Lamentations 4:17
ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।
Lamentations 4:17 in Other Translations
King James Version (KJV)
As for us, our eyes as yet failed for our vain help: in our watching we have watched for a nation that could not save us.
American Standard Version (ASV)
Our eyes do yet fail `in looking' for our vain help: In our watching we have watched for a nation that could not save.
Bible in Basic English (BBE)
Our eyes are still wasting away in looking for our false help: we have been watching for a nation unable to give salvation.
Darby English Bible (DBY)
Our eyes still failed for our vain help; in our watching, we have watched for a nation that did not save.
World English Bible (WEB)
Our eyes do yet fail [in looking] for our vain help: In our watching we have watched for a nation that could not save.
Young's Literal Translation (YLT)
While we exist -- consumed are our eyes for our vain help, In our watch-tower we have watched for a nation `that' saveth not.
| As for us, our eyes | עוֹדֵ֙ינהּ֙ | ʿôdênh | oh-DANE-H |
| yet as | תִּכְלֶ֣ינָה | tiklênâ | teek-LAY-na |
| failed | עֵינֵ֔ינוּ | ʿênênû | ay-NAY-noo |
| for | אֶל | ʾel | el |
| our vain | עֶזְרָתֵ֖נוּ | ʿezrātēnû | ez-ra-TAY-noo |
| help: | הָ֑בֶל | hābel | HA-vel |
| watching our in | בְּצִפִּיָּתֵ֣נוּ | bĕṣippiyyātēnû | beh-tsee-pee-ya-TAY-noo |
| we have watched | צִפִּ֔ינוּ | ṣippînû | tsee-PEE-noo |
| for | אֶל | ʾel | el |
| nation a | גּ֖וֹי | gôy | ɡoy |
| that could not | לֹ֥א | lōʾ | loh |
| save | יוֹשִֽׁעַ׃ | yôšiaʿ | yoh-SHEE-ah |
Cross Reference
Ezekiel 29:16
ਅਤੇ ਇਸਰਾਏਲ ਦਾ ਪਰਿਵਾਰ ਫ਼ੇਰ ਮਿਸਰ ਉੱਤੇ ਨਿਰਭਰ ਨਹੀਂ ਕਰੇਗਾ। ਇਸਰਾਏਲੀ ਆਪਣਾ ਪਾਪ ਚੇਤੇ ਕਰਨਗੇ-ਉਹ ਯਾਦ ਕਰਨਗੇ ਕਿ ਉਹ ਮਿਸਰ ਵੱਲ ਪਰਤੇ ਸਨ ਸਹਾਇਤਾ ਲਈ, ਪਰਮੇਸ਼ੁਰ ਵੱਲ ਨਹੀਂ। ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਪ੍ਰਭੂ ਅਤੇ ਯਹੋਵਾਹ ਹਾਂ।”
Ezekiel 29:6
ਫ਼ੇਰ ਮਿਸਰ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਹਾਂ ਯਹੋਵਾਹ! “‘ਮੈਂ ਇਹ ਗੱਲਾਂ ਕਿਉਂ ਕਰਾਂਗਾ? ਕਿਉਂ ਕਿ ਇਸਰਾਏਲ ਦੇ ਲੋਕ ਝੁਕੇ ਸਨ ਮਿਸਰ ਉੱਤੇ ਸਹਾਰੇ ਲਈ। ਪਰ ਮਿਸਰ ਤਾਂ ਸੀ ਇੱਕ ਕਮਜ਼ੋਰ ਜਿਹਾ ਘਾਹ ਦਾ ਪੱਤਾ।
