Jonah 1:4-6 in Punjabi
Jonah 1:4
ਭਿਅੰਕਰ ਤੂਫ਼ਾਨ ਪਰ ਯਹੋਵਾਹ ਨੇ ਸਮੁੰਦਰ ਵਿੱਚ ਭਿਅੰਕਰ ਤੂਫ਼ਾਨ ਲੈ ਆਉਂਦਾ। ਹਨੇਰੀ ਨਾਲ ਸਮੁੰਦਰ ਵਿੱਚ ਭਾਰੀ ਤੂਫ਼ਾਨ ਉੱਠ ਖੜ੍ਹਾ ਹੋਇਆ। ਤੂਫ਼ਾਨ ਇੰਨਾ ਭਿਅੰਕਰ ਸੀ ਕਿ ਬੇੜੀ ਟੁੱਟਣ ਨੂੰ ਤਿਆਰ ਸੀ।
Jonah 1:5
ਜਹਾਜ਼ਰਾਨ ਬੇੜੇ ਨੂੰ ਡੁੱਬਣ ਤੋਂ ਬਚਾਉਣ ਖਾਤਰ, ਇਸ ਵਿੱਚਲੇ ਭਾਰ ਨੂੰ ਹਲਕਾ ਕਰਨਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਇਸ ਵਿੱਚਲਾ ਲਦਿਆ ਸਾਮਾਨ ਸਮੁੰਦਰ ਵਿੱਚ ਸੁੱਟਣਾ ਸ਼ੁਰੂ ਕਰ ਦਿੱਤਾ। ਉਹ ਇੰਨੇ ਭੈਭੀਤ ਸਨ ਕਿ ਉਨ੍ਹਾਂ ਨੇ ਆਪੋ-ਆਪਣੇ ਦੇਵਤਿਆਂ ਨੂੰ ਪੂਜਣਾ ਸ਼ੁਰੂ ਕਰ ਦਿੱਤਾ, ਹਰ ਆਦਮੀ ਆਪਣੇ ਦੇਵਤੇ ਅੱਗੇ ਚੀਕਿਆ। ਪਰ ਯੂਨਾਹ ਹੇਠਾਂ ਬੇੜੇ ਦੇ ਅੰਦਰਲੇ ਹਿੱਸੇ ਵਿੱਚ ਚੱਲਾ ਗਿਆ ਅਤੇ ਸੌਂ ਗਿਆ।
Jonah 1:6
ਬੇੜੇ ਦੇ ਕਪਤਾਨ ਨੇ ਯੂਨਾਹ ਨੂੰ ਸੁੱਤਾ ਵੇਖਕੇ ਕਿਹਾ, “ਉੱਠ, ਜਾਗ! ਤੂੰ ਕਿਉਂ ਸੁੱਤਾ ਪਿਆ ਹੈਂ? ਆਪਣੇ ਦੇਵ ਦੀ ਅਰਾਧਨਾ ਕਰ। ਹੋ ਸੱਕਦਾ ਹੈ ਤੇਰਾ ਪਰਮੇਸ਼ੁਰ ਤੇਰੀ ਪ੍ਰਾਰਥਨਾ ਸੁਣ ਲਵੇ ਤੇ ਸਾਨੂੰ ਬਚਾਅ ਲਵੇ।”
Punjabi Bible