Leviticus 19:28 ਤੁਹਾਨੂੰ ਮੁਰਦਾ ਲੋਕਾਂ ਨੂੰ ਚੇਤੇ ਕਰਨ ਲਈ ਜਿਸਮ ਉੱਤੇ ਜ਼ਖਮ ਨਹੀਂ ਬਨਾਉਣੇ ਚਾਹੀਦੇ। ਤੁਹਾਨੂੰ ਆਪਣੇ ਜਿਸਮ ਉੱਤੇ ਤੰਦੋਲੇ ਨਹੀਂ ਗੁਦਵਾਉਣੇ ਚਾਹੀਦੇ। ਮੈਂ ਯਹੋਵਾਹ ਹਾਂ।
Leviticus 19:28 in Other Translations
King James Version (KJV) Ye shall not make any cuttings in your flesh for the dead, nor print any marks upon you: I am the LORD.
American Standard Version (ASV) Ye shall not make any cuttings in your flesh for the dead, nor print any marks upon you: I am Jehovah.
Bible in Basic English (BBE) You may not make cuts in your flesh in respect for the dead, or have marks printed on your bodies: I am the Lord.
Darby English Bible (DBY) And cuttings for a dead person shall ye not make in your flesh, nor put any tattoo writing upon you: I am Jehovah.
Webster's Bible (WBT) Ye shall not make any cuttings in your flesh for the dead, nor print any marks upon you: I am the LORD.
World English Bible (WEB) "'You shall not make any cuttings in your flesh for the dead, nor tattoo any marks on you. I am Yahweh.
Young's Literal Translation (YLT) `And a cutting for the soul ye do not put in your flesh; and a writing, a cross-mark, ye do not put on you; I `am' Jehovah.
Read Full Chapter :
Leviticus 19
Cross Reference
ਅਸਤਸਨਾ 14:1
ਇਸਰਾਏਲ, ਪਰਮੇਸ਼ੁਰ ਦੇ ਖਾਸ ਲੋਕ “ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।
੧ ਸਲਾਤੀਨ 18:28
ਇਸ ਲਈ ਨਬੀਆਂ ਨੇ ਉੱਚੀ-ਉੱਚੀ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ, ਅਤੇ ਉਨ੍ਹਾਂ ਦੀ ਰੀਤ ਅਨੁਸਾਰ ਆਪਣੀਆਂ ਤਲਵਾਰਾਂ ਅਤੇ ਨੇਜਿਆਂ ਨਾਲ ਆਪਣੇ-ਆਪ ਨੂੰ ਕੱਟਣ ਲੱਗ ਪਏ, ਜਿੰਨਾ ਚਿਰ ਖੂਨ ਉਨ੍ਹਾਂ ਦੇ ਉੱਪਰੋਂ ਦੀ ਵਗਣ ਨਹੀਂ ਲੱਗ ਪਿਆ।
ਅਹਬਾਰ 21:5
“ਜਾਜਕਾਂ ਨੂੰ ਆਪਣੇ ਸਿਰ ਨਹੀਂ ਮੁਨਵਾਉਣੇ ਚਾਹੀਦੇ। ਉਨ੍ਹਾਂ ਨੂੰ ਆਪਣੀਆਂ ਦਾਹੜੀਆਂ ਦੇ ਸਿਰੇ ਨਹੀਂ ਮੁਨਾਉਣੇ ਚਾਹੀਦੇ ਅਤੇ ਆਪਣੇ ਜਿਸਮਾਂ ਉੱਤੇ ਚੀਰੇ ਨਹੀਂ ਲਾਉਣੇ ਚਾਹੀਦੇ।