Isaiah 20:5
ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”
2 Kings 24:7
ਬਾਬਲ ਦੇ ਪਾਤਸ਼ਾਹ ਨੇ ਮਿਸਰ ਦੀ ਨਦੀ ਤੋਂ ਲੈ ਕੇ ਫ਼ਰਾਤ ਦੇ ਦਰਿਆ ਤੀਕ ਸਭ ਕੁਝ ਜੋ ਮਿਸਰ ਦੇ ਪਾਤਸ਼ਾਹ ਦਾ ਸੀ, ਹਥਿਆ ਲਿਆ ਤੇ ਉਸਤੋਂ ਬਾਅਦ ਫ਼ੇਰ ਕਦੇ ਮਿਸਰ ਦਾ ਪਾਤਸ਼ਾਹ ਆਪਣੇ ਦੇਸ਼ ਤੋਂ ਬਾਹਰ ਨਾ ਨਿਕਲ ਸੱਕਿਆ।
Lamentations 1:19
ਮੈਂ ਆਪਣੇ ਪ੍ਰੇਮੀਆਂ ਨੂੰ ਆਵਾਜ਼ ਦਿੱਤੀ ਪਰ ਉਨ੍ਹਾਂ ਨੇ ਮੇਰੇ ਨਾਲ ਚਾਲਾਕੀ ਕੀਤੀ। ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਸ਼ਹਿਰ ਅੰਦਰ ਮਰ ਗਏ ਨੇ। ਉਹ ਆਪਣੇ ਲਈ ਭੋਜਨ ਤਲਾਸ਼ ਕਰ ਰਹੇ ਸਨ। ਉਹ ਆਪਣੇ-ਆਪ ਨੂੰ ਜਿਉਂਦਾ ਰੱਖਣਾ ਚਾਹੁੰਦੇ ਸਨ।
Lamentations 1:7
ਯਰੂਸ਼ਲਮ ਆਪਣਾ ਅਤੀਤ ਯਾਦ ਕਰਦੀ ਹੈ। ਉਹ ਉਸ ਸਮੇਂ ਬਾਰੇ ਯਾਦ ਕਰਦੀ ਹੈ, ਜਦੋਂ ਉਹ ਗਰੀਬ ਸੀ ਅਤੇ ਉਨ੍ਹਾਂ ਸਾਰੀਆਂ ਚੰਗੀਆਂ ਚੀਜਾਂ ਬਾਰੇ ਤੰਗ ਕੀਤੀ ਗਈ ਸੀ ਜੋ ਅਤੀਤ ਵਿੱਚ ਉਸ ਕੋਲ ਸਨ। ਉਹ ਯਾਦ ਕਰਦੀ ਹੈ ਜਦੋਂ ਉਸ ਦੇ ਲੋਕ ਦੁਸ਼ਮਣਾਂ ਦੁਆਰਾ ਫ਼ੜੇ ਗਏ ਸਨ। ਉਹ ਯਾਦ ਕਰਦੀ ਹੈ ਜਦੋਂ ਇੱਥੇ ਉਸਦੀ ਸਹਾਇਤਾ ਕਰਨ ਵਾਲਾ ਕੋਈ ਵੀ ਨਹੀਂ ਸੀ। ਜਦੋਂ ਉਸ ਦੇ ਦੁਸ਼ਮਣਾਂ ਉਸ ਨੂੰ ਦੇਖਿਆ ਸੀ, ਉਹ ਹੱਸੇ ਸਨ। ਉਹ ਇਸ ਲਈ ਹੱਸੇ ਸਨ ਕਿ ਉਹ ਬਰਬਾਦ ਹੋ ਗਈ ਸੀ।
Jeremiah 37:7
“ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ: ‘ਯਹੂਕਲ ਅਤੇ ਸਫ਼ਨਯਾਹ, ਮੈਂ ਜਾਣਦਾ ਹਾਂ ਕਿ ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਤੁਹਾਨੂੰ ਮੇਰੇ ਕੋਲੋਂ ਸਵਾਲ ਪੁੱਛਣ ਲਈ ਭੇਜਿਆ ਹੈ। ਰਾਜੇ ਸਿਦਕੀਯਾਹ ਨੂੰ ਇਹ ਆਖੋ: ਫਿਰਊਨ ਦੀ ਫ਼ੌਜ ਮਿਸਰ ਵਿੱਚੋਂ ਕੂਚ ਕਰਕੇ ਇੱਥੇ ਤੇਰੀ ਬਾਬਲ ਦੀ ਫ਼ੌਜ ਦੇ ਵਿਰੁੱਧ ਸਹਾਇਤਾ ਕਰਨ ਲਈ ਆ ਰਹੀ ਹੈ। ਪਰ ਫ਼ਿਰਊਨ ਦੀ ਫ਼ੌਜ ਵਾਪਸ ਮਿਸਰ ਚਲੀ ਜਾਵੇਗੀ।
Jeremiah 8:20
ਅਤੇ ਲੋਕ ਆਖਦੇ ਨੇ, “ਵਾਢੀ ਦਾ ਸਮਾਂ ਬੀਤ ਗਿਆ ਹੈ। ਗਰਮੀ ਚਲੀ ਗਈ ਹੈ। ਅਤੇ ਅਸੀਂ ਹਾਲੇ ਵੀ ਨਹੀਂ ਬਚਾਏ ਗਏ ਹਾਂ।”
Jeremiah 2:36
ਤੁਹਾਡੇ ਲਈ ਆਪਣੇ ਮਨ ਨੂੰ ਬਦਲਣਾ ਕਿੰਨਾ ਅਸਾਨ ਹੈ। ਅੱਸ਼ੂਰ ਨੇ ਤੁਹਾਨੂੰ ਨਿਰਾਸ਼ ਕੀਤਾ, ਇਸ ਲਈ ਤੁਸੀਂ ਅੱਸ਼ੂਰ ਨੂੰ ਛੱਡ ਦਿੱਤਾ ਅਤੇ ਸਹਾਇਤਾ ਲਈ, ਮਿਸਰ ਕੋਲ ਚੱਲੇ ਗਏ। ਪਰ ਮਿਸਰ ਵੀ ਤੁਹਾਨੂੰ ਨਿਰਾਸ਼ ਕਰੇਗਾ।
Jeremiah 2:18
ਯਹੂਦਾਹ ਦੇ ਲੋਕੋ, ਇਸ ਬਾਰੇ ਸੋਚੋ, ਕੀ ਮਿਸਰ ਜਾਣ ਨਾਲ ਕੋਈ ਸਹਾਇਤਾ ਮਿਲੀ? ਕੀ ਨੀਲ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! ਕੀ ਅੱਸ਼ੂਰ ਜਾਣ ਨਾਲ ਸਹਾਇਤਾ ਮਿਲੀ? ਕੀ ਫ਼ਰਾਤ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ!
Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Isaiah 30:1
ਇਸਰਾਏਲ ਨੂੰ ਪਰਮੇਸ਼ੁਰ ਉੱਤੇ ਭਰੋਸਾ ਹੋਣਾ ਚਾਹੀਦਾ ਹੈ ਮਿਸਰ ਉੱਤੇ ਨਹੀਂ ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।