John 6:31
ਸਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੈ, ‘ਉਸਨੇ ਸਵਰਗ ਤੋਂ ਉਨ੍ਹਾਂ ਨੂੰ ਰੋਟੀ ਖਾਣ ਨੂੰ ਦਿੱਤੀ।’”
John 6:31 in Other Translations
King James Version (KJV)
Our fathers did eat manna in the desert; as it is written, He gave them bread from heaven to eat.
American Standard Version (ASV)
Our fathers ate the manna in the wilderness; as it is written, He gave them bread out of heaven to eat.
Bible in Basic English (BBE)
Our fathers had the manna in the waste land, as the Writings say, He gave them bread from heaven.
Darby English Bible (DBY)
Our fathers ate the manna in the wilderness, as it is written, He gave them bread out of heaven to eat.
World English Bible (WEB)
Our fathers ate the manna in the wilderness. As it is written, 'He gave them bread out of heaven{Greek and Hebrew use the same word for "heaven", "the heavens", "the sky", and "the air".} to eat.'"
Young's Literal Translation (YLT)
our fathers the manna did eat in the wilderness, according as it is having been written, Bread out of the heaven He gave them to eat.'
| Our | οἱ | hoi | oo |
| πατέρες | pateres | pa-TAY-rase | |
| fathers | ἡμῶν | hēmōn | ay-MONE |
| did eat | τὸ | to | toh |
| μάννα | manna | MAHN-na | |
| manna | ἔφαγον | ephagon | A-fa-gone |
| in | ἐν | en | ane |
| the | τῇ | tē | tay |
| desert; | ἐρήμῳ | erēmō | ay-RAY-moh |
| as | καθώς | kathōs | ka-THOSE |
| is it | ἐστιν | estin | ay-steen |
| written, | γεγραμμένον | gegrammenon | gay-grahm-MAY-none |
| He gave | Ἄρτον | arton | AR-tone |
| them | ἐκ | ek | ake |
| bread | τοῦ | tou | too |
| from | οὐρανοῦ | ouranou | oo-ra-NOO |
| ἔδωκεν | edōken | A-thoh-kane | |
| heaven | αὐτοῖς | autois | af-TOOS |
| to eat. | φαγεῖν | phagein | fa-GEEN |
Cross Reference
Psalm 105:40
ਲੋਕਾਂ ਨੇ ਭੋਜਨ ਮੰਗਿਆ, ਅਤੇ ਪਰਮੇਸ਼ੁਰ ਨੇ ਉਨ੍ਹਾਂ ਲਈ ਬਟੇਰੇ ਲਿਆਂਦੇ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸਵਰਗ ਵਿੱਚੋਂ ਬਹੁਤ ਸਾਰੀ ਰੋਟੀ ਦਿੱਤੀ।
Nehemiah 9:15
ਉਹ ਭੁੱਖੇ ਸਨ, ਇਸ ਲਈ ਤੂੰ ਉਨ੍ਹਾਂ ਨੂੰ ਅਕਾਸ਼ ਤੋਂ ਭੋਜਨ ਦਿੱਤਾ। ਉਹ ਪਿਆਸੇ ਸਨ ਤੂੰ ਉਨ੍ਹਾਂ ਨੂੰ ਚੱਟਾਨ ਤੋਂ ਪਾਣੀ ਦਿੱਤਾ ਤੇ ਉਨ੍ਹਾਂ ਨੂੰ ਤੂੰ ਆਖਿਆ, ‘ਆਓ ਤੇ ਇਸ ਧਰਤੀ ਤੇ ਕਬਜਾ ਕਰ ਲਵੋ!’ ਤੂੰ ਉਨ੍ਹਾਂ ਨੂੰ ਇਹ ਜ਼ਮੀਨ ਦੇਣ ਦੀ ਸੌਂਹ ਖਾਧੀ ਸੀ।
John 6:49
ਤੁਹਾਡੇ ਪੂਰਵਜਾਂ ਨੇ ਉਜਾੜ ਵਿੱਚ ਮੰਨ ਖਾਧਾ ਅਤੇ ਮਰ ਗਏ।
Revelation 2:17
“ਹਰ ਕੋਈ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। “ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁੱਕਵਾਂ ਮੰਨ ਦਿਆਂਗਾ। ਇਸ ਪੱਥਰ ਉੱਤੇ ਇੱਕ ਨਵਾਂ ਨਾਮ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹੜਾ ਇਸ ਪੱਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ।
1 Corinthians 10:3
ਉਨ੍ਹਾਂ ਸਭ ਨੇ ਇੱਕੋ ਜਿਹੀ ਆਤਮਕ ਖੁਰਾਕ ਖਾਧੀ।
John 6:58
ਮੈਂ ਉਸ ਰੋਟੀ ਵਰਗਾ ਨਹੀਂ ਹਾਂ ਜਿਹੜੀ ਸਾਡੇ ਪੁਰਖਿਆਂ ਨੇ ਉਜਾੜ ਵਿੱਚ ਖਾਧੀ ਸੀ। ਉਨ੍ਹਾਂ ਨੇ ਉਹ ਰੋਟੀ ਖਾਧੀ ਪਰ ਬਾਕੀ ਲੋਕਾਂ ਵਾਂਗ, ਉਹ ਵੀ ਮਰ ਗਏ ਮੈਂ ਸਵਰਗ ਤੋਂ ਉੱਤਰੀ ਰੋਟੀ ਹਾਂ ਅਤੇ ਜੋ ਇਹ ਰੋਟੀ ਖਾਵੇਗਾ ਉਹ ਸਦੀਵੀ ਜੀਵੇਗਾ।”
Nehemiah 9:20
ਤੂੰ ਉਨ੍ਹਾਂ ਨੂੰ ਸਿਆਣੇ ਹੋਣ ਲਈ ਆਪਣਾ ਨੇਕ ਆਤਮਾ ਦਿੱਤਾ। ਤੂੰ ਉਨ੍ਹਾਂ ਦੇ ਮੂੰਹਾਂ ਤੋਂ ਮੰਨ ਨਹੀਂ ਰੱਖਿਆ, ਅਤੇ ਤੂੰ ਉਨ੍ਹਾਂ ਨੂੰ ਉਨ੍ਹਾਂ ਦੀ ਪਿਆਸ ਲਈ ਪਾਣੀ ਦਿੱਤਾ ਸੀ।
Joshua 5:12
ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।
Deuteronomy 8:3
ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।
Numbers 11:6
ਪਰ ਹੁਣ ਸਾਡੀ ਤਾਕਤ ਖਤਮ ਹੋ ਗਈ ਹੈ। ਅਸੀਂ ਇਸ ਮੰਨ ਤੋਂ ਇਲਾਵਾ ਕਦੇ ਵੀ ਹੋਰ ਕੁਝ ਨਹੀਂ ਖਾਂਦੇ!”
Exodus 16:35
ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
Exodus 16:4
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।