ਯਰਮਿਆਹ 16:6
“ਉੱਘੇ ਬੰਦੇ ਅਤੇ ਸਾਧਾਰਣ ਬੰਦੇ ਯਹੂਦਾਹ ਦੀ ਧਰਤੀ ਵਿੱਚ ਮਰ ਜਾਣਗੇ। ਕੋਈ ਵੀ ਬੰਦਾ ਇਨ੍ਹਾਂ ਲੋਕਾਂ ਨੂੰ ਦਫ਼ਨ ਨਹੀਂ ਕਰੇਗਾ ਅਤੇ ਨਾ ਹੀ ਉਨ੍ਹਾਂ ਲਈ ਰੋਵੇਗਾ। ਕੋਈ ਵੀ ਬੰਦਾ ਆਪਣੇ ਆਪ ਨੂੰ ਉਨ੍ਹਾਂ ਲੋਕਾਂ ਲਈ ਸੋਗ ਮਨਾਉਣ ਲਈ ਨਾ ਤਾਂ ਆਪਣੇ ਆਪ ਨੂੰ ਜ਼ਖਮੀ ਕਰੇਗਾ ਅਤੇ ਨਾ ਸਿਰ ਮੁਨਾਵੇਗਾ।
ਯਰਮਿਆਹ 48:37
ਹਰ ਕਿਸੇ ਨੇ ਆਪਣਾ ਸਿਰ ਮੁਨਾਇਆ ਹੋਇਆ ਹੈ। ਹਰ ਕਿਸੇ ਦੀ ਦਾਹੜੀ ਕੱਟੀ ਹੋਈ ਹੈ। ਹਰ ਕਿਸੇ ਦੇ ਹੱਥ ਕੱਟੇ ਹੋਏ ਹਨ ਅਤੇ ਖੂਨ ਨਾਲ ਭਰੇ ਹੋਏ ਨੇ। ਹਰ ਕਿਸੇ ਨੇ ਲੱਕ ਦੁਆਲੇ ਸੋਗੀ ਵਸਤਰ ਪਹਿਨੇ ਹੋਏ ਨੇ।
ਪਰਕਾਸ਼ ਦੀ ਪੋਥੀ 15:2
ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
ਪਰਕਾਸ਼ ਦੀ ਪੋਥੀ 16:2
ਪਹਿਲਾ ਦੂਤ ਚੱਲਿਆ ਗਿਆ। ਉਸ ਨੇ ਧਰਤੀ ਉੱਤੇ ਆਪਣਾ ਕਟੋਰਾ ਰੋੜ੍ਹ ਦਿੱਤਾ ਅਤੇ ਉਹ ਸਾਰੇ ਲੋਕ ਜਿਨ੍ਹਾਂ ਤੇ ਜਾਨਵਰ ਦਾ ਨਿਸ਼ਾਨ ਸੀ ਤੇ ਜਿਨ੍ਹਾਂ ਨੇ ਉਸ ਦੀਆਂ ਮੂਰਤੀਆਂ ਦੀ ਉਪਾਸਨਾ ਕੀਤੀ, ਉਨ੍ਹਾਂ ਦੇ ਸਰੀਰ ਤੇ ਬਦਸ਼ਕਲ ਅਤੇ ਦਰਦਨਾਕ ਫ਼ੋੜੇ ਹੋ ਗਏ।
ਪਰਕਾਸ਼ ਦੀ ਪੋਥੀ 20:4
ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
ਅਹਬਾਰ 21:1
ਜਾਜਕਾਂ ਲਈ ਬਿਧੀਆਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਇਹ ਗੱਲਾਂ ਆਖ; ਆਪਣੇ ਲੋਕਾਂ ਦਰਮਿਆਨ ਹੋਈ ਮੌਤ ਕਾਰਣ ਜਾਜਕ ਨੂੰ ਆਪਣੇ-ਆਪ ਨੂੰ ਪਲੀਤ ਨਹੀਂ ਕਰਨਾ ਚਾਹੀਦਾ।
ਮਰਕੁਸ 5:5
ਦਿਨ-ਰਾਤ ਇਹ ਆਦਮੀ ਕਬਰਾਂ ਵਿੱਚਕਾਰ ਅਤੇ ਪਹਾੜੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ।
ਪਰਕਾਸ਼ ਦੀ ਪੋਥੀ 13:16
ਦੂਸਰੇ ਜਾਨਵਰ ਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮੱਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
ਪਰਕਾਸ਼ ਦੀ ਪੋਥੀ 14:9
ਦੋਨਾਂ ਦੂਤਾਂ ਦੇ ਪਿੱਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹੜਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮੱਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
ਪਰਕਾਸ਼ ਦੀ ਪੋਥੀ 14:11
ਅਤੇ ਉਨ੍ਹਾਂ ਦੀ ਬਲਦੀ ਹੋਈ ਪੀੜਾ ਦਾ ਧੂੰਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਲੋਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹੜੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸ ਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।”