John 6:6
ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
John 6:6 in Other Translations
King James Version (KJV)
And this he said to prove him: for he himself knew what he would do.
American Standard Version (ASV)
And this he said to prove him: for he himself knew what he would do.
Bible in Basic English (BBE)
This he said, testing him: for he had no doubt what he himself would do.
Darby English Bible (DBY)
But this he said trying him, for he knew what he was going to do.
World English Bible (WEB)
This he said to test him, for he himself knew what he would do.
Young's Literal Translation (YLT)
and this he said, trying him, for he himself had known what he was about to do.
| And | τοῦτο | touto | TOO-toh |
| this | δὲ | de | thay |
| he said | ἔλεγεν | elegen | A-lay-gane |
| to prove | πειράζων | peirazōn | pee-RA-zone |
| him: | αὐτόν· | auton | af-TONE |
| for | αὐτὸς | autos | af-TOSE |
| he himself | γὰρ | gar | gahr |
| knew | ᾔδει | ēdei | A-thee |
| what | τί | ti | tee |
| he would | ἔμελλεν | emellen | A-male-lane |
| do. | ποιεῖν | poiein | poo-EEN |
Cross Reference
Genesis 22:1
ਅਬਰਾਹਾਮ, ਆਪਣੇ ਪੁੱਤਰ ਨੂੰ ਮਾਰ ਦੇ ਇਨ੍ਹਾਂ ਘਟਾਨਾਵਾਂ ਤੋਂ ਮਗਰੋਂ, ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰੱਖਣ ਦਾ ਨਿਆਂ ਕੀਤਾ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਅਬਰਾਹਾਮ!” ਅਤੇ ਅਬਰਾਹਾਮ ਨੇ ਆਖਿਆ, “ਹਾਂ ਯਹੋਵਾਹ!”
Deuteronomy 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
Deuteronomy 8:16
ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।
Deuteronomy 13:3
ਉਸ ਬੰਦੇ ਦੀ ਗੱਲ ਨਹੀਂ ਸੁਨਣੀ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡਾ ਇਮਤਿਹਾਨ ਲੈ ਰਿਹਾ ਹੈ। ਯਹੋਵਾਹ ਇਹ ਜਾਨਣਾ ਚਾਹੁੰਦਾ ਹੈ ਕਿ ਕੀ ਤੁਸੀਂ ਉਸ ਨੂੰ ਤਨੋ-ਮਨੋ ਪਿਆਰ ਕਰਦੇ ਹੋ ਜਾਂ ਨਹੀਂ।
Deuteronomy 33:8
ਲੇਵੀ ਦੀ ਅਸੀਸ ਮੂਸਾ ਨੇ ਇਹ ਗੱਲਾਂ ਲੇਵੀ ਬਾਰੇ ਆਖੀਆਂ, “ਲੇਵੀ ਤੇਰਾ ਸੱਚਾ ਅਨੁਯਾਈ ਹੈ। ਉਹ ਉਰੀਮ ਅਤੇ ਤੁੰਮੀਮ ਰੱਖਦਾ ਹੈ। ਮੱਸਾਹ ਵਿੱਚ ਤੂੰ ਲੇਵੀ ਦੇ ਲੋਕਾਂ ਨੂੰ ਪਰੱਖਿਆ ਸੀ। ਮਰੀਬਾਹ ਦੇ ਪਾਣੀਆਂ ਵਿਖੇ ਤੂੰ ਸਾਬਤ ਕੀਤਾ ਸੀ ਕਿ ਉਹ ਤੇਰੇ ਹਨ।
2 Chronicles 32:31
ਇੱਕ ਵਾਰ ਬਾਬਲ ਦੇ ਆਗੂਆਂ ਨੇ ਹਿਜ਼ਕੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਹਲਕਾਰਿਆਂ ਨੇ ਉਸ ਅਜਬ ਨਿਸ਼ਾਨ ਬਾਰੇ ਪੁੱਛ-ਗਿੱਛ ਕੀਤੀ ਜਿਹੜਾ ਉਨ੍ਹਾਂ ਦੇ ਰਾਜ ਵਿੱਚ ਵਾਪਰਿਆ ਸੀ। ਜਦੋਂ ਉਹ ਆਏ ਤਾਂ ਪਰਮੇਸ਼ੁਰ ਨੇ ਹਿਜ਼ਕੀਯਾਹ ਨੂੰ ਪਰਤਾਉਣ ਲਈ ਇੱਕਲਿਆਂ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਸ ਦੇ ਦਿਲ ਵਿੱਚ ਕੀ ਹੈ?