Joshua 24:23
ਫ਼ੇਰ ਯਹੋਸ਼ੁਆ ਨੇ ਆਖਿਆ, “ਇਸ ਲਈ ਉਨ੍ਹਾਂ ਝੂਠੇ ਦੇਵਤਿਆਂ ਨੂੰ ਪਰਾਂਹ ਸੁੱਟ ਦਿਉ ਜਿਹੜੇ ਤੁਹਾਡੇ ਕੋਲ ਹਨ। ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਆਪਣੇ ਪੂਰੇ ਦਿਲ ਨਾਲ ਪਿਆਰ ਕਰੋ।”
Joshua 24:23 in Other Translations
King James Version (KJV)
Now therefore put away, said he, the strange gods which are among you, and incline your heart unto the LORD God of Israel.
American Standard Version (ASV)
Now therefore put away, `said he', the foreign gods which are among you, and incline your heart unto Jehovah, the God of Israel.
Bible in Basic English (BBE)
Then, he said, put away the strange gods among you, turning your hearts to the Lord, the God of Israel.
Darby English Bible (DBY)
Now therefore put away the strange gods that are among you, and incline your heart unto Jehovah the God of Israel.
Webster's Bible (WBT)
Now therefore put away (said he) the strange gods which are among you, and incline your heart to the LORD God of Israel.
World English Bible (WEB)
Now therefore put away, [said he], the foreign gods which are among you, and incline your heart to Yahweh, the God of Israel.
Young's Literal Translation (YLT)
and, now, turn aside the gods of the stranger which `are' in your midst, and incline your heart unto Jehovah, God of Israel.'
| Now | וְעַתָּ֕ה | wĕʿattâ | veh-ah-TA |
| therefore put away, | הָסִ֛ירוּ | hāsîrû | ha-SEE-roo |
the he, said | אֶת | ʾet | et |
| strange | אֱלֹהֵ֥י | ʾĕlōhê | ay-loh-HAY |
| gods | הַנֵּכָ֖ר | hannēkār | ha-nay-HAHR |
| which | אֲשֶׁ֣ר | ʾăšer | uh-SHER |
| among are | בְּקִרְבְּכֶ֑ם | bĕqirbĕkem | beh-keer-beh-HEM |
| you, and incline | וְהַטּוּ֙ | wĕhaṭṭû | veh-ha-TOO |
| אֶת | ʾet | et | |
| heart your | לְבַבְכֶ֔ם | lĕbabkem | leh-vahv-HEM |
| unto | אֶל | ʾel | el |
| the Lord | יְהוָ֖ה | yĕhwâ | yeh-VA |
| God | אֱלֹהֵ֥י | ʾĕlōhê | ay-loh-HAY |
| of Israel. | יִשְׂרָאֵֽל׃ | yiśrāʾēl | yees-ra-ALE |
Cross Reference
Joshua 24:14
ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਈ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ।
Hebrews 12:28
ਸਾਨੂੰ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਕਿਉਂਕਿ ਸਾਡੇ ਕੋਲ ਨਾ ਹਿੱਲਣ ਵਾਲੀ ਬਾਦਸ਼ਾਹਤ ਹੈ। ਸਾਨੂੰ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਅਤੇ ਉਸ ਢੰਗ ਨਾਲ ਉਸਦੀ ਉਪਾਸਨਾ ਕਰਨੀ ਚਾਹੀਦੀ ਹੈ ਜੋ ਉਸ ਨੂੰ ਪ੍ਰਸੰਨ ਕਰਦਾ ਹੈ। ਸਾਨੂੰ ਸ਼ਰਧਾ ਅਤੇ ਡਰ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ।
2 Corinthians 6:16
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
1 Corinthians 10:19
ਮੇਰਾ ਇਹ ਭਾਵ ਨਹੀਂ ਕਿ ਮੂਰਤੀਆਂ ਨੂੰ ਬਲੀ ਚੜ੍ਹਾਇਆ ਮਾਸ ਮਹੱਤਵਪੂਰਣ ਹੈ ਅਤੇ ਮੇਰਾ ਇਹ ਵੀ ਭਾਵ ਨਹੀਂ ਕਿ ਮੂਰਤੀਆਂ ਮਹੱਤਵਪੂਰਣ ਹਨ।
Hosea 14:8
ਯਹੋਵਾਹ ਦਾ ਇਸਰਾਏਲ ਨੂੰ ਬੁੱਤਾਂ ਵੱਲੋਂ ਤਾੜਨਾ “ਹੇ ਅਫ਼ਰਾਈਮ, ਮੇਰਾ ਬੁੱਤ ਨਾਲ ਕੋਈ ਲੈਣ-ਦੇਣ ਨਹੀਂ ਹੈ। ਮੈਂ ਹੀ ਤੁਹਾਡੀਆਂ ਪ੍ਰਾਰਥਨਾਵਾਂ ਨੂੰ ਸੁਣਦਾ ਹਾਂ ਅਤੇ ਮੈਂ ਹੀ ਤੁਹਾਡੇ ਉੱਪਰ ਪਹਿਰਾ ਦਿੰਦਾ ਹਾਂ ਮੈਂ ਇੱਕ ਸਦਾਬਹਾਰ ਸਰੂ ਦੇ ਰੁੱਖ ਵਾਂਗ ਹਾਂ ਮੈਥੋਂ ਹੀ ਤੁਹਾਨੂੰ ਫ਼ਲ ਪ੍ਰਾਪਤ ਹੁੰਦੇ ਹਨ।”
Hosea 14:2
ਸੋਚੋ ਕਿ ਤੁਸੀਂ ਕੀ ਆਖੋਂਗੇ ਅਤੇ ਯਹੋਵਾਹ ਵੱਲ ਵਾਪਸ ਪਰਤੋਂ। ਉਸ ਨੂੰ ਆਖੋ, “ਸਾਡੇ ਪਾਪਾਂ ਨੂੰ ਸਾਫ ਕਰ ਦੇ ਅਤੇ ਸਾਡੇ ਚੰਗੇ ਬਚਨਾਂ ਨੂੰ ਕਬੂਲ। ਅਸੀਂ ਆਪਣੇ ਬੁਲ੍ਹਾਂ ਨਾਲ ਤੇਰੀ ਉਸਤਤ ਕਰਾਂਗੇ।
Proverbs 2:2
ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।
Psalm 141:4
ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।
Psalm 119:36
ਆਪਣੇ ਕਰਾਰ ਬਾਰੇ ਸੋਚਣ ਵਿੱਚ ਮੇਰੀ ਮਦਦ ਕਰੋ ਬਜਾਇ ਇਸਦੇ ਕਿ ਮੈਂ ਅਮੀਰ ਕਿਵੇਂ ਹੋਵਾਂ?
1 Kings 8:58
ਉਹ ਸਾਡੇ ਮਨਾਂ ਨੂੰ ਆਪਣੇ ਵੱਲ ਮੋੜੇ ਤਾਂ ਜੋ ਅਸੀਂ ਸਾਰੇ ਉਸ ਦੇ ਦੱਸੇ ਮਾਰਗ ਤੇ ਚੱਲੀਏ ਅਤੇ ਉਸ ਦੇ ਹੁਕਮ, ਵਿਧੀਆਂ ਅਤੇ ਨਿਆਵਾਂ ਨੂੰ ਮੰਨੀਏ, ਜਿਨ੍ਹਾਂ ਦਾ ਉਸ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।
1 Samuel 7:3
ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”
Judges 10:15
ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਆਖਿਆ, “ਅਸੀਂ ਪਾਪ ਕੀਤਾ ਹੈ। ਤੁਸੀਂ ਜੋ ਚਾਹੋ ਸਾਡੇ ਨਾਲ ਕਰੋ। ਪਰ ਅੱਜ ਸਾਨੂੰ ਬਚਾਉ।”
Exodus 20:23
ਇਸ ਲਈ ਤੁਹਾਨੂੰ ਮੇਰੇ ਨਾਲ ਮੁਕਾਬਲਾ ਕਰਨ ਲਈ ਸੋਨੇ ਜਾਂ ਚਾਂਦੀ ਦੇ ਬੁੱਤ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਇਹ ਝੂਠੇ ਦੇਵਤੇ ਨਹੀਂ ਬਨਾਉਣੇ ਚਾਹੀਦੇ।
Genesis 35:2
ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ।