇ ਮੈਨੂੰ ਵਾਦੀ ਦੇ ਵਿੱਚਕਾਰ ਛੱਡ ਦਿੱਤਾ। ਵਾਦੀ ਮਰੇ ਹੋਏ ਬੰਦਿਆਂ ਦੀਆਂ ਹੱਡੀਆਂ ਨਾਲ ਭਰੀ ਹੋਈ ਸੀ।

Isaiah 26:19
ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”

Job 19:25
ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।

Chords Index for Keyboard Guitar