Lamentations 5:5
ਅਸੀਂ ਆਪਣੀਆਂ ਗਰਦਨਾਂ ਤੇ ਜੂਲਾ ਪਾਉਣ ਲਈ ਮਜਬੂਰ ਹਾਂ। ਬਕੱ ਗਏ ਹਾਂ ਅਸੀਂ, ਅਤੇ ਆਰਾਮ ਨਹੀਂ ਮਿਲਦਾ ਅਸਾਂ ਨੂੰ।
Lamentations 5:5 in Other Translations
King James Version (KJV)
Our necks are under persecution: we labour, and have no rest.
American Standard Version (ASV)
Our pursuers are upon our necks: We are weary, and have no rest.
Bible in Basic English (BBE)
Our attackers are on our necks: overcome with weariness, we have no rest.
Darby English Bible (DBY)
Our pursuers are on our necks: we are weary, we have no rest.
World English Bible (WEB)
Our pursuers are on our necks: We are weary, and have no rest.
Young's Literal Translation (YLT)
For our neck we have been pursued, We have laboured -- there hath been no rest for us.
| Our necks | עַ֤ל | ʿal | al |
| are under | צַוָּארֵ֙נוּ֙ | ṣawwāʾrēnû | tsa-wa-RAY-NOO |
| persecution: | נִרְדָּ֔פְנוּ | nirdāpĕnû | neer-DA-feh-noo |
| labour, we | יָגַ֖עְנוּ | yāgaʿnû | ya-ɡA-noo |
| and have no rest. | לֹ֥א | lōʾ | loh |
| הֽוּנַֽח | hûnaḥ | HOO-NAHK | |
| לָֽנוּ׃ | lānû | la-NOO |
Cross Reference
Nehemiah 9:36
ਅਤੇ ਹੁਣ ਅਸੀਂ ਇਸ ਧਰਤੀ ਤੇ ਗੁਲਾਮ ਬਣ ਗਏ ਹਾਂ ਜਿਹੜੀ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ ਤਾਂ ਜੋ ਉਹ ਇਸ ਦੇ ਫ਼ਲਾਂ ਅਤੇ ਚੰਗਿਆਈ ਨੂੰ ਮਾਣ ਸੱਕਣ।
Acts 15:10
ਫ਼ੇਰ ਤੁਸੀਂ ਉਨ੍ਹਾਂ ਦੀਆਂ ਧੌਣਾਂ ਤੇ ਭਾਰੀ ਬੋਝ ਕਿਉਂ ਪਾ ਰਹੇ ਹੋ। ਕੀ ਤੁਸੀਂ ਪਰਮੇਸ਼ੁਰ ਨੂੰ ਕ੍ਰੋਧਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹੋ? ਅਸੀਂ ਅਤੇ ਸਾਡੇ ਪਿਉ-ਦਾਦੇ ਇੰਨੇ ਸਮਰਥ ਨਹੀਂ ਸੀ ਕਿ ਇਹ ਬੋਝ ਢੋਅ ਸੱਕਦੇ।
Matthew 11:29
ਮੇਰਾ ਜੂਲਾ ਆਪਣੇ ਉੱਤੇ ਚੁੱਕੋ ਅਤੇ ਮੈਥੋਂ ਸਿਖੋ, ਕਿਉਂਕਿ ਮੈਂ ਕੋਮਲ ਅਤੇ ਨਿਮ੍ਰ ਦਿਲ ਹਾ। ਇਉਂ, ਤੁਸੀਂ ਆਪਣੇ ਆਤਮਾ ਅੰਦਰ ਵਿਸ਼ਰਾਮ ਮਹਿਸੂਸ ਕਰੋਂਗੇ।
Lamentations 4:19
ਜਿਨ੍ਹਾਂ ਆਦਮੀਆਂ ਨੇ ਸਾਨੂੰ ਭਜਾਇਆ ਅਕਾਸ਼ ਦੇ ਬਾਜ਼ਾਂ ਨਾਲੋਂ ਵੀ ਤੇਜ਼ ਸਨ। ਉਨ੍ਹਾਂ ਨੇ ਪਹਾੜੀਆਂ ਤੀਕ ਸਾਡਾ ਪਿੱਛਾ ਕੀਤਾ। ਉਹ ਸਾਨੂੰ ਫ਼ੜਨ ਵਾਸਤੇ, ਮਾਰੂਬਲ ਅੰਦਰ ਛੁਪ ਗਏ।
Lamentations 1:14
“ਮੇਰੇ ਪਾਪ ਜੂਲੇ ਵਾਂਗ ਬੱਝ ਗਏ ਸਨ। ਮੇਰੇ ਪਾਪ ਯਹੋਵਾਹ ਦੇ ਹੱਥਾਂ ਨਾਲ ਬੱਝੇ ਹੋਏ ਸਨ। ਯਹੋਵਾਹ ਦਾ ਜੂਲਾ ਮੇਰੀ ਗਰਦਨ ਉੱਤੇ ਹੈ। ਯਹੋਵਾਹ ਨੇ ਮੈਨੂੰ ਕਮਜ਼ੋਰ ਬਣਾ ਦਿੱਤਾ ਹੈ। ਯਹੋਵਾਹ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਸੌਂਪ ਦਿੱਤਾ ਜਿਨ੍ਹਾਂ ਦੇ ਖਿਲਾਫ਼ ਮੈਂ ਖਲੋ ਨਹੀਂ ਸੱਕਦਾ।
Jeremiah 28:14
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਂ ਉਨ੍ਹਾਂ ਸਾਰੀਆਂ ਕੌਮਾਂ ਦੀਆਂ ਗਰਦਨਾਂ ਵਿੱਚ ਲੋਹੇ ਦਾ ਜੂਲਾ ਪਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਤਾਂ ਜੋ ਉਹ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰ ਸੱਕਣ। ਅਤੇ ਉਹ ਉਸ ਦੇ ਗੁਲਾਮ ਬਨਣਗੇ। ਮੈਂ ਜੰਗਲੀ ਜਾਨਵਰਾਂ ਨੂੰ ਵੀ ਨਬੂਕਦਨੱਸਰ ਦੇ ਅਧਿਕਾਰ ਹੇਠਾਂ ਕਰ ਦਿਆਂਗਾ।’”
Jeremiah 27:11
“‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”
Jeremiah 27:8
“‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।
Jeremiah 27:2
ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।
Deuteronomy 28:65
“ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।
Deuteronomy 28:48
ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